1 ULB ਸਮੂਏਲ ਦੀ ਗੱਲ ਸਾਰੇ ਇਸਰਾਏਲ ਵਿੱਚ ਫੈਲ ਗਈ। ਇਸਰਾਏਲੀ ਫ਼ਲਿਸਤੀਆਂ ਨਾਲ ਲੜਨ ਨੂੰ ਨਿੱਕਲੇ ਅਤੇ ਅਬਨਅਜ਼ਰ ਦੇ ਨੇੜੇ ਤੰਬੂ ਲਾਏ ਅਤੇ ਫ਼ਲਿਸਤੀਆਂ ਨੇ ਅਫੇਕ ਵਿੱਚ ਤੰਬੂ ਲਾਏ। BSB BSB: Thus the word of Samuel came to all Israel. Now the Israelites went out to meet the Philistines in battle and camped at Ebenezer, while the Philistines camped at Aphek.
2 ULB ਤਦ ਫ਼ਲਿਸਤੀਆਂ ਨੇ ਇਸਰਾਏਲ ਦਾ ਸਾਹਮਣਾ ਕਰਨ ਨੂੰ ਆਪਣੀ ਕਤਾਰ ਬੰਨ੍ਹੀ ਅਤੇ ਜਦੋਂ ਲੜਾਈ ਵੱਧ ਗਈ ਤਾਂ ਇਸਰਾਏਲੀ ਫ਼ਲਿਸਤੀਆਂ ਤੋਂ ਹਾਰ ਗਏ ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਫ਼ੌਜ ਵਿੱਚੋਂ ਜੋ ਮੈਦਾਨ ਵਿੱਚ ਸੀ, ਚਾਰ ਹਜ਼ਾਰ ਦੇ ਲਗਭਗ ਮਨੁੱਖ ਵੱਢ ਸੁੱਟੇ। BSB BSB: The Philistines arrayed themselves against Israel, and as the battle spread, Israel was defeated by the Philistines, who struck down about four thousand men on the battlefield.
3 ULB ਜਦ ਲੋਕ ਛਾਉਣੀ ਵਿੱਚ ਮੁੜ ਆਏ ਤਾਂ ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, ਯਹੋਵਾਹ ਨੇ ਸਾਨੂੰ ਫ਼ਲਿਸਤੀਆਂ ਦੇ ਅੱਗੇ ਅੱਜ ਹਾਰ ਕਿਉਂ ਦਿੱਤੀ? ਆਓ, ਅਸੀਂ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਸ਼ੀਲੋਹ ਤੋਂ ਆਪਣੇ ਕੋਲ ਲੈ ਆਈਏ ਕਿ ਉਹ ਸਾਡੇ ਵਿਚਕਾਰ ਹੋ ਕੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਵੇ। BSB BSB: When the troops returned to the camp, the elders of Israel asked, “Why has the LORD brought defeat on us before the Philistines today? Let us bring the ark of the covenant of the LORD from Shiloh, so that it may go with us to save us from the hand of our enemies.”
4 ULB ਸੋ ਉਹਨਾਂ ਨੇ ਸ਼ੀਲੋਹ ਵਿੱਚ ਲੋਕ ਭੇਜੇ ਜੋ ਸੈਨਾਵਾਂ ਦੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ, ਜੋ ਦੋ ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਉੱਥੋਂ ਲੈ ਆਉਣ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਕੋਲ ਉੱਥੇ ਸਨ। BSB BSB: So the people sent men to Shiloh, and they brought back the ark of the covenant of the LORD of Hosts, who sits enthroned between the cherubim. And the two sons of Eli, Hophni and Phinehas, were there with the ark of the covenant of God.
5 ULB ਅਤੇ ਜਿਸ ਵੇਲੇ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਆ ਪਹੁੰਚਿਆ ਤਦ ਸਾਰੇ ਇਸਰਾਏਲ ਨੇ ਵੱਡੀ ਅਵਾਜ਼ ਨਾਲ ਜੈਕਾਰਾ ਬੁਲਾਇਆ, ਜਿਸ ਨਾਲ ਧਰਤੀ ਕੰਬ ਉੱਠੀ। BSB BSB: When the ark of the covenant of the LORD entered the camp, all the Israelites raised such a great shout that the ground shook.
6 ULB ਜਦ ਫ਼ਲਿਸਤੀਆਂ ਨੇ ਜੈਕਾਰੇ ਦੀ ਅਵਾਜ਼ ਸੁਣੀ ਤਾਂ ਬੋਲੇ, ਇਨ੍ਹਾਂ ਇਬਰਾਨੀਆਂ ਦੀ ਛਾਉਣੀ ਵਿੱਚ ਇਹ ਜੈਕਾਰੇ ਦੀ ਕਿਹੋ ਜਿਹੀ ਅਵਾਜ਼ ਹੈ? ਫੇਰ ਉਨ੍ਹਾਂ ਨੇ ਜਾਣਿਆ ਕਿ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਪਹੁੰਚ ਗਿਆ ਹੈ। BSB BSB: On hearing the noise of the shout, the Philistines asked, “What is this loud shouting in the camp of the Hebrews?” And when they realized that the ark of the LORD had entered the camp,
7 ULB ਤਦ ਫ਼ਲਿਸਤੀ ਡਰ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਪਰਮੇਸ਼ੁਰ ਛਾਉਣੀ ਵਿੱਚ ਆ ਗਿਆ ਹੈ! ਅਤੇ ਬੋਲੇ,ਸਾਡੇ ਉੱਤੇ ਹਾਇ! ਕਿਉਂ ਜੋ ਅੱਜ ਤੋਂ ਪਹਿਲਾਂ ਅਜਿਹੀ ਗੱਲ ਕਦੀ ਨਹੀਂ ਹੋਈ। BSB BSB: the Philistines were afraid. “The gods have entered their camp!” they said. “Woe to us, for nothing like this has happened before.
8 ULB ਹਾਇ! ਅਜਿਹੇ ਬਲਵੰਤ ਪਰਮੇਸ਼ੁਰ ਦੇ ਹੱਥੋਂ ਸਾਨੂੰ ਕੌਣ ਬਚਾਵੇਗਾ? ਇਹ ਉਹ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਪ੍ਰਕਾਰ ਦੀਆਂ ਬਵਾਂ ਨਾਲ ਮਾਰਿਆ ਸੀ। BSB BSB: Woe to us! Who will deliver us from the hand of these mighty gods? These are the gods who struck the Egyptians with all kinds of plagues in the wilderness.
9 ULB ਹੇ ਫ਼ਲਿਸਤੀਓ, ਤੁਸੀਂ ਤਕੜੇ ਹੋਵੇ ਅਤੇ ਮਰਦ ਬਣੋ ਜੋ ਤੁਸੀਂ ਇਬਰਾਨੀਆਂ ਦੇ ਗ਼ੁਲਾਮ ਨਾ ਬਣੋ ਜਿਵੇਂ ਉਹ ਤੁਹਾਡੇ ਗ਼ੁਲਾਮ ਬਣੇ ਸਨ, ਸਗੋਂ ਮਰਦ ਬਣੋ ਅਤੇ ਲੜੋ! BSB BSB: Take courage and be men, O Philistines! Otherwise, you will serve the Hebrews just as they served you. Now be men and fight!”
10 ULB ਸੋ ਫ਼ਲਿਸਤੀ ਲੜੇ ਅਤੇ ਇਸਰਾਏਲ ਉਹਨਾਂ ਤੋਂ ਹਾਰ ਗਿਆ ਅਤੇ ਉਹ ਆਪੋ ਆਪਣੇ ਤੰਬੂਆਂ ਵੱਲ ਨੱਠੇ ਅਤੇ ਉੱਥੇ ਬਹੁਤ ਲੜ੍ਹਾਈ ਹੋਈ ਕਿਉਂ ਜੋ ਤੀਹ ਹਜ਼ਾਰ ਇਸਰਾਏਲੀ ਮਾਰੇ ਗਏ, BSB BSB: So the Philistines fought, and Israel was defeated, and each man fled to his tent. The slaughter was very great—thirty thousand foot soldiers of Israel fell.
11 ULB ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ। BSB BSB: The ark of God was captured, and Eli’s two sons, Hophni and Phinehas, died.
12 ULB ਤਦ ਬਿਨਯਾਮੀਨ ਦਾ ਇੱਕ ਮਨੁੱਖ ਫ਼ੌਜ ਦੇ ਵਿੱਚੋਂ ਨੱਠਾ ਅਤੇ ਆਪਣੇ ਕੱਪੜੇ ਪਾੜੇ ਹੋਏ ਅਤੇ ਸਿਰ ਵਿੱਚ ਮਿੱਟੀ ਪਾਈ ਹੋਈ ਉਸੇ ਦਿਨ ਸ਼ੀਲੋਹ ਵਿੱਚ ਆਇਆ। BSB BSB: That same day a Benjamite ran from the battle line all the way to Shiloh, with his clothes torn and dirt on his head.
13 ULB ਜਦ ਉਹ ਆਇਆ ਤਾਂ ਵੇਖੋ,ਏਲੀ ਸੜਕ ਦੇ ਇੱਕ ਪਾਸੇ ਇੱਕ ਚੌਂਕੀ ਉੱਤੇ ਬੈਠ ਕੇ ਰਾਹ ਵੇਖਦਾ ਸੀ ਕਿਉਂ ਜੋ ਉਹ ਦਾ ਮਨ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਕੰਬਦਾ ਸੀ ਅਤੇ ਜਿਸ ਵੇਲੇ ਉਸ ਮਨੁੱਖ ਨੇ ਸ਼ਹਿਰ ਵਿੱਚ ਆ ਕੇ ਸੁਨੇਹਾ ਦਿੱਤਾ ਤਾਂ ਸਾਰਾ ਸ਼ਹਿਰ ਰੋਣ ਪਿੱਟਣ ਲੱਗਾ। BSB BSB: When he arrived, there was Eli, sitting on his chair beside the road and watching, because his heart trembled for the ark of God. When the man entered the city to give a report, the whole city cried out.
14 ULB ਜਦ ਵਿਰਲਾਪ ਦੀ ਅਵਾਜ਼ ਏਲੀ ਨੇ ਸੁਣੀ ਤਾਂ ਉਹ ਨੇ ਆਖਿਆ, ਇਹ ਕਿਹੋ ਜਿਹਾ ਰੌਲਾ ਪੈ ਗਿਆ? ਅਤੇ ਉਸ ਮਨੁੱਖ ਨੇ ਛੇਤੀ ਨਾਲ ਏਲੀ ਨੂੰ ਆਣ ਕੇ ਖ਼ਬਰ ਦਿੱਤੀ। BSB BSB: Eli heard the outcry and asked, “Why this commotion?” So the man hurried over and reported to Eli.
15 ULB ਏਲੀ ਅਠਾਨਵਿਆਂ ਸਾਲਾਂ ਦਾ ਬੁੱਢਾ ਸੀ ਅਤੇ ਉਹ ਦੀਆਂ ਅੱਖੀਆਂ ਧੁੰਦਲੀਆਂ ਹੋ ਗਈਆਂ ਸਨ ਅਤੇ ਉਸ ਨੂੰ ਕੁਝ ਦਿਖਾਈ ਨਹੀਂ ਸੀ ਦਿੰਦਾ। BSB BSB: Now Eli was ninety-eight years old, and his gaze was fixed because he could not see.
16 ULB ਸੋ ਉਸ ਮਨੁੱਖ ਨੇ ਏਲੀ ਨੂੰ ਆਖਿਆ, ਮੈਂ ਫ਼ੌਜ ਤੋਂ ਆਇਆ ਹਾਂ ਅਤੇ ਮੈਂ ਅੱਜ ਫ਼ੌਜ ਦੇ ਵਿੱਚੋਂ ਭੱਜ ਕੇ ਆਇਆ ਹਾਂ। ਉਹ ਬੋਲਿਆ, ਹੇ ਮੇਰੇ ਪੁੱਤਰ, ਕੀ ਖ਼ਬਰ ਹੈ? BSB BSB: “I have just come from the battle,” the man said to Eli. “I fled from there today.” “What happened, my son?” Eli asked.
17 ULB ਉਸ ਨੇ ਉੱਤਰ ਦੇ ਕੇ ਆਖਿਆ, ਇਸਰਾਏਲ ਨੇ ਫ਼ਲਿਸਤੀਆਂ ਦੇ ਅੱਗੋਂ ਹਾਰ ਖਾਧੀ ਅਤੇ ਲੋਕਾਂ ਵਿੱਚ ਵੱਡੀ ਵਾਢ ਹੋਈ ਅਤੇ ਤੇਰੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ ਅਤੇ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ। BSB BSB: The messenger answered, “Israel has fled before the Philistines, and there has been a great slaughter among the people. Your two sons, Hophni and Phinehas, are both dead, and the ark of God has been captured.”
18 ULB ਤਦ ਅਜਿਹਾ ਹੋਇਆ ਕਿ ਜਿਸ ਵੇਲੇ ਉਹ ਨੇ ਪਰਮੇਸ਼ੁਰ ਦੇ ਸੰਦੂਕ ਦੀ ਗੱਲ ਸੁਣਾਈ ਤਾਂ ਉਹ ਚੌਂਕੀ ਉੱਤੋਂ ਪਿੱਠ ਭਾਰ ਦਰਵਾਜ਼ੇ ਕੋਲ ਡਿੱਗ ਪਿਆ, ਉਹ ਦੀ ਧੌਣ ਟੁੱਟ ਗਈ ਅਤੇ ਉਹ ਮਰ ਗਿਆ ਕਿਉਂ ਜੋ ਉਹ ਵੱਡੀ ਉਮਰ ਦਾ ਅਤੇ ਭਾਰਾ ਵੀ ਸੀ ਅਤੇ ਉਹ ਚਾਲੀ ਸਾਲ ਤੱਕ ਇਸਰਾਏਲ ਦਾ ਨਿਆਂ ਕਰਦਾ ਰਿਹਾ। BSB BSB: As soon as the ark of God was mentioned, Eli fell backward from his chair by the city gate, and being old and heavy, he broke his neck and died. And Eli had judged Israel forty years.
19 ULB ਉਸ ਦੀ ਨੂੰਹ ਫ਼ੀਨਹਾਸ ਦੀ ਪਤਨੀ ਗਰਭਵਤੀ ਸੀ ਅਤੇ ਉਹ ਦੇ ਜਨਣ ਦਾ ਵੇਲਾ ਨੇੜੇ ਸੀ ਜਦ ਉਹ ਨੇ ਇਹ ਗੱਲਾਂ ਸੁਣੀਆਂ ਕਿ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ ਹੈ ਅਤੇ ਤੇਰਾ ਸਹੁਰਾ ਅਤੇ ਪਤੀ ਮਰ ਗਏ ਹਨ ਤਾਂ ਉਹ ਨੂੰ ਜਣਨ ਦੀਆਂ ਪੀੜ੍ਹਾਂ ਲੱਗੀਆਂ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ। BSB BSB: Now Eli’s daughter-in-law, the wife of Phinehas, was pregnant and about to give birth. When she heard the news of the capture of God’s ark and the deaths of her father-in-law and her husband, she collapsed and gave birth, for her labor pains overtook her.
20 ULB ਅਤੇ ਉਹ ਦੇ ਮਰਨ ਦੇ ਵੇਲੇ ਉਨ੍ਹਾਂ ਇਸਤਰੀਆਂ ਨੇ ਜੋ ਉੱਥੇ ਸਨ ਉਹ ਨੂੰ ਆਖਿਆ, ਨਿਰਾਸ਼ ਨਾ ਹੋ ਕਿਉਂ ਜੋ ਤੂੰ ਪੁੱਤਰ ਨੂੰ ਜਨਮ ਦਿੱਤਾ ਹੈ ਪਰ ਉਹ ਨੇ ਉੱਤਰ ਨਾ ਦਿੱਤਾ ਸਗੋਂ ਧਿਆਨ ਵੀ ਨਾ ਕੀਤਾ। BSB BSB: As she was dying, the women attending to her said, “Do not be afraid, for you have given birth to a son!” But she did not respond or pay any heed.
21 ULB ਉਹ ਨੇ ਉਸ ਮੁੰਡੇ ਦਾ ਨਾਮ ਈਕਾਬੋਦ ਰੱਖਿਆ ਅਤੇ ਕਿਹਾ, ਇਸਰਾਏਲ ਤੋਂ ਪਰਤਾਪ ਜਾਂਦਾ ਰਿਹਾ, ਪਰਮੇਸ਼ੁਰ ਦਾ ਸੰਦੂਕ ਖੁੱਸ ਜੋ ਗਿਆ ਅਤੇ ਉਹ ਦੇ ਸਹੁਰੇ ਅਤੇ ਪਤੀ ਦੇ ਕਾਰਨ ਵੀ। BSB BSB: And she named the boy Ichabod, saying, “The glory has departed from Israel,” because the ark of God had been captured and her father-in-law and her husband had been killed.
22 ULB ਅਤੇ ਉਹ ਬੋਲੀ, ਇਸਰਾਏਲ ਦਾ ਪਰਤਾਪ ਜਾਂਦਾ ਰਿਹਾ ਕਿਉਂ ਜੋ ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ। BSB BSB: “The glory has departed from Israel,” she said, “for the ark of God has been captured.”
Select verses for actions: Enter goes to them and Escape comes back.