1 ULB ਜਦ ਸਮੂਏਲ ਵੱਡੀ ਉਮਰ ਦਾ ਹੋ ਗਿਆ ਤਾਂ ਉਸ ਨੇ ਆਪਣੇ ਪੁੱਤਰਾਂ ਨੂੰ ਇਸਰਾਏਲ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤਾ। BSB BSB: When Samuel grew old, he appointed his sons as judges over Israel.
2 ULB ਅਤੇ ਉਸ ਦੇ ਵੱਡੇ ਪੁੱਤਰ ਦਾ ਨਾਮ ਯੋਏਲ ਸੀ ਅਤੇ ਉਸ ਦੇ ਦੂਜੇ ਪੁੱਤਰ ਦਾ ਨਾਮ ਅੱਬਿਯਾਹ ਸੀ। ਇਹ ਦੋਵੇਂ ਬਏਰਸ਼ਬਾ ਵਿੱਚ ਨਿਆਂ- ਅਧਿਕਾਰੀ ਸਨ। BSB BSB: The name of his firstborn son was Joel, and the name of his second was Abijah. They were judges in Beersheba.
3 ULB ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ। BSB BSB: But his sons did not walk in his ways; they turned aside toward dishonest gain, accepting bribes and perverting justice.
4 ULB ਤਦ ਸਾਰੇ ਇਸਰਾਏਲੀ ਬਜ਼ੁਰਗ ਇਕੱਠੇ ਹੋਏ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਏ, BSB BSB: So all the elders of Israel gathered together and came to Samuel at Ramah.
5 ULB ਅਤੇ ਉਸ ਨੂੰ ਬੋਲੇ, ਵੇਖ, ਤੂੰ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਂ ਕਰਨ ਲਈ ਕਿਸੇ ਨੂੰ ਸਾਡਾ ਰਾਜਾ ਠਹਿਰਾ ਦੇ, ਜਿਵੇਂ ਹੋਰਨਾਂ ਕੌਮਾਂ ਵਿੱਚ ਹੁੰਦਾ ਹੈ। BSB BSB: “Look,” they said, “you are old, and your sons do not walk in your ways. Now appoint a king to judge us like all the other nations.”
6 ULB ਪਰ ਇਹ ਗੱਲ ਜੋ ਉਨ੍ਹਾਂ ਨੇ ਆਖੀ ਜੋ ਸਾਡੇ ਲਈ ਇੱਕ ਰਾਜਾ ਠਹਿਰਾ ਦੇ ਜੋ ਸਾਡਾ ਨਿਆਂ ਕਰੇ ਸਮੂਏਲ ਨੂੰ ਬੁਰੀ ਲੱਗੀ ਅਤੇ ਸਮੂਏਲ ਨੇ ਯਹੋਵਾਹ ਅੱਗੇ ਬੇਨਤੀ ਕੀਤੀ। BSB BSB: But when they said, “Give us a king to judge us,” their demand was displeasing in the sight of Samuel; so he prayed to the LORD.
7 ULB ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ। BSB BSB: And the LORD said to Samuel, “Listen to the voice of the people in all that they say to you. For it is not you they have rejected, but they have rejected Me as their king.
8 ULB ਜਦੋਂ ਦਾ ਮੈਂ ਉਨ੍ਹਾਂ ਨੂੰ ਮਿਸਰ ਵਿਚੋਂ ਕੱਢ ਲਿਆਇਆ ਉਸ ਦਿਨ ਤੋਂ ਅੱਜ ਤੱਕ ਉਨ੍ਹਾਂ ਸਾਰਿਆਂ ਕੰਮਾਂ ਦੇ ਅਨੁਸਾਰ ਜੋ ਉਨ੍ਹਾਂ ਨੇ ਕੀਤੇ, ਜਿਵੇਂ ਉਨ੍ਹਾਂ ਨੇ ਮੈਨੂੰ ਤਿਆਗ ਦਿੱਤਾ ਅਤੇ ਹੋਰਨਾਂ ਦੇਵੀ-ਦੇਵਤਿਆਂ ਦੀ ਸੇਵਾ ਕੀਤੀ ਅਜਿਹਾ ਹੀ ਉਹ ਤੇਰੇ ਨਾਲ ਕਰਦੇ ਹਨ। BSB BSB: Just as they have done from the day I brought them up out of Egypt until this day, forsaking Me and serving other gods, so they are doing to you.
9 ULB ਇਸ ਲਈ ਉਨ੍ਹਾਂ ਦੀ ਗੱਲ ਤੂੰ ਸੁਣ। ਤੂੰ ਵੀ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਦੱਸ ਦੇ ਕਿ ਜਿਹੜਾ ਰਾਜਾ ਉਨ੍ਹਾਂ ਉੱਤੇ ਰਾਜ ਕਰੇਗਾ ਉਸ ਦਾ ਵਰਤਾਉ ਉਹਨਾਂ ਨਾਲ ਕਿਹੋ ਜਿਹਾ ਹੋਵੇਗਾ। BSB BSB: Now listen to their voice; but you must solemnly warn them and show them the manner of the king who will reign over them.”
10 ULB ਸਮੂਏਲ ਨੇ ਉਨ੍ਹਾਂ ਲੋਕਾਂ ਨੂੰ ਜੋ ਉਸ ਦੇ ਕੋਲੋਂ ਰਾਜੇ ਦੀ ਮੰਗ ਕਰਦੇ ਸਨ, ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ। BSB BSB: So Samuel spoke all the words of the LORD to the people who were asking him for a king.
11 ULB ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਰਾਜੇ ਦਾ ਇਹ ਵਰਤਾਉ ਹੋਵੇਗਾ, ਉਹ ਤੁਹਾਡੇ ਪੁੱਤਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰੱਥਾਂ ਦੇ ਲਈ ਅਤੇ ਆਪਣੇ ਘੋੜਿਆਂ ਦੇ ਲਈ ਨੌਕਰ ਰੱਖੇਗਾ ਅਤੇ ਉਹ ਉਸ ਦੇ ਰੱਥਾਂ ਦੇ ਅੱਗੇ ਭੱਜਣਗੇ। BSB BSB: He said, “This will be the manner of the king who will reign over you: He will take your sons and appoint them to serve his own chariots and horses, and to run in front of his chariots.
12 ULB ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਉਹਨਾਂ ਕੋਲੋ ਖੇਤੀ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰੱਥਾਂ ਦਾ ਸਮਾਨ ਤਿਆਰ ਕਰਾਵੇਗਾ, BSB BSB: He will appoint some for himself as commanders of thousands and of fifties, and others to plow his ground, to reap his harvest, and to make his weapons of war and equipment for his chariots.
13 ULB ਅਤੇ ਤੁਹਾਡੀਆਂ ਧੀਆਂ ਤੋਂ ਰਸੋਈ ਦੇ ਕੰਮ ਕਰਾਵੇਗਾ, BSB BSB: And he will take your daughters to be perfumers, cooks, and bakers.
14 ULB ਅਤੇ ਤੁਹਾਡੀਆਂ ਪੈਲੀਆਂ ਅਤੇ ਤੁਹਾਡੇ ਦਾਖਾਂ ਦੇ ਬਾਗਾਂ ਅਤੇ ਤੁਹਾਡੇ ਜ਼ੈਤੂਨ ਦੇ ਬਾਗਾਂ ਨੂੰ ਜੋ ਚੰਗੇ ਚੰਗੇ ਹੋਣਗੇ ਲੈ ਲਵੇਗਾ ਅਤੇ ਆਪਣੇ ਨੋਕਰਾਂ ਨੂੰ ਦੇ ਦੇਵੇਗਾ। BSB BSB: He will take the best of your fields and vineyards and olive groves and give them to his servants.
15 ULB ਅਤੇ ਤੁਹਾਡੇ ਬੀਜ ਅਤੇ ਦਾਖ ਦੇ ਬਾਗਾਂ ਦਾ ਦਸਵੰਧ ਲੈ ਕੇ ਆਪਣੇ ਖੁਸਰਿਆਂ ਅਤੇ ਆਪਣਿਆਂ ਸੇਵਕਾਂ ਨੂੰ ਦੇ ਦੇਵੇਗਾ। BSB BSB: He will take a tenth of your grain and grape harvest and give it to his officials and servants.
16 ULB ਅਤੇ ਤੁਹਾਡੇ ਦਾਸ ਅਤੇ ਦਾਸੀਆਂ ਅਤੇ ਤੁਹਾਡੇ ਸੋਹਣੇ ਜੁਆਨਾਂ ਨੂੰ ਅਤੇ ਤੁਹਾਡੇ ਗਧਿਆਂ ਨੂੰ ਲੈ ਕੇ ਆਪਣੇ ਕੰਮ ਲਵੇਗਾ BSB BSB: And he will take your menservants and maidservants and your best cattle and donkeys and put them to his own use.
17 ULB ਅਤੇ ਤੁਹਾਡੀਆਂ ਭੇਡਾਂ ਬੱਕਰੀਆਂ ਦਾ ਦਸਵੰਧ ਵੀ ਲਵੇਗਾ ਸੋ ਤੁਸੀਂ ਉਸ ਦੇ ਗ਼ੁਲਾਮ ਬਣੋਗੇ, BSB BSB: He will take a tenth of your flocks, and you yourselves will become his slaves.
18 ULB ਅਤੇ ਤੁਸੀਂ ਉਸ ਰਾਜੇ ਦੇ ਕਾਰਨ ਜਿਸ ਨੂੰ ਤੁਸੀਂ ਆਪਣੇ ਲਈ ਚੁਣਿਆ ਹੈ ਉਸ ਦਿਨ ਦੁਹਾਈਆਂ ਦੇਵੋਂਗੇ, ਪਰ ਉਸ ਦਿਨ ਯਹੋਵਾਹ ਤੁਹਾਡੀ ਨਾ ਸੁਣੇਗਾ! BSB BSB: When that day comes, you will beg for relief from the king you have chosen, but the LORD will not answer you on that day.”
19 ULB ਫਿਰ ਵੀ ਲੋਕਾਂ ਨੇ ਸਮੂਏਲ ਦੀ ਗੱਲ ਨਾ ਮੰਨੀ ਅਤੇ ਆਖਿਆ, ਨਹੀਂ ਸਾਨੂੰ ਆਪਣੇ ਉੱਤੇ ਰਾਜ ਕਰਨ ਲਈ ਰਾਜੇ ਦੀ ਲੋੜ ਹੈ। BSB BSB: Nevertheless, the people refused to listen to Samuel. “No!” they said. “We must have a king over us.
20 ULB ਜੋ ਅਸੀਂ ਵੀ ਹੋਰ ਸਾਰੀਆਂ ਕੌਮਾਂ ਵਰਗੇ ਹੋਈਏ ਅਤੇ ਸਾਡਾ ਰਾਜਾ ਸਾਡਾ ਨਿਆਂ ਕਰੇ ਅਤੇ ਸਾਡੇ ਅੱਗੇ-ਅੱਗੇ ਤੁਰੇ ਅਤੇ ਸਾਡੇ ਲਈ ਲੜਾਈ ਕਰੇ। BSB BSB: Then we will be like all the other nations, with a king to judge us, to go out before us, and to fight our battles.”
21 ULB ਤਦ ਸਮੂਏਲ ਨੇ ਲੋਕਾਂ ਦੀਆਂ ਸਾਰੀਆਂ ਗੱਲਾਂ ਸੁਣੀਆਂ ਅਤੇ ਯਹੋਵਾਹ ਨੂੰ ਦੱਸਿਆ। BSB BSB: Samuel listened to all the words of the people and repeated them in the hearing of the LORD.
22 ULB ਯਹੋਵਾਹ ਨੇ ਸਮੂਏਲ ਨੂੰ ਆਖਿਆ, ਤੂੰ ਉਹਨਾਂ ਦੀ ਗੱਲ ਮੰਨ ਅਤੇ ਉਹਨਾਂ ਲਈ ਇੱਕ ਰਾਜਾ ਚੁਣ। ਤਦ ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, ਕਿ ਤੁਸੀਂ ਸਭ ਆਪੋ ਆਪਣੇ ਸ਼ਹਿਰਾਂ ਨੂੰ ਜਾਓ। BSB BSB: “Listen to their voice,” the LORD said to Samuel. “Appoint a king for them.” Then Samuel told the men of Israel, “Everyone must go back to his city.”
Select verses for actions: Enter goes to them and Escape comes back.