1 ULB ਉਪਰੰਤ ਜਦੋਂ ਅਸੀਂ ਇਹ ਸੇਵਕਾਈ ਪਾਈ ਹੈ, ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ, ਅਸੀਂ ਹਿੰਮਤ ਨਹੀਂ ਹਾਰਦੇ। BSB BSB: Therefore, since God in His mercy has given us this ministry, we do not lose heart.
2 ULB ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ। BSB BSB: Instead, we have renounced secret and shameful ways. We do not practice deceit, nor do we distort the word of God. On the contrary, by open proclamation of the truth, we commend ourselves to every man’s conscience in the sight of God.
3 ULB ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ। BSB BSB: And even if our gospel is veiled, it is veiled to those who are perishing.
4 ULB ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ। BSB BSB: The god of this age has blinded the minds of unbelievers, so they cannot see the light of the gospel of the glory of Christ, who is the image of God.
5 ULB ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ। BSB BSB: For we do not proclaim ourselves, but Jesus Christ as Lord, and ourselves as your servants for Jesus’ sake.
6 ULB ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ। BSB BSB: For God, who said, “Let light shine out of darkness,” made His light shine in our hearts to give us the light of the knowledge of the glory of God in the face of Jesus Christ.
7 ULB ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,। BSB BSB: Now we have this treasure in jars of clay to show that this surpassingly great power is from God and not from us.
8 ULB ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ। BSB BSB: We are hard pressed on all sides, but not crushed; perplexed, but not in despair;
9 ULB ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ। BSB BSB: persecuted, but not forsaken; struck down, but not destroyed.
10 ULB ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ। BSB BSB: We always carry around in our body the death of Jesus, so that the life of Jesus may also be revealed in our body.
11 ULB ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ। BSB BSB: For we who are alive are always consigned to death for Jesus’ sake, so that the life of Jesus may also be revealed in our mortal body.
12 ULB ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪ੍ਰਭਾਵ ਪਾਉਂਦਾ ਹੈ। BSB BSB: So then, death is at work in us, but life is at work in you.
13 ULB ਜਿਵੇਂ ਲਿਖਿਆ ਹੋਇਆ ਹੈ ਵਿਸ਼ਵਾਸ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ। ਮੈਂ ਵਿਸ਼ਵਾਸ ਕੀਤੀ, ਇਸ ਲਈ ਬੋਲਿਆ। ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ। BSB BSB: And in keeping with what is written, “I believed, therefore I have spoken,” we who have the same spirit of faith also believe and therefore speak,
14 ULB ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ। BSB BSB: knowing that the One who raised the Lord Jesus will also raise us with Jesus and present us with you in His presence.
15 ULB ਕਿਉਂਕਿ ਸਭ ਕੁੱਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ। BSB BSB: All this is for your benefit, so that the grace that is extending to more and more people may cause thanksgiving to overflow, to the glory of God.
16 ULB ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ। BSB BSB: Therefore we do not lose heart. Though our outer self is wasting away, yet our inner self is being renewed day by day.
17 ULB ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁੱਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ। BSB BSB: For our light and momentary affliction is producing for us an eternal weight of glory that is far beyond comparison.
18 ULB ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ। BSB BSB: So we fix our eyes not on what is seen, but on what is unseen. For what is seen is temporary, but what is unseen is eternal.
Select verses for actions: Enter goes to them and Escape comes back.