1 ULB ਮੇਰੇ ਵਰਗੀ ਚਾਲ ਚੱਲੋ ਜਿਵੇਂ ਮੈਂ ਮਸੀਹ ਵਰਗੀ ਚਾਲ ਚੱਲਦਾ ਹਾਂ। BSB BSB: You are to imitate me, just as I imitate Christ.
2 ULB ਅਤੇ ਜਿਸ ਪ੍ਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆਂ, ਉਸੇ ਪ੍ਰਕਾਰ ਤੁਸੀਂ ਉਨ੍ਹਾਂ ਨੂੰ ਫੜ੍ਹੀ ਰੱਖਦੇ ਹੋ। BSB BSB: Now I commend you for remembering me in everything and for maintaining the traditions, just as I passed them on to you.
3 ULB ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ। BSB BSB: But I want you to understand that the head of every man is Christ, and the head of the woman is man, and the head of Christ is God.
4 ULB ਹਰੇਕ ਆਦਮੀ ਜਿਹੜਾ ਸਿਰ ਢੱਕੇ ਹੋਏ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦਾ ਹੈ। BSB BSB: Every man who prays or prophesies with his head covered dishonors his head.
6 ULB ਕਿਉਂਕਿ ਜੇ ਔਰਤ ਸਿਰ ਨਾ ਢੱਕੇ ਤਾਂ ਆਪਣੇ ਵਾਲ਼ ਕਟਵਾ ਲਵੇ, ਜੇ ਔਰਤ ਨੂੰ ਵਾਲ਼ ਕਟਵਾਉਣ ਵਿੱਚ ਸ਼ਰਮ ਹੁੰਦੀ ਹੈ ਤਾਂ ਸਿਰ ਨੂੰ ਢੱਕ ਲਵੇ। BSB BSB: If a woman does not cover her head, she should have her hair cut off. And if it is shameful for a woman to have her hair cut or shaved off, she should cover her head.
7 ULB ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂ ਜੋ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਮਹਿਮਾ ਹੈ; ਪਰੰਤੂ ਔਰਤ ਆਦਮੀ ਦਾ ਮਹਿਮਾ ਹੈ। BSB BSB: A man ought not to cover his head, since he is the image and glory of God; but the woman is the glory of man.
8 ULB ਕਿਉਂ ਜੋ ਆਦਮੀ ਔਰਤ ਤੋਂ ਨਹੀਂ ਹੋਇਆ ਪਰ ਔਰਤ ਆਦਮੀ ਤੋਂ ਹੋਈ। BSB BSB: For man did not come from woman, but woman from man.
9 ULB ਅਤੇ ਨਾ ਆਦਮੀ ਔਰਤ ਲਈ ਉਤਪਤ ਹੋਇਆ ਪਰ ਔਰਤ ਆਦਮੀ ਦੇ ਲਈ ਉਤਪਤ ਹੋਈ। BSB BSB: Neither was man created for woman, but woman for man.
10 ULB ਇਸ ਕਰਕੇ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਨੂੰ ਰੱਖੇ। BSB BSB: For this reason a woman ought to have a sign of authority on her head, because of the angels.
11 ULB ਤਾਂ ਵੀ ਪ੍ਰਭੂ ਵਿੱਚ ਨਾ ਔਰਤ ਆਦਮੀ ਤੋਂ ਅਲੱਗ ਹੈ ਅਤੇ ਨਾ ਆਦਮੀ ਔਰਤ ਤੋਂ ਅਲੱਗ। BSB BSB: In the Lord, however, woman is not independent of man, nor is man independent of woman.
12 ULB ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ, ਉਸੇ ਪ੍ਰਕਾਰ ਆਦਮੀ ਔਰਤ ਦੇ ਰਾਹੀਂ ਹੈ, ਪਰ ਸਭ ਕੁੱਝ ਪਰਮੇਸ਼ੁਰ ਤੋਂ ਹੈ। BSB BSB: For just as woman came from man, so also man is born of woman. But everything comes from God.
13 ULB ਤੁਸੀਂ ਆਪੇ ਨਿਆਂ ਕਰੋ, ਭਲਾ, ਇਹ ਚੰਗਾ ਲੱਗਦਾ ਹੈ ਜੋ ਔਰਤ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ? BSB BSB: Judge for yourselves: Is it proper for a woman to pray to God with her head uncovered?
14 ULB ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਉਂਦੀ ਹੈ ਕਿ ਜੇ ਆਦਮੀ ਸਿਰ ਦੇ ਵਾਲ਼ ਲੰਮੇ ਰੱਖੇ ਤਾਂ ਇਹ ਉਸ ਦੇ ਲਈ ਨਿਰਾਦਰ ਹੈ? BSB BSB: Doesn’t nature itself teach you that if a man has long hair, it is a disgrace to him,
15 ULB ਪਰੰਤੂ ਜੇ ਔਰਤ ਲੰਮੇ ਵਾਲ਼ ਰੱਖੇ ਤਾਂ ਉਹ ਦੇ ਲਈ ਸ਼ੋਭਾ ਹੈ, ਕਿਉਂ ਜੋ ਵਾਲ਼ ਉਸ ਨੂੰ ਪੜਦੇ ਦੇ ਲਈ ਦਿੱਤੇ ਹੋਏ ਹਨ। BSB BSB: but that if a woman has long hair, it is her glory? For long hair is given to her as a covering.
16 ULB ਪਰ ਜੇ ਕੋਈ ਝਗੜਾਲੂ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਦਾ। BSB BSB: If anyone is inclined to dispute this, we have no other practice, nor do the churches of God.
17 ULB ਪਰੰਤੂ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ। BSB BSB: In the following instructions I have no praise to offer, because your gatherings do more harm than good.
18 ULB ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਕਿ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਂਦੇ ਹਨ ਅਤੇ ਮੈਂ ਉਸ ਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ। BSB BSB: First of all, I hear that when you come together as a church, there are divisions among you, and in part I believe it.
19 ULB ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ। BSB BSB: And indeed, there must be differences among you to show which of you are approved.
20 ULB ਸੋ ਜਿਸ ਵੇਲੇ ਤੁਸੀਂ ਇੱਕ ਥਾਂ ਇਕੱਠੇ ਹੁੰਦੇ ਹੋ ਤਾਂ ਇਹ ਪ੍ਰਭੂ ਭੋਜ ਖਾਣ ਲਈ ਨਹੀਂ ਹੁੰਦਾ। BSB BSB: Now then, when you come together, it is not the Lord’s Supper you eat.
21 ULB ਕਿਉਂ ਜੋ ਖਾਣ ਵੇਲੇ ਹਰੇਕ ਪਹਿਲਾਂ ਆਪੋ ਆਪਣਾ ਭੋਜਨ ਖਾ ਲੈਂਦਾ ਹੈ ਅਤੇ ਕੋਈ ਭੁੱਖਾ ਰਹਿੰਦਾ ਅਤੇ ਕੋਈ ਮਤਵਾਲਾ ਹੁੰਦਾ ਹੈ! BSB BSB: For as you eat, each of you goes ahead without sharing his meal. While one remains hungry, another gets drunk.
22 ULB ਭਲਾ, ਖਾਣ-ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ? ਜਾਂ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿਨ੍ਹਾਂ ਦੇ ਕੋਲ ਨਹੀਂ ਹਨ ਉਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਆਖਾਂ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ। BSB BSB: Don’t you have your own homes in which to eat and drink? Or do you despise the church of God and humiliate those who have nothing? What can I say to you? Shall I praise you for this? No, I will not!
23 ULB ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ। BSB BSB: For I received from the Lord what I also passed on to you: The Lord Jesus, on the night He was betrayed, took bread,
24 ULB ਅਤੇ ਧੰਨਵਾਦ ਕਰ ਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ। BSB BSB: and when He had given thanks, He broke it and said, “This is My body, which is for you; do this in remembrance of Me.”
25 ULB ਇਸੇ ਤਰ੍ਹਾਂ ਉਸ ਨੇ ਭੋਜਨ ਖਾਣ ਦੇ ਪਿੱਛੋਂ ਪਿਆਲਾ ਵੀ ਲਿਆ ਅਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ। BSB BSB: In the same way, after supper He took the cup, saying, “This cup is the new covenant in My blood; do this, as often as you drink it, in remembrance of Me.”
26 ULB ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਰਹਿੰਦੇ ਹੋ ਜਦ ਤੱਕ ਉਹ ਨਾ ਆਵੇ। BSB BSB: For as often as you eat this bread and drink this cup, you proclaim the Lord’s death until He comes.
27 ULB ਇਸ ਕਰਕੇ ਜੋ ਕੋਈ ਬਿਨ੍ਹਾਂ ਯੋਗਤਾ ਇਹ ਰੋਟੀ ਖਾਵੇ ਅਥਵਾ ਪ੍ਰਭੂ ਦਾ ਪਿਆਲਾ ਪੀਵੇ, ਸੋ ਪ੍ਰਭੂ ਦੇ ਸਰੀਰ ਅਤੇ ਲਹੂ ਦਾ ਦੋਸ਼ੀ ਹੋਵੇਗਾ। BSB BSB: Therefore, whoever eats the bread or drinks the cup of the Lord in an unworthy manner will be guilty of sinning against the body and blood of the Lord.
28 ULB ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ, ਅਤੇ ਪਿਆਲੇ ਵਿੱਚੋਂ ਪੀਵੇ। BSB BSB: Each one must examine himself before he eats of the bread and drinks of the cup.
29 ULB ਜਿਹੜਾ ਖਾਂਦਾ ਅਤੇ ਪੀਂਦਾ ਹੈ, ਜੇ ਉਹ ਸਰੀਰ ਦੀ ਜਾਂਚ ਨਾ ਕਰੇ ਤਾਂ ਆਪਣੇ ਉੱਤੇ ਸਜ਼ਾ ਲੈ ਕੇ ਖਾਂਦਾ ਪੀਂਦਾ ਹੈ। BSB BSB: For anyone who eats and drinks without recognizing the body eats and drinks judgment on himself.
30 ULB ਇਸੇ ਕਾਰਨ ਤੁਹਾਡੇ ਵਿੱਚ ਬਹੁਤ ਸਾਰੇ ਕਮਜ਼ੋਰ ਅਤੇ ਰੋਗੀ ਹਨ, ਅਤੇ ਕਈ ਮਰ ਗਏ ਹਨ। BSB BSB: That is why many among you are weak and sick, and a number of you have fallen asleep.
31 ULB ਪਰ ਜੇ ਅਸੀਂ ਆਪਣੇ ਆਪ ਨੂੰ ਜਾਂਚਦੇ ਤਾਂ ਜਾਂਚੇ ਨਾ ਜਾਂਦੇ। BSB BSB: Now if we judged ourselves properly, we would not come under judgment.
32 ULB ਪਰ ਜਦ ਜਾਂਚੇ ਜਾਂਦੇ ਹਾਂ ਤਾਂ ਪ੍ਰਭੂ ਤੋਂ ਤਾੜੇ ਜਾਂਦੇ ਹਾਂ ਤਾਂ ਜੋ ਅਸੀਂ ਸੰਸਾਰ ਨਾਲ ਦੋਸ਼ੀ ਨਾ ਠਹਿਰਾਏ ਜਾਈਏ। BSB BSB: But when we are judged by the Lord, we are being disciplined so that we will not be condemned with the world.
33 ULB ਸੋ ਹੇ ਮੇਰੇ ਭਰਾਵੋ, ਜਾਂ ਤੁਸੀਂ ਖਾਣ ਲਈ ਇਕੱਠੇ ਹੋਵੋ ਤਾਂ ਇੱਕ ਦੂਜੇ ਦੀ ਉਡੀਕ ਕਰੋ। BSB BSB: So, my brothers, when you come together to eat, wait for one another.
34 ULB ਜੇ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ ਤਾਂ ਜੋ ਤੁਹਾਡੇ ਇਕੱਠੇ ਹੋਣ ਤੋਂ ਤੁਹਾਨੂੰ ਸਜ਼ਾ ਨਾ ਮਿਲੇ ਅਤੇ ਰਹਿੰਦੀਆਂ ਗੱਲਾਂ ਨੂੰ ਜਦੋਂ ਮੈਂ ਆਵਾਂਗਾ ਤਦ ਸੁਧਾਰਾਂਗਾ। BSB BSB: If anyone is hungry, he should eat at home, so that when you come together it will not result in judgment. And when I come, I will give instructions about the remaining matters.
Select verses for actions: Enter goes to them and Escape comes back.