2 ULB ਸ਼ਾਊਲ ਅਤੇ ਇਸਰਾਏਲ ਦੇ ਲੋਕਾਂ ਨੇ ਵੀ ਇਕੱਠੇ ਹੋ ਕੇ ਏਲਾਹ ਦੀ ਘਾਟੀ ਵਿੱਚ ਡੇਰੇ ਲਾਏ ਅਤੇ ਲੜਾਈ ਦੇ ਲਈ ਫ਼ਲਿਸਤੀਆਂ ਦੇ ਸਾਹਮਣੇ ਕਤਾਰਾਂ ਬੰਨ੍ਹੀਆਂ। BSB BSB: Saul and the men of Israel assembled and camped in the Valley of Elah, arraying themselves for battle against the Philistines.
3 ULB ਇੱਕ ਪਾਸੇ ਦੇ ਪਹਾੜ ਉੱਤੇ ਫ਼ਲਿਸਤੀ ਖੜ੍ਹੇ ਸਨ ਅਤੇ ਦੂਜੇ ਪਾਸੇ ਦੇ ਪਹਾੜ ਉੱਤੇ ਇਸਰਾਏਲੀ ਖੜ੍ਹੇ ਸਨ ਅਤੇ ਉਨ੍ਹਾਂ ਦੋਹਾਂ ਦੇ ਵਿਚਕਾਰ ਇੱਕ ਘਾਟੀ ਸੀ। BSB BSB: The Philistines stood on one hill and the Israelites stood on another, with the valley between them.
5 ULB ਅਤੇ ਉਹ ਦੇ ਸਿਰ ਉੱਤੇ ਇੱਕ ਪਿੱਤਲ ਦਾ ਟੋਪ ਸੀ ਅਤੇ ਇੱਕ ਸੰਜੋ ਉਹ ਨੇ ਪਹਿਨੀ ਹੋਈ ਸੀ ਜੋ ਤੋਲ ਵਿੱਚ ਡੇਢ ਮਣ ਪਿੱਤਲ ਦੀ ਸੀ। BSB BSB: and he had a bronze helmet on his head. He wore a bronze coat of mail weighing five thousand shekels,
6 ULB ਅਤੇ ਉਹ ਦੀਆਂ ਦੋਹਾਂ ਲੱਤਾਂ ਉੱਤੇ ਪਿੱਤਲ ਦੇ ਕਵਚ ਸਨ ਅਤੇ ਉਹ ਦੇ ਦੋਹਾਂ ਮੋਢਿਆਂ ਦੇ ਵਿਚਕਾਰ ਪਿੱਤਲ ਦੀ ਬਰਛੀ ਸੀ। BSB BSB: and he had armor of bronze on his legs and a javelin of bronze slung between his shoulders.
7 ULB ਅਤੇ ਉਹ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਹ ਦੇ ਬਰਛੇ ਦਾ ਫਲ ਸਾਢੇ ਸੱਤ ਸੇਰ ਲੋਹੇ ਦਾ ਸੀ ਅਤੇ ਇੱਕ ਮਨੁੱਖ ਢਾਲ ਚੁੱਕ ਕੇ ਉਹ ਦੇ ਅੱਗੇ ਤੁਰਦਾ ਸੀ। BSB BSB: The shaft of his spear was like a weaver’s beam, and its iron point weighed six hundred shekels. In addition, his shield bearer went before him.
8 ULB ਸੋ ਉਹ ਨਿੱਕਲ ਕੇ ਖੜ੍ਹਾ ਹੋਇਆ ਅਤੇ ਇਸਰਾਏਲ ਦੇ ਦਲਾਂ ਵੱਲ ਉਹ ਨੇ ਪੁਕਾਰ ਕੇ ਆਖਿਆ, ਤੁਸੀਂ ਲੜਾਈ ਦੇ ਲਈ ਕਿਉਂ ਕਤਾਰ ਬੰਨ੍ਹੀ ਹੈ? ਕੀ, ਮੈਂ ਫ਼ਲਿਸਤੀ ਨਹੀਂ ਅਤੇ ਤੁਸੀਂ ਸ਼ਾਊਲ ਦੇ ਦਾਸ ਨਹੀਂ? ਸੋ ਤੁਸੀਂ ਆਪਣੇ ਲਈ ਕਿਸੇ ਮਨੁੱਖ ਨੂੰ ਚੁਣੋ ਅਤੇ ਉਹ ਮੇਰੇ ਕੋਲ ਆਵੇ। BSB BSB: And Goliath stood and shouted to the ranks of Israel, “Why do you come out and array yourselves for battle? Am I not a Philistine, and are you not servants of Saul? Choose one of your men and have him come down against me.
9 ULB ਜੇ ਕਦੀ ਉਹ ਮੇਰੇ ਨਾਲ ਲੜਨ ਜੋਗਾ ਹੋਵੇ ਅਤੇ ਮੈਨੂੰ ਮਾਰ ਲਵੇ ਤਾਂ ਅਸੀਂ ਤੁਹਾਡੇ ਗ਼ੁਲਾਮ ਬਣਾਂਗੇ ਪਰ ਜੇ ਕਦੀ ਉਸ ਦੇ ਉੱਤੇ ਮੈਂ ਤਕੜਾ ਹੋਵਾਂ ਅਤੇ ਉਹ ਨੂੰ ਮਾਰ ਲਵਾਂ ਤਾਂ ਤੁਸੀਂ ਸਾਡੇ ਗ਼ੁਲਾਮ ਹੋਵੋਗੇ ਅਤੇ ਸਾਡੀ ਗ਼ੁਲਾਮੀ ਕਰੋਗੇ। BSB BSB: If he is able to fight me and kill me, then we will be your servants. But if I prevail against him and kill him, then you shall be our servants and work for us.”
10 ULB ਫੇਰ ਉਹ ਫ਼ਲਿਸਤੀ ਬੋਲਿਆ,ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਲਲਕਾਰਦਾ ਹਾਂ। ਮੇਰੇ ਲਈ ਕੋਈ ਮਨੁੱਖ ਠਹਿਰਾ ਲਓ ਜੋ ਅਸੀਂ ਆਪਸ ਵਿੱਚ ਯੁੱਧ ਕਰੀਏ। BSB BSB: Then the Philistine said, “I defy the ranks of Israel this day! Give me a man to fight!”
11 ULB ਜਿਸ ਵੇਲੇ ਸ਼ਾਊਲ ਅਤੇ ਸਾਰੇ ਇਸਰਾਏਲ ਨੇ ਉਸ ਫ਼ਲਿਸਤੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਘਬਰਾ ਗਏ ਅਤੇ ਡਰ ਗਏ। BSB BSB: On hearing the words of the Philistine, Saul and all the Israelites were dismayed and greatly afraid.
12 ULB ਦਾਊਦ ਬੈਤਲਹਮ ਯਹੂਦਾਹ ਦੇ ਅਫਰਾਥੀ ਯੱਸੀ ਦਾ ਪੁੱਤਰ ਸੀ ਜਿਸ ਦੇ ਅੱਠ ਪੁੱਤਰ ਸਨ ਅਤੇ ਉਹ ਆਪ ਸ਼ਾਊਲ ਦੇ ਦਿਨਾਂ ਵਿੱਚ ਉਹ ਬਜ਼ੁਰਗ ਅਤੇ ਕਮਜ਼ੋਰ ਹੋ ਗਿਆ ਸੀ। BSB BSB: Now David was the son of a man named Jesse, an Ephrathite from Bethlehem of Judah who had eight sons. And in the days of Saul, Jesse was old and well along in years.
13 ULB ਯੱਸੀ ਦੇ ਤਿੰਨ ਵੱਡੇ ਪੁੱਤਰ ਲੜਾਈ ਦੇ ਵਿੱਚ ਸ਼ਾਊਲ ਦੇ ਮਗਰ ਜਾ ਲੱਗੇ ਅਤੇ ਉਨ੍ਹਾਂ ਤਿੰਨਾਂ ਵਿੱਚੋਂ ਜੋ ਲੜਨ ਗਏ ਸਨ ਉਹਨਾਂ ਵਿੱਚੋ ਜੇਠੇ ਦਾ ਨਾਮ ਅਲੀਆਬ ਸੀ ਅਤੇ ਦੂਜੇ ਦਾ ਨਾਮ ਅਬੀਨਾਦਾਬ ਅਤੇ ਤੀਜੇ ਦਾ ਨਾਮ ਸ਼ੰਮਾਹ ਸੀ। BSB BSB: The three older sons of Jesse had followed Saul into battle: The firstborn was Eliab, the second was Abinadab, and the third was Shammah.
14 ULB ਦਾਊਦ ਸਭ ਤੋਂ ਛੋਟਾ ਸੀ ਅਤੇ ਤਿੰਨ ਵੱਡੇ ਪੁੱਤਰ ਸ਼ਾਊਲ ਦੇ ਮਗਰ ਲੱਗੇ BSB BSB: And David was the youngest. The three oldest had followed Saul,
15 ULB ਪਰ ਦਾਊਦ ਸ਼ਾਊਲ ਕੋਲੋਂ ਵੱਖਰਾ ਹੋ ਕੇ ਆਪਣੇ ਪਿਤਾ ਦੇ ਇੱਜੜ ਨੂੰ ਬੈਤਲਹਮ ਵਿੱਚ ਚਰਾਉਣ ਗਿਆ ਸੀ। BSB BSB: but David went back and forth from Saul to tend his father’s sheep in Bethlehem.
16 ULB ਸੋ ਉਹ ਫ਼ਲਿਸਤੀ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਨੇੜੇ ਆਉਂਦਾ ਸੀ। ਚਾਲੀਆਂ ਦਿਨਾਂ ਤੱਕ ਉਹ ਆਪਣੇ ਆਪ ਨੂੰ, ਅੱਗੇ ਕਰਦਾ ਰਿਹਾ। BSB BSB: For forty days the Philistine came forward every morning and evening to take his stand.
17 ULB ਫੇਰ ਯੱਸੀ ਨੇ ਆਪਣੇ ਪੁੱਤਰ ਦਾਊਦ ਨੂੰ ਆਖਿਆ,ਇਹ ਪੰਜ ਸੇਰ ਭੁੰਨੇ ਹੋਏ ਦਾਣੇ ਅਤੇ ਇਹ ਦਸ ਰੋਟੀਆਂ ਲੈ ਕੇ ਆਪਣੇ ਭਰਾਵਾਂ ਕੋਲ ਛਾਉਣੀ ਵੱਲ ਜਾ। BSB BSB: One day Jesse said to his son David, “Take this ephah of roasted grain and these ten loaves of bread for your brothers and hurry to their camp.
18 ULB ਅਤੇ ਇਹ ਦਸ ਟਿੱਕੀਆਂ ਪਨੀਰ ਦੀਆਂ ਉਨ੍ਹਾਂ ਦੇ ਸੂਬੇਦਾਰ ਦੇ ਲਈ ਲੈ ਜਾ ਅਤੇ ਆਪਣੇ ਭਰਾਵਾਂ ਦਾ ਹਾਲ ਚਾਲ ਵੇਖ ਅਤੇ ਉਨ੍ਹਾਂ ਦੀ ਕੁਝ ਨਿਸ਼ਾਨੀ ਲੈ ਆ। BSB BSB: Take also these ten portions of cheese to the commander of their unit. Check on the welfare of your brothers and bring back an assurance from them.
19 ULB ਉਸ ਵੇਲੇ ਸ਼ਾਊਲ ਅਤੇ ਇਸਰਾਏਲ ਦੇ ਸਭ ਲੋਕ ਏਲਾਹ ਦੀ ਘਾਟੀ ਚ ਫ਼ਲਿਸਤੀਆਂ ਦੇ ਨਾਲ ਲੜਦੇ ਪਏ ਸਨ। BSB BSB: They are with Saul and all the men of Israel in the Valley of Elah, fighting against the Philistines.”
20 ULB ਦਾਊਦ ਨੇ ਸਵੇਰ ਦੇ ਵੇਲੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿਵੇਂ ਯੱਸੀ ਨੇ ਉਹ ਨੂੰ ਆਖਿਆ ਸੀ ਵਸਤਾਂ ਲੈ ਕੇ ਤੁਰ ਪਿਆ ਅਤੇ ਜਿਸ ਵੇਲੇ ਦਲ ਲੜਨ ਲਈ ਨਿੱਕਲਦਾ ਅਤੇ ਲੜਾਈ ਦੇ ਲਈ ਲਲਕਾਰਦਾ ਸੀ ਉਸ ਸਮੇਂ ਉਹ ਮੋਰਚੇ ਵਿੱਚ ਪਹੁੰਚ ਗਿਆ। BSB BSB: So David got up early in the morning, left the flock with a keeper, loaded up, and set out as Jesse had instructed him. He reached the camp as the army was marching out to its position and shouting the battle cry.
21 ULB ਅਤੇ ਇਸਰਾਏਲ ਅਤੇ ਫ਼ਲਿਸਤੀਆਂ ਨੇ ਆਪੋ ਆਪਣੇ ਦਲ ਦੀਆਂ ਆਹਮੋ ਸਾਹਮਣੇ ਕਤਾਰਾਂ ਬੰਨ੍ਹੀਆਂ ਸਨ। BSB BSB: And Israel and the Philistines arrayed in formation against each other.
22 ULB ਸੋ ਦਾਊਦ ਨੇ ਆਪਣੀਆਂ ਵਸਤਾਂ ਉਹ ਦੇ ਕੋਲ ਰੱਖੀਆਂ ਜੋ ਸਮਾਨ ਦੀ ਰਾਖੀ ਕਰਦਾ ਸੀ, ਅਤੇ ਆਪ ਦਲ ਵੱਲ ਦੌੜ ਗਿਆ ਅਤੇ ਆ ਕੇ ਆਪਣੇ ਭਰਾਵਾਂ ਦੀ ਖ਼ਬਰ ਪੁੱਛੀ। BSB BSB: Then David left his supplies in the care of the quartermaster and ran to the battle line. When he arrived, he asked his brothers how they were doing.
23 ULB ਉਹ ਉਨ੍ਹਾਂ ਨਾਲ ਅਜੇ ਗੱਲਾਂ ਕਰਦਾ ਹੀ ਸੀ ਜੋ ਵੇਖੋ, ਉਹ ਜ਼ੋਰਾਵਰ ਗਾਥੀ ਗੋਲਿਅਥ ਨਾਮ ਫ਼ਲਿਸਤੀ ਕਤਾਰਾਂ ਵਿੱਚੋਂ ਨਿੱਕਲਿਆ ਅਤੇ ਉਸ ਨੇ ਪਹਿਲਾਂ ਦੀ ਤਰ੍ਹਾਂ ਗੱਲਾਂ ਕੀਤੀਆਂ ਅਤੇ ਦਾਊਦ ਨੇ ਸੁਣੀਆਂ। BSB BSB: And as he was speaking with them, suddenly the champion named Goliath, the Philistine from Gath, came forward from the ranks of the Philistines and shouted his usual words, which David also heard.
24 ULB ਇਸਰਾਏਲ ਦੇ ਸਭ ਲੋਕ ਉਸ ਮਨੁੱਖ ਨੂੰ ਵੇਖ ਕੇ ਉਸ ਦੇ ਅੱਗੋਂ ਭੱਜੇ ਅਤੇ ਬਹੁਤ ਡਰ ਗਏ BSB BSB: When all the men of Israel saw Goliath, they fled from him in great fear.
25 ULB ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸੀਂ ਇਸ ਮਨੁੱਖ ਨੂੰ ਵੇਖਿਆ ਜੋ ਨਿੱਕਲਿਆ ਹੈ। ਸੱਚ-ਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਲਈ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਰਾਜਾ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਸ ਦੇ ਨਾਲ ਵਿਆਹ ਦੇਵੇਗਾ ਅਤੇ ਉਹ ਦੇ ਪਿਤਾ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ। BSB BSB: Now the men of Israel had been saying, “Do you see how this man keeps coming out to defy Israel? To the man who kills him the king will give great riches. And he will give him his daughter in marriage and exempt his father’s house from taxation in Israel.”
26 ULB ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ? BSB BSB: David asked the men who were standing with him, “What will be done for the man who kills this Philistine and removes this disgrace from Israel? Just who is this uncircumcised Philistine, that he should defy the armies of the living God?”
27 ULB ਲੋਕਾਂ ਨੇ ਇਸ ਤਰ੍ਹਾਂ ਦਾ ਉੱਤਰ ਦਿੱਤਾ ਕਿ ਜਿਹੜਾ ਉਸ ਨੂੰ ਮਾਰੇ ਉਸ ਮਨੁੱਖ ਨੂੰ ਇਹ ਇਹ ਮਿਲੇਗਾ। BSB BSB: The people told him about the offer, saying, “That is what will be done for the man who kills him.”
28 ULB ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਭੜਕਿਆ ਅਤੇ ਉਹ ਬੋਲਿਆ, ਤੂੰ ਕਿਉਂ ਇੱਥੇ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜਿਹੀਆਂ ਭੇਡਾਂ ਨੂੰ ਤੂੰ ਕਿਸ ਦੇ ਭਰੋਸੇ ਛੱਡ ਆਇਆ ਹੈਂ? ਮੈਂ ਤੇਰਾ ਘਮੰਡ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਵੇਖਣ ਨੂੰ ਹੀ ਆਇਆ ਹੈਂ BSB BSB: Now when David’s oldest brother Eliab heard him speaking to the men, his anger burned against David. “Why have you come down here?” he asked. “And with whom did you leave those few sheep in the wilderness? I know your pride and wickedness of heart—you have come down to see the battle!”
29 ULB ਦਾਊਦ ਬੋਲਿਆ, ਮੈਂ ਹੁਣ ਕੀ ਕੀਤਾ ਹੈ? ਕੀ, ਮੈਂ ਗੱਲ ਵੀ ਨਹੀ ਕਰ ਸੱਕਦਾ?। BSB BSB: “What have I done now?” said David. “Was it not just a question?”
30 ULB ਉਹ ਉਸ ਕੋਲੋਂ ਮੁੜ ਕੇ ਦੂਜੇ ਦੀ ਵੱਲ ਗਿਆ ਅਤੇ ਉਹੋ ਗੱਲਾਂ ਫੇਰ ਕੀਤੀਆਂ। ਸੋ ਲੋਕਾਂ ਨੇ ਉਹ ਨੂੰ ਪਹਿਲੇ ਵਰਗਾ ਹੀ ਉੱਤਰ ਦਿੱਤਾ। BSB BSB: Then he turned from him toward another and asked about the offer, and those people answered him just as the first ones had answered.
31 ULB ਅਤੇ ਜਦ ਉਹ ਗੱਲਾਂ ਜੋ ਦਾਊਦ ਨੇ ਆਖੀਆਂ ਸਨ ਸੁਣੀਆਂ ਗਈਆਂ ਤਾਂ ਉਹਨਾਂ ਨੇ ਸ਼ਾਊਲ ਕੋਲ ਉਨ੍ਹਾਂ ਦੀ ਖ਼ਬਰ ਦਿੱਤੀ ਅਤੇ ਉਸ ਨੇ ਉਹ ਨੂੰ ਆਪਣੇ ਕੋਲ ਬੁਲਾਇਆ। BSB BSB: Now David’s words were overheard and reported to Saul, who sent for him.
32 ULB ਤਦ ਦਾਊਦ ਨੇ ਸ਼ਾਊਲ ਨੂੰ ਆਖਿਆ,ਉਸ ਮਨੁੱਖ ਕਰਕੇ ਕਿਸੇ ਦਾ ਮਨ ਨਾ ਘਬਰਾਵੇ। ਤੁਹਾਡਾ ਦਾਸ ਜਾਵੇਗਾ ਅਤੇ ਉਸ ਫ਼ਲਿਸਤੀ ਨਾਲ ਲੜੇਗਾ। BSB BSB: And David said to Saul, “Let no man’s heart fail on account of this Philistine. Your servant will go and fight him!”
33 ULB ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਤੂੰ ਉਸ ਫ਼ਲਿਸਤੀ ਦਾ ਸਾਹਮਣਾ ਕਰਨ ਅਤੇ ਉਸ ਦੇ ਨਾਲ ਲੜਨ ਯੋਗ ਨਹੀਂ ਹੈਂ ਕਿਉਂ ਜੋ ਤੂੰ ਮੁੰਡਾ ਹੀ ਹੈਂ ਅਤੇ ਉਹ ਬਚਪਨ ਤੋਂ ਹੀ ਯੋਧਾ ਹੈ। BSB BSB: But Saul replied, “You cannot go out against this Philistine to fight him. You are just a boy, and he has been a warrior from his youth.”
34 ULB ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ। BSB BSB: David replied, “Your servant has been tending his father’s sheep, and whenever a lion or a bear came and carried off a lamb from the flock,
35 ULB ਤਦ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਤੇ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਦ ਉਸ ਨੇ ਮੇਰੇ ਉੱਤੇ ਹਮਲਾ ਕੀਤਾ ਤਾਂ ਮੈਂ ਉਸ ਨੂੰ ਵਾਲਾਂ ਤੋਂ ਫੜ੍ਹ ਕੇ ਮਾਰਿਆ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ। BSB BSB: I went after it, struck it down, and delivered the lamb from its mouth. If it reared up against me, I would grab it by its fur, strike it down, and kill it.
36 ULB ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ! BSB BSB: Your servant has killed lions and bears; this uncircumcised Philistine will be like one of them, for he has defied the armies of the living God.”
37 ULB ਫੇਰ ਦਾਊਦ ਨੇ ਇਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ। ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ। BSB BSB: David added, “The LORD, who delivered me from the claws of the lion and the bear, will deliver me from the hand of this Philistine.” “Go,” said Saul, “and may the LORD be with you.”
38 ULB ਤਾਂ ਸ਼ਾਊਲ ਨੇ ਆਪਣੇ ਹਥਿਆਰ ਦਾਊਦ ਨੂੰ ਪਹਿਨਾਏ ਅਤੇ ਇੱਕ ਪਿੱਤਲ ਦਾ ਟੋਪ ਉਹ ਦੇ ਸਿਰ ਉੱਤੇ ਧਰਿਆ ਅਤੇ ਸੰਜੋ ਵੀ ਉਹ ਨੂੰ ਪਹਿਨਾਈ BSB BSB: Then Saul clothed David in his own tunic, put a bronze helmet on his head, and dressed him in armor.
39 ULB ਅਤੇ ਦਾਊਦ ਨੇ ਆਪਣੀ ਤਲਵਾਰ ਸੰਜੋ ਉੱਤੇ ਬੰਨ੍ਹੀ ਅਤੇ ਤੁਰਨ ਦਾ ਜਤਨ ਕੀਤਾ ਕਿਉਂ ਜੋ ਉਹ ਨੇ ਇਨਾਂ ਨੂੰ ਕਦੇ ਪਹਿਨਿਆ ਨਹੀਂ ਸੀ। ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਇਨ੍ਹਾਂ ਨਾਲ ਤਾਂ ਮੈਥੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਉਨ੍ਹਾਂ ਨੂੰ ਪਰਖਿਆ ਨਹੀਂ ਹੈ। ਸੋ ਦਾਊਦ ਨੇ ਉਹ ਸਭ ਆਪਣੇ ਉੱਤੋਂ ਉਤਾਰ ਦਿੱਤੇ। BSB BSB: David strapped his sword over the tunic and tried to walk, but he was not accustomed to them. “I cannot walk in these,” David said to Saul. “I am not accustomed to them.” So David took them off.
40 ULB ਅਤੇ ਉਹ ਨੇ ਆਪਣੀ ਸੋਟੀ ਹੱਥ ਵਿੱਚ ਫੜ ਲਈ ਅਤੇ ਉਹ ਨੇ ਉਸ ਸੋਤੇ ਵਿੱਚੋਂ ਪੰਜ ਚੀਕਣੇ ਪੱਥਰ ਚੁਣ ਲਏ ਅਤੇ ਉਨ੍ਹਾਂ ਨੂੰ ਆਜੜੀ ਦੇ ਝੋਲੇ ਵਿੱਚ ਜੋ ਉਹ ਦੇ ਕੋਲ ਸੀ ਅਰਥਾਤ ਗੁਥਲੀ ਵਿੱਚ ਰੱਖ ਲਿਆ ਅਤੇ ਉਹ ਦਾ ਗੁਲੇਲ ਉਹ ਦੇ ਹੱਥ ਵਿੱਚ ਸੀ ਸੋ ਉਹ ਉਸ ਫ਼ਲਿਸਤੀ ਦੇ ਨੇੜੇ ਜਾਣ ਲੱਗਾ। BSB BSB: And David took his staff in his hand, selected five smooth stones from the brook, and put them in the pouch of his shepherd’s bag. And with his sling in hand, he approached the Philistine.
41 ULB ਤਦ ਫ਼ਲਿਸਤੀ ਤੁਰਿਆ ਅਤੇ ਦਾਊਦ ਦੇ ਨੇੜੇ ਆਉਣ ਲੱਗਾ ਅਤੇ ਉਸ ਦੀ ਢਾਲ ਚੁੱਕਣ ਵਾਲਾ ਉਸ ਦੇ ਅੱਗੇ ਸੀ। BSB BSB: Now the Philistine came closer and closer to David, with his shield-bearer before him.
42 ULB ਜਦ ਫ਼ਲਿਸਤੀ ਨੇ ਆਲੇ-ਦੁਆਲੇ ਵੇਖ ਕੇ ਦਾਊਦ ਨੂੰ ਵੇਖਿਆ ਤਾਂ ਉਹ ਨੂੰ ਤੁੱਛ ਜਾਣਿਆ ਕਿਉਂ ਜੋ ਉਹ ਮੁੰਡਾ ਹੀ ਸੀ। ਉਹ ਦਾ ਰੰਗ ਲਾਲ ਅਤੇ ਉਹ ਸੋਹਣੇ ਰੂਪ ਦਾ ਸੀ। BSB BSB: When the Philistine looked and saw David, he despised him because he was just a boy, ruddy and handsome.
44 ULB ਤਦ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਮੇਰੇ ਕੋਲ ਆ ਜੋ ਮੈਂ ਤੇਰਾ ਮਾਸ ਅਕਾਸ਼ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਖੁਆਵਾਂ! BSB BSB: “Come here,” he called to David, “and I will give your flesh to the birds of the air and the beasts of the field!”
45 ULB ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ! BSB BSB: But David said to the Philistine, “You come against me with sword and spear and javelin, but I come against you in the name of the LORD of Hosts, the God of the armies of Israel, whom you have defied.
46 ULB ਅਤੇ ਅੱਜ ਹੀ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲਾਸ਼ਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜਾਨਵਰਾਂ ਨੂੰ ਦੇਵਾਂਗਾ ਜੋ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ। BSB BSB: This day the LORD will deliver you into my hand. This day I will strike you down, cut off your head, and give the carcasses of the Philistine army to the birds of the air and the creatures of the earth. Then the whole world will know that there is a God in Israel.
47 ULB ਅਤੇ ਇਸ ਸਾਰੇ ਦਲ ਨੂੰ ਵੀ ਖ਼ਬਰ ਹੋਵੇਗੀ ਜੋ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂ ਜੋ ਯੁਧ ਯਹੋਵਾਹ ਦਾ ਹੈ ਅਤੇ ਉਹੋ ਹੀ ਤੁਹਾਨੂੰ ਸਾਡੇ ਹੱਥ ਵਿੱਚ ਦੇਵੇਗਾ! BSB BSB: And all those assembled here will know that it is not by sword or spear that the LORD saves; for the battle is the LORD’s, and He will give all of you into our hands.”
48 ULB ਅਤੇ ਅਜਿਹਾ ਹੋਇਆ ਜਦ ਫ਼ਲਿਸਤੀ ਉੱਠਿਆ ਅਤੇ ਅੱਗੇ ਵੱਧ ਕੇ ਦਾਊਦ ਨਾਲ ਲੜਨ ਨੂੰ ਨੇੜੇ ਆਇਆ ਤਾਂ ਦਾਊਦ ਨੇ ਛੇਤੀ ਕੀਤੀ ਅਤੇ ਦਲ ਦੀ ਵੱਲ ਫ਼ਲਿਸਤੀ ਨਾਲ ਲੜਨ ਨੂੰ ਭੱਜਿਆ। BSB BSB: As the Philistine started forward to attack him, David ran quickly toward the battle line to meet him.
49 ULB ਅਤੇ ਦਾਊਦ ਨੇ ਆਪਣੀ ਗੁਥਲੀ ਵਿੱਚ ਹੱਥ ਪਾ ਕੇ ਉਹ ਦੇ ਵਿੱਚੋਂ ਇੱਕ ਪੱਥਰ ਕੱਢਿਆ ਅਤੇ ਗੁਲੇਲ ਵਿੱਚ ਰੱਖ ਕੇ ਫਿਲਸਤੀ ਦੇ ਮੱਥੇ ਨੂੰ ਅਜਿਹਾ ਮਾਰਿਆ ਜੋ ਉਹ ਪੱਥਰ ਉਸ ਦੇ ਮੱਥੇ ਵਿੱਚ ਖੁੱਭ ਗਿਆ ਅਤੇ ਉਹ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਿਆ! BSB BSB: Then David reached into his bag, took out a stone, and slung it, striking the Philistine on the forehead. The stone sank into his forehead, and he fell facedown on the ground.
50 ULB ਸੋ ਦਾਊਦ ਨੇ ਇੱਕ ਗੁਲੇਲ ਅਤੇ ਇੱਕ ਪੱਥਰ ਨਾਲ ਫ਼ਲਿਸਤੀ ਨੂੰ ਜਿੱਤ ਲਿਆ ਅਤੇ ਉਸ ਫ਼ਲਿਸਤੀ ਨੂੰ ਮਾਰਿਆ ਅਤੇ ਵੱਢ ਸੁੱਟਿਆ ਪਰ ਦਾਊਦ ਦੇ ਹੱਥ ਵਿੱਚ ਤਲਵਾਰ ਨਹੀਂ ਸੀ। BSB BSB: Thus David prevailed over the Philistine with a sling and a stone; without a sword in his hand he struck down the Philistine and killed him.
51 ULB ਇਸ ਕਰਕੇ ਦਾਊਦ ਭੱਜ ਕੇ ਫ਼ਲਿਸਤੀ ਦੇ ਉੱਤੇ ਚੜ੍ਹ ਖੜ੍ਹਾ ਹੋਇਆ ਅਤੇ ਉਸ ਦੀ ਤਲਵਾਰ ਫੜ੍ਹ ਕੇ ਮਿਆਨੋਂ ਖਿੱਚ ਲਈ ਅਤੇ ਉਸ ਨੂੰ ਮਾਰ ਕੇ ਉਸ ਦਾ ਸਿਰ ਉਸੇ ਤਲਵਾਰ ਨਾਲ ਵੱਢ ਸੁੱਟਿਆ ਅਤੇ ਜਦ ਫ਼ਲਿਸਤੀਆਂ ਨੇ ਆਪਣਾ ਸੂਰਮਾ ਮਰਿਆ ਹੋਇਆ ਵੇਖਿਆ ਤਾਂ ਉਹ ਭੱਜ ਗਏ। BSB BSB: David ran and stood over him. He grabbed the Philistine’s sword and pulled it from its sheath and killed him, and he cut off his head with the sword. When the Philistines saw that their hero was dead, they turned and ran.
53 ULB ਤਦ ਇਸਰਾਏਲੀ ਫ਼ਲਿਸਤੀਆਂ ਦੇ ਮਗਰੋਂ ਮੁੜ ਆਏ ਅਤੇ ਉਨ੍ਹਾਂ ਦੇ ਡੇਰਿਆਂ ਨੂੰ ਲੁੱਟ ਲਿਆ। BSB BSB: When the Israelites returned from their pursuit of the Philistines, they plundered their camps.
54 ULB ਅਤੇ ਦਾਊਦ ਉਸ ਫ਼ਲਿਸਤੀ ਦਾ ਸਿਰ ਲੈ ਕੇ ਯਰੂਸ਼ਲਮ ਵਿੱਚ ਆਇਆ ਪਰ ਉਸ ਦੇ ਸ਼ਸਤਰਾਂ ਨੂੰ ਉਹ ਨੇ ਆਪਣੇ ਡੇਰੇ ਵਿੱਚ ਰੱਖਿਆ। BSB BSB: David took the head of the Philistine and brought it to Jerusalem, and he put Goliath’s weapons in his own tent.
55 ULB ਜਿਸ ਵੇਲੇ ਸ਼ਾਊਲ ਨੇ ਦਾਊਦ ਨੂੰ ਫ਼ਲਿਸਤੀ ਨਾਲ ਲੜਨ ਲਈ ਜਾਂਦਿਆਂ ਵੇਖਿਆ ਤਾਂ ਉਸ ਨੇ ਸੈਨਾਪਤੀ ਅਬਨੇਰ ਕੋਲੋਂ ਪੁੱਛਿਆ, ਅਬਨੇਰ ਇਹ ਮੁੰਡਾ ਕਿਸ ਦਾ ਪੁੱਤਰ ਹੈ? ਅਬਨੇਰ ਬੋਲਿਆ, ਹੇ ਮਹਾਰਾਜ, ਤੇਰੇ ਜੀਵਨ ਦੀ ਸਹੁੰ ਮੈਂ ਨਹੀ ਜਾਣਦਾ। BSB BSB: As Saul had watched David going out to confront the Philistine, he said to Abner the commander of the army, “Abner, whose son is this young man?” “As surely as you live, O king,” Abner replied, “I do not know.”
56 ULB ਤਦ ਰਾਜੇ ਨੇ ਆਖਿਆ, ਤੂੰ ਪਤਾ ਕਰ ਜੋ ਮੁੰਡਾ ਕਿਸ ਦਾ ਪੁੱਤਰ ਹੈ। BSB BSB: “Find out whose son this young man is!” said the king.
57 ULB ਸੋ ਜਦ ਦਾਊਦ ਉਸ ਫ਼ਲਿਸਤੀ ਨੂੰ ਵੱਢ ਕੇ ਮੁੜਿਆ ਤਾਂ ਅਬਨੇਰ ਨੇ ਉਹ ਨੂੰ ਫੜ੍ਹ ਲਿਆ ਅਤੇ ਸ਼ਾਊਲ ਕੋਲ ਲੈ ਗਿਆ ਅਤੇ ਫ਼ਲਿਸਤੀ ਦਾ ਸਿਰ ਉਹ ਦੇ ਹੱਥ ਵਿੱਚ ਸੀ। BSB BSB: So when David returned from killing the Philistine, still holding his head in his hand, Abner took him and brought him before Saul.
58 ULB ਤਦ ਸ਼ਾਊਲ ਨੇ ਉਹ ਨੂੰ ਪੁੱਛਿਆ, ਤੂੰ ਕਿਸ ਦਾ ਪੁੱਤਰ ਹੈਂ? ਤਦ ਦਾਊਦ ਨੇ ਉੱਤਰ ਦਿੱਤਾ, ਮੈਂ ਤੁਹਾਡੇ ਦਾਸ ਬੈਤਲਹਮ ਦੇ ਵਾਸੀ ਯੱਸੀ ਦਾ ਪੁੱਤਰ ਹਾਂ। BSB BSB: “Whose son are you, young man?” asked Saul. “I am the son of your servant Jesse of Bethlehem,” David replied.
Select verses for actions: Enter goes to them and Escape comes back.