1 ULB ਨਬੀਆਂ ਦੇ ਪੁੱਤਰਾਂ ਦੀਆਂ ਪਤਨੀਆਂ ਵਿੱਚੋਂ ਇੱਕ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਕਿ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਕਿ ਤੇਰਾ ਦਾਸ ਯਹੋਵਾਹ ਦਾ ਭੈ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਣਾਉਣ ਲਈ ਲੈਣ ਆਇਆ ਹੈ। BSB BSB: Now the wife of one of the sons of the prophets cried out to Elisha, “Your servant, my husband, is dead, and you know that your servant feared the LORD. And now his creditor is coming to take my two children as his slaves!”
2 ULB ਅਲੀਸ਼ਾ ਨੇ ਉਸ ਨੂੰ ਆਖਿਆ, “ਮੈਂ ਤੇਰੇ ਲਈ ਕੀ ਕਰਾਂ? ਮੈਨੂੰ ਦੱਸ ਤੇਰੇ ਕੋਲ ਘਰ ਵਿੱਚ ਕੀ ਹੈ?” ਉਹ ਬੋਲੀ, “ਤੇਰੀ ਦਾਸੀ ਦੇ ਘਰ ਵਿੱਚ ਇੱਕ ਕੁੱਪੀ ਤੇਲ ਤੋਂ ਬਿਨ੍ਹਾਂ ਕੁਝ ਵੀ ਨਹੀਂ।” BSB BSB: “How can I help you?” asked Elisha. “Tell me, what do you have in the house?” She answered, “Your servant has nothing in the house but a jar of oil.”
3 ULB ਤਾਂ ਉਹ ਬੋਲਿਆ, “ਤੂੰ ਜਾ ਤੇ ਆਪਣੇ ਸਾਰੇ ਗੁਆਂਢੀਆਂ ਤੋਂ ਖਾਲੀ ਭਾਂਡੇ ਮੰਗ ਲੈ ਅਤੇ ਉਹ ਥੋੜੇ ਨਾ ਹੋਣ। BSB BSB: “Go,” said Elisha, “borrow empty jars from all your neighbors. Do not gather just a few.
4 ULB ਜਦੋਂ ਤੂੰ ਅੰਦਰ ਆ ਜਾਵੇਂ ਤਾਂ ਆਪਣੇ ਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਵੀਂ ਅਤੇ ਉਨ੍ਹਾਂ ਸਾਰੇ ਭਾਂਡਿਆਂ ਵਿੱਚ ਤੇਲ ਪਾਈ ਜਾਵੀਂ। ਜਿਹੜਾ ਭਰ ਜਾਏ ਉਹ ਨੂੰ ਅਲੱਗ ਰੱਖ ਦੇਵੀਂ।” BSB BSB: Then go inside, shut the door behind you and your sons, and pour oil into all these jars, setting the full ones aside.”
5 ULB ਉਹ ਉਸ ਦੇ ਅੱਗਿਓਂ ਚੱਲੀ ਗਈ ਤੇ ਆਪਣੇ ਅਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਿਆ। ਉਹ ਉਸ ਦੇ ਕੋਲ ਲਿਆਉਂਦੇ ਗਏ ਤੇ ਉਹ ਪਾਈ ਗਈ। BSB BSB: So she left him, and after she had shut the door behind her and her sons, they kept bringing jars to her, and she kept pouring.
6 ULB ਜਦੋਂ ਭਾਂਡੇ ਭਰ ਗਏ ਤਾਂ ਉਸ ਨੇ ਆਪਣੇ ਪੁੱਤਰ ਨੂੰ ਆਖਿਆ, “ਮੇਰੇ ਕੋਲ ਇੱਕ ਹੋਰ ਭਾਂਡਾ ਲਿਆ।” ਉਹ ਨੇ ਉਸ ਨੂੰ ਆਖਿਆ ਕਿ ਹੋਰ ਤਾਂ ਕੋਈ ਭਾਂਡਾ ਨਹੀਂ ਹੈ ਤਾਂ ਤੇਲ ਬੰਦ ਹੋ ਗਿਆ। BSB BSB: When all the jars were full, she said to her son, “Bring me another.” But he replied, “There are no more jars.” Then the oil stopped flowing.
7 ULB ਤਦ ਉਹ ਪਰਮੇਸ਼ੁਰ ਦੇ ਜਨ ਕੋਲ ਆਈ ਤੇ ਉਹ ਨੂੰ ਦੱਸਿਆ ਅਤੇ ਉਹ ਬੋਲਿਆ, “ਜਾ ਕੇ ਤੇਲ ਵੇਚ ਤੇ ਆਪਣਾ ਕਰਜ਼ਾ ਭਰ ਦੇ ਅਤੇ ਜੋ ਬਚੇ ਉਹ ਦੇ ਨਾਲ ਤੂੰ ਤੇਰੇ ਪੁੱਤਰ ਗੁਜ਼ਾਰਾ ਕਰਿਓ।” BSB BSB: She went and told the man of God, and he said, “Go, sell the oil, and pay your debt. Then you and your sons can live on the remainder.”
8 ULB ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ, ਜਿੱਥੇ ਇੱਕ ਪਤਵੰਤੀ ਔਰਤ ਸੀ। ਉਹ ਨੇ ਉਸ ਨੂੰ ਰੋਟੀ ਖਾਣ ਲਈ ਮਜ਼ਬੂਰ ਕੀਤਾ। ਫੇਰ ਜਦੋਂ ਕਦੀ ਉਹ ਉਧਰ ਦੀ ਲੰਘਦਾ ਸੀ ਰੋਟੀ ਖਾਣ ਲਈ ਉਧਰੇ ਮੁੜ ਪੈਂਦਾ ਸੀ। BSB BSB: One day Elisha went to Shunem, and a prominent woman who lived there persuaded him to have a meal. So whenever he would pass by, he would stop there to eat.
9 ULB ਤਦ ਉਹ ਨੇ ਆਪਣੇ ਪਤੀ ਨੂੰ ਆਖਿਆ, “ਵੇਖ, ਉਹ ਜਿਹੜਾ ਬਹੁਤ ਕਰਕੇ ਸਾਡੇ ਪਾਸਿਓਂ ਲੰਘਦਾ ਹੈ ਪਰਮੇਸ਼ੁਰ ਦਾ ਪਵਿੱਤਰ ਜਨ ਜਾਪਦਾ ਹੈ। BSB BSB: Then the woman said to her husband, “Behold, now I know that the one who often comes our way is a holy man of God.
10 ULB ਅਸੀਂ ਇੱਕ ਨਿੱਕਾ ਜਿਹਾ ਚੁਬਾਰਾ ਉਹ ਦੇ ਲਈ ਬਣਾਈਏ ਅਤੇ ਉੱਥੇ ਉਸ ਦੇ ਲਈ ਇੱਕ ਮੰਜਾ, ਇੱਕ ਮੇਜ਼, ਇੱਕ ਚੌਂਕੀ ਤੇ ਇੱਕ ਦੀਵਾ ਰੱਖੀਏ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡੇ ਕੋਲ ਆਵੇ ਤਾਂ ਉੱਥੇ ਰਹਿ ਸਕੇਗਾ।” BSB BSB: Please let us make a small room upstairs and put in it a bed, a table, a chair, and a lamp for him. Then when he comes to us, he can stay there.”
11 ULB ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਉਹ ਉੱਧਰ ਆਇਆ ਅਤੇ ਉਸ ਚੁਬਾਰੇ ਵਿੱਚ ਜਾ ਕੇ ਉੱਥੇ ਹੀ ਲੇਟਿਆ। BSB BSB: One day Elisha came to visit and went to his upper room to lie down.
12 ULB ਤਦ ਉਸ ਨੇ ਆਪਣੇ ਚੇਲੇ ਗੇਹਾਜੀ ਨੂੰ ਆਖਿਆ, “ਇਸ ਸ਼ੂਨੰਮੀ ਔਰਤ ਨੂੰ ਸੱਦ,” ਤਦ ਉਹ ਨੇ ਉਹ ਨੂੰ ਸੱਦਿਆ ਤੇ ਉਹ ਉਸ ਦੇ ਅੱਗੇ ਖੜ੍ਹੀ ਹੋ ਗਈ। BSB BSB: And he said to Gehazi his servant, “Call the Shunammite woman.” And when he had called her, she stood before him,
13 ULB ਉਸ ਨੇ ਚੇਲੇ ਨੂੰ ਕਿਹਾ ਕਿ ਉਹ ਨੂੰ ਆਖ ਕਿ ਵੇਖ ਤੂੰ ਜੋ ਐਨੇ ਧਿਆਨ ਨਾਲ ਸਾਡੀ ਸੇਵਾ ਕਰਦੀ ਰਹੀ, ਤੇਰੇ ਲਈ ਕੀ ਕੀਤਾ ਜਾਵੇ? ਕੀ ਅਸੀਂ ਰਾਜਾ ਜਾਂ ਸੈਨਾਪਤੀ ਨਾਲ ਤੇਰੇ ਬਾਰੇ ਗੱਲ ਕਰੀਏ? ਪਰ ਉਹ ਬੋਲੀ, “ਮੈਂ ਤਾਂ ਆਪਣੇ ਹੀ ਲੋਕਾਂ ਦੇ ਵਿਚਕਾਰ ਵੱਸਦੀ ਹਾਂ।” BSB BSB: and Elisha said to Gehazi, “Now tell her, ‘Look, you have gone to all this trouble for us. What can we do for you? Can we speak on your behalf to the king or the commander of the army?’” “I have a home among my own people,” she replied.
14 ULB ਫੇਰ ਉਸ ਨੇ ਕਿਹਾ ਤਾਂ ਉਹ ਦੇ ਲਈ ਕੀ ਕੀਤਾ ਜਾਵੇ? ਅੱਗੋਂ ਗੇਹਾਜੀ ਬੋਲਿਆ, “ਸੱਚ-ਮੁੱਚ ਉਹ ਦੇ ਕੋਈ ਪੁੱਤਰ ਨਹੀਂ ਹੈ ਅਤੇ ਉਹ ਦਾ ਪਤੀ ਬਿਰਧ ਹੈ।” BSB BSB: So he asked, “Then what should be done for her?” “Well, she has no son,” Gehazi replied, “and her husband is old.”
15 ULB ਉਸ ਨੇ ਕਿਹਾ, “ਉਹ ਨੂੰ ਸੱਦ।” ਸੋ ਉਸ ਨੇ ਉਹ ਨੂੰ ਸੱਦਿਆ ਤੇ ਉਹ ਦਰਵਾਜ਼ੇ ਵਿੱਚ ਆ ਖੜ੍ਹੀ ਹੋਈ। BSB BSB: “Call her,” said Elisha. So Gehazi called her, and she stood in the doorway.
16 ULB ਤਦ ਉਹ ਬੋਲਿਆ, “ਐਸੇ ਰੁੱਤੇ ਬਸੰਤ ਦੇ ਦਿਨਾਂ ਦੇ ਨੇੜ੍ਹੇ ਤੇਰੇ ਇੱਕ ਪੁੱਤਰ ਹੋਵੇਗਾ।” ਉਹ ਬੋਲੀ, “ਨਹੀਂ, ਮੇਰੇ ਸੁਆਮੀ ਪਰਮੇਸ਼ੁਰ ਦੇ ਜਨ ਆਪਣੀ ਦਾਸੀ ਨਾਲ ਝੂਠ ਨਾ ਬੋਲ।” BSB BSB: And Elisha declared, “At this time next year, you will hold a son in your arms.” “No, my lord,” she said. “Do not lie to your maidservant, O man of God.”
17 ULB ਪਰ ਉਹ ਔਰਤ ਗਰਭਵਤੀ ਹੋਈ ਅਤੇ ਜਿਵੇਂ ਅਲੀਸ਼ਾ ਨੇ ਆਖਿਆ ਸੀ ਉਸੇ ਰੁੱਤੇ ਬਸੰਤ ਦੇ ਨੇੜ੍ਹੇ ਉਹ ਦੇ ਪੁੱਤਰ ਜੰਮਿਆ। BSB BSB: But the woman did conceive, and at that time the next year she gave birth to a son, just as Elisha had told her.
18 ULB ਜਦੋਂ ਬਾਲਕ ਵੱਡਾ ਹੋਇਆ, ਤਾਂ ਇੱਕ ਦਿਨ ਉਹ ਆਪਣੇ ਪਿਉ ਕੋਲ ਵਾਢਿਆਂ ਵੱਲ ਚੱਲਿਆ ਗਿਆ। BSB BSB: And the child grew, and one day he went out to his father, who was with the harvesters.
19 ULB ਅਤੇ ਉਹ ਆਪਣੇ ਪਿਉ ਨੂੰ ਆਖਣ ਲੱਗਾ, “ਹਾਏ ਮੇਰਾ ਸਿਰ, ਹਾਏ ਮੇਰਾ ਸਿਰ!” ਉਹ ਨੇ ਆਪਣੇ ਇੱਕ ਸੇਵਕ ਨੂੰ ਆਖਿਆ, “ਉਹ ਨੂੰ ਉਹ ਦੀ ਮਾਂ ਕੋਲ ਲੈ ਜਾ।” BSB BSB: “My head! My head!” he complained to his father. So his father told a servant, “Carry him to his mother.”
20 ULB ਜਦੋਂ ਉਹ ਉਸ ਨੂੰ ਚੁੱਕ ਕੇ ਉਹ ਦੀ ਮਾਂ ਕੋਲ ਅੰਦਰ ਲੈ ਗਿਆ, ਤਾਂ ਉਹ ਦੁਪਹਿਰਾਂ ਤੱਕ ਉਹ ਦੇ ਗੋਡਿਆਂ ਉੱਤੇ ਬੈਠਾ ਰਿਹਾ, ਫੇਰ ਮਰ ਗਿਆ। BSB BSB: After the servant had picked him up and carried him to his mother, the boy sat on her lap until noon, and then he died.
21 ULB ਤਦ ਉਹ ਨੇ ਉੱਤੇ ਜਾ ਕੇ ਉਹ ਨੂੰ ਪਰਮੇਸ਼ੁਰ ਦੇ ਜਨ ਦੇ ਮੰਜੇ ਉੱਤੇ ਲਿਟਾ ਦਿੱਤਾ ਅਤੇ ਦਰਵਾਜ਼ਾ ਬੰਦ ਕਰ ਕੇ ਬਾਹਰ ਚਲੀ ਗਈ। BSB BSB: And she went up and laid him on the bed of the man of God. Then she shut the door and went out.
22 ULB ਉਹ ਨੇ ਆਪਣੇ ਪਤੀ ਨੂੰ ਸੱਦ ਕੇ ਆਖਿਆ, “ਜੁਆਨਾਂ ਵਿਚੋਂ ਇੱਕ ਜਣਾ ਨਾਲੇ ਇੱਕ ਗਧਾ ਮੇਰੇ ਕੋਲ ਭੇਜ ਕਿ ਮੈਂ ਪਰਮੇਸ਼ੁਰ ਦੇ ਜਨ ਕੋਲ ਭੱਜ ਕੇ ਜਾਂਵਾਂ ਤੇ ਮੁੜ ਆਵਾਂ।” BSB BSB: And the woman called her husband and said, “Please send me one of the servants and one of the donkeys, that I may go quickly to the man of God and return.”
23 ULB ਅੱਗੋਂ ਉਹ ਬੋਲਿਆ, “ਅੱਜ ਤੂੰ ਕਿਉਂ ਉਹ ਦੇ ਕੋਲ ਜਾਂਦੀ ਹੈਂ, ਨਾ ਨਵਾਂ ਚੰਦ ਹੈ ਨਾ ਸਬਤ?” ਪਰ ਉਹ ਬੋਲੀ ਸਲਾਮਤੀ ਹੀ ਹੋਵੇਗੀ। BSB BSB: “Why would you go to him today?” he replied. “It is not a New Moon or a Sabbath.” “Everything is all right,” she said.
24 ULB ਤਦ ਉਹ ਨੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਸੇਵਕ ਨੂੰ ਆਖਿਆ, “ਹੱਕ ਲੈ ਤੇ ਅੱਗੇ ਵੱਧ। ਜਦ ਤੱਕ ਮੈਂ ਤੈਨੂੰ ਨਾ ਆਖਾਂ ਮੇਰੇ ਕਾਰਨ ਸਵਾਰੀ ਹੱਕਣ ਵਿੱਚ ਢਿੱਲ ਨਾ ਕਰੀਂ।” BSB BSB: Then she saddled the donkey and told her servant, “Drive onward; do not slow the pace for me unless I tell you.”
25 ULB ਸੋ ਉਹ ਰਾਹ ਪੈ ਗਈ ਤੇ ਪਰਮੇਸ਼ੁਰ ਦੇ ਜਨ ਕੋਲ ਕਰਮਲ ਦੇ ਪਰਬਤ ਉੱਤੇ ਗਈ ਅਤੇ ਜਦੋਂ ਪਰਮੇਸ਼ੁਰ ਦੇ ਜਨ ਨੇ ਉਹ ਨੂੰ ਦੂਰੋਂ ਵੇਖਿਆ, ਤਾਂ ਉਸ ਨੇ ਆਪਣੇ ਦਾਸ ਗੇਹਾਜੀ ਨੂੰ ਆਖਿਆ, “ਵੇਖ, ਓਹ ਸ਼ੂਨੰਮੀ ਔਰਤ ਹੈ।” BSB BSB: So she set out and went to the man of God at Mount Carmel. When the man of God saw her at a distance, he said to his servant Gehazi, “Look, there is the Shunammite woman.
26 ULB ਤੂੰ ਹੁਣ ਭੱਜ ਕੇ ਉਹ ਨੂੰ ਮਿਲ ਤੇ ਉਹ ਨੂੰ ਪੁੱਛ ਕਿ ਤੂੰ ਰਾਜੀ ਬਾਜ਼ੀ ਤਾਂ ਹੈਂ? ਤੇਰਾ ਪਤੀ ਰਾਜੀ ਬਾਜ਼ੀ ਹੈ? ਬਾਲਕ ਰਾਜੀ ਬਾਜ਼ੀ ਹੈ? ਅੱਗੋਂ ਉਹ ਬੋਲੀ, “ਸੁਖ ਸਾਂਦ ਹੈ।” BSB BSB: Please run out now to meet her and ask, ‘Are you all right? Is your husband all right? Is your child all right?’” And she answered, “Everything is all right.”
27 ULB ਪਰ ਜਦੋਂ ਉਹ ਪਰਮੇਸ਼ੁਰ ਦੇ ਜਨ ਕੋਲ ਪਰਬਤ ਉੱਤੇ ਆਈ, ਤਾਂ ਉਸ ਦੇ ਪੈਰ ਫੜ ਲਏ ਅਤੇ ਗੇਹਾਜੀ ਉਹ ਨੂੰ ਪਰੇ ਹਟਾਉਣ ਲਈ ਨੇੜੇ ਆਇਆ ਪਰ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਨੂੰ ਰਹਿਣ ਦੇ, ਕਿਉਂ ਜੋ ਉਹ ਦਾ ਮਨ ਭਰਿਆ ਹੋਇਆ ਹੈ ਪਰ ਯਹੋਵਾਹ ਨੇ ਇਹ ਮੇਰੇ ਤੋਂ ਲੁਕਾਇਆ ਤੇ ਮੈਨੂੰ ਨਾ ਦੱਸਿਆ।” BSB BSB: When she reached the man of God at the mountain, she clung to his feet. Gehazi came over to push her away, but the man of God said, “Leave her alone, for her soul is in deep distress, and the LORD has hidden it from me and has not told me.”
28 ULB ਤਦ ਉਹ ਬੋਲੀ, “ਕੀ ਮੈਂ ਆਪਣੇ ਸੁਆਮੀ ਕੋਲੋਂ ਪੁੱਤਰ ਮੰਗਿਆ ਸੀ? ਕੀ ਮੈਂ ਇਹ ਨਹੀਂ ਸੀ ਆਖਿਆ ਕਿ ਮੈਨੂੰ ਧੋਖਾ ਨਾ ਦੇਵੀਂ?” BSB BSB: Then she said, “Did I ask you for a son, my lord? Didn’t I say, ‘Do not deceive me?’”
29 ULB ਤਾਂ ਉਸ ਨੇ ਗੇਹਾਜੀ ਨੂੰ ਕਿਹਾ, “ਆਪਣਾ ਲੱਕ ਬੰਨ੍ਹ ਅਤੇ ਮੇਰੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਆਪਣਾ ਰਾਹ ਫੜ। ਜੇ ਕੋਈ ਆਦਮੀ ਤੈਨੂੰ ਮਿਲੇ ਤਾਂ ਉਹ ਨੂੰ ਪਰਨਾਮ ਨਾ ਕਰੀਂ ਅਤੇ ਜੇ ਕੋਈ ਆਦਮੀ ਪਰਨਾਮ ਕਰੇਂ ਤਾਂ ਤੂੰ ਉਹ ਨੂੰ ਉੱਤਰ ਨਾ ਦੇਵੀਂ। ਫੇਰ ਤੂੰ ਮੁੰਡੇ ਦੇ ਮੂੰਹ ਉੱਤੇ ਮੇਰੀ ਲਾਠੀ ਰੱਖ ਦੇਵੀਂ।” BSB BSB: So Elisha said to Gehazi, “Tie up your garment, take my staff in your hand, and go! If you meet anyone, do not greet him, and if anyone greets you, do not answer him. Then lay my staff on the boy’s face.”
30 ULB ਪਰ ਮੁੰਡੇ ਦੀ ਮਾਂ ਬੋਲੀ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗੀ।” ਸੋ ਉਹ ਉੱਠ ਕੇ ਉਹ ਦੇ ਮਗਰ ਤੁਰ ਪਿਆ। BSB BSB: And the mother of the boy said, “As surely as the LORD lives and as you yourself live, I will not leave you.” So he got up and followed her.
31 ULB ਗੇਹਾਜੀ ਉਨ੍ਹਾਂ ਤੋਂ ਪਹਿਲਾਂ ਤੁਰ ਗਿਆ ਤੇ ਮੁੰਡੇ ਦੇ ਮੂੰਹ ਉੱਤੇ ਲਾਠੀ ਰੱਖੀ ਪਰ ਨਾ ਅਵਾਜ਼ ਸੀ ਨਾ ਸੁਰਤ, ਇਸ ਲਈ ਉਹ ਉਸ ਨੂੰ ਮਿਲਣ ਲਈ ਮੁੜਿਆ ਅਤੇ ਉਸ ਨੂੰ ਦੱਸਿਆ ਕਿ ਬਾਲਕ ਨਹੀਂ ਜਾਗਿਆ। BSB BSB: Gehazi went on ahead of them and laid the staff on the boy’s face, but there was no sound or response. So he went back to meet Elisha and told him, “The boy has not awakened.”
32 ULB ਜਦੋਂ ਅਲੀਸ਼ਾ ਘਰ ਵਿੱਚ ਆਇਆ, ਵੇਖੋ ਬਾਲਕ ਮਰਿਆ ਹੋਇਆ ਉਸ ਦੇ ਮੰਜੇ ਉੱਤੇ ਪਿਆ ਸੀ। BSB BSB: When Elisha reached the house, there was the boy lying dead on his bed.
33 ULB ਉਹ ਅੰਦਰ ਗਿਆ ਅਤੇ ਉਨ੍ਹਾਂ ਦੋਵਾਂ ਲਈ ਦਰਵਾਜ਼ਾ ਬੰਦ ਕਰ ਲਿਆ ਅਤੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ। BSB BSB: So he went in, closed the door behind the two of them, and prayed to the LORD.
34 ULB ਤਦ ਉਹ ਚੜ੍ਹ ਕੇ ਬਾਲਕ ਉੱਤੇ ਲੇਟ ਗਿਆ, ਉਸ ਨੇ ਆਪਣਾ ਮੂੰਹ ਉਹ ਦੇ ਮੂੰਹ ਉੱਤੇ, ਆਪਣੀਆਂ ਅੱਖਾਂ ਉਹ ਦੀਆਂ ਅੱਖਾਂ ਉੱਤੇ, ਆਪਣੇ ਹੱਥ ਉਹ ਦੇ ਹੱਥਾਂ ਉੱਤੇ ਰੱਖੇ ਅਤੇ ਉਹ ਦੇ ਉੱਤੇ ਪਸਰ ਗਿਆ ਤਦ ਉਸ ਬੱਚੇ ਦਾ ਸਰੀਰ ਨਿੱਘਾ ਹੋ ਗਿਆ। BSB BSB: Then Elisha got on the bed and lay on the boy, mouth to mouth, eye to eye, and hand to hand. As he stretched himself out over him, the boy’s body became warm.
35 ULB ਫੇਰ ਉਹ ਉੱਠਿਆ ਅਤੇ ਇੱਕ ਵਾਰੀ ਘਰ ਵਿੱਚ ਇਧਰ ਉਧਰ ਟਹਿਲਿਆ ਤਦ ਉਹ ਚੜ੍ਹ ਕੇ ਉਹ ਦੇ ਉੱਤੇ ਪਸਰ ਗਿਆ ਤੇ ਬਾਲਕ ਸੱਤ ਵਾਰੀ ਛਿੱਕਿਆ ਅਤੇ ਮੁੰਡੇ ਨੇ ਆਪਣੀਆਂ ਅੱਖਾਂ ਖੋਲ੍ਹੀਆਂ। BSB BSB: Elisha turned away and paced back and forth across the room. Then he got on the bed and stretched himself out over the boy again, and the boy sneezed seven times and opened his eyes.
36 ULB ਤਦ ਉਸ ਨੇ ਗੇਹਾਜੀ ਨੂੰ ਸੱਦ ਕੇ ਆਖਿਆ, “ਇਸ ਸ਼ੂਨੰਮੀ ਨੂੰ ਸੱਦ ਲੈ।” ਸੋ ਉਸ ਨੇ ਉਹ ਨੂੰ ਸੱਦਿਆ ਅਤੇ ਜਦੋਂ ਉਹ ਉਸ ਦੇ ਕੋਲ ਅੰਦਰ ਆਈ ਤਾਂ ਉਹ ਬੋਲਿਆ, “ਆਪਣੇ ਪੁੱਤਰ ਨੂੰ ਚੁੱਕ ਲੈ।” BSB BSB: Elisha summoned Gehazi and said, “Call the Shunammite woman.” So he called her and she came. Then Elisha said, “Pick up your son.”
37 ULB ਤਦ ਉਹ ਅੰਦਰ ਆਈ ਤੇ ਉਸ ਦੇ ਚਰਨਾਂ ਉੱਤੇ ਡਿੱਗੀ, ਆਪਣੇ ਆਪ ਨੂੰ ਧਰਤੀ ਤੇ ਨਿਵਾਇਆ ਅਤੇ ਆਪਣੇ ਪੁੱਤਰ ਨੂੰ ਚੁੱਕ ਕੇ ਬਾਹਰ ਚੱਲੀ ਗਈ। BSB BSB: She came in, fell at his feet, and bowed to the ground. Then she picked up her son and went out.
38 ULB ਫੇਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਦੇਸ ਵਿੱਚ ਕਾਲ ਸੀ ਅਤੇ ਨਬੀਆਂ ਦੇ ਪੁੱਤਰ ਉਸ ਦੇ ਅੱਗੇ ਬੈਠੇ ਹੋਏ ਸਨ ਅਤੇ ਉਸ ਨੇ ਆਪਣੇ ਬਾਲਕੇ ਨੂੰ ਆਖਿਆ, “ਦੇਗ ਚੜ੍ਹਾ ਦੇ ਅਤੇ ਨਬੀਆਂ ਦੇ ਪੁੱਤਰਾਂ ਲਈ ਭਾਜੀ ਉਬਾਲ।” BSB BSB: When Elisha returned to Gilgal, there was a famine in the land. As the sons of the prophets were sitting at his feet, he said to his attendant, “Put on the large pot and boil some stew for the sons of the prophets.”
39 ULB ਇੱਕ ਜਣਾ ਬਾਹਰ ਖੇਤ ਵਿੱਚ ਭਾਜੀ ਲੈਣ ਗਿਆ, ਉਸ ਨੂੰ ਖੇਤ ਵਿੱਚ ਇੱਕ ਜੰਗਲੀ ਵੇਲ ਲੱਭੀ, ਉਸ ਨੇ ਉਹ ਦੇ ਨਾਲੋਂ ਜੰਗਲੀ ਕੱਦੂ ਤੋੜ ਕੇ ਝੋਲੀ ਭਰ ਲਈ ਅਤੇ ਆ ਗਿਆ ਤਦ ਉਹਨਾਂ ਨੇ ਫਾੜੀਆਂ ਕਰ ਕੇ ਉਸ ਦੇਗ ਵਿੱਚ ਪਾ ਦਿੱਤਾ, ਪਰ ਉਨ੍ਹਾਂ ਨੂੰ ਉਹਨਾਂ ਦੀ ਪਛਾਣ ਨਹੀਂ ਸੀ। BSB BSB: One of them went out to the field to gather herbs, and he found a wild vine from which he gathered as many wild gourds as his garment could hold. Then he came back and cut them up into the pot of stew, though no one knew what they were.
40 ULB ਸੋ ਉਨ੍ਹਾਂ ਨੇ ਬੰਦਿਆਂ ਦੇ ਖਾਣ ਲਈ ਦਿੱਤਾ, ਤਾਂ ਜਦੋਂ ਉਹ ਭਾਜੀ ਖਾ ਰਹੇ ਸਨ ਤਦ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਜਨ, ਦੇਗ ਵਿੱਚ ਤਾਂ ਮੌਤ ਹੈ! ਅਤੇ ਉਹ ਖਾ ਨਾ ਸਕੇ। BSB BSB: And they poured it out for the men to eat, but when they tasted the stew they cried out, “There is death in the pot, O man of God!” And they could not eat it.
41 ULB ਪਰ ਉਹ ਬੋਲਿਆ, “ਆਟਾ ਲਿਆਓ ਅਤੇ ਉਸ ਨੇ ਉਹ ਦੇਗ ਵਿੱਚ ਪਾ ਦਿੱਤਾ,” ਤਦ ਆਖਿਆ ਕਿ ਲੋਕਾਂ ਨੂੰ ਦਿਓ ਕਿ ਉਹ ਖਾਣ ਅਤੇ ਦੇਗ ਵਿੱਚ ਕੋਈ ਕਸਰ ਨਾ ਰਹੀ। BSB BSB: Then Elisha said, “Get some flour.” He threw it into the pot and said, “Pour it out for the people to eat.” And there was nothing harmful in the pot.
42 ULB ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਲਈ ਪਹਿਲੇ ਫ਼ਲਾਂ ਦੇ ਜਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, “ਇਨ੍ਹਾਂ ਲੋਕਾਂ ਨੂੰ ਦੇ ਜੋ ਉਹ ਖਾਣ।” BSB BSB: Now a man from Baal-shalishah came to the man of God with a sack of twenty loaves of barley bread from the first ripe grain. “Give it to the people to eat,” said Elisha.
43 ULB ਪਰ ਉਸ ਦੇ ਸੇਵਕ ਨੇ ਆਖਿਆ, “ਮੈਂ ਸੌ ਆਦਮੀਆਂ ਦੇ ਅੱਗੇ ਇਹ ਕਿਵੇਂ ਰੱਖ ਸਕਦਾ ਹਾਂ?” ਅੱਗੋਂ ਉਹ ਬੋਲਿਆ, “ਲੋਕਾਂ ਨੂੰ ਦੇ ਕਿ ਉਹ ਖਾਣ।” ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਉਹ ਖਾਣਗੇ ਤੇ ਬਾਕੀ ਛੱਡਣਗੇ। BSB BSB: But his servant asked, “How am I to set twenty loaves before a hundred men?” “Give it to the people to eat,” said Elisha, “for this is what the LORD says: ‘They will eat and have some left over.’”
44 ULB ਸੋ ਉਸ ਨੇ ਉਨ੍ਹਾਂ ਦੇ ਅੱਗੇ ਰੱਖਿਆ ਅਤੇ ਉਨ੍ਹਾਂ ਨੇ ਖਾਧਾ ਤੇ ਯਹੋਵਾਹ ਦੇ ਬਚਨ ਅਨੁਸਾਰ ਬਾਕੀ ਵੀ ਛੱਡ ਦਿੱਤਾ। BSB BSB: So he set it before them, and they ate and had some left over, according to the word of the LORD.
Select verses for actions: Enter goes to them and Escape comes back.