1 ULB ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ, ਮੈਂ ਇਹ ਕਹਿੰਦਾ ਹਾਂ ਕਿ ਆਦਮੀ ਦੇ ਲਈ ਤਾਂ ਇਹ ਚੰਗਾ ਹੈ ਜੋ ਔਰਤ ਨੂੰ ਨਾ ਛੂਹੇ। BSB BSB: Now for the matters you wrote about: It is good to abstain from sexual relations.
2 ULB ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ। BSB BSB: But because there is so much sexual immorality, each man should have his own wife, and each woman her own husband.
3 ULB ਪਤੀ ਪਤਨੀ ਦਾ ਹੱਕ ਪੂਰਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ। BSB BSB: The husband should fulfill his marital duty to his wife, and likewise the wife to her husband.
4 ULB ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ। BSB BSB: The wife does not have authority over her own body, but the husband. Likewise the husband does not have authority over his own body, but the wife.
5 ULB ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ। BSB BSB: Do not deprive each other, except by mutual consent and for a time, so you may devote yourselves to prayer. Then come together again, so that Satan will not tempt you through your lack of self-control.
6 ULB ਪਰ ਮੈਂ ਇਹ ਪਰਵਾਨਗੀ ਦੇ ਢੰਗ ਨਾਲ ਆਖਦਾ ਹਾਂ, ਹੁਕਮ ਦੇ ਢੰਗ ਨਾਲ ਨਹੀਂ। BSB BSB: I say this as a concession, not as a command.
8 ULB ਪਰ ਮੈਂ ਅਣਵਿਆਹਿਆਂ ਨੂੰ ਅਤੇ ਵਿਧਵਾਂ ਨੂੰ ਇਹ ਆਖਦਾ ਹਾਂ ਕਿ ਉਹਨਾਂ ਲਈ ਚੰਗਾ ਹੈ, ਇਹੋ ਜਿਹਾ ਰਹਿਣ ਜਿਹੋ ਜਿਹਾ ਮੈਂ ਹਾਂ। BSB BSB: Now to the unmarried and widows I say this: It is good for them to remain unmarried, as I am.
9 ULB ਪਰ ਜੇ ਉਨ੍ਹਾਂ ਵਿੱਚ ਸੰਜਮ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ, ਕਿਉਂ ਜੋ ਵਾਸਨਾ ਵਿੱਚ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ। BSB BSB: But if they cannot control themselves, let them marry. For it is better to marry than to burn with passion.
10 ULB ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ। BSB BSB: To the married I give this command (not I, but the Lord): A wife must not separate from her husband.
11 ULB ਪਰ ਜੇ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਹੇ ਜਾਂ ਆਪਣੇ ਪਤੀ ਨਾਲ ਸੁਲਾਹ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ। BSB BSB: But if she does, she must remain unmarried or else be reconciled to her husband. And a husband must not divorce his wife.
12 ULB ਪਰ ਰਹਿੰਦਿਆਂ ਨੂੰ ਪ੍ਰਭੂ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ, ਜੇ ਕਿਸੇ ਭਰਾ ਦੀ ਅਵਿਸ਼ਵਾਸੀ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਆਦਮੀ ਉਸ ਨੂੰ ਨਾ ਤਿਆਗੇ। BSB BSB: To the rest I say this (I, not the Lord): If a brother has an unbelieving wife and she is willing to live with him, he must not divorce her.
13 ULB ਅਤੇ ਜਿਹੜੀ ਪਤਨੀ ਦਾ ਅਵਿਸ਼ਵਾਸੀ ਪਤੀ ਹੋਵੇ ਅਤੇ ਇਹ ਉਸ ਦੇ ਨਾਲ ਰਹਿਣ ਨੂੰ ਪਰਸੰਨ ਹੋਵੇ ਤਾਂ ਉਹ ਆਪਣੇ ਪਤੀ ਨੂੰ ਨਾ ਤਿਆਗੇ। BSB BSB: And if a woman has an unbelieving husband and he is willing to live with her, she must not divorce him.
14 ULB ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ। BSB BSB: For the unbelieving husband is sanctified through his believing wife, and the unbelieving wife is sanctified through her believing husband. Otherwise your children would be unclean, but now they are holy.
15 ULB ਪਰ ਜੇ ਉਹ ਅਵਿਸ਼ਵਾਸੀ ਅਲੱਗ ਹੋਵੇ ਤਾਂ ਅਲੱਗ ਹੋਣ ਦੇ ਅਜਿਹੇ ਹਾਲ ਵਿੱਚ ਕੋਈ ਭਰਾ ਜਾਂ ਭੈਣ ਬੰਧਨ ਵਿੱਚ ਨਹੀਂ ਹੈ, ਪਰ ਪਰਮੇਸ਼ੁਰ ਨੇ ਸਾਨੂੰ ਸੁਲਾਹ ਦੇ ਲਈ ਸੱਦਿਆ ਹੈ। BSB BSB: But if the unbeliever leaves, let him go. The believing brother or sister is not bound in such cases. God has called you to live in peace.
16 ULB ਹੇ ਪਤਨੀ, ਤੂੰ ਕਿਵੇਂ ਜਾਣਦੀ ਹੈਂ ਜੋ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਅਤੇ ਹੇ ਪਤੀ, ਤੂੰ ਕਿਵੇਂ ਜਾਣਦਾ ਹੈ ਜੋ ਤੂੰ ਆਪਣੀ ਪਤਨੀ ਨੂੰ ਬਚਾ ਲਵੇਂਗਾ? BSB BSB: How do you know, wife, whether you will save your husband? Or how do you know, husband, whether you will save your wife?
17 ULB ਪਰ ਜਿਸ ਪ੍ਰਕਾਰ ਪ੍ਰਭੂ ਨੇ ਹਰੇਕ ਨੂੰ ਵੰਡਿਆ ਹੋਇਆ ਹੈ, ਅਤੇ ਜਿਸ ਪ੍ਰਕਾਰ ਪਰਮੇਸ਼ੁਰ ਨੇ ਹਰੇਕ ਨੂੰ ਸੱਦਿਆ ਹੈ ਉਹ ਉਸੇ ਪ੍ਰਕਾਰ ਚਾਲ ਚੱਲੇ ਅਤੇ ਮੈਂ ਸਾਰੀਆਂ ਕਲੀਸਿਯਾਂਵਾਂ ਵਿੱਚ ਅਜਿਹਾ ਹੀ ਠਹਿਰਾਉਂਦਾ ਹਾਂ। BSB BSB: Regardless, each one should lead the life that the Lord has assigned to him and to which God has called him. This is what I prescribe in all the churches.
18 ULB ਕੀ ਕੋਈ ਸੁੰਨਤੀ ਸੱਦਿਆ ਗਿਆ? ਤਾਂ ਉਹ ਅਸੁੰਨਤੀ ਨਾ ਬਣੇ। ਕੀ ਕੋਈ ਅਸੁੰਨਤੀ ਸੱਦਿਆ ਗਿਆ? ਤਾਂ ਉਹ ਦੀ ਸੁੰਨਤ ਨਾ ਕੀਤੀ ਜਾਵੇ। BSB BSB: Was a man already circumcised when he was called? He should not become uncircumcised. Was a man still uncircumcised when called? He should not be circumcised.
20 ULB ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ, ਉਸੇ ਵਿੱਚ ਬਣਿਆ ਰਹੇ। BSB BSB: Each one should remain in the situation he was in when he was called.
21 ULB ਕੀ ਤੂੰ ਗੁਲਾਮ ਹੋ ਕੇ ਸੱਦਿਆ ਗਿਆ? ਤਾਂ ਫੇਰ ਕੀ ਹੋਇਆ? ਪਰ ਜੇ ਕਿਤੇ ਅਜ਼ਾਦ ਹੋ ਸਕੇ ਤਾਂ ਉਹ ਦਾ ਜਤਨ ਕਰ। BSB BSB: Were you a slave when you were called? Do not let it concern you—but if you can gain your freedom, take the opportunity.
22 ULB ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੂ ਵਿੱਚ ਸੱਦਿਆ ਗਿਆ, ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜ਼ਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ। BSB BSB: For he who was a slave when he was called by the Lord is the Lord’s freedman. Conversely, he who was a free man when he was called is Christ’s slave.
23 ULB ਤੁਸੀਂ ਮੁੱਲ ਨਾਲ ਲਏ ਹੋਏ ਹੋ। ਮਨੁੱਖਾਂ ਦੇ ਗੁਲਾਮ ਨਾ ਬਣੋ। BSB BSB: You were bought at a price; do not become slaves of men.
24 ULB ਹੇ ਭਰਾਵੋ, ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ ਉਸੇ ਵਿੱਚ ਪਰਮੇਸ਼ੁਰ ਦੇ ਅੱਗੇ ਠਹਿਰਿਆ ਰਹੇ। BSB BSB: Brothers, each one should remain in the situation he was in when God called him.
25 ULB ਪਰ ਕੁਆਰੀਆਂ ਦੇ ਵਿਖੇ ਪ੍ਰਭੂ ਦੀ ਮੈਨੂੰ ਕੋਈ ਆਗਿਆ ਨਹੀਂ ਪਰ ਜਿਵੇਂ ਮੈਨੂੰ ਵਿਸ਼ਵਾਸਯੋਗ ਹੋਣ ਦੇ ਕਾਰਨ ਪ੍ਰਭੂ ਦੀ ਵੱਲੋਂ ਦਯਾ ਮਿਲੀ ਤਿਵੇਂ ਹੀ ਮੈਂ ਸਲਾਹ ਦਿੰਦਾ ਹਾਂ। BSB BSB: Now about virgins, I have no command from the Lord, but I give a judgment as one who by the Lord’s mercy is trustworthy.
26 ULB ਸੋ ਮੈਨੂੰ ਇਹ ਚੰਗਾ ਲੱਗਦਾ ਹੈ ਕਿ ਵਰਤਮਾਨ ਕਸ਼ਟ ਦੇ ਕਾਰਨ ਮਨੁੱਖ ਲਈ ਇਹ ਭਲਾ ਹੈ ਭਈ ਉਹ ਉਵੇਂ ਹੀ ਰਹੇ। BSB BSB: Because of the present crisis, I think it is good for a man to remain as he is.
27 ULB ਕੀ ਤੂੰ ਪਤਨੀ ਨਾਲ ਬੰਨ੍ਹਿਆ ਹੋਇਆ ਹੈਂ? ਤਾਂ ਛੁਟਕਾਰਾ ਨਾ ਲੱਭ। ਕੀ ਤੂੰ ਪਤਨੀ ਤੋਂ ਛੁੱਟਿਆ ਹੋਇਆ ਹੈਂ? ਤਾਂ ਪਤਨੀ ਦੀ ਭਾਲ ਨਾ ਕਰ। BSB BSB: Are you committed to a wife? Do not seek to be released. Are you free of commitment? Do not look for a wife.
28 ULB ਪਰ ਜੇ ਤੂੰ ਵਿਆਹ ਕਰ ਲਵੇਂ ਤਾਂ ਪਾਪ ਨਹੀਂ ਕਰਦਾ ਅਤੇ ਜੇ ਕੁਆਰੀ ਵਿਆਹੀ ਜਾਵੇ ਤਾਂ ਉਹ ਪਾਪ ਨਹੀਂ ਕਰਦੀ, ਪਰ ਅਜਿਹੇ ਲੋਕ ਸਰੀਰ ਵਿੱਚ ਦੁੱਖ ਭੋਗਣਗੇ ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ। BSB BSB: But if you do marry, you have not sinned. And if a virgin marries, she has not sinned. But those who marry will face troubles in this life, and I want to spare you this.
29 ULB ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਹੀਂ ਹਨ। BSB BSB: What I am saying, brothers, is that the time is short. From now on those who have wives should live as if they had none;
30 ULB ਅਤੇ ਰੋਣ ਵਾਲੇ ਅਜਿਹੇ ਹੋਣ ਕਿ ਉਹ ਨਹੀਂ ਰੋਂਦੇ ਅਤੇ ਅਨੰਦ ਕਰਨ ਵਾਲੇ ਅਜਿਹੇ ਕਿ ਉਹ ਅਨੰਦ ਨਹੀਂ ਕਰਦੇ ਅਤੇ ਮੁੱਲ ਲੈਣ ਵਾਲੇ ਕਿ ਉਨ੍ਹਾਂ ਦੇ ਕੋਲ ਮਾਲ ਨਹੀਂ ਹੈ। BSB BSB: those who weep, as if they did not; those who are joyful, as if they were not; those who make a purchase, as if they had nothing;
31 ULB ਅਤੇ ਸੰਸਾਰ ਨੂੰ ਵਰਤਣ ਵਾਲੇ ਕਿ ਹੱਦੋਂ ਵੱਧਕੇ ਨਹੀਂ ਵਰਤਦੇ ਕਿਉਂ ਜੋ ਸੰਸਾਰ ਦਾ ਰੰਗ ਢੰਗ ਬੀਤਦਾ ਜਾਂਦਾ ਹੈ। BSB BSB: and those who use the things of this world, as if not dependent on them. For this world in its present form is passing away.
32 ULB ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਬੇਫ਼ਿਕਰ ਰਹੋ। ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਉਹ ਪ੍ਰਭੂ ਨੂੰ ਕਿਵੇਂ ਪਰਸੰਨ ਕਰੇ। BSB BSB: I want you to be free from concern. The unmarried man is concerned about the work of the Lord, how he can please the Lord.
33 ULB ਪਰ ਵਿਆਹਿਆ ਹੋਇਆ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਪਰਸੰਨ ਕਰੇ। BSB BSB: But the married man is concerned about the affairs of this world, how he can please his wife,
34 ULB ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇ ਅਤੇ ਆਤਮਾ ਵਿੱਚ ਪਵਿੱਤਰ ਹੋਵੇ, ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ। BSB BSB: and his interests are divided. The unmarried woman or virgin is concerned about the work of the Lord, how she can be holy in both body and spirit. But the married woman is concerned about the affairs of this world, how she can please her husband.
35 ULB ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਯੋਗ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨ੍ਹਾਂ ਘਬਰਾਏ ਪ੍ਰਭੂ ਦੀ ਸੇਵਾ ਵਿੱਚ ਲੱਗੇ ਰਹੋ। BSB BSB: I am saying this for your own good, not to restrict you, but in order to promote proper decorum and undivided devotion to the Lord.
36 ULB ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਯੋਗ ਹੈ ਜੇ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਂਦਾ ਹੋਵੇ ਤਾਂ ਜੋ ਚਾਹੁੰਦਾ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ। BSB BSB: However, if someone thinks he is acting inappropriately toward his betrothed, and if she is beyond her youth and they ought to marry, let him do as he wishes; he is not sinning; they should get married.
37 ULB ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਰਹੇ ਜਿਸ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਾ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ। BSB BSB: But the man who is firmly established in his heart and under no constraint, with control over his will and resolve in his heart not to marry the virgin, he will do well.
38 ULB ਗੱਲ ਕਾਹਦੀ ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਵਿਆਹ ਨਹੀਂ ਕਰਦਾ ਉਹ ਵਧੇਰੇ ਚੰਗਾ ਕਰੇਗਾ। BSB BSB: So then, he who marries the virgin does well, but he who does not marry her does even better.
39 ULB ਜਿੰਨਾਂ ਚਿਰ ਉਹ ਦਾ ਪਤੀ ਜਿਉਂਦਾ ਰਹੇ ਉਨ੍ਹਾਂ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਅਜ਼ਾਦ ਹੈ, ਜਿਸ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੂ ਵਿੱਚ। BSB BSB: A wife is bound to her husband as long as he lives. But if her husband dies, she is free to marry anyone she wishes, as long as he belongs to the Lord.
40 ULB ਪਰ ਜੇਕਰ ਉਹ ਐਂਵੇਂ ਹੀ ਰਹੇ ਤਾਂ ਮੇਰੀ ਜਾਂਚ ਵਿੱਚ ਹੋਰ ਵੀ ਭਲੀ ਹੈ ਅਤੇ ਮੈਂ ਸਮਝਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਵੀ ਹੈ। BSB BSB: In my judgment, however, she is happier if she remains as she is. And I think that I too have the Spirit of God.
Select verses for actions: Enter goes to them and Escape comes back.