1 ULB ਯਹੋਵਾਹ ਨੇ ਨਾਥਾਨ ਨੂੰ ਦਾਊਦ ਦੇ ਕੋਲ ਭੇਜਿਆ। ਉਸ ਨੇ ਉਹ ਦੇ ਕੋਲ ਆ ਕੇ ਉਹ ਨੂੰ ਆਖਿਆ, ਇੱਕ ਸ਼ਹਿਰ ਵਿੱਚ ਦੋ ਮਨੁੱਖ ਸਨ, ਇੱਕ ਧਨਵਾਨ ਅਤੇ ਦੂਜਾ ਕੰਗਾਲ। BSB BSB: Then the LORD sent Nathan to David, and when he arrived, he said, “There were two men in a certain city, one rich and the other poor.
2 ULB ਉਸ ਧਨਵਾਨ ਕੋਲ ਢੇਰ ਸਾਰੀਆਂ ਭੇਡ-ਬਕਰੀਆਂ ਅਤੇ ਮਾਲ ਡੰਗਰ ਸਨ। BSB BSB: The rich man had a great number of sheep and cattle,
3 ULB ਪਰ ਉਸ ਕੰਗਾਲ ਕੋਲ ਭੇਡਾਂ ਦੀ ਇੱਕ ਲੇਲੀ ਤੋਂ ਇਲਾਵਾ ਹੋਰ ਕੁਝ ਨਹੀਂ ਸੀ। ਉਸ ਨੂੰ ਉਹ ਨੇ ਮੁੱਲ ਲਿਆ ਅਤੇ ਪਾਲਿਆ ਸੀ ਅਤੇ ਉਸਦਾ ਪਾਲਣ ਪੋਸ਼ਣ ਉਸ ਦੇ ਬੱਚਿਆਂ ਨਾਲ ਹੀ ਹੋਇਆ ਸੀ। ਉਹ ਉਸੇ ਦੀ ਰੋਟੀ ਵਿੱਚੋਂ ਖਾਂਦੀ, ਉਸ ਦੇ ਕਟੋਰੇ ਵਿੱਚੋਂ ਪੀਂਦੀ, ਉਸੇ ਦੀ ਗੋਦ ਵਿੱਚ ਸੋਂਦੀ ਅਤੇ ਉਸ ਦੀ ਧੀ ਦੇ ਵਰਗੀ ਸੀ। BSB BSB: but the poor man had nothing except one small ewe lamb that he had bought. He raised it, and it grew up with him and his children. It shared his food and drank from his cup; it slept in his arms and was like a daughter to him.
4 ULB ਇੱਕ ਯਾਤਰੀ ਉਸ ਧਨਵਾਨ ਕੋਲ ਆਇਆ ਸੋ ਉਸ ਨੇ ਆਪਣੇ ਇੱਜੜ ਅਤੇ ਆਪਣੇ ਮਾਲ ਡੰਗਰਾਂ ਨੂੰ ਬਚਾ ਰੱਖਿਆ ਅਤੇ ਉਸ ਯਾਤਰੀ ਦੇ ਲਈ ਜੋ ਉਸ ਕੋਲ ਆਇਆ ਸੀ ਉਸ ਨੇ ਤਿਆਰੀ ਨਾ ਕੀਤੀ ਸਗੋਂ ਉਸ ਕੰਗਾਲ ਦੀ ਲੇਲੀ ਨੂੰ ਲੈ ਲਿਆ ਅਤੇ ਉਸ ਪਰਾਹੁਣੇ ਦੇ ਲਈ ਭੋਜਨ ਤਿਆਰ ਕੀਤਾ BSB BSB: Now a traveler came to the rich man, who refrained from taking one of his own sheep or cattle to prepare for the traveler who had come to him. Instead, he took the poor man’s lamb and prepared it for his guest.”
5 ULB ਤਦ ਉਸ ਮਨੁੱਖ ਉੱਤੇ ਦਾਊਦ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਨਾਥਾਨ ਨੂੰ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਮਨੁੱਖ ਨੇ ਇਹ ਕੰਮ ਕੀਤਾ ਹੈ ਉਹ ਵੱਢਣ ਜੋਗਾ ਹੈ! BSB BSB: David burned with anger against the man and said to Nathan: “As surely as the LORD lives, the man who did this deserves to die!
6 ULB ਇਸ ਲਈ ਉਹ ਮਨੁੱਖ ਉਸ ਲੇਲੀ ਦੀ ਕੀਮਤ ਦਾ ਚਾਰ ਗੁਣਾ ਉਹ ਨੂੰ ਵਾਪਿਸ ਕਰੇ ਕਿਉਂ ਜੋ ਉਸ ਨੇ ਅਜਿਹਾ ਕੰਮ ਕੀਤਾ ਅਤੇ ਕੁਝ ਦਯਾ ਨਾ ਕੀਤੀ। BSB BSB: Because he has done this thing and has shown no pity, he must pay for the lamb four times over.”
7 ULB ਤਦ ਨਾਥਾਨ ਨੇ ਦਾਊਦ ਨੂੰ ਆਖਿਆ, ਉਹ ਮਨੁੱਖ ਤੂੰ ਹੀ ਤਾਂ ਹੈ! ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਹੈ, ਮੈਂ ਤੈਨੂੰ ਅਭਿਸ਼ੇਕ ਕੀਤਾ ਜੋ ਇਸਰਾਏਲ ਉੱਤੇ ਰਾਜ ਕਰੇਂ ਮੈਂ ਤੈਨੂੰ ਸ਼ਾਊਲ ਦੇ ਹੱਥੋਂ ਛੁਡਾਇਆ। BSB BSB: Then Nathan said to David, “You are that man! This is what the LORD, the God of Israel, says: ‘I anointed you king over Israel, and I delivered you from the hand of Saul.
8 ULB ਮੈਂ ਤੇਰੇ ਮਾਲਕ ਦਾ ਘਰ ਤੈਨੂੰ ਦਿੱਤਾ, ਤੇਰੇ ਮਾਲਕ ਦੀਆਂ ਰਾਣੀਆਂ ਨੂੰ ਵੀ ਤੇਰੀ ਬੁੱਕਲ ਵਿੱਚ ਦੇ ਦਿੱਤਾ, ਇਸਰਾਏਲ ਅਤੇ ਯਹੂਦਾਹ ਦੇ ਘਰਾਣੇ ਵੀ ਤੈਨੂੰ ਦੇ ਦਿੱਤੇ, ਜੇ ਇਹ ਸਭ ਕੁਝ ਥੋੜ੍ਹਾ ਸੀ ਤਾਂ ਮੈਂ ਤੈਨੂੰ ਹੋਰ ਵੀ ਦੇ ਦਿੰਦਾ। BSB BSB: I gave your master’s house to you and your master’s wives into your arms. I gave you the house of Israel and Judah, and if that was not enough, I would have given you even more.
9 ULB ਸੋ ਤੂੰ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਿਉਂ ਬੁਰਿਆਈ ਕੀਤੀ ਕਿਉਂ ਜੋ ਤੂੰ ਹਿਤੀ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ ਅਤੇ ਉਸ ਨੂੰ ਅੰਮੋਨਿਆ ਦੀ ਤਲਵਾਰ ਨਾਲ ਮਰਵਾ ਸੁੱਟਿਆ? BSB BSB: Why then have you despised the command of the LORD by doing evil in His sight? You put Uriah the Hittite to the sword and took his wife as your own. You have slain him with the sword of the Ammonites.
10 ULB ਸੋ ਹੁਣ ਤੇਰੇ ਘਰ ਉੱਤੋਂ ਤਲਵਾਰ ਕਦੀ ਨਾ ਹਟੇਗੀ ਕਿਉਂ ਜੋ ਤੂੰ ਮੈਨੂੰ ਤੁੱਛ ਜਾਣਿਆ ਅਤੇ ਹਿੱਤੀ ਊਰਿੱਯਾਹ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ। BSB BSB: Now, therefore, the sword will never depart from your house, because you have despised Me and have taken the wife of Uriah the Hittite to be your own.’
11 ULB ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਇੱਕ ਬੁਰਿਆਈ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਤੇ ਪਾਵਾਂਗਾ ਅਤੇ ਮੈਂ ਤੇਰੀਆਂ ਪਤਨੀਆਂ ਨੂੰ ਲੈ ਕੇ ਤੇਰੀਆਂ ਅੱਖੀਆਂ ਦੇ ਸਾਹਮਣੇ ਦੂਸਰਿਆਂ ਨੂੰ ਦਿਆਂਗਾ ਅਤੇ ਉਹ ਦਿਨ ਦੁਪਿਹਰੇ ਤੇਰੀਆਂ ਪਤਨੀਆਂ ਦੇ ਨਾਲ ਸੰਗ ਕਰਨਗੇ। BSB BSB: This is what the LORD says: ‘I will raise up adversity against you from your own house. Before your very eyes I will take your wives and give them to another, and he will lie with them in broad daylight.
12 ULB ਕਿਉਂ ਜੋ ਤੂੰ ਇਹ ਕੰਮ ਲੁੱਕ ਕੇ ਕੀਤਾ ਪਰ ਮੈਂ ਸਾਰੇ ਇਸਰਾਏਲ ਦੇ ਸਾਹਮਣੇ ਸ਼ਰੇਆਮ ਕਰਾਂਗਾ। BSB BSB: You have acted in secret, but I will do this thing in broad daylight before all Israel.’”
13 ULB ਤਦ ਦਾਊਦ ਨੇ ਨਾਥਾਨ ਨੂੰ ਆਖਿਆ, ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਨਾਥਾਨ ਨੇ ਦਾਊਦ ਨੂੰ ਆਖਿਆ, ਯਹੋਵਾਹ ਨੇ ਵੀ ਤੇਰਾ ਪਾਪ ਮਾਫ਼ ਕੀਤਾ ਸੋ ਤੂੰ ਨਾ ਮਰੇਂਗਾ। BSB BSB: Then David said to Nathan, “I have sinned against the LORD.” “The LORD has taken away your sin,” Nathan replied. “You will not die.
14 ULB ਪਰ ਇਸ ਕਰਕੇ ਜੋ ਤੇਰੇ ਇਸ ਕੰਮ ਕਰਨ ਤੋਂ ਯਹੋਵਾਹ ਦੇ ਵੈਰੀਆਂ ਨੂੰ ਨਿੰਦਿਆ ਕਰਨ ਦਾ ਵੱਡਾ ਮੌਕਾ ਮਿਲਿਆ ਸੋ ਇਹ ਬਾਲਕ ਵੀ ਜੋ ਤੇਰੇ ਲਈ ਜਨਮ ਲਵੇਗਾ ਉਹ ਜ਼ਰੂਰ ਮਰ ਜਾਵੇਗਾ, ਤਾਂ ਨਾਥਾਨ ਆਪਣੇ ਘਰ ਚਲਾ ਗਿਆ। BSB BSB: Nevertheless, because by this deed you have shown utter contempt for the word of the LORD, the son born to you will surely die.”
15 ULB ਯਹੋਵਾਹ ਨੇ ਉਸ ਬਾਲਕ ਨੂੰ ਜੋ ਊਰਿੱਯਾਹ ਦੀ ਪਤਨੀ ਤੋਂ ਦਾਊਦ ਲਈ ਜੰਮਿਆ ਸੀ ਅਜਿਹਾ ਮਾਰਿਆ ਜੋ ਉਹ ਬਹੁਤ ਬੀਮਾਰ ਪੈ ਗਿਆ। BSB BSB: After Nathan had gone home, the LORD struck the child that Uriah’s wife had borne to David, and he became ill.
16 ULB ਸੋ ਦਾਊਦ ਨੇ ਉਸ ਬਾਲਕ ਦੇ ਲਈ ਪਰਮੇਸ਼ੁਰ ਦੇ ਕੋਲ ਬੇਨਤੀ ਕੀਤੀ ਤੇ ਦਾਊਦ ਨੇ ਵਰਤ ਵੀ ਰੱਖਿਆ ਤੇ ਸਾਰੀ ਰਾਤ ਜ਼ਮੀਨ ਤੇ ਪਿਆ ਰਿਹਾ। BSB BSB: David pleaded with God for the boy. He fasted and went into his house and spent the night lying in sackcloth on the ground.
17 ULB ਉਹ ਦੇ ਘਰ ਦੇ ਬਜ਼ੁਰਗ ਉੱਠ ਕੇ ਉਹ ਦੇ ਕੋਲ ਆਏ ਜੋ ਉਹ ਨੂੰ ਉਠਾਉਣ ਪਰ ਉਹ ਨਾ ਮੰਨਿਆ ਅਤੇ ਉਨ੍ਹਾਂ ਦੇ ਨਾਲ ਰੋਟੀ ਨਾ ਖਾਧੀ। BSB BSB: The elders of his household stood beside him to help him up from the ground, but he was unwilling and would not eat anything with them.
18 ULB ਤਦ ਅਜਿਹਾ ਹੋਇਆ ਜੋ ਸੱਤਵੇਂ ਦਿਨ ਉਹ ਬਾਲਕ ਮਰ ਗਿਆ। ਦਾਊਦ ਦੇ ਦਾਸ ਡਰ ਦੇ ਮਾਰੇ ਆਖ ਨਾ ਸੱਕੇ ਜੋ ਬਾਲਕ ਮਰ ਗਿਆ ਹੈ ਕਿਉਂ ਜੋ ਉਨ੍ਹਾਂ ਨੇ ਆਖਿਆ, ਵੇਖ, ਜਦ ਉਹ ਬਾਲਕ ਅਜੇ ਜੀਉਂਦਾ ਸੀ ਤਾਂ ਅਸੀਂ ਉਹ ਨੂੰ ਆਖਿਆ ਅਤੇ ਉਹ ਨੇ ਸਾਡੀ ਗੱਲ ਨਾ ਮੰਨੀ ਅਤੇ ਜੇ ਹੁਣ ਅਸੀਂ ਉਹ ਨੂੰ ਆਖੀਏ ਕਿ ਬਾਲਕ ਮਰ ਗਿਆ ਹੈ ਤਾਂ ਉਹ ਆਪਣੀ ਜਿੰਦ ਨੂੰ ਕਸ਼ਟ ਦੇ ਸਕਦਾ ਹੈ! BSB BSB: On the seventh day the child died. But David’s servants were afraid to tell him that the child was dead, for they said, “Look, while the child was alive, we spoke to him, and he would not listen to us. So how can we tell him the child is dead? He may even harm himself.”
19 ULB ਪਰ ਜਦ ਦਾਊਦ ਨੇ ਵੇਖਿਆ ਜੋ ਦਾਸ ਆਪੋ ਵਿੱਚ ਘੁਸਰ-ਮੁਸਰ ਕਰਦੇ ਹਨ ਤਾਂ ਦਾਊਦ ਨੇ ਜਾਣ ਲਿਆ ਕਿ ਬਾਲਕ ਮਰ ਗਿਆ ਹੈ ਸੋ ਦਾਊਦ ਨੇ ਆਪਣੇ ਦਾਸਾਂ ਨੂੰ ਆਖਿਆ, ਕੀ ਬਾਲਕ ਮਰ ਗਿਆ ਹੈ? ਉਨ੍ਹਾਂ ਨੇ ਆਖਿਆ, ਜੀ ਮਰ ਗਿਆ। BSB BSB: When David saw that his servants were whispering to one another, he perceived that the child was dead. So he asked his servants, “Is the child dead?” “He is dead,” they replied.
20 ULB ਤਦ ਦਾਊਦ ਜ਼ਮੀਨ ਤੋ ਉੱਠਿਆ, ਨਹਾਇਆ, ਸੁਗੰਧ ਲਾਈ, ਕੱਪੜੇ ਬਦਲੇ ਅਤੇ ਯਹੋਵਾਹ ਦੇ ਘਰ ਵਿੱਚ ਆ ਕੇ ਮੱਥਾ ਟੇਕਿਆ ਫਿਰ ਆਪਣੇ ਘਰ ਗਿਆ ਅਤੇ ਉਸ ਦੇ ਆਖਣ ਤੇ ਭੋਜਨ ਲਗਾਇਆ ਗਿਆ ਅਤੇ ਉਸ ਨੇ ਭੋਜਨ ਖਾਧਾ। BSB BSB: Then David got up from the ground, washed and anointed himself, changed his clothes, and went into the house of the LORD and worshiped. Then he went to his own house, and at his request they set food before him, and he ate.
21 ULB ਤਦ ਉਹ ਦੇ ਸੇਵਕ ਨੇ ਉਹ ਨੂੰ ਆਖਿਆ, ਇਹ ਕੀ ਗੱਲ ਹੈ ਜੋ ਤੁਸੀਂ ਕੀਤੀ? ਤੁਸੀਂ ਉਸ ਮੁੰਡੇ ਦੇ ਲਈ ਜਦ ਉਹ ਜੀਉਂਦਾ ਸੀ ਤਾਂ ਵਰਤ ਰੱਖਿਆ ਅਤੇ ਰੋਂਦੇ ਰਹੇ ਪਰ ਜਦ ਉਹ ਮਰ ਗਿਆ ਤਾਂ ਤੁਸੀਂ ਉੱਠ ਕੇ ਰੋਟੀ ਖਾਧੀ। BSB BSB: “What is this you have done?” his servants asked. “While the child was alive, you fasted and wept, but when he died, you got up and ate.”
22 ULB ਉਸ ਨੇ ਆਖਿਆ, ਜਦ ਤੱਕ ਉਹ ਬਾਲਕ ਜੀਉਂਦਾ ਸੀ ਤਾਂ ਮੈਂ ਵਰਤ ਰੱਖਿਆ ਅਤੇ ਰੋਂਦਾ ਰਿਹਾ ਕਿਉਂ ਜੋ ਮੈਂ ਆਖਿਆ, ਕੀ ਜਾਣੀਏ ਜੋ ਯਹੋਵਾਹ ਦਯਾ ਕਰੇ ਜੋ ਇਹ ਬਾਲਕ ਜਿਉਂਦਾ ਰਹੇ? BSB BSB: David answered, “While the child was alive, I fasted and wept, for I said, ‘Who knows? The LORD may be gracious to me and let him live.’
23 ULB ਪਰ ਹੁਣ ਤਾਂ ਉਹ ਮਰ ਗਿਆ। ਫਿਰ ਮੈਂ ਕਿਉਂ ਵਰਤ ਰੱਖਾਂ? ਭਲਾ ਮੈਂ ਉਹ ਨੂੰ ਫਿਰ ਆਪਣੇ ਕੋਲ ਲਿਆ ਸਕਦਾ ਹਾਂ? ਮੈਂ ਤਾਂ ਉਹ ਦੇ ਕੋਲ ਜਾਂਵਾਂਗਾ ਪਰ ਉਹ ਨੇ ਮੇਰੇ ਕੋਲ ਨਹੀਂ ਮੁੜ ਆਉਣਾ। BSB BSB: But now that he is dead, why should I fast? Can I bring him back again? I will go to him, but he will not return to me.”
24 ULB ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਤਸੱਲੀ ਦਿੱਤੀ ਅਤੇ ਉਹ ਦੇ ਕੋਲ ਗਿਆ ਅਤੇ ਉਸ ਨਾਲ ਸੰਗ ਕੀਤਾ ਅਤੇ ਉਹ ਇੱਕ ਪੁੱਤਰ ਜਣੀ ਅਤੇ ਉਸ ਦਾ ਨਾਮ ਸੁਲੇਮਾਨ ਰੱਖਿਆ। ਉਹ ਯਹੋਵਾਹ ਦਾ ਪਿਆਰਾ ਹੋਇਆ BSB BSB: Then David comforted his wife Bathsheba, and he went to her and lay with her. So she gave birth to a son, and they named him Solomon. Now the LORD loved the child
25 ULB ਅਤੇ ਉਹ ਨੇ ਨਾਥਾਨ ਨਬੀ ਦੇ ਰਾਹੀਂ ਆਖ ਭੇਜਿਆ ਅਤੇ ਉਸ ਦਾ ਨਾਮ ਯਹੋਵਾਹ ਦੇ ਕਾਰਨ ਯਦੀਦਯਾਹ ਰੱਖਿਆ। BSB BSB: and sent word through Nathan the prophet to name him Jedidiah because the LORD loved him.
26 ULB ਯੋਆਬ ਅੰਮੋਨੀਆਂ ਦੇ ਰੱਬਾਹ ਨਾਲ ਲੜਿਆ ਅਤੇ ਉਸ ਨੇ ਉਹ ਰਾਜਧਾਨੀ ਲੈ ਲਈ। BSB BSB: Meanwhile, Joab fought against Rabbah of the Ammonites and captured the royal fortress.
27 ULB ਫਿਰ ਯੋਆਬ ਨੇ ਦੂਤਾਂ ਦੇ ਰਾਹੀਂ ਦਾਊਦ ਨੂੰ ਆਖ ਭੇਜਿਆ, ਮੈਂ ਰੱਬਾਹ ਨਾਲ ਲੜਿਆ ਹਾਂ ਅਤੇ ਮੈਂ ਪਾਣੀਆਂ ਦੇ ਸ਼ਹਿਰ ਨੂੰ ਲੈ ਲਿਆ ਹੈ। BSB BSB: Then Joab sent messengers to David to say, “I have fought against Rabbah and have captured the water supply of the city.
28 ULB ਸੋ ਹੁਣ ਤੁਸੀਂ ਬਾਕੀ ਲੋਕਾਂ ਨੂੰ ਇਕੱਠਾ ਕਰ ਕੇ ਉਸ ਸ਼ਹਿਰ ਉੱਤੇ ਡੇਰਾ ਲਾਓ ਅਤੇ ਉਹ ਨੂੰ ਜਿੱਤ ਲਓ, ਅਜਿਹਾ ਨਾ ਹੋਵੇ ਜੋ ਮੈਂ ਉਸ ਸ਼ਹਿਰ ਨੂੰ ਜਿੱਤ ਲਵਾਂ ਅਤੇ ਉਹ ਮੇਰੇ ਨਾਮ ਤੋਂ ਸੱਦਿਆ ਜਾਵੇ। BSB BSB: Now, therefore, assemble the rest of the troops, lay siege to the city, and capture it. Otherwise I will capture the city, and it will be named after me.”
29 ULB ਤਦ ਦਾਊਦ ਨੇ ਸਾਰੇ ਲੋਕਾਂ ਨੂੰ ਇੱਕਠਿਆਂ ਕੀਤਾ ਅਤੇ ਰੱਬਾਹ ਉੱਤੇ ਚੜਾਈ ਕੀਤੀ ਅਤੇ ਉਹ ਦੇ ਵਿਰੁੱਧ ਲੜਿਆ ਅਤੇ ਉਹ ਨੂੰ ਜਿੱਤ ਲਿਆ। BSB BSB: So David assembled all the troops and went to Rabbah; and he fought against it and captured it.
30 ULB ਉਹ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲੈ ਲਿਆ ਜੋ ਤੋਲ ਵਿੱਚ ਇੱਕ ਤੋੜੇ ਸੋਨੇ ਦਾ ਸੀ ਅਤੇ ਉਸ ਵਿੱਚ ਬਹੁਮੁੱਲੇ ਪੱਥਰ ਲੱਗੇ ਹੋਏ ਸਨ ਤੇ ਉਹ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਹ ਨੇ ਉਸ ਦੇ ਸ਼ਹਿਰ ਵਿੱਚੋਂ ਬਹੁਤ ਸਾਰਾ ਲੁੱਟ ਦਾ ਸਮਾਨ ਇਕੱਠਾ ਕੀਤਾ। BSB BSB: Then he took the crown from the head of their king. It weighed a talent of gold and was set with precious stones, and it was placed on David’s head. And David took a great amount of plunder from the city.
31 ULB ਤਦ ਉਸ ਨੇ ਉਨ੍ਹਾਂ ਨੂੰ ਜੋ ਅੰਦਰ ਸਨ, ਬਾਹਰ ਕੱਢ ਕੇ ਆਰੀਆਂ, ਲੋਹੇ ਦੇ ਸੁਹਾਗਿਆਂ, ਲੋਹੇ ਦੀਆਂ ਕੁਹਾੜੀਆਂ ਨਾਲ ਉਨ੍ਹਾਂ ਤੋਂ ਕੰਮ ਲਿਆ ਅਤੇ ਉਨ੍ਹਾਂ ਨੂੰ ਇੱਟਾਂ ਦੇ ਕੰਮ ਵਿੱਚ ਲਾਇਆ ਅਤੇ ਉਸ ਨੇ ਅੰਮੋਨੀਆਂ ਦੇ ਸਾਰੇ ਸ਼ਹਿਰਾਂ ਨਾਲ ਇਹੋ ਹੀ ਕੀਤਾ ਤਦ ਦਾਊਦ ਅਤੇ ਸਭ ਲੋਕ ਯਰੂਸ਼ਲਮ ਨੂੰ ਮੁੜ ਗਏ। BSB BSB: David brought out the people who were there and put them to work with saws, iron picks, and axes, and he made them work at the brick kilns. He did the same to all the Ammonite cities. Then David and all his troops returned to Jerusalem.
Select verses for actions: Enter goes to them and Escape comes back.