1 ULB ਅਹਾਬ ਦੀ ਮੌਤ ਤੋਂ ਬਾਅਦ ਮੋਆਬ ਇਸਰਾਏਲ ਤੋਂ ਬਾਗੀ ਹੋ ਗਿਆ। BSB BSB: After the death of Ahab, Moab rebelled against Israel.
2 ULB ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ ਡਿੱਗ ਪਿਆ ਤੇ ਬੀਮਾਰ ਪੈ ਗਿਆ। ਸੋ ਉਸ ਨੇ ਸੰਦੇਸ਼ਵਾਹਕਾਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਅਕਰੋਨ ਦੇ ਦੇਵਤੇ ਬਆਲ-ਜਬੂਬ ਨੂੰ ਜਾ ਕੇ ਪੁੱਛੋ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?” BSB BSB: Now Ahaziah had fallen through the lattice of his upper room in Samaria and injured himself. So he sent messengers and instructed them: “Go inquire of Baal-zebub, the god of Ekron, whether I will recover from this injury.”
3 ULB ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ ਕਿ ਉੱਠ ਤੇ ਸਾਮਰਿਯਾ ਦੇ ਰਾਜੇ ਦੇ ਸੰਦੇਸ਼ਵਾਹਕਾਂ ਨੂੰ ਮਿਲਣ ਲਈ ਜਾ ਅਤੇ ਉਨ੍ਹਾਂ ਨੂੰ ਕਹਿ, “ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ, ਜੋ ਤੁਸੀਂ ਅਕਰੋਨ ਦੇ ਦੇਵਤੇ ਬਆਲ-ਜਬੂਬ ਤੋਂ ਪੁੱਛਣ ਚੱਲੇ ਹੋ? BSB BSB: But the angel of the LORD said to Elijah the Tishbite, “Go up to meet the messengers of the king of Samaria and ask them, ‘Is it because there is no God in Israel that you are on your way to inquire of Baal-zebub, the god of Ekron?’
4 ULB ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।” ਤਦ ਏਲੀਯਾਹ ਤੁਰ ਪਿਆ। BSB BSB: Therefore this is what the LORD says: ‘You will not get up from the bed on which you are lying. You will surely die.’” So Elijah departed.
5 ULB ਜਦ ਸੰਦੇਸ਼ਵਾਹਕ ਮੁੜ ਕੇ ਉਸ ਕੋਲ ਆਏ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਮੁੜ ਆਏ?” BSB BSB: When the messengers returned to the king, he asked them, “Why have you returned?”
6 ULB ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ ਕਿ ਜਿਸ ਰਾਜੇ ਨੇ ਤੁਹਾਨੂੰ ਭੇਜਿਆ ਉਸ ਦੇ ਕੋਲ ਮੁੜ ਜਾਓ ਅਤੇ ਉਸ ਨੂੰ ਆਖੋ ਕਿ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ, ‘ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦੇਵਤੇ ਬਆਲ-ਜਬੂਬ ਕੋਲ ਪੁੱਛਣ ਲਈ ਭੇਜਦਾ ਹੈਂ?’ ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।” BSB BSB: They replied, “A man came up to meet us and said, ‘Go back to the king who sent you and tell him that this is what the LORD says: Is it because there is no God in Israel that you are sending these men to inquire of Baal-zebub, the god of Ekron? Therefore you will not get up from the bed on which you are lying. You will surely die.’”
7 ULB ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਉਹ ਕਿਹੋ ਜਿਹਾ ਮਨੁੱਖ ਸੀ ਜਿਹੜਾ ਤੁਹਾਨੂੰ ਮਿਲਣ ਲਈ ਆਇਆ ਤੇ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ? BSB BSB: The king asked them, “What sort of man came up to meet you and spoke these words to you?”
8 ULB ਉਨ੍ਹਾਂ ਨੇ ਉਸ ਨੂੰ ਆਖਿਆ, “ਇੱਕ ਜੱਤ ਵਾਲਾ ਆਦਮੀ ਸੀ ਅਤੇ ਜਿਹ ਦੇ ਲੱਕ ਦੁਆਲੇ ਚਮੜੇ ਦੀ ਪੇਟੀ ਬੰਨ੍ਹੀ ਹੋਈ ਸੀ।” ਤਦ ਉਹ ਬੋਲਿਆ, “ਉਹ ਤਾਂ ਏਲੀਯਾਹ ਤਿਸ਼ਬੀ ਹੈ।” BSB BSB: “He was a hairy man,” they answered, “with a leather belt around his waist.” “It was Elijah the Tishbite,” said the king.
9 ULB ਫਿਰ ਉਸ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਹ ਦੇ ਪੰਜਾਹ ਸਿਪਾਹੀਆਂ ਦੇ ਨਾਲ ਉਹ ਦੇ ਕੋਲ ਭੇਜਿਆ, ਤਾਂ ਉਹ ਉਹ ਦੇ ਕੋਲ ਗਿਆ ਅਤੇ ਵੇਖੋ ਉਹ ਇੱਕ ਟਿੱਲੇ ਦੀ ਚੋਟੀ ਉੱਤੇ ਬੈਠਾ ਸੀ। ਉਸ ਨੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਆਖਿਆ ਹੈ ਕਿ ਉਤਰ ਆ।” BSB BSB: Then King Ahaziah sent to Elijah a captain with his company of fifty men. So the captain went up to Elijah, who was sitting on top of a hill, and said to him, “Man of God, the king declares, ‘Come down!’”
10 ULB ਏਲੀਯਾਹ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ, ਤਾਂ ਅਕਾਸ਼ੋਂ ਅੱਗ ਉਤਰੇ ਤੇ ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਅਕਾਸ਼ੋਂ ਅੱਗ ਉਤਰੀ ਅਤੇ ਉਸ ਨੂੰ ਅਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ। BSB BSB: Elijah answered the captain, “If I am a man of God, may fire come down from heaven and consume you and your fifty men.” And fire came down from heaven and consumed the captain and his fifty men.
11 ULB ਫੇਰ ਉਸ ਨੇ ਪੰਜਾਹ ਸਿਪਾਹੀਆਂ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਭੇਜਿਆ। ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਇਸ ਤਰ੍ਹਾਂ ਆਖਿਆ ਹੈ ਕਿ ਛੇਤੀ ਉਤਰ ਆ। BSB BSB: So the king sent to Elijah another captain with his fifty men. And the captain said to Elijah, “Man of God, the king declares, ‘Come down at once!’”
12 ULB ਤਦ ਏਲੀਯਾਹ ਨੇ ਉਸ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਅਕਾਸ਼ੋਂ ਅੱਗ ਉਤਰੇ ਅਤੇ ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਪਰਮੇਸ਼ੁਰ ਦੀ ਅੱਗ ਅਕਾਸ਼ੋਂ ਉਤਰੀ ਅਤੇ ਉਸ ਨੂੰ ਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ। BSB BSB: Again Elijah replied, “If I am a man of God, may fire come down from heaven and consume you and your fifty men.” And the fire of God came down from heaven and consumed the captain and his fifty men.
13 ULB ਤਦ ਉਸ ਨੇ ਫੇਰ ਤੀਸਰੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਸ ਦੇ ਪੰਜਾਹਾਂ ਦੇ ਨਾਲ ਭੇਜਿਆ, ਤਾਂ ਤੀਜਾ ਪੰਜਾਹਾਂ ਦਾ ਸਰਦਾਰ ਉੱਤੇ ਚੜ੍ਹ ਕੇ ਨੇੜੇ ਗਿਆ ਤੇ ਏਲੀਯਾਹ ਦੇ ਅੱਗੇ ਗੋਡੇ ਨਿਵਾਏ ਅਤੇ ਅਰਦਾਸ ਕਰ ਕੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਮੇਰੀ ਜਾਨ ਅਤੇ ਇਨ੍ਹਾਂ ਪੰਜਾਹਾਂ ਦਾਸਾਂ ਦੀਆਂ ਜਾਨਾਂ ਤੇਰੀ ਨਿਗਾਹ ਵਿੱਚ ਬਹੁ ਮੁੱਲੀਆਂ ਹੋਣ। BSB BSB: So the king sent a third captain with his fifty men. And the third captain went up, fell on his knees before Elijah, and begged him, “Man of God, may my life and the lives of these fifty servants of yours please be precious in your sight.
14 ULB ਵੇਖ, ਅਕਾਸ਼ੋਂ ਅੱਗ ਉਤਰੀ ਅਤੇ ਪੰਜਾਹ-ਪੰਜਾਹ ਦੇ ਪਹਿਲੇ ਦੋ ਸਰਦਾਰਾਂ ਤੇ ਉਨ੍ਹਾਂ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ। ਪਰ ਹੁਣ ਮੇਰੀ ਜਾਨ ਤੇਰੀ ਨਿਗਾਹ ਵਿੱਚ ਬਹੁ ਮੁੱਲੀ ਹੋਵੇ।” BSB BSB: Behold, fire has come down from heaven and consumed the first two captains of fifty, with all their men. But now may my life be precious in your sight.”
15 ULB ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਆਖਿਆ, “ਉਸ ਦੇ ਨਾਲ ਹੇਠਾਂ ਜਾ ਤੇ ਉਸ ਦੇ ਕੋਲੋਂ ਨਾ ਡਰ।” ਤਦ ਉਹ ਉੱਠ ਕੇ ਉਸ ਦੇ ਨਾਲ ਰਾਜਾ ਕੋਲ ਉਤਰ ਗਿਆ। BSB BSB: Then the angel of the LORD said to Elijah, “Go down with him. Do not be afraid of him.” So Elijah got up and went down with him to the king.
16 ULB ਤੇ ਉਸ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੂੰ ਜੋ ਅਕਰੋਨ ਦੇ ਦੇਵਤੇ ਬਆਲ-ਜਬੂਬ ਦੇ ਕੋਲ ਪੁੱਛਣ ਲਈ ਸੰਦੇਸ਼ਵਾਹਕ ਭੇਜੇ, ਕੀ ਇਸ ਲਈ ਕਿ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜਿਸ ਦੇ ਕੋਲੋਂ ਤੂੰ ਗੱਲ ਪੁੱਛ ਸਕੇਂ? ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।” BSB BSB: And Elijah said to King Ahaziah, “This is what the LORD says: Is there really no God in Israel for you to inquire of His word? Is that why you have sent messengers to inquire of Baal-zebub, the god of Ekron? Therefore you will not get up from the bed on which you are lying. You will surely die.”
17 ULB ਉਹ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜਿਹੜਾ ਏਲੀਯਾਹ ਦੇ ਦੁਆਰਾ ਕਿਹਾ ਗਿਆ ਸੀ, ਮਰ ਗਿਆ ਅਤੇ ਇਸ ਕਰਕੇ ਕਿ ਉਸ ਦਾ ਕੋਈ ਪੁੱਤਰ ਨਹੀਂ ਸੀ ਯਹੋਸ਼ਾਫਾਟ ਦਾ ਪੁੱਤਰ ਯਹੋਰਾਮ ਯਹੂਦਾਹ ਦੇ ਰਾਜਾ ਦੇ ਦੂਜੇ ਸਾਲ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ। BSB BSB: So Ahaziah died according to the word of the LORD that Elijah had spoken. And since he had no son, Jehoram succeeded him in the second year of the reign of Jehoram son of Jehoshaphat over Judah.
18 ULB ਹੁਣ ਅਹਜ਼ਯਾਹ ਦੇ ਬਾਕੀ ਕੰਮ ਜੋ ਉਸ ਨੇ ਕੀਤੇ, ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? BSB BSB: As for the rest of the acts of Ahaziah, along with his accomplishments, are they not written in the Book of the Chronicles of the Kings of Israel?
Select verses for actions: Enter goes to them and Escape comes back.