1 ULB ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦੇ ਪੁੱਤਰ ਹਾਨੂਨ ਨੇ ਉਸ ਦੇ ਥਾਂ ਰਾਜ ਕੀਤਾ। BSB BSB: Some time later, the king of the Ammonites died and was succeeded by his son Hanun.
2 ULB ਤਦ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤਰ ਹਾਨੂਨ ਦੇ ਨਾਲ ਭਲਿਆਈ ਕਰਾਂਗਾ ਜਿਵੇਂ ਉਹ ਦੇ ਪਿਤਾ ਨੇ ਮੇਰੇ ਨਾਲ ਭਲਿਆਈ ਕੀਤੀ ਸੀ ਸੋ ਦਾਊਦ ਨੇ ਉਹ ਦੇ ਪਿਤਾ ਦੇ ਵਿਖੇ ਉਹ ਦੇ ਕੋਲ ਤੱਸਲੀ ਦੇਣ ਲਈ ਆਪਣੇ ਸੇਵਕ ਭੇਜੇ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ਼ ਵਿੱਚ ਗਏ। BSB BSB: And David said, “I will show kindness to Hanun son of Nahash, just as his father showed kindness to me.” So David sent some of his servants to console Hanun concerning his father. But when they arrived in the land of the Ammonites,
3 ULB ਪਰ ਅੰਮੋਨੀਆਂ ਦੇ ਪ੍ਰਧਾਨਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੈਨੂੰ ਇਹ ਧਿਆਨ ਹੈ ਜੋ ਦਾਊਦ ਤੇਰੇ ਪਿਤਾ ਦਾ ਆਦਰ ਕਰਦਾ ਹੈ ਜੋ ਉਸ ਤੱਸਲੀ ਦੇਣ ਲਈ ਤੇਰੇ ਕੋਲ ਲੋਕ ਭੇਜੇ ਹਨ? ਭਲਾ, ਦਾਊਦ ਨੇ ਆਪਣੇ ਸੇਵਕ ਤੇਰੇ ਕੋਲ ਇਸ ਲਈ ਨਹੀਂ ਭੇਜੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ਼ ਕਰਨ? BSB BSB: the princes of the Ammonites said to Hanun their lord, “Just because David has sent you comforters, do you really believe he is showing respect for your father? Has not David instead sent his servants to explore the city, spy it out, and overthrow it?”
4 ULB ਤਦ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫੜ ਲਿਆ ਅਤੇ ਸਾਰਿਆਂ ਦੀ ਅੱਧੀ-ਅੱਧੀ ਦਾੜੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਲੀੜੇ ਅੱਧ ਵਿਚਕਾਰੋਂ ਲੱਕ ਤੱਕ ਫਾੜ ਸੁੱਟੇ ਅਤੇ ਉਨ੍ਹਾਂ ਨੂੰ ਤੋਰ ਦਿੱਤਾ। BSB BSB: So Hanun took David’s servants, shaved off half of each man’s beard, cut off their garments at the hips, and sent them away.
5 ULB ਜਦ ਦਾਊਦ ਨੂੰ ਖ਼ਬਰ ਮਿਲੀ ਤਾਂ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਲੋਕ ਭੇਜੇ ਕਿਉਂ ਜੋ ਓਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਰਾਜਾ ਨੇ ਆਖਿਆ, ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਵਿੱਚ ਰਹੋ, ਇਸ ਤੋਂ ਬਾਅਦ ਹੀ ਵਾਪਸ ਆ ਜਾਣਾ। BSB BSB: When this was reported to David, he sent messengers to meet the men, since they had been thoroughly humiliated. The king told them, “Stay in Jericho until your beards have grown back, and then return.”
6 ULB ਅੰਮੋਨੀਆਂ ਨੇ ਜਦ ਵੇਖਿਆ ਕਿ ਅਸੀਂ ਦਾਊਦ ਅੱਗੇ ਬੁਰੇ ਠਹਿਰੇ ਹਾਂ ਅੰਮੋਨੀਆਂ ਨੇ ਲੋਕ ਭੇਜੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਦੇ ਵੀਹ ਹਜ਼ਾਰ ਪਿਆਦੇ ਲਏ ਅਤੇ ਮਆਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖਾਂ ਨੂੰ ਅਤੇ ਬਾਰਾਂ ਹਜ਼ਾਰ ਟੋਬ ਦੇ ਮਨੁੱਖਾਂ ਨੂੰ ਭਾੜੇ ਤੇ ਰੱਖਿਆ। BSB BSB: When the Ammonites realized that they had become a stench to David, they hired twenty thousand Aramean foot soldiers from Beth-rehob and Zoba, as well as a thousand men from the king of Maacah and twelve thousand men from Tob.
7 ULB ਇਹ ਸੁਣ ਕੇ ਦਾਊਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾ ਨੂੰ ਭੇਜਿਆ। BSB BSB: On hearing this, David sent Joab and the entire army of mighty men.
8 ULB ਤਦ ਅੰਮੋਨੀ ਨਿੱਕਲੇ ਅਤੇ ਸ਼ਹਿਰ ਦੇ ਫਾਟਕ ਦੇ ਲਾਂਘੇ ਕੋਲ ਲੜਾਈ ਦੇ ਲਈ ਕਤਾਰ ਬੰਨ੍ਹੀ। ਅਤੇ ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਟੋਬ ਅਤੇ ਮਆਕਾਹ ਦੇ ਮਨੁੱਖ ਮੈਦਾਨ ਵਿੱਚ ਵੱਖਰੇ ਰਹੇ। BSB BSB: The Ammonites marched out and arrayed themselves for battle at the entrance of the city gate, while the Arameans of Zobah and Rehob and the men of Tob and Maacah were by themselves in the open country.
9 ULB ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ ਮਨੁੱਖ ਚੁਣ ਲਏ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ। BSB BSB: When Joab saw the battle lines before him and behind him, he selected some of the best men of Israel and arrayed them against the Arameans.
10 ULB ਅਤੇ ਬਾਕੀ ਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਹਮਣੇ ਕਤਾਰ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹੱਥ ਸੌਂਪ ਦਿੱਤਾ। BSB BSB: And he placed the rest of the troops under the command of his brother Abishai, who arrayed them against the Ammonites.
11 ULB ਅਤੇ ਆਖਿਆ, ਜੇਕਰ ਅਰਾਮੀ ਮੇਰੇ ਵਿਰੁੱਧ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੇਨੀ ਤੇਰੇ ਉੱਤੇ ਜੋਰ ਪਾਉਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ। BSB BSB: “If the Arameans are too strong for me,” said Joab, “then you will come to my rescue. And if the Ammonites are too strong for you, then I will come to your rescue.
12 ULB ਸੋ ਤਕੜੇ ਰਹੀਏ, ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਦੇ ਲਈ ਪੁਰਸ਼ਾਰਥ ਕਰੀਏ ਅਤੇ ਜੋ ਯਹੋਵਾਹ ਨੂੰ ਚੰਗਾ ਲੱਗੇ, ਉਹੀ ਕਰੇ। BSB BSB: Be strong and let us fight bravely for our people and for the cities of our God. May the LORD do what is good in His sight.”
13 ULB ਫਿਰ ਯੋਆਬ ਅਤੇ ਓਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹਮਲਾ ਕਰਨ ਨੂੰ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗਿਓਂ ਭੱਜ ਗਏ। BSB BSB: So Joab and his troops advanced to fight the Arameans, who fled before him.
14 ULB ਅਤੇ ਅੰਮੋਨੀ ਵੀ ਇਹ ਵੇਖ ਕੇ ਕਿ ਅਰਾਮੀ ਨੱਠ ਗਏ ਹਨ ਤਾਂ ਓਹ ਵੀ ਅਬੀਸ਼ਈ ਦੇ ਅੱਗੋਂ ਨੱਠ ਗਏ ਫੇਰ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਮੁੜ ਕੇ ਯਰੂਸ਼ਲਮ ਵਿੱਚ ਆਇਆ। BSB BSB: When the Ammonites saw that the Arameans had fled, they too fled before Abishai, and they entered the city. So Joab returned from fighting against the Ammonites and came to Jerusalem.
15 ULB ਜਦ ਅਰਾਮੀਆਂ ਨੇ ਵੇਖਿਆ ਜੋ ਅਸੀਂ ਇਸਰਾਏਲ ਦੇ ਅੱਗੇ ਹਾਰ ਗਏ ਹਾਂ ਤਾਂ ਉਨ੍ਹਾਂ ਨੇ ਆਪਣੇ ਆਪ ਨੂੰ ਇੱਕਠਿਆਂ ਕੀਤਾ। BSB BSB: When the Arameans saw that they had been defeated by Israel, they regrouped.
16 ULB ਅਤੇ ਹਦਦਅਜ਼ਰ ਨੇ ਲੋਕ ਭੇਜੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਆਰਾਮੀ ਫੌਜ ਦਾ ਪ੍ਰਧਾਨ ਸੀ, ਉਨ੍ਹਾਂ ਦੇ ਅੱਗੇ ਤੁਰਿਆ। BSB BSB: Hadadezer sent messengers to bring more Arameans from beyond the Euphrates, and they came to Helam with Shobach the commander of Hadadezer’s army leading them.
17 ULB ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਇਕੱਠਿਆਂ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੱਕ ਆਇਆ। ਅਰਾਮੀਆਂ ਨੇ ਦਾਊਦ ਦੇ ਸਾਹਮਣੇ ਕਤਾਰ ਬੰਨ੍ਹੀ ਅਤੇ ਉਸ ਨਾਲ ਲੜੇ BSB BSB: When this was reported to David, he gathered all Israel, crossed the Jordan, and went to Helam. Then the Arameans arrayed themselves against David and fought against him.
18 ULB ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਸੌ ਰਥ ਅਤੇ ਚਾਲ੍ਹੀ ਹਜ਼ਾਰ ਸਵਾਰ ਵੱਢ ਸੁੱਟੇ ਅਤੇ ਉਨ੍ਹਾਂ ਦੇ ਸੈਨਾਪਤੀ ਸ਼ੋਬਕ ਨੂੰ ਅਜਿਹਾ ਮਾਰਿਆ ਜੋ ਉਹ ਉੱਥੇ ਹੀ ਮਰ ਗਿਆ। BSB BSB: But the Arameans fled before Israel, and David killed seven hundred charioteers and forty thousand foot soldiers. He also struck down Shobach the commander of their army, who died there.
19 ULB ਜਦ ਉਨ੍ਹਾਂ ਰਾਜਿਆਂ ਨੇ ਜੋ ਹਦਦਅਜ਼ਰ ਦੇ ਅਧੀਨ ਸਨ ਵੇਖਿਆ ਕਿ ਓਹ ਇਸਰਾਏਲ ਅੱਗੇ ਹਾਰ ਗਏ ਹਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸਮਝੋਤਾ ਕੀਤਾ ਅਤੇ ਉਨ੍ਹਾਂ ਦੀ ਟਹਿਲ ਸੇਵਾ ਕੀਤੀ। ਇਸ ਲਈ, ਅਰਾਮੀ ਅੰਮੋਨੀਆਂ ਦੀ ਫੇਰ ਸਹਾਇਤਾ ਕਰਨ ਤੋਂ ਡਰੇ। BSB BSB: When all the kings who were subject to Hadadezer saw that they had been defeated by Israel, they made peace with Israel and became subject to them. So the Arameans were afraid to help the Ammonites anymore.
Select verses for actions: Enter goes to them and Escape comes back.