1 ULB ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖ਼ਬਰ ਲਿਖਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਵਾਂ ਉੱਤੇ ਕੀਤੀ ਹੋਈ ਹੈ। BSB BSB: Now, brothers, we want you to know about the grace that God has given the churches of Macedonia.
2 ULB ਜੋ ਕਿਸ ਤਰ੍ਹਾਂ ਨਾਲ ਉਸ ਕਲੇਸ਼ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਭਾਰੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ। BSB BSB: In the terrible ordeal they suffered, their abundant joy and deep poverty overflowed into rich generosity.
3 ULB ਕਿਉਂ ਜੋ ਮੈਂ ਇਹ ਗਵਾਹੀ ਦਿੰਦਾ ਹਾਂ ਜੋ ਉਨ੍ਹਾਂ ਨੇ ਆਪਣੇ ਸਮਰੱਥ ਦੇ ਅਨੁਸਾਰ ਸਗੋਂ ਆਪਣੀ ਸਮਰੱਥਾ ਤੋਂ ਵੱਧ ਕੇ ਦਾਨ ਦਿੱਤਾ। BSB BSB: For I testify that they gave according to their ability and even beyond it. Of their own accord,
4 ULB ਅਤੇ ਉਨ੍ਹਾਂ ਨੇ ਵੱਡੀਆਂ ਮਿੰਨਤਾਂ ਨਾਲ ਸਾਡੇ ਅੱਗੇ ਇਹ ਬੇਨਤੀ ਕੀਤੀ ਜੋ ਸਾਡੀ ਵੀ ਉਸ ਪੁੰਨ ਦੇ ਕੰਮ ਅਤੇ ਉਸ ਸੇਵਾ ਵਿੱਚ ਜਿਹੜੀ ਸੰਤਾਂ ਦੇ ਲਈ ਹੈ ਭਾਗੀਦਾਰੀ ਹੋਵੇ। BSB BSB: they earnestly pleaded with us for the privilege of sharing in this service to the saints.
5 ULB ਅਤੇ ਜਿਸ ਤਰ੍ਹਾਂ ਸਾਨੂੰ ਆਸ ਸੀ ਉਸ ਤਰ੍ਹਾਂ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਾ ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਨਾਲ ਸਾਡੇ ਲਈ ਵੀ ਅਰਪਣ ਕੀਤਾ। BSB BSB: And not only did they do as we expected, but they gave themselves first to the Lord and then to us, through the will of God.
6 ULB ਐਥੋਂ ਤੱਕ ਜੋ ਅਸੀਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਭਈ ਜਿਸ ਤਰ੍ਹਾਂ ਉਹ ਨੇ ਅੱਗੇ ਸ਼ੁਰੂ ਕੀਤਾ ਸੀ, ਉਸੇ ਤਰ੍ਹਾਂ ਇਸ ਪੁੰਨ ਦੇ ਕੰਮ ਨੂੰ ਤੁਹਾਡੇ ਵਿੱਚ ਸਿਰੇ ਵੀ ਚਾੜ੍ਹੇ। BSB BSB: So we urged Titus to help complete your act of grace, just as he had started it.
7 ULB ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਵਿਸ਼ਵਾਸ, ਬਚਨ, ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾਂ ਤੁਸੀਂ ਪੁੰਨ ਦੇ ਕੰਮ ਵਿੱਚ ਵੀ ਵੱਧਦੇ ਜਾਓ। BSB BSB: But just as you excel in everything—in faith, in speech, in knowledge, in complete earnestness, and in the love we inspired in you—see that you also excel in this grace of giving.
8 ULB ਮੈਂ ਹੁਕਮ ਦੀ ਰੀਤ ਅਨੁਸਾਰ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪਿਆਰ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ। BSB BSB: I am not giving a command, but I am testing the sincerity of your love through the earnestness of others.
9 ULB ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ। BSB BSB: For you know the grace of our Lord Jesus Christ, that though He was rich, yet for your sake He became poor, so that you through His poverty might become rich.
10 ULB ਅਤੇ ਮੈਂ ਇਸ ਗੱਲ ਵਿੱਚ ਸਲਾਹ ਦਿੰਦਾ ਹਾਂ ਕਿ ਇਹੋ ਤੁਹਾਡੇ ਲਈ ਚੰਗਾ ਹੈ ਜੋ ਤੁਸੀਂ ਅੱਗੇ ਤੋਂ ਨਿਰਾ ਇਹ ਕੰਮ ਕਰਨ ਵਿੱਚ ਨਹੀਂ ਸਗੋਂ ਇਹ ਦੀ ਇੱਛਾ ਕਰਨ ਵਿੱਚ ਵੀ ਅੱਗੇ ਸੀ। BSB BSB: And this is my opinion about what is helpful for you in this matter: Last year you were the first not only to give, but even to have such a desire.
11 ULB ਸੋ ਹੁਣ ਤੁਸੀਂ ਉਸ ਕੰਮ ਨੂੰ ਸਿਰੇ ਵੀ ਚਾੜ੍ਹੋ ਅਤੇ ਜਿਸ ਤਰ੍ਹਾਂ ਇੱਛਾ ਕਰਨ ਦੀ ਤਿਆਰੀ ਸੀ ਉਸੇ ਤਰ੍ਹਾਂ ਆਪਣੇ ਵਾਧੇ ਦੇ ਅਨੁਸਾਰ ਚਾੜ੍ਹਨਾ ਵੀ ਹੋਵੇ। BSB BSB: Now finish the work, so that you may complete it with the same eager desire, according to your means.
12 ULB ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ। BSB BSB: For if the eagerness is there, the gift is acceptable according to what one has, not according to what he does not have.
13 ULB ਕਿਉਂ ਜੋ ਮੈਂ ਇਹ ਇਸ ਲਈ ਨਹੀਂ ਆਖਦਾ ਜੋ ਹੋਰਨਾਂ ਨੂੰ ਸੌਖਾ ਅਤੇ ਤੁਹਾਨੂੰ ਔਖਾ ਹੋਵੇ। BSB BSB: It is not our intention that others may be relieved while you are burdened, but that there may be equality.
14 ULB ਸਗੋਂ ਬਰਾਬਰੀ ਹੋਵੇ ਜੋ ਇਸ ਵਾਰ ਤੁਹਾਡਾ ਵਾਧਾ ਉਨ੍ਹਾਂ ਦੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਉਨ੍ਹਾਂ ਦਾ ਵਾਧਾ ਵੀ ਤੁਹਾਡੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਬਰਾਬਰੀ ਰਹੇ। BSB BSB: At the present time, your surplus will meet their need, so that in turn their surplus will meet your need. This way there will be equality.
15 ULB ਜਿਸ ਪ੍ਰਕਾਰ ਲਿਖਿਆ ਹੋਇਆ ਹੈ- ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ। BSB BSB: As it is written: “He who gathered much had no excess, and he who gathered little had no shortfall.”
16 ULB ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜਿਹੜਾ ਤੀਤੁਸ ਦੇ ਦਿਲ ਵਿੱਚ ਤੁਹਾਡੇ ਲਈ ਉਹੋ ਜੋਸ਼ ਪਾਉਂਦਾ ਹੈ। BSB BSB: But thanks be to God, who put into the heart of Titus the same devotion I have for you.
17 ULB ਕਿਉਂਕਿ ਉਸ ਨੇ ਨਾ ਕੇਵਲ ਸਾਡੀ ਉਸ ਬੇਨਤੀ ਨੂੰ ਮੰਨਿਆ ਸਗੋਂ ਵੱਡੇ ਜੋਸ਼ ਨਾਲ ਆਪਣੇ ਆਪ ਤੁਹਾਡੇ ਵੱਲ ਤੁਰ ਪਿਆ। BSB BSB: For not only did he welcome our appeal, but he is eagerly coming to you of his own volition.
18 ULB ਅਤੇ ਅਸੀਂ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ ਜਿਸ ਦਾ ਮਾਣ ਖੁਸ਼ਖਬਰੀ ਦੇ ਵਿਖੇ ਸਾਰੀਆਂ ਕਲੀਸਿਯਾਵਾਂ ਵਿੱਚ ਹੁੰਦਾ ਹੈ। BSB BSB: Along with Titus we are sending the brother who is praised by all the churches for his work in the gospel.
19 ULB ਪਰ ਕੇਵਲ ਇਹੋ ਨਹੀਂ ਸਗੋਂ ਉਹ ਕਲੀਸਿਯਾਵਾਂ ਦੀ ਵੱਲੋਂ ਥਾਪਿਆ ਹੋਇਆ ਵੀ ਹੈ ਤਾਂ ਜੋ ਇਸ ਪੁੰਨ ਦੇ ਕੰਮ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ। BSB BSB: More than that, this brother was chosen by the churches to accompany us with the gracious offering we administer to honor the Lord Himself and to show our eagerness to help.
20 ULB ਕਿਉਂ ਜੋ ਅਸੀਂ ਇਸ ਤੋਂ ਸਾਵਧਾਨ ਰਹਿੰਦੇ ਹਾਂ ਜੋ ਇਸ ਵੱਡੀ ਦਾਤ ਦੇ ਵਿਖੇ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਦੋਸ਼ ਨਾ ਲਾਵੇ। BSB BSB: We want to avoid any criticism of the way we administer this generous gift.
21 ULB ਕਿਉਂਕਿ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਉਨ੍ਹਾਂ ਦਾ ਧਿਆਨ ਰੱਖਦੇ ਹਾਂ। BSB BSB: For we are taking great care to do what is right, not only in the eyes of the Lord, but also in the eyes of men.
22 ULB ਅਤੇ ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਭੇਜਿਆ ਜਿਸ ਨੂੰ ਅਸੀਂ ਬਹੁਤ ਸਾਰੀਆਂ ਗੱਲਾਂ ਵਿੱਚ ਕਈ ਵਾਰੀ ਪਰਖ ਕੇ ਉੱਦਮੀ ਵੇਖਿਆ ਪਰ ਹੁਣ ਉਸ ਵੱਡੇ ਭਰੋਸੇ ਕਰਕੇ ਜਿਹੜਾ ਉਸ ਨੂੰ ਤੁਹਾਡੇ ਉੱਤੇ ਹੈ ਉਹ ਹੋਰ ਵੀ ਬਹੁਤ ਉੱਦਮੀ ਜਾਪਦਾ ਹੈ। BSB BSB: And we are sending along with them our brother who has proven his earnestness to us many times and in many ways, and now even more so by his great confidence in you.
23 ULB ਜੇਕਰ ਕੋਈ ਤੀਤੁਸ ਦੀ ਪੁੱਛੇ ਤਾਂ ਉਹ ਮੇਰਾ ਸਾਥੀ ਹੈ ਅਤੇ ਤੁਹਾਡੇ ਲਈ ਮੇਰੇ ਸਹਿਕਰਮੀ ਹੈ, ਜੇ ਸਾਡੇ ਭਰਾਵਾਂ ਦੀ ਪੁੱਛੇ ਤਾਂ ਉਹ ਕਲੀਸਿਯਾਵਾਂ ਦੇ ਭੇਜੇ ਹੋਏ ਅਤੇ ਮਸੀਹ ਦੀ ਮਹਿਮਾ ਹਨ। BSB BSB: As for Titus, he is my partner and fellow worker among you. As for our brothers, they are messengers of the churches, the glory of Christ.
24 ULB ਇਸ ਲਈ ਤੁਸੀਂ ਕਲੀਸਿਯਾਵਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪਿਆਰ ਦਾ ਪ੍ਰਮਾਣ ਦਿਉ, ਅਤੇ ਉਸ ਮਾਣ ਦਾ ਜਿਹੜਾ ਅਸੀਂ ਤੁਹਾਡੇ ਲਈ ਕਰਦੇ ਹਾਂ। BSB BSB: In full view of the churches, then, show these men the proof of your love and the reason for our boasting about you.
Select verses for actions: Enter goes to them and Escape comes back.