1 ULB ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਅਤੇ ਆਪਣੇ ਸਾਰਿਆਂ ਸੇਵਕਾਂ ਨੂੰ ਆਖਿਆ ਕਿ ਦਾਊਦ ਨੂੰ ਮਾਰ ਦਿਓ, ਪਰ ਸ਼ਾਊਲ ਦਾ ਪੁੱਤਰ ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ। BSB BSB: Then Saul ordered his son Jonathan and all his servants to kill David. But Jonathan delighted greatly in David,
2 ULB ਸੋ ਯੋਨਾਥਾਨ ਨੇ ਦਾਊਦ ਨੂੰ ਆਖਿਆ, ਮੇਰਾ ਪਿਤਾ ਤੈਨੂੰ ਮਾਰਨਾ ਚਾਹੁੰਦਾ ਹੈ ਇਸ ਲਈ ਹੁਣ ਸਵੇਰ ਤੱਕ ਤੂੰ ਸਾਵਧਾਨ ਰਹਿ ਅਤੇ ਕਿਸੇ ਗੁਪਤ ਸਥਾਨ ਵਿੱਚ ਆਪ ਨੂੰ ਲੁਕਾ ਲੈ। BSB BSB: so he warned David, saying, “My father Saul intends to kill you. Be on your guard in the morning; find a secret place and hide there.
3 ULB ਅਤੇ ਮੈਂ ਬਾਹਰ ਜਾ ਕੇ ਉਸ ਮੈਦਾਨ ਵਿੱਚ ਜਿੱਥੇ ਤੂੰ ਹੋਵੇਂਗਾ ਆਪਣੇ ਪਿਤਾ ਦੇ ਕੋਲ ਖੜ੍ਹਾ ਹੋਵੇਂਗਾ ਅਤੇ ਆਪਣੇ ਪਿਤਾ ਨਾਲ ਤੇਰੇ ਵਿਖੇ ਗੱਲ ਕਰਾਂਗਾ ਅਤੇ ਜੋ ਕੁਝ ਮੈਨੂੰ ਪਤਾ ਲੱਗੇਗਾ ਤੈਨੂੰ ਦੱਸਾਂਗਾ। BSB BSB: I will go out and stand beside my father in the field where you are, so I can ask about you. And if I find out anything, I will tell you.”
4 ULB ਸੋ ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਕੋਲ ਦਾਊਦ ਦੀ ਵਡਿਆਈ ਕੀਤੀ ਅਤੇ ਆਖਿਆ,ਰਾਜਾ ਆਪਣੇ ਦਾਸ ਦਾਊਦ ਦਾ ਦੋਸ਼ੀ ਨਾ ਬਣੇ। ਉਸ ਨੇ ਤੇਰਾ ਕੁਝ ਪਾਪ ਨਹੀਂ ਕੀਤਾ ਸਗੋਂ ਉਸ ਦੇ ਕੰਮ ਤੇਰੇ ਫਾਇਦੇ ਲਈ ਹਨ। BSB BSB: Then Jonathan spoke well of David to his father Saul and said to him, “The king should not sin against his servant David; he has not sinned against you. In fact, his actions have been highly beneficial to you.
5 ULB ਕਿਉਂ ਜੋ ਉਸ ਨੇ ਆਪਣੀ ਜਾਨ ਆਪਣੀ ਤਲੀ ਉੱਤੇ ਰੱਖ ਕੇ ਫ਼ਲਿਸਤੀਆਂ ਨੂੰ ਵੱਢਿਆ ਅਤੇ ਯਹੋਵਾਹ ਨੇ ਇਸਰਾਏਲ ਨੂੰ ਵੱਡੀ ਫਤਹ ਬਖ਼ਸ਼ੀ ਅਤੇ ਇਹ ਵੇਖ ਕੇ ਤੂੰ ਵੀ ਪ੍ਰਸੰਨ ਹੋਇਆ ਸੀ। ਫੇਰ ਤੂੰ ਕਿਸ ਗੱਲ ਲਈ ਬੇਦੋਸ਼ੇ ਦੇ ਲਹੂ ਦਾ ਪਾਪ ਕਰਨਾ ਚਾਹੁੰਦਾ ਹੈਂ ਅਤੇ ਬਿਨ੍ਹਾਂ ਕਿਸੇ ਕਾਰਨ ਦਾਊਦ ਨੂੰ ਮਾਰਨਾਂ ਚਾਹੁੰਦਾ ਹੈ? BSB BSB: He took his life in his hands when he struck down the Philistine, and the LORD worked a great salvation for all Israel. You saw it and rejoiced, so why would you sin against innocent blood by killing David for no reason?”
6 ULB ਸ਼ਾਊਲ ਨੇ ਯੋਨਾਥਾਨ ਦੀ ਗੱਲ ਸੁਣੀ ਅਤੇ ਸਹੁੰ ਖਾ ਕੇ ਆਖਿਆ ਕਿ ਜਿਉਂਦੇ ਯਹੋਵਾਹ ਦੀ ਸਹੁੰ, ਉਹ ਨਾ ਮਾਰਿਆ ਜਾਵੇਗਾ। BSB BSB: Saul listened to the voice of Jonathan and swore an oath: “As surely as the LORD lives, David will not be put to death.”
7 ULB ਤਦ ਯੋਨਾਥਾਨ ਨੇ ਦਾਊਦ ਨੂੰ ਸੱਦ ਕੇ ਸਾਰੀਆਂ ਗੱਲਾਂ ਉਸ ਨੂੰ ਦੱਸੀਆਂ ਅਤੇ ਦਾਊਦ ਨੂੰ ਸ਼ਾਊਲ ਕੋਲ ਲੈ ਆਇਆ ਅਤੇ ਉਹ ਅੱਗੇ ਵਾਂਗੂੰ ਉਹ ਦੇ ਕੋਲ ਰਹਿਣ ਲੱਗਾ। BSB BSB: So Jonathan summoned David and told him all these things. Then Jonathan brought David to Saul, and David was with Saul as before.
8 ULB ਫੇਰ ਲੜਾਈ ਹੋਈ ਅਤੇ ਦਾਊਦ ਨਿੱਕਲਿਆ ਅਤੇ ਫ਼ਲਿਸਤੀਆਂ ਨਾਲ ਲੜਿਆ ਅਤੇ ਵੱਡੀ ਮਾਰ ਨਾਲ ਅਜਿਹਾ ਮਾਰਿਆ ਕਿ ਉਹ ਉਸ ਦੇ ਅੱਗੋਂ ਨੱਸ ਗਏ। BSB BSB: When war broke out again, David went out and fought the Philistines and struck them with such a mighty blow that they fled before him.
9 ULB ਯਹੋਵਾਹ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਉਹ ਆਪਣੇ ਘਰ ਵਿੱਚ ਇੱਕ ਭਾਲਾ ਆਪਣੇ ਹੱਥ ਵਿੱਚ ਫੜ੍ਹ ਕੇ ਬੈਠਾ ਹੋਇਆ ਸੀ ਅਤੇ ਦਾਊਦ ਹੱਥ ਨਾਲ ਵਜਾ ਰਿਹਾ ਸੀ। BSB BSB: But as Saul was sitting in his house with his spear in his hand, a spirit of distress from the LORD came upon him. While David was playing the harp,
10 ULB ਸ਼ਾਊਲ ਨੇ ਚਾਹਿਆ ਭਈ ਦਾਊਦ ਨੂੰ ਕੰਧ ਨਾਲ ਵਿੰਨ ਦੇਵੇ ਪਰ ਦਾਊਦ ਸ਼ਾਊਲ ਦੇ ਅੱਗੋਂ ਹੱਟ ਗਿਆ ਅਤੇ ਭਾਲਾ ਕੰਧ ਦੇ ਵਿੱਚ ਜਾ ਖੁੱਭਿਆ ਇਸ ਤਰ੍ਹਾਂ ਦਾਊਦ ਉਸ ਰਾਤ ਭੱਜ ਕੇ ਬਚ ਗਿਆ। BSB BSB: Saul tried to pin him to the wall with his spear. But David eluded him and the spear struck the wall. And David fled and escaped that night.
11 ULB ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਦੂਤ ਘੱਲੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਖ਼ਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਕੱਲ ਮਾਰਿਆ ਜਾਵੇਂਗਾ। BSB BSB: Then Saul sent messengers to David’s house to watch him and kill him in the morning. But David’s wife Michal warned him, “If you do not run for your life tonight, tomorrow you will be dead!”
12 ULB ਮੀਕਲ ਨੇ ਦਾਊਦ ਨੂੰ ਖਿੜਕੀ ਵਿੱਚੋਂ ਹੇਠਾਂ ਉਤਾਰ ਦਿੱਤਾ ਸੋ ਉਹ ਭੱਜ ਕੇ ਬਚ ਗਿਆ। BSB BSB: So Michal lowered David from the window, and he ran away and escaped.
13 ULB ਤਦ ਮੀਕਲ ਨੇ ਇੱਕ ਘਰੇਲੂ ਬੁੱਤ ਲੈ ਕੇ ਮੰਜੇ ਉੱਤੇ ਲੰਮਾ ਪਾ ਦਿੱਤਾ ਅਤੇ ਬੱਕਰਿਆਂ ਦੇ ਚੰਮ ਦਾ ਸਿਰਹਾਣਾ ਬਣਾ ਕੇ ਉਹ ਦੇ ਸਿਰ ਵਾਲੇ ਪਾਸੇ ਧਰਿਆ ਅਤੇ ਕੱਪੜਾ ਉੱਤੇ ਤਾਣ ਦਿੱਤਾ। BSB BSB: Then Michal took a household idol and laid it in the bed, placed some goat hair on its head, and covered it with a garment.
14 ULB ਜਦ ਸ਼ਾਊਲ ਨੇ ਦਾਊਦ ਦੇ ਫੜਨ ਨੂੰ ਦੂਤ ਘੱਲੇ ਤਾਂ ਉਹ ਬੋਲੀ, ਉਹ ਤਾਂ ਬੀਮਾਰ ਹੈ। BSB BSB: When Saul sent the messengers to seize David, Michal said, “He is ill.”
15 ULB ਸ਼ਾਊਲ ਨੇ ਦਾਊਦ ਦੇ ਵੇਖਣ ਲਈ ਦੂਤਾਂ ਨੂੰ ਫੇਰ ਭੇਜਿਆ ਅਤੇ ਆਖਿਆ, ਉਹ ਨੂੰ ਮੰਜੇ ਸਮੇਤ ਮੇਰੇ ਕੋਲ ਚੁੱਕ ਲਿਆਓ ਜੋ ਮੈਂ ਉਹ ਨੂੰ ਮਾਰ ਸੁੱਟਾਂ। BSB BSB: But Saul sent the messengers back to see David and told them, “Bring him up to me in his bed so I can kill him.”
16 ULB ਜਦ ਦੂਤ ਅੰਦਰ ਆਏ ਤਾਂ ਵੇਖੋ, ਮੰਜੇ ਉੱਤੇ ਉਹ ਬੁੱਤ ਲੰਮਾ ਪਿਆ ਹੋਇਆ ਹੈ ਅਤੇ ਉਹ ਦੀ ਸਿਰ ਵਾਲੇ ਪਾਸੇ ਬੱਕਰਿਆਂ ਦੀ ਖੱਲ ਦਾ ਸਿਰਹਾਣਾ ਰੱਖਿਆ ਹੋਇਆ ਹੈ। BSB BSB: And when the messengers entered, there was the idol in the bed with the goat hair on its head.
17 ULB ਤਦ ਸ਼ਾਊਲ ਨੇ ਮੀਕਲ ਨੂੰ ਆਖਿਆ, ਤੂੰ ਮੇਰੇ ਨਾਲ ਇਹ ਧੋਖਾ ਕਿਉਂ ਕੀਤਾ ਜੋ ਮੇਰੇ ਵੈਰੀ ਨੂੰ ਤੋਰ ਦਿੱਤਾ ਅਤੇ ਉਹ ਬਚ ਗਿਆ? ਸੋ ਮੀਕਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਉਸ ਨੇ ਮੈਨੂੰ ਆਖਿਆ, ਮੈਨੂੰ ਜਾਣ ਦੇ। ਮੈਂ ਤੈਨੂੰ ਕਿਉਂ ਮਾਰ ਸੁੱਟਾਂ? BSB BSB: And Saul said to Michal, “Why did you deceive me like this? You sent my enemy away, and he has escaped!” Michal replied, “He said to me, ‘Help me get away, or I will kill you!’”
18 ULB ਦਾਊਦ ਭੱਜ ਕੇ ਬਚ ਗਿਆ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਇਆ ਅਤੇ ਜੋ ਕੁਝ ਸ਼ਾਊਲ ਨੇ ਉਸ ਨਾਲ ਕੀਤਾ ਸੀ ਸੋ ਸਭ ਉਹ ਨੂੰ ਦੱਸ ਦਿੱਤਾ। ਤਦ ਉਹ ਅਤੇ ਸਮੂਏਲ ਨਾਯੋਥ ਵਿੱਚ ਜਾ ਕੇ ਰਹਿਣ ਲੱਗੇ। BSB BSB: So David ran away and escaped. And he went to Samuel at Ramah and told him all that Saul had done to him. Then he and Samuel went to Naioth and stayed there.
19 ULB ਸ਼ਾਊਲ ਨੂੰ ਖ਼ਬਰ ਹੋਈ ਜੋ ਦਾਊਦ ਰਾਮਾਹ ਦੇ ਨਾਯੋਥ ਵਿੱਚ ਹੈ। BSB BSB: When Saul was told that David was at Naioth in Ramah,
20 ULB ਤਦ ਸ਼ਾਊਲ ਨੇ ਦਾਊਦ ਦੇ ਫੜਨ ਲਈ ਦੂਤ ਘੱਲੇ ਅਤੇ ਉਨ੍ਹਾਂ ਨੇ ਜਦ ਵੇਖਿਆ ਕਿ ਇੱਕ ਨਬੀਆਂ ਦੀ ਟੋਲੀ ਹੈ ਅਤੇ ਉਹ ਅਗੰਮ ਵਾਕ ਕਰ ਰਹੇ ਹਨ ਅਤੇ ਸਮੂਏਲ ਉਨ੍ਹਾਂ ਦਾ ਆਗੂ ਬਣ ਕੇ ਖੜ੍ਹਾ ਹੋਇਆ ਹੈ ਤਾਂ ਪਰਮੇਸ਼ੁਰ ਦਾ ਆਤਮਾ ਸ਼ਾਊਲ ਦੇ ਦੂਤਾਂ ਉੱਤੇ ਆਇਆ ਅਤੇ ਉਹ ਵੀ ਅਗੰਮ ਬੋਲਣ ਲੱਗੇ। BSB BSB: he sent messengers to seize him. But when they saw the group of prophets prophesying, with Samuel leading them, the Spirit of God came upon them, and Saul’s messengers also began to prophesy.
21 ULB ਜਦ ਸ਼ਾਊਲ ਨੂੰ ਇਹ ਖ਼ਬਰ ਪਹੁੰਚੀ ਤਾਂ ਉਸ ਨੇ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ ਹਨ ਤਾਂ ਸ਼ਾਊਲ ਨੇ ਤੀਜੀ ਵਾਰੀ ਫੇਰ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ। BSB BSB: When this was reported to Saul, he sent more messengers, but they began to prophesy as well. So Saul tried again and sent messengers a third time, and even they began to prophesy.
22 ULB ਤਦ ਉਹ ਆਪ ਰਾਮਾਹ ਨੂੰ ਗਿਆ ਅਤੇ ਉਸ ਵੱਡੇ ਖੂਹ ਕੋਲ ਜੋ ਸੇਕੂ ਵਿੱਚ ਹੈ ਪਹੁੰਚ ਗਿਆ ਅਤੇ ਉਸ ਨੇ ਪੁੱਛਿਆ, ਸਮੂਏਲ ਅਤੇ ਦਾਊਦ ਕਿੱਥੇ ਹਨ? ਇੱਕ ਨੇ ਆਖਿਆ, ਵੇਖ ਉਹ ਤਾਂ ਰਾਮਾਹ ਦੇ ਨਾਯੋਥ ਵਿੱਚ ਹਨ। BSB BSB: Finally, Saul himself left for Ramah and came to the large cistern at Secu, where he asked, “Where are Samuel and David?” “At Naioth in Ramah,” he was told.
23 ULB ਤਦ ਉਹ ਰਾਮਾਹ ਦੇ ਨਾਯੋਥ ਵੱਲ ਗਿਆ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਵੀ ਆਇਆ ਅਤੇ ਉਹ ਰਾਮਾਹ ਤੋਂ ਨਾਯੋਥ ਤੱਕ ਪਹੁੰਚਣ ਤੱਕ ਚਲਦੇ ਚਲਦੇ ਅਗੰਮ ਵਾਕ ਕਰਦਾ ਗਿਆ BSB BSB: So Saul went to Naioth in Ramah. But the Spirit of God came upon even Saul, and he walked along prophesying until he came to Naioth in Ramah.
24 ULB ਅਤੇ ਉਸ ਨੇ ਵੀ ਆਪਣੇ ਕੱਪੜੇ ਉਤਾਰ ਦਿਤੇ ਅਤੇ ਸਮੂਏਲ ਦੇ ਅੱਗੇ ਉਸੇ ਤਰ੍ਹਾਂ ਅਗੰਮ ਵਾਕ ਕਰਨ ਲੱਗਾ ਅਤੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਵਿੱਚ ਨੰਗਾ ਪਿਆ ਰਿਹਾ। ਸੋ ਇਹ ਕਹਾਉਤ ਚੱਲ ਪਈ" ਕੀ, ਸ਼ਾਊਲ ਵੀ ਨਬੀਆਂ ਵਿੱਚੋਂ ਹੈ?" BSB BSB: Then Saul stripped off his robes and also prophesied before Samuel. And he collapsed and lay naked all that day and night. That is why it is said, “Is Saul also among the prophets?”
Select verses for actions: Enter goes to them and Escape comes back.