1 ULB ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬੀਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜੁੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਨਹੀਂ ਬਚੇਂਗਾ। BSB BSB: In those days Hezekiah became mortally ill. The prophet Isaiah son of Amoz came to him and said, “This is what the LORD says: ‘Put your house in order, for you are about to die; you will not recover.’”
2 ULB ਤਦ ਉਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਕੋਲੋਂ ਇਹ ਪ੍ਰਾਰਥਨਾ ਕੀਤੀ। BSB BSB: Then Hezekiah turned his face to the wall and prayed to the LORD, saying,
3 ULB ਹੇ ਯਹੋਵਾਹ, ਮੈਂ ਤੇਰੀ ਮਿੰਨਤ ਕਰਦਾ ਹਾਂ ਚੇਤੇ ਕਰ ਕਿ ਮੈਂ ਕਿਵੇਂ ਵਫਾਦਾਰੀ ਨਾਲ ਤੇ ਪੂਰੇ ਦਿਲ ਨਾਲ ਤੇਰੇ ਹਜ਼ੂਰ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਓਹੋ ਮੈਂ ਕੀਤਾ ਹੈ, ਤਾਂ ਹਿਜ਼ਕੀਯਾਹ ਭੁੱਬਾਂ ਮਾਰ ਕੇ ਰੋਇਆ। BSB BSB: “Please, O LORD, remember how I have walked before You faithfully and with wholehearted devotion; I have done what is good in Your sight.” And Hezekiah wept bitterly.
4 ULB ਤਾਂ ਇਸ ਤਰ੍ਹਾਂ ਕਿ ਯਸਾਯਾਹ ਨਿੱਕਲ ਕੇ ਵਿਹੜੇ ਦੇ ਵਿੱਚਕਾਰ ਵੀ ਨਹੀਂ ਗਿਆ ਸੀ, ਕਿ ਯਹੋਵਾਹ ਦਾ ਬਚਨ ਉਸ ਨੂੰ ਮਿਲਿਆ। BSB BSB: Before Isaiah had left the middle courtyard, the word of the LORD came to him, saying,
5 ULB ਕਿ ਮੁੜ ਜਾ ਅਤੇ ਤੂੰ ਮੇਰੀ ਪਰਜਾ ਦੇ ਪ੍ਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ। ਮੈਂ ਤੇਰੇ ਅੱਥਰੂ ਵੇਖ ਲਏ ਹਨ। ਵੇਖ, ਮੈਂ ਤੈਨੂੰ ਚੰਗਾ ਕਰਨ ਵਾਲਾ ਹਾਂ ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ। BSB BSB: “Go back and tell Hezekiah the leader of My people that this is what the LORD, the God of your father David, says: ‘I have heard your prayer; I have seen your tears. I will surely heal you. On the third day from now you will go up to the house of the LORD.
6 ULB ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾਵਾਂਗਾ ਅਤੇ ਮੈਂ ਤੈਨੂੰ ਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜਾ ਦੇ ਹੱਥੋਂ ਛੁਡਾਵਾਂਗਾ ਅਤੇ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਸਾਂਭ ਰੱਖਾਂਗਾ। BSB BSB: I will add fifteen years to your life. And I will deliver you and this city from the hand of the king of Assyria. I will defend this city for My sake and for the sake of My servant David.’”
7 ULB ਤਾਂ ਯਸਾਯਾਹ ਨੇ ਆਖਿਆ, ਤੁਸੀਂ ਹੰਜੀਰਾਂ ਦੀ ਇੱਕ ਲੁਪਰੀ ਲਓ। ਸੋ ਉਨ੍ਹਾਂ ਨੇ ਉਹ ਲੈ ਕੇ ਫੋੜੇ ਉੱਤੇ ਬੱਧੀ ਅਤੇ ਉਹ ਚੰਗਾ ਹੋ ਗਿਆ। BSB BSB: Then Isaiah said, “Prepare a poultice of figs.” So they brought it and applied it to the boil, and Hezekiah recovered.
8 ULB ਫੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁੱਛਿਆ ਕਿ ਕੀ ਨਿਸ਼ਾਨ ਹੈ ਜੋ ਯਹੋਵਾਹ ਮੈਨੂੰ ਚੰਗਾ ਕਰ ਦੇਵੇਗਾ ਅਤੇ ਮੈਂ ਤੀਜੇ ਦਿਹਾੜੇ ਯਹੋਵਾਹ ਦੇ ਭਵਨ ਨੂੰ ਜਾਂਵਾਂਗਾ? BSB BSB: Now Hezekiah had asked Isaiah, “What will be the sign that the LORD will heal me and that I will go up to the house of the LORD on the third day?”
9 ULB ਤਾਂ ਯਸਾਯਾਹ ਨੇ ਆਖਿਆ ਕਿ ਇਸ ਗੱਲ ਦਾ ਕਿ ਯਹੋਵਾਹ ਨੇ ਜੋ ਕੰਮ ਕਰਨ ਨੂੰ ਆਖਿਆ ਹੈ, ਉਹ ਨੂੰ ਕਰੇਗਾ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੈ, ਕੀ ਪਰਛਾਵਾਂ ਦਸ ਦਰਜੇ ਅਗਾਹਾਂ ਨੂੰ ਜਾਏ ਜਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ? BSB BSB: And Isaiah had replied, “This will be a sign to you from the LORD that He will do what He has promised: Would you like the shadow to go forward ten steps, or back ten steps?”
10 ULB ਤਾਂ ਹਿਜ਼ਕੀਯਾਹ ਬੋਲਿਆ ਕਿ ਪਰਛਾਵੇਂ ਦਾ ਦਸ ਦਰਜੇ ਅਗਾਹਾਂ ਜਾਣਾ ਤਾਂ ਨਿੱਕੀ ਜਿਹੀ ਗੱਲ ਹੈ। ਨਹੀਂ ਸਗੋਂ ਪਰਛਾਵਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ। BSB BSB: “It is easy for the shadow to lengthen ten steps,” answered Hezekiah, “but not for it to go back ten steps.”
11 ULB ਫਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਸੋ ਉਸ ਨੇ ਪਰਛਾਵੇਂ ਨੂੰ ਆਹਾਜ਼ ਦੀ ਧੁੱਪ ਘੜੀ ਵਿੱਚ ਦਸ ਦਰਜੇ ਅਰਥਾਤ ਜਿੰਨ੍ਹਾਂ ਉਹ ਢਲ ਚੁੱਕਿਆ ਸੀ, ਓਨ੍ਹਾਂ ਹੀ ਪਿੱਛੇ ਨੂੰ ਮੋੜ ਦਿੱਤਾ। BSB BSB: So Isaiah the prophet called out to the LORD, and He brought the shadow back the ten steps it had descended on the stairway of Ahaz.
12 ULB ਉਸ ਵੇਲੇ ਬਾਬਲ ਦੇ ਰਾਜਾ ਬਲਦਾਨ ਦੇ ਪੁੱਤਰ ਬਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਸੁਗਾਤ ਅਤੇ ਚਿੱਠੀਆਂ ਭੇਜੀਆਂ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬੀਮਾਰ ਹੋ ਗਿਆ ਸੀ। BSB BSB: At that time Merodach-baladan son of Baladan king of Babylon sent letters and a gift to Hezekiah, for he had heard about Hezekiah’s illness.
13 ULB ਅਤੇ ਹਿਜ਼ਕੀਯਾਹ ਨੇ ਉਨ੍ਹਾਂ ਦੀ ਸੁਣੀ ਅਤੇ ਆਪਣਾ ਸਾਰਾ ਤੋਸ਼ਾ ਖਾਨਾ ਉਨ੍ਹਾਂ ਨੂੰ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸ਼ਸਤਰ ਖਾਨਾ ਅਤੇ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਤੇ ਉਹ ਦੇ ਸਾਰੇ ਰਾਜ ਵਿੱਚ ਕੁਝ ਅਜਿਹਾ ਨਹੀਂ ਸੀ, ਜੋ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਾ ਵਿਖਾਇਆ। BSB BSB: And Hezekiah received the envoys and showed them all that was in his treasure house—the silver, the gold, the spices, and the precious oil, as well as his armory—all that was found in his storehouses. There was nothing in his palace or in all his dominion that Hezekiah did not show them.
14 ULB ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਕੋਲ ਆਇਆ ਅਤੇ ਉਹ ਨੂੰ ਆਖਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ? ਹਿਜ਼ਕੀਯਾਹ ਨੇ ਅੱਗੋਂ ਆਖਿਆ, ਉਹ ਇੱਕ ਦੂਰ ਦੇਸ ਤੋਂ ਆਏ, ਬਾਬਲ ਤੋਂ। BSB BSB: Then the prophet Isaiah went to King Hezekiah and asked, “Where did those men come from, and what did they say to you?” “They came from a distant land,” Hezekiah replied, “from Babylon.”
15 ULB ਤਾਂ ਉਸ ਆਖਿਆ ਕਿ ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ ਕਿ ਜੋ ਕੁਝ ਮੇਰੇ ਮਹਿਲ ਵਿੱਚ ਹੈ ਉਹ ਸਭ ਉਨ੍ਹਾਂ ਨੇ ਵੇਖਿਆ ਹੈ। ਮੇਰਿਆਂ ਖਜ਼ਾਨਿਆਂ ਵਿੱਚ ਕੋਈ ਵਸਤੂ ਨਹੀਂ ਜੋ ਮੈਂ ਉਨ੍ਹਾਂ ਨੂੰ ਨਹੀਂ ਵਿਖਾਈ। BSB BSB: “What have they seen in your palace?” Isaiah asked. “They have seen everything in my palace,” answered Hezekiah. “There is nothing among my treasures that I did not show them.”
16 ULB ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ ਕਿ ਤੂੰ ਯਹੋਵਾਹ ਦਾ ਬਚਨ ਸੁਣ ਲੈ! BSB BSB: Then Isaiah said to Hezekiah, “Hear the word of the LORD:
17 ULB ਵੇਖ ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਅਤੇ ਜੋ ਕੁਝ ਤੇਰੇ ਪਿਉ-ਦਾਦਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ। BSB BSB: The time will surely come when everything in your palace and all that your fathers have stored up until this day will be carried off to Babylon. Nothing will be left, says the LORD.
18 ULB ਅਤੇ ਤੇਰਿਆਂ ਪੁੱਤਰਾਂ ਵਿੱਚੋਂ ਜੋ ਤੇਰੇ ਤੋਂ ਪੈਦਾ ਹੋਣਗੇ ਅਤੇ ਜੋ ਤੇਰੇ ਤੋਂ ਜੰਮਣਗੇ, ਕਈਆਂ ਨੂੰ ਓਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜਾ ਦੇ ਮਹਿਲ ਵਿੱਚ ਖੋਜੇ ਬਣਨਗੇ। BSB BSB: And some of your descendants, your own flesh and blood, will be taken away to be eunuchs in the palace of the king of Babylon.”
19 ULB ਅੱਗੋਂ ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ ਕਿ ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਹੈ ਉਹ ਭਲਾ ਹੈ ਅਤੇ ਉਹ ਨੇ ਆਖਿਆ, ਕੀ ਇਹ ਗੱਲ ਨਹੀਂ ਕਿ ਮੇਰੇ ਦਿਨਾਂ ਵਿੱਚ ਸੁਲਾਹ ਤੇ ਸਚਿਆਈ ਰਹੇਗੀ? BSB BSB: But Hezekiah said to Isaiah, “The word of the LORD that you have spoken is good.” For he thought, “Will there not at least be peace and security in my lifetime?”
21 ULB ਸੋ ਹਿਜ਼ਕੀਯਾਹ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ। BSB BSB: And Hezekiah rested with his fathers, and his son Manasseh reigned in his place.
Select verses for actions: Enter goes to them and Escape comes back.