1 ULB ਜਿਹੜੇ ਦਾਸ ਹਨ, ਉਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਨਿੰਦਿਆ ਨਾ ਹੋਵੇ। BSB BSB: All who are under the yoke of slavery should regard their masters as fully worthy of honor, so that God’s name and our teaching will not be discredited.
2 ULB ਅਤੇ ਜਿੰਨ੍ਹਾ ਦੇ ਮਾਲਕ ਵਿਸ਼ਵਾਸੀ ਹਨ ਉਹ ਉਨ੍ਹਾਂ ਨੂੰ ਭਾਈ ਹੋਣ ਕਰਕੇ ਤੁਛ ਨਾ ਜਾਣਨ ਪਰ ਉਨ੍ਹਾਂ ਦੀ ਹੋਰ ਵੀ ਸੇਵਾ ਕਰਨ, ਇਸ ਲਈ ਕਿ ਜਿਹੜੇ ਇਸ ਉਪਕਾਰ ਵਿੱਚ ਸਾਂਝੀ ਹਨ। ਉਹ ਨਿਹਚਾਵਾਨ ਅਤੇ ਪਿਆਰੇ ਹਨ। ਇੰਨ੍ਹਾਂ ਗੱਲਾਂ ਦੀ ਸਿੱਖਿਆ ਦੇ ਅਤੇ ਉਪਦੇਸ਼ ਕਰ। BSB BSB: Those who have believing masters should not show disrespect because they are brothers, but should serve them all the more, since those receiving their good service are beloved believers. Teach and encourage these principles.
3 ULB ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ। BSB BSB: If anyone teaches another doctrine and disagrees with the sound words of our Lord Jesus Christ and with godly teaching,
4 ULB ਤਾਂ ਉਹ ਹੰਕਾਰਿਆ ਹੋਇਆ ਹੈ ਅਤੇ ਕੁੱਝ ਨਹੀਂ ਜਾਣਦਾ, ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ, ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ। BSB BSB: he is conceited and understands nothing. Instead, he has an unhealthy interest in controversies and disputes about words, out of which come envy, strife, abusive talk, evil suspicions,
5 ULB ਅਤੇ ਬੁਰੇ ਸ਼ੱਕ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਉਹ ਭਗਤੀ ਨੂੰ ਕਮਾਈ ਦਾ ਵਸੀਲਾ ਸਮਝਦੇ ਹਨ। BSB BSB: and constant friction between men of depraved mind who are devoid of the truth. These men regard godliness as a means of gain.
6 ULB ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ। BSB BSB: Of course, godliness with contentment is great gain.
7 ULB ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁੱਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁੱਝ ਲੈ ਜਾ ਸਕਦੇ ਹਾਂ। BSB BSB: For we brought nothing into the world, so we cannot carry anything out of it.
8 ULB ਪਰ ਜਦੋਂ ਸਾਨੂੰ ਭੋਜਨ ਬਸਤਰ ਮਿਲਿਆ ਹੋਇਆ ਹੈ ਤਾਂ ਸਾਡੇ ਲਈ ਇਹੋ ਬਥੇਰਾ ਹੈ। BSB BSB: But if we have food and clothing, we will be content with these.
9 ULB ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ। BSB BSB: Those who want to be rich, however, fall into temptation and become ensnared by many foolish and harmful desires that plunge them into ruin and destruction.
10 ULB ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ। BSB BSB: For the love of money is the root of all kinds of evil. By craving it, some have wandered away from the faith and pierced themselves with many sorrows.
11 ULB ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ। BSB BSB: But you, O man of God, flee from these things and pursue righteousness, godliness, faith, love, perseverance, and gentleness.
12 ULB ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ। BSB BSB: Fight the good fight of the faith. Take hold of the eternal life to which you were called when you made the good confession before many witnesses.
13 ULB ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ। BSB BSB: I charge you in the presence of God, who gives life to all things, and of Christ Jesus, who made the good confession in His testimony before Pontius Pilate:
14 ULB ਕਿ ਤੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਤੱਕ ਆਪਣੇ ਫ਼ਰਜ ਨੂੰ ਬੇਦਾਗ ਅਤੇ ਬੇਦੋਸ਼ ਕਰਕੇ ਰੱਖ। BSB BSB: Keep this commandment without stain or reproach until the appearance of our Lord Jesus Christ,
15 ULB ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ। BSB BSB: which the blessed and only Sovereign One—the King of kings and Lord of lords—will bring about in His own time.
16 ULB ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ। BSB BSB: He alone is immortal and dwells in unapproachable light. No one has ever seen Him, nor can anyone see Him. To Him be honor and eternal dominion! Amen.
17 ULB ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁੱਝ ਭਰਪੂਰੀ ਨਾਲ ਦਿੰਦਾ ਹੈ। BSB BSB: Instruct those who are rich in the present age not to be conceited and not to put their hope in the uncertainty of wealth, but in God, who richly provides all things for us to enjoy.
18 ULB ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ। BSB BSB: Instruct them to do good, to be rich in good works, and to be generous and ready to share,
19 ULB ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਧਰਨ ਤਾਂ ਜੋ ਉਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ। BSB BSB: treasuring up for themselves a firm foundation for the future, so that they may take hold of that which is truly life.
20 ULB ਹੇ ਤਿਮੋਥਿਉਸ, ਉਹ ਅਮਾਨਤ ਜੋ ਤੈਨੂੰ ਸੌਂਪੀ ਗਈ ਉਸ ਦੀ ਰਖਵਾਲੀ ਕਰ! ਜਿਹੜਾ ਝੂਠ ਵਿੱਚ ਗਿਆਨ ਅਖਵਾਉਂਦਾ ਹੈ ਉਹ ਦੀ ਗੰਦੀ ਬੁੜ-ਬੁੜ ਅਤੇ ਵਿਰੋਧਤਾਈ ਵੱਲੋਂ ਮੂੰਹ ਮੋੜ ਲੈ। BSB BSB: O Timothy, guard what has been entrusted to you. Avoid irreverent, empty chatter and the opposing arguments of so-called “knowledge,”
21 ULB ਕਈ ਲੋਕ ਉਸ ਗਿਆਨ ਨੂੰ ਮੰਨ ਕੇ ਵਿਸ਼ਵਾਸ ਦੇ ਨਿਸ਼ਾਨੇ ਤੋਂ ਖੁੰਝ ਗਏ ਹਨ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ। ਆਮੀਨ। BSB BSB: which some have professed and thus swerved away from the faith. Grace be with you all.
Select verses for actions: Enter goes to them and Escape comes back.