1 ULB ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ। BSB BSB: As God’s fellow workers, then, we urge you not to receive God’s grace in vain.
2 ULB ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ। ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ! BSB BSB: For He says: “In the time of favor I heard you, and in the day of salvation I helped you.” Behold, now is the time of favor; now is the day of salvation!
3 ULB ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਕਿ ਕਿਤੇ ਇਸ ਸੇਵਕਾਈ ਉੱਤੇ ਦੋਸ਼ ਨਾ ਆਵੇ। BSB BSB: We put no obstacle in anyone’s way, so that no one can discredit our ministry.
4 ULB ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ, BSB BSB: Rather, as servants of God we commend ourselves in every way: in great endurance; in troubles, hardships, and calamities;
5 ULB ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ, BSB BSB: in beatings, imprisonments, and riots; in labor, sleepless nights, and hunger;
6 ULB ਖਰਿਆਈ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪਿਆਰ ਤੋਂ, BSB BSB: in purity, knowledge, patience, and kindness; in the Holy Spirit and in sincere love;
7 ULB ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦੇ ਹਥਿਆਰਾਂ ਨਾਲ ਜਿਹੜੇ ਸੱਜੇ ਖੱਬੇ ਹਨ। BSB BSB: in truthful speech and in the power of God; with the weapons of righteousness in the right hand and in the left;
8 ULB ਇੱਜ਼ਤ ਅਤੇ ਬੇਪਤੀ ਨਾਲ, ਆਦਰ ਅਤੇ ਨਿਰਾਦਰ ਨਾਲ, ਛਲ ਕਰਨ ਵਾਲੇ ਜਿਹੇ ਪਰ ਸੱਚੇ ਹਾਂ, BSB BSB: through glory and dishonor, slander and praise; viewed as imposters, yet genuine;
9 ULB ਅਣਜਾਣਿਆਂ ਵਰਗੇ ਪਰ ਉਜਾਗਰ ਹਾਂ, ਮਰਿਆਂ ਵਰਗੇ ਪਰ ਵੇਖੋ ਜਿਉਂਦੇ ਹਾਂ, ਤਾੜੇ ਜਾਂਦਿਆਂ ਵਰਗੇ ਪਰ ਜਾਨੋਂ ਨਹੀਂ ਮਾਰੇ ਜਾਂਦੇ, BSB BSB: unknown, yet well-known; dying, and yet we live on; punished, yet not killed;
10 ULB ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁੱਝ ਦੇ ਮਾਲਕ ਹਾਂ। BSB BSB: sorrowful, yet always rejoicing; poor, yet making many rich; having nothing, and yet possessing everything.
11 ULB ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੇ ਵੱਲ ਖੁੱਲ੍ਹਾ ਹੈ, ਸਾਡਾ ਦਿਲ ਵੱਡਾ ਹੈ। BSB BSB: We have spoken freely to you, Corinthians. Our hearts are open wide.
12 ULB ਸਾਡੇ ਵਿੱਚ ਤੁਹਾਡੇ ਲਈ ਕੋਈ ਰੁਕਾਵਟ ਨਹੀਂ ਪਰ ਤੁਹਾਡੇ ਹੀ ਦਿਲਾਂ ਵਿੱਚ ਰੁਕਾਵਟ ਹੈ। BSB BSB: It is not our affection, but yours, that is restrained.
13 ULB ਹੁਣ ਉਸ ਦੇ ਬਦਲੇ ਤੁਸੀਂ ਵੀ ਖੁੱਲ੍ਹੇ ਦਿਲ ਦੇ ਹੋਵੋ। ਮੈਂ ਤਾਂ ਤੁਹਾਨੂੰ ਬੱਚਿਆਂ ਵਾਂਗੂੰ ਆਖਦਾ ਹਾਂ। BSB BSB: As a fair exchange—I speak as to my children—open wide your hearts also.
14 ULB ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ? BSB BSB: Do not be unequally yoked with unbelievers. For what partnership can righteousness have with wickedness? Or what fellowship does light have with darkness?
15 ULB ਅਤੇ ਮਸੀਹ ਦਾ ਸ਼ੈਤਾਨ ਦੇ ਨਾਲ ਕੀ ਮਿਲਾਪ ਹੈ, ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ? BSB BSB: What harmony is there between Christ and Belial? Or what does a believer have in common with an unbeliever?
16 ULB ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ- ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ। BSB BSB: What agreement can exist between the temple of God and idols? For we are the temple of the living God. As God has said: “I will dwell with them and walk among them, and I will be their God, and they will be My people.”
17 ULB ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਭ੍ਰਿਸ਼ਟ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ, BSB BSB: “Therefore come out from among them and be separate, says the Lord. Touch no unclean thing, and I will receive you.”
18 ULB ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ। BSB BSB: And: “I will be a Father to you, and you will be My sons and daughters, says the Lord Almighty.”
Select verses for actions: Enter goes to them and Escape comes back.