1 ULB ਸੋ ਉਹ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕ ਲਿਆਏ ਅਤੇ ਉਸ ਨੂੰ ਤੰਬੂ ਵਿੱਚ ਰੱਖਿਆ ਜਿਹੜਾ ਦਾਊਦ ਨੇ ਉਸ ਦੇ ਲਈ ਖੜਾ ਕੀਤਾ ਸੀ ਅਤੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਪਰਮੇਸ਼ੁਰ ਦੇ ਅੱਗੇ ਚੜ੍ਹਾਈਆਂ। BSB BSB: So they brought the ark of God and placed it inside the tent that David had pitched for it. And they presented burnt offerings and peace offerings before God.
2 ULB ਜਦ ਦਾਊਦ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਚੁੱਕਾ, ਤਾਂ ਉਸ ਨੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ BSB BSB: When David had finished sacrificing the burnt offerings and peace offerings, he blessed the people in the name of the LORD.
3 ULB ਅਤੇ ਉਸ ਨੇ ਸਾਰੇ ਇਸਰਾਏਲੀ ਲੋਕਾਂ ਨੂੰ, ਕੀ ਪੁਰਸ਼, ਕੀ ਇਸਤਰੀ ਹਰੇਕ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਟੁਕੜਾ ਮਾਸ ਦਾ ਅਤੇ ਇੱਕ-ਇੱਕ ਪਿੰਨੀ ਦਾਖ਼ ਦੀ ਵੰਡ ਦਿੱਤੀ। BSB BSB: Then he distributed to every man and woman of Israel a loaf of bread, a date cake, and a raisin cake.
4 ULB ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਠਹਿਰਾਇਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਤੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਚਰਚਾ, ਧੰਨਵਾਦ ਅਤੇ ਉਸਤਤ ਕਰਨ BSB BSB: David appointed some of the Levites to minister before the ark of the LORD, to celebrate, to give thanks, and to praise the LORD, the God of Israel.
5 ULB ਅਰਥਾਤ ਆਸਾਫ ਮੁਖੀਆ ਤੇ ਦੂਜੇ ਜ਼ਕਰਯਾਹ, ਯਿਈਏਲ, ਸ਼ਮੀਰਾਮੋਥ, ਯਿਹੀਏਲ, ਮੱਤਿਥਯਾਹ, ਅਲੀਆਬ, ਬਨਾਯਾਹ, ਓਬੇਦ ਅਦੋਮ ਅਤੇ ਯਿਈਏਲ ਨੂੰ, ਸਿਤਾਰਾਂ ਤੇ ਬਰਬਤਾਂ ਦੇ ਨਾਲ ਅਤੇ ਆਸਾਫ ਛੈਣਿਆਂ ਨਾਲ ਵਜਾਉਂਦਾ ਸੀ। BSB BSB: Asaph was the chief, Zechariah was second, then Jeiel, Shemiramoth, Jehiel, Mattithiah, Eliab, Benaiah, Obed-edom, and Jeiel. They were to play the harps and lyres, while Asaph sounded the cymbals
6 ULB ਬਨਾਯਾਹ ਤੇ ਯਹਜ਼ੀਏਲ ਜਾਜਕ ਤੁਰ੍ਹੀਆਂ ਨਾਲ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਅੱਗੇ ਸਦਾ ਵਜਾਉਂਦੇ ਸਨ। BSB BSB: and the priests Benaiah and Jahaziel blew the trumpets regularly before the ark of the covenant of God.
7 ULB ਉਸੇ ਦਿਨ ਦਾਊਦ ਨੇ ਆਸਾਫ਼ ਤੇ ਉਹ ਦੇ ਭਰਾਵਾਂ ਦੇ ਹੱਥ ਵਿੱਚ ਇਹ ਯਹੋਵਾਹ ਲਈ ਧੰਨਵਾਦ ਦਾ ਗੀਤ ਪਹਿਲਾਂ ਸੌਂਪ ਦਿੱਤਾ, BSB BSB: On that day David first committed to Asaph and his associates this song of thanksgiving to the LORD:
8 ULB ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ। BSB BSB: “Give thanks to the LORD; call upon His name; make known His deeds among the nations.
9 ULB ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰਿਆਂ ਅਚਰਜ ਕੰਮਾਂ ਉੱਤੇ ਧਿਆਨ ਕਰੋ। BSB BSB: Sing to Him, sing praises to Him; tell of all His wonders.
10 ULB ਉਹ ਦੇ ਪਵਿੱਤਰ ਨਾਮ ਉਤੇ ਮਾਣ ਕਰੋ, ਯਹੋਵਾਹ ਦੇ ਖੋਜੀਆਂ ਦੇ ਮਨ ਅਨੰਦ ਹੋਣ। BSB BSB: Glory in His holy name; let the hearts of those who seek the LORD rejoice.
11 ULB ਯਹੋਵਾਹ ਤੇ ਉਹ ਦੀ ਸਮਰੱਥਾ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਨ ਨੂੰ ਲੋਚੋ। BSB BSB: Seek out the LORD and His strength; seek His face always.
12 ULB ਉਹ ਦੇ ਅਚਰਜ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ। BSB BSB: Remember the wonders He has done, His marvels, and the judgments He has pronounced,
13 ULB ਹੇ ਉਹ ਦੇ ਦਾਸ ਇਸਰਾਏਲ ਦੇ ਵੰਸ, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ, BSB BSB: O offspring of His servant Israel, O sons of Jacob, His chosen ones.
14 ULB ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ ਸਾਰੇ ਜਗਤ ਵਿੱਚ ਉਹ ਦੇ ਨਿਆਂ ਹਨ। BSB BSB: He is the LORD our God; His judgments carry throughout the earth.
15 ULB ਉਹ ਦਾ ਨੇਮ ਸਦਾ ਤੱਕ ਚੇਤੇ ਰੱਖੋ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ, BSB BSB: Remember His covenant forever, the word He ordained for a thousand generations—
16 ULB ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਅਤੇ ਇਸਹਾਕ ਨਾਲ ਉਹ ਦੀ ਸਹੁੰ ਖਾਧੀ, BSB BSB: the covenant He made with Abraham, and the oath He swore to Isaac.
17 ULB ਅਤੇ ਉਹ ਨੂੰ ਯਾਕੂਬ ਲਈ ਬਿਧੀ ਕਰ ਕੇ ਅਤੇ ਇਸਰਾਏਲ ਲਈ ਸਦਾ ਦਾ ਨੇਮ ਕਰ ਕੇ ਪੱਕਾ ਕੀਤਾ। BSB BSB: He confirmed it to Jacob as a decree, to Israel as an everlasting covenant:
18 ULB ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ ਉਹ ਤੁਹਾਡੀ ਵਿਰਾਸਤ ਦਾ ਹਿੱਸਾ ਹੈ, BSB BSB: ‘I will give you the land of Canaan as the portion of your inheritance.’
19 ULB ਜਦ ਤੁਸੀਂ ਗਿਣਤੀ ਵਿੱਚ ਥੋੜੇ ਸਗੋਂ ਬਹੁਤ ਹੀ ਥੋੜੇ ਅਤੇ ਉਹ ਦੇ ਵਿੱਚ ਪਰਦੇਸੀ ਸੀ, BSB BSB: When they were few in number, few indeed, and strangers in the land,
20 ULB ਅਤੇ ਉਹ ਕੌਮ ਤੋਂ ਕੌਮ ਵਿੱਚ ਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ। BSB BSB: they wandered from nation to nation, from one kingdom to another.
21 ULB ਉਸ ਨੇ ਕਿਸੇ ਨੂੰ ਉਨ੍ਹਾਂ ਉੱਤੇ ਧੱਕਾ ਨਾ ਕਰਨ ਦਿੱਤਾ ਸਗੋਂ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ, BSB BSB: He let no man oppress them; He rebuked kings on their behalf:
22 ULB ਕਿ ਮੇਰੇ ਮਸਹ ਕੀਤਿਆਂ ਹੋਇਆਂ ਨੂੰ ਹੱਥ ਨਾ ਲਾਓ, ਤੇ ਮੇਰੇ ਨਬੀਆਂ ਨੂੰ ਨੁਕਸਾਨ ਨਾ ਪਹੁੰਚਾਓ। BSB BSB: ‘Do not touch My anointed ones! Do no harm to My prophets!’
23 ULB ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ, ਉਸ ਦੀ ਮੁਕਤੀ ਦਾ ਦਿਨੋਂ ਦਿਨ ਪਰਚਾਰ ਕਰੋ। BSB BSB: Sing to the LORD, all the earth. Proclaim His salvation day after day.
24 ULB ਕੌਮਾਂ ਦੇ ਵਿੱਚ ਉਸ ਦੇ ਪਰਤਾਪ ਦਾ ਅਤੇ ਸਾਰੇ ਲੋਕਾਂ ਵਿੱਚ ਉਸ ਦੇ ਅਚਰਜ ਕੰਮਾਂ ਦਾ ਵਰਨਣ ਕਰੋ। BSB BSB: Declare His glory among the nations, His wonders among all peoples.
25 ULB ਇਸ ਲਈ ਕਿ ਯਹੋਵਾਹ ਮਹਾਨ ਤੇ ਅੱਤ ਉਸਤਤ ਜੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈ ਦਾਇਕ ਹੈ। BSB BSB: For great is the LORD, and greatly to be praised; He is to be feared above all gods.
26 ULB ਲੋਕਾਂ ਦੇ ਸਾਰੇ ਦੇਵਤੇ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ। BSB BSB: For all the gods of the nations are idols, but it is the LORD who made the heavens.
27 ULB ਮਾਣ ਤੇ ਉਪਮਾ ਉਹ ਦੇ ਹਜ਼ੂਰ ਹਨ, ਬਲ ਤੇ ਅਨੰਦਤਾਈ ਉਸ ਦੇ ਸਥਾਨ ਵਿੱਚ ਹਨ। BSB BSB: Splendor and majesty are before Him; strength and joy fill His dwelling.
28 ULB ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ ਪਰਤਾਪ ਤੇ ਸਮਰੱਥਾ ਯਹੋਵਾਹ ਦੀ ਮੰਨੋ, BSB BSB: Ascribe to the LORD, O families of the nations, ascribe to the LORD glory and strength.
29 ULB ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਭੇਟਾਂ ਲੈ ਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤਰਤਾਈ ਦੀ ਸਜਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ। BSB BSB: Ascribe to the LORD the glory due His name; bring an offering and come before Him. Worship the LORD in the splendor of His holiness;
30 ULB ਹੇ ਸਾਰੀ ਸਰਿਸ਼ਟੀ, ਉਸ ਦੇ ਸਨਮੁਖ ਥਰ-ਥਰ ਕਰੋ ਜਗਤ ਤਾਂ ਕਾਇਮ ਹੈ, ਉਹ ਨਹੀਂ ਹਿੱਲੇਗਾ। BSB BSB: tremble before Him, all the earth. The world is firmly established; it cannot be moved.
31 ULB ਅਕਾਸ਼ ਅਨੰਦ ਕਰਨ ਅਤੇ ਧਰਤੀ ਖੁਸ਼ੀ ਮਨਾਵੇ, ਅਤੇ ਕੌਮਾਂ ਵਿੱਚ ਲੋਕ ਆਖਣ, ਯਹੋਵਾਹ ਰਾਜ ਕਰਦਾ ਹੈ। BSB BSB: Let the heavens be glad, and the earth rejoice. Let them say among the nations, ‘The LORD reigns!’
32 ULB ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, ਮਦਾਨ ਤੇ ਜੋ ਕੁਝ ਉਸ ਦੇ ਵਿੱਚ ਹੈ ਬਾਗ਼ ਬਾਗ਼ ਹੋਵੇ, BSB BSB: Let the sea resound, and all that fills it; let the fields exult, and all that is in them.
33 ULB ਤਾਂ ਬਨ ਦੇ ਰੁੱਖ ਯਹੋਵਾਹ ਦੇ ਹਜ਼ੂਰ ਜੈਕਾਰਾ ਗਜਾਉਣਗੇ, ਕਿਉਂ ਜੋ ਉਹ ਧਰਤੀ ਦੇ ਨਿਆਂ ਲਈ ਆ ਰਿਹਾ ਹੈ। BSB BSB: Then the trees of the forest will sing for joy before the LORD, for He is coming to judge the earth.
34 ULB ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਤੱਕ ਹੈ। BSB BSB: Give thanks to the LORD, for He is good; His loving devotion endures forever.
35 ULB ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇੱਕਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਤੇ ਤੇਰੀ ਵਡਿਆਈ ਵਿੱਚ ਫ਼ਤਹ ਪਾਈਏ। BSB BSB: Then cry out: ‘Save us, O God of our salvation; gather and deliver us from the nations, that we may give thanks to Your holy name, that we may glory in Your praise.’
36 ULB ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੱਕ ਮੁਰਾਬਕ ਹੋਵੇ। ਤੇ ਸਾਰੀ ਪਰਜਾ ਨੇ "ਆਮੀਨ" ਆਖਿਆ ਅਤੇ ਯਹੋਵਾਹ ਦੀ ਉਸਤਤ ਕੀਤੀ। BSB BSB: Blessed be the LORD, the God of Israel, from everlasting to everlasting.” Then all the people said, “Amen!” and “Praise the LORD!”
37 ULB ਉਸ ਨੇ ਉੱਥੇ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਆਸਾਫ ਅਤੇ ਉਸ ਦੇ ਭਰਾਵਾਂ ਨੂੰ ਛੱਡਿਆ, ਤਾਂ ਜੋ ਹਰ ਰੋਜ਼ ਦੇ ਜ਼ਰੂਰੀ ਕੰਮਾਂ ਦੇ ਅਨੁਸਾਰ ਸੇਵਾ ਕਰਨ BSB BSB: So David left Asaph and his associates there before the ark of the covenant of the LORD, to minister there regularly according to the daily requirements,
38 ULB ਅਤੇ ਓਬੋਦ ਅਦੋਮ, ਉਨ੍ਹਾਂ ਦੇ ਭਰਾਵਾਂ ਨੂੰ ਓਬੇਦ ਅਦੋਮ ਯਦੀਥੂਨ ਦੇ ਪੁੱਤਰ ਅਤੇ ਹੋਸਾਹ ਨੂੰ ਜੋ ਅਠਾਹਟ ਸਨ, ਦਰਬਾਨ ਹੋਣ ਲਈ BSB BSB: along with Obed-edom and his sixty-eight relatives. Obed-edom son of Jeduthun, and also Hosah, were to be gatekeepers.
39 ULB ਨਾਲੇ ਸਦੋਕ ਜਾਜਕ ਤੇ ਉਹ ਦੇ ਭਰਾਵਾਂ ਨੂੰ ਜਿਹੜੇ ਜਾਜਕ ਸਨ, ਤਾਂ ਕਿ ਉਹ ਯਹੋਵਾਹ ਦੇ ਡੇਹਰੇ ਦੇ ਸਾਹਮਣੇ ਜਿਹੜਾ ਗਿਬਓਨ ਦੇ ਉੱਚੇ ਥਾਂ ਉੱਤੇ ਸੀ, BSB BSB: And David left Zadok the priest and his fellow priests before the tabernacle of the LORD at the high place in Gibeon
40 ULB ਯਹੋਵਾਹ ਦੀ ਬਿਵਸਥਾ ਦੀਆਂ ਸਾਰੀਆਂ ਲਿਖੀਆਂ ਹੋਈਆਂ ਗੱਲਾਂ ਦੇ ਅਨੁਸਾਰ ਜਿਨ੍ਹਾਂ ਦਾ ਉਸ ਨੇ ਇਸਰਾਏਲ ਨੂੰ ਹੁਕਮ ਦਿੱਤਾ ਸੀ, ਹਰ ਰੋਜ਼ ਸਵੇਰ ਅਤੇ ਸ਼ਾਮ ਨੂੰ ਹੋਮ ਬਲੀ ਦੀ ਜਗਵੇਦੀ ਉੱਤੇ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਉਣ BSB BSB: to regularly present burnt offerings to the LORD on the altar of burnt offerings, morning and evening, according to all that was written in the Law of the LORD, which He had commanded Israel to keep.
41 ULB ਅਤੇ ਉਨ੍ਹਾਂ ਦੇ ਨਾਲ ਹੇਮਾਨ ਤੇ ਯਦੂਥੂਨ ਤੇ ਰਹਿੰਦੇ, ਜਿਹੜੇ ਚੁਣੇ ਹੋਏ ਸਨ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਕੀਤਾ ਗਿਆ ਹੈ, ਤਾਂ ਜੋ ਯਹੋਵਾਹ ਦਾ ਧੰਨਵਾਦ ਕਰਨ ਕਿ ਉਹ ਦੀ ਦਯਾ ਸਦਾ ਲਈ ਹੈ BSB BSB: With them were Heman, Jeduthun, and the rest of those chosen and designated by name to give thanks to the LORD, for “His loving devotion endures forever.”
42 ULB ਅਤੇ ਉਨ੍ਹਾਂ ਦੇ ਨਾਲ ਹੇਮਾਨ ਅਤੇ ਯਦੂਥੂਨ ਸਨ ਅਤੇ ਵਜਾਉਣ ਵਾਲਿਆਂ ਦੇ ਲਈ ਤੁਰ੍ਹੀਆਂ ਤੇ ਛੈਣੇ ਤੇ ਪਰਮੇਸ਼ੁਰ ਦੇ ਗੀਤ ਗਾਉਣ ਲਈ ਵਾਜੇ ਸਨ ਅਤੇ ਯਦੂਥੂਨ ਦੇ ਪੁੱਤਰ ਦਰਬਾਨ ਸਨ BSB BSB: Heman and Jeduthun had with them trumpets and cymbals for the music and instruments for the songs of God. And the sons of Jeduthun were stationed at the gate.
43 ULB ਤਾਂ ਸਭ ਲੋਗ ਆਪੋ ਆਪਣੇ ਘਰਾਂ ਨੂੰ ਤੁਰ ਗਏ ਅਤੇ ਦਾਊਦ ਮੁੜ ਪਿਆ ਤਾਂ ਕਿ ਆਪਣੇ ਪਰਿਵਾਰ ਨੂੰ ਅਸੀਸ ਦੇਵੇ। BSB BSB: Then all the people departed for their homes, and David returned home to bless his household.
Select verses for actions: Enter goes to them and Escape comes back.