1 ULB ਇਸ ਤੋਂ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਆਪਣੇ ਲਈ ਰਥ ਅਤੇ ਘੋੜੇ ਅਤੇ ਆਪਣੇ ਅੱਗੇ ਦੌੜਨ ਲਈ ਪੰਜਾਹ ਮਨੁੱਖ ਤਿਆਰ ਕੀਤੇ। BSB BSB: Some time later, Absalom provided for himself a chariot with horses and fifty men to run ahead of him.
2 ULB ਅਤੇ ਅਬਸ਼ਾਲੋਮ ਸਵੇਰੇ ਉੱਠਦੇ ਸਾਰ ਹੀ ਫਾਟਕ ਦੇ ਰਾਹ ਕੋਲ ਖੜ੍ਹਾ ਜੋ ਜਾਂਦਾ ਸੀ ਅਤੇ ਜਦ ਕੋਈ ਫਰਿਆਦੀ ਰਾਜਾ ਕੋਲ ਆਉਂਦਾ ਸੀ ਤਾਂ ਅਬਸ਼ਾਲੋਮ ਉਹ ਨੂੰ ਪੁਕਾਰ ਕੇ ਪੁੱਛਦਾ ਸੀ, ਤੂੰ ਕਿਹੜੇ ਸ਼ਹਿਰ ਦਾ ਹੈ? ਜੇਕਰ ਉਹ ਆਖਦਾ, ਤੇਰਾ ਦਾਸ ਇਸਰਾਏਲ ਦੇ ਫਲਾਣੇ ਗੋਤ ਵਿੱਚੋਂ ਹੈ। BSB BSB: He would get up early and stand beside the road leading to the city gate. Whenever anyone had a grievance to bring before the king for a decision, Absalom would call out and ask, “What city are you from?” And if he replied, “Your servant is from one of the tribes of Israel,”
3 ULB ਅਬਸ਼ਾਲੋਮ ਉਹ ਨੂੰ ਆਖਦਾ ਹੁੰਦਾ ਸੀ, ਵੇਖ, ਤੇਰੀਆਂ ਗੱਲਾਂ ਠੀਕ ਅਤੇ ਸੱਚੀਆਂ ਹਨ ਪਰ ਰਾਜਾ ਦੀ ਵੱਲੋਂ ਅਜਿਹਾ ਕੋਈ ਨਹੀਂ ਜੋ ਤੇਰੀ ਸੁਣੇ। BSB BSB: Absalom would say, “Look, your claims are good and right, but the king has no deputy to hear you.”
4 ULB ਫਿਰ ਅਬਸ਼ਾਲੋਮ ਇਹ ਵੀ ਆਖਦਾ ਹੁੰਦਾ ਸੀ, ਜੇਕਰ ਮੈਨੂੰ ਨਿਆਈ ਨਿਯੁਕਤ ਕੀਤਾ ਜਾਂਦਾ ਤਾਂ ਜੋ ਕੋਈ ਫਰਿਆਦੀ ਮੇਰੇ ਕੋਲ ਆਉਂਦਾ ਤਾਂ ਮੈਂ ਜ਼ਰੂਰ ਹੀ ਉਸ ਦਾ ਨਿਆਂ ਕਰਦਾ! BSB BSB: And he would add, “If only someone would appoint me judge in the land, then everyone with a grievance or dispute could come to me, and I would give him justice.”
5 ULB ਅਤੇ ਇਸ ਤਰ੍ਹਾਂ ਹੁੰਦਾ ਸੀ ਕਿ ਜੇਕਰ ਕੋਈ ਅਬਸ਼ਾਲੋਮ ਦੇ ਕੋਲ ਮੱਥਾ ਟੇਕਣ ਲਈ ਆਉਂਦਾ ਸੀ ਤਾਂ ਉਹ ਆਪਣੀਆਂ ਬਾਹਾਂ ਫੈਲਾ ਕੇ ਉਹ ਨੂੰ ਗਲੇ ਲਾ ਕੇ ਚੁੰਮ ਲੈਂਦਾ ਸੀ। BSB BSB: Also, when anyone approached to bow down to him, Absalom would reach out his hand, take hold of him, and kiss him.
6 ULB ਅਬਸ਼ਾਲੋਮ ਸਾਰੇ ਇਸਰਾਏਲ ਨਾਲ ਜੋ ਰਾਜਾ ਕੋਲ ਫ਼ਰਿਆਦ ਲੈ ਕੇ ਆਉਂਦੇ ਸਨ ਇਸੇ ਤਰ੍ਹਾਂ ਹੀ ਕਰਦਾ ਸੀ। ਇਸ ਤਰ੍ਹਾਂ ਅਬਸ਼ਾਲੋਮ ਨੇ ਇਸਰਾਏਲ ਦੇ ਮਨੁੱਖਾਂ ਦੇ ਮਨ ਜਿੱਤ ਲਏ। BSB BSB: Absalom did this to all the Israelites who came to the king for justice. In this way he stole the hearts of the men of Israel.
7 ULB ਚਾਰ ਸਾਲ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਰਾਜਾ ਨੂੰ ਆਖਿਆ, ਮੈਨੂੰ ਇਜ਼ਾਜਤ ਦਿਓ ਕਿ ਮੈਂ ਜਾਂਵਾਂ ਤਾਂ ਕਿ ਜੋ ਸੁੱਖਣਾ ਮੈਂ ਯਹੋਵਾਹ ਦੇ ਅੱਗੇ ਸੁੱਖੀ ਹੈ, ਉਸ ਨੂੰ ਹਬਰੋਨ ਵਿੱਚ ਪੂਰੀ ਕਰਾਂ। BSB BSB: After four years had passed, Absalom said to the king, “Please let me go to Hebron to fulfill a vow I have made to the LORD.
8 ULB ਕਿਉਂ ਜੋ ਤੁਹਾਡਾ ਦਾਸ ਜਦ ਅਰਾਮ ਦੇ ਗਸ਼ੂਰ ਵਿੱਚ ਸੀ ਤਾਂ ਇਹ ਸੁੱਖਣਾ ਸੁੱਖੀ ਸੀ ਕਿ ਜੇਕਰ ਯਹੋਵਾਹ ਮੈਨੂੰ ਸੱਚ-ਮੁੱਚ ਯਰੂਸ਼ਲਮ ਵਿੱਚ ਮੋੜ ਲਿਆਵੇ ਤਾਂ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ। BSB BSB: For your servant made a vow while dwelling in Geshur of Aram, saying: ‘If indeed the LORD brings me back to Jerusalem, I will worship the LORD in Hebron.’”
9 ULB ਤਦ ਰਾਜਾ ਨੇ ਉਹ ਨੂੰ ਆਖਿਆ, ਸੁੱਖ ਨਾਲ ਜਾ, ਤਦ ਉਹ ਉੱਠਿਆ ਅਤੇ ਹਬਰੋਨ ਨੂੰ ਤੁਰ ਪਿਆ। BSB BSB: “Go in peace,” said the king. So Absalom got up and went to Hebron.
10 ULB ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚ ਭੇਤੀ ਇਸ ਤਰ੍ਹਾਂ ਅਖਵਾ ਕੇ ਭੇਜੇ ਕਿ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਤੁਸੀਂ ਆਖਣਾ, ਅਬਸ਼ਾਲੋਮ ਹਬਰੋਨ ਵਿੱਚ ਰਾਜਾ ਹੈ! BSB BSB: Then Absalom sent spies throughout the tribes of Israel with this message: “When you hear the sound of the horn, you are to say, ‘Absalom reigns in Hebron!’”
11 ULB ਅਬਸ਼ਾਲੋਮ ਦੇ ਨਾਲ ਯਰੂਸ਼ਲਮ ਤੋਂ ਦੋ ਸੌ ਮਨੁੱਖ ਤੁਰੇ, ਜੋ ਸੱਦੇ ਗਏ ਸਨ। ਉਹ ਆਪਣੇ ਸਹਿਜ ਸੁਭਾਵ ਤੁਰੇ ਜਾਦੇਂ ਸਨ ਤੇ ਉਨ੍ਹਾਂ ਨੂੰ ਕਿਸੇ ਗੱਲ ਦੀ ਖ਼ਬਰ ਨਹੀਂ ਸੀ। BSB BSB: Two hundred men from Jerusalem accompanied Absalom. They had been invited as guests and they went along innocently, for they knew nothing about the matter.
12 ULB ਅਬਸ਼ਾਲੋਮ ਨੇ ਦਾਊਦ ਦੇ ਮੰਤਰੀ ਗੀਲੋਨੀ ਅਹੀਥੋਫ਼ਲ ਨੂੰ ਉਹ ਦੇ ਸ਼ਹਿਰ ਗਿਲੋਹ ਤੋਂ ਜਿਸ ਵੇਲੇ ਉਹ ਬਲੀ ਚੜ੍ਹਾਉਂਦਾ ਸੀ, ਸੱਦ ਲਿਆ ਅਤੇ ਸਭਾ ਵੱਧਦੀ ਜਾਂਦੀ ਸੀ ਕਿਉਂ ਜੋ ਲੋਕ ਅਬਸ਼ਾਲੋਮ ਨਾਲ ਜੁੜਦੇ ਜਾਂਦੇ ਸਨ। BSB BSB: While Absalom was offering the sacrifices, he sent for Ahithophel the Gilonite, David’s counselor, to come from his hometown of Giloh. So the conspiracy gained strength, and Absalom’s following kept increasing.
13 ULB ਤਦ ਕਿਸੇ ਨੇ ਦਾਊਦ ਨੂੰ ਆ ਕੇ ਦੱਸਿਆ ਕਿ ਇਸਰਾਏਲ ਦੇ ਮਨੁੱਖਾਂ ਦੇ ਮਨ ਅਬਸ਼ਾਲੋਮ ਦੇ ਪਿੱਛੇ ਲੱਗੇ ਹੋਏ ਹਨ। BSB BSB: Then a messenger came to David and reported, “The hearts of the men of Israel are with Absalom.”
14 ULB ਸੋ ਦਾਊਦ ਨੇ ਆਪਣੇ ਨਾਲ ਦੇ ਸਾਰੇ ਸੇਵਕਾਂ ਨੂੰ ਜੋ ਯਰੂਸ਼ਲਮ ਵਿੱਚ ਸਨ ਆਖਿਆ, ਉੱਠੋ, ਅਸੀਂ ਭੱਜ ਚੱਲੀਏ, ਨਹੀਂ ਤਾਂ ਅਬਸ਼ਾਲੋਮ ਦੇ ਹੱਥੋਂ ਅਸੀਂ ਨਹੀਂ ਬਚਾਂਗੇ! ਛੇਤੀ ਤੁਰੋ, ਅਜਿਹਾ ਨਾ ਹੋਵੇ ਕਿ ਉਹ ਤੁਰੰਤ ਆ ਕੇ ਸਾਨੂੰ ਫੜ ਲਵੇ ਅਤੇ ਸਾਡੇ ਉੱਤੇ ਬੁਰਿਆਈ ਲਿਆਵੇ ਅਤੇ ਤਲਵਾਰ ਦੀ ਧਾਰ ਨਾਲ ਸ਼ਹਿਰ ਨੂੰ ਨਾਸ਼ ਕਰੇ! BSB BSB: And David said to all the servants with him in Jerusalem, “Arise and let us flee, or we will not escape from Absalom! We must leave quickly, or he will soon overtake us, heap disaster on us, and put the city to the sword.”
15 ULB ਰਾਜਾ ਦੇ ਸੇਵਕਾਂ ਨੇ ਰਾਜਾ ਨੂੰ ਆਖਿਆ, ਵੇਖੋ, ਤੁਹਾਡੇ ਸੇਵਕ ਜੋ ਕੁਝ ਮਹਾਰਾਜ ਰਾਜਾ ਆਖੇ ਉਹੋ ਕਰਨ ਨੂੰ ਤਿਆਰ ਹਨ। BSB BSB: The king’s servants replied, “Whatever our lord the king decides, we are your servants.”
16 ULB ਤਦ ਰਾਜਾ ਨਿੱਕਲਿਆ ਅਤੇ ਉਹ ਦਾ ਸਾਰਾ ਟੱਬਰ ਉਹ ਦੇ ਪਿੱਛੇ ਗਿਆ ਅਤੇ ਰਾਜਾ ਨੇ ਦਸ ਇਸਤਰੀਆਂ ਨੂੰ ਜੋ ਰਖ਼ੇਲਾਂ ਸਨ, ਪਿੱਛੇ ਛੱਡ ਦਿੱਤਾ ਤਾਂ ਜੋ ਓਹ ਘਰ ਦੀ ਰਾਖੀ ਕਰਨ। BSB BSB: Then the king set out, and his entire household followed him. But he left behind ten concubines to take care of the palace.
17 ULB ਤਦ ਰਾਜਾ ਨਿੱਕਲਿਆ ਅਤੇ ਸਭ ਲੋਕ ਉਹ ਦੇ ਪਿੱਛੇ-ਪਿੱਛੇ ਗਏ ਅਤੇ ਬੈਤ ਮਰਹਾਕ ਵਿੱਚ ਜਾ ਠਹਿਰੇ, BSB BSB: So the king set out with all the people following him. He stopped at the last house,
18 ULB ਅਤੇ ਉਹ ਦੇ ਸਾਰੇ ਸੇਵਕ ਉਹ ਦੇ ਨਾਲ ਪਾਰ ਲੰਘਦੇ ਜਾਂਦੇ ਸਨ ਅਤੇ ਸਭ ਕਰੇਤੀ, ਫਲੇਤੀ ਅਤੇ ਛੇ ਸੌ ਗਿੱਤੀ ਜੁਆਨ ਜੋ ਗਥ ਤੋਂ ਉਹ ਦੇ ਨਾਲ ਆਏ ਸਨ ਰਾਜਾ ਦੇ ਅੱਗੇ-ਅੱਗੇ ਪਾਰ ਲੰਘ ਗਏ। BSB BSB: and all his servants marched past him—all the Cherethites and Pelethites, and six hundred Gittites who had followed him from Gath.
19 ULB ਤਦ ਰਾਜਾ ਨੇ ਗਿੱਤੀ ਇੱਤਈ ਨੂੰ ਆਖਿਆ, ਤੂੰ ਸਾਡੇ ਨਾਲ ਕਿਉਂ ਆਇਆ ਹੈ? ਤੂੰ ਮੁੜ ਜਾ ਅਤੇ ਰਾਜਾ ਨਾਲ ਰਹਿ ਕਿਉਂ ਜੋ ਤੂੰ ਪਰਦੇਸੀ ਹੈਂ ਅਤੇ ਆਪਣੇ ਦੇਸ਼ ਵਿਚੋਂ ਕੱਢਿਆ ਹੋਇਆ ਵੀ ਹੈਂ BSB BSB: Then the king said to Ittai the Gittite, “Why should you also go with us? Go back and stay with the new king, since you are both a foreigner and an exile from your homeland.
20 ULB ਆਪਣੇ ਸਥਾਨ ਨੂੰ ਮੁੜ ਜਾ! ਕੱਲ ਹੀ ਤਾਂ ਤੂੰ ਆਇਆ ਹੈਂ ਅਤੇ ਭਲਾ, ਅੱਜ ਹੀ ਮੈਂ ਤੈਨੂੰ ਆਪਣੇ ਨਾਲ ਇੱਧਰ-ਉੱਧਰ ਲੈ ਕੇ ਫਿਰਾਂ ਕਿਉਂ ਜੋ ਮੇਰੇ ਲਈ ਕੋਈ ਜਗ੍ਹਾ ਨਹੀਂ ਜਿੱਥੇ ਮੈਂ ਜਾਂਵਾਂ? ਸੋ ਤੂੰ ਮੁੜ ਜਾ ਅਤੇ ਆਪਣੇ ਭਰਾਵਾਂ ਨੂੰ ਵੀ ਲੈ ਜਾ ਅਤੇ ਦਯਾ ਅਤੇ ਸਚਿਆਈ ਤੇਰੇ ਨਾਲ ਹੋਵੇ। BSB BSB: In fact, you arrived only yesterday; should I make you wander around with us today while I do not know where I am going? Go back and take your brothers with you. May the LORD show you loving devotion and faithfulness.”
21 ULB ਤਦ ਇੱਤਈ ਨੇ ਰਾਜਾ ਨੂੰ ਉੱਤਰ ਦੇ ਕੇ ਆਖਿਆ, ਜੀਉਂਦੇ ਯਹੋਵਾਹ ਅਤੇ ਮੇਰੇ ਮਹਾਰਾਜ ਰਾਜਾ ਦੀ ਜਿੰਦ ਦੀ ਸਹੁੰ ਜਿੱਥੇ ਕਿਤੇ ਮੇਰਾ ਰਾਜਾ ਜਾਵੇ, ਭਾਵੇਂ ਮਰਿਆ ਹੋਵੇ ਭਾਵੇਂ ਜੀਉਂਦਾ ਉੱਥੇ ਤੁਹਾਡਾ ਦਾਸ ਵੀ ਜ਼ਰੂਰ ਨਾਲ ਜਾਵੇਗਾ। BSB BSB: But Ittai answered the king, “As surely as the LORD lives, and as my lord the king lives, wherever my lord the king may be, whether it means life or death, there will your servant be!”
22 ULB ਤਦ ਦਾਊਦ ਨੇ ਇੱਤਈ ਨੂੰ ਆਖਿਆ, ਚੱਲ ਪਾਰ ਲੰਘ, ਅਤੇ ਇੱਤਈ ਗਿੱਤੀ ਅਤੇ ਉਸ ਦੇ ਸਾਰੇ ਲੋਕ, ਸਭ ਬੱਚੇ ਜੋ ਉਸ ਦੇ ਨਾਲ ਸਨ, ਪਾਰ ਲੰਘ ਗਏ। BSB BSB: “March on then,” said David to Ittai. So Ittai the Gittite marched past with all his men and all the little ones who were with him.
23 ULB ਅਤੇ ਸਾਰਾ ਦੇਸ਼ ਭੁੱਬਾਂ ਮਾਰ-ਮਾਰ ਕੇ ਰੋਇਆ ਅਤੇ ਸਭ ਲੋਕ ਪਾਰ ਹੋ ਗਏ ਅਤੇ ਰਾਜਾ ਆਪ ਵੀ ਕਿਦਰੋਨ ਨਦੀ ਦੇ ਪਾਰ ਗਿਆ ਅਤੇ ਸਭ ਲੋਕ ਪਾਰ ਲੰਘ ਕੇ ਉਜਾੜ ਦੇ ਰਾਹ ਚੱਲ ਪਏ। BSB BSB: Everyone in the countryside was weeping loudly as all the people passed by. And as the king crossed the Kidron Valley, all the people also passed toward the way of the wilderness.
24 ULB ਵੇਖੋ, ਸਾਦੋਕ ਵੀ ਅਤੇ ਸਾਰੇ ਲੇਵੀ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੇ ਹੋਏ ਉਹ ਦੇ ਨਾਲ ਸਨ, ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਰੱਖ ਦਿੱਤਾ ਅਤੇ ਅਬਯਾਥਾਰ ਉਤਾਹਾਂ ਚੜ੍ਹ ਗਿਆ ਜਦ ਤੱਕ ਕਿ ਸਾਰੇ ਲੋਕ ਸ਼ਹਿਰ ਵਿੱਚੋਂ ਬਾਹਰ ਨਾ ਆ ਗਏ। BSB BSB: Zadok was also there, and all the Levites with him were carrying the ark of the covenant of God. And they set down the ark of God, and Abiathar offered sacrifices until all the people had passed out of the city.
25 ULB ਤਦ ਰਾਜੇ ਨੇ ਸਾਦੋਕ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਸ਼ਹਿਰ ਨੂੰ ਮੋੜ ਲੈ ਜਾਓ। ਜੇਕਰ ਯਹੋਵਾਹ ਵੱਲੋਂ ਮੇਰੇ ਉੱਤੇ ਕਿਰਪਾ ਹੋਈ ਤਾਂ ਉਹ ਮੈਨੂੰ ਮੋੜ ਲਿਆਵੇਗਾ ਅਤੇ ਉਹ ਦੇ ਸਥਾਨ ਦੇ ਦਰਸ਼ਨ ਮੈਨੂੰ ਫਿਰ ਕਰਾਵੇਗਾ। BSB BSB: Then the king said to Zadok, “Return the ark of God to the city. If I find favor in the eyes of the LORD, He will bring me back and let me see both it and His dwelling place again.
26 ULB ਪਰ ਜੇ ਉਹ ਆਖੇ ਕਿ ਮੈਂ ਹੁਣ ਤੇਰੇ ਤੋਂ ਪ੍ਰਸੰਨ ਨਹੀਂ ਹਾਂ ਤਾਂ ਮੈਂ ਹਾਜ਼ਰ ਹਾਂ! ਜੋ ਕੁਝ ਉਸ ਦੀ ਨਿਗਾਹ ਵਿੱਚ ਚੰਗਾ ਹੈ, ਸੋ ਮੇਰੇ ਨਾਲ ਕਰੇ। BSB BSB: But if He should say, ‘I do not delight in you,’ then here I am; let Him do to me whatever seems good to Him.”
27 ULB ਰਾਜੇ ਨੇ ਸਾਦੋਕ ਜਾਜਕ ਨੂੰ ਫਿਰ ਆਖਿਆ, ਭਲਾ, ਤੂੰ ਦਰਸ਼ੀ ਨਹੀਂ? ਸ਼ਹਿਰ ਨੂੰ ਸ਼ਾਂਤੀ ਨਾਲ ਮੁੜ ਜਾ ਅਤੇ ਤੇਰੇ ਦੋਵੇਂ ਪੁੱਤਰ, ਅਹੀਮਅਸ ਜੋ ਤੇਰਾ ਪੁੱਤਰ ਹੈ ਅਤੇ ਯੋਨਾਥਨ ਜੋ ਅਬਯਾਥਾਰ ਦਾ ਪੁੱਤਰ ਹੈ, ਮੁੜ ਜਾਣ। BSB BSB: The king also said to Zadok the priest, “Are you not a seer? Return to the city in peace—you with your son Ahimaaz, and Abiathar with his son Jonathan.
28 ULB ਵੇਖ, ਮੈਂ ਉਸ ਉਜਾੜ ਦੇ ਪੱਤਣ ਕੋਲ ਠਹਿਰਾਂਗਾ, ਜਦ ਤੱਕ ਕਿ ਤੁਹਾਡੇ ਵੱਲੋਂ ਕੋਈ ਖ਼ਬਰ ਮੇਰੇ ਕੋਲ ਨਾ ਆਵੇ BSB BSB: See, I will wait at the fords of the wilderness until word comes from you to inform me.”
29 ULB ਸੋ ਸਾਦੋਕ ਅਤੇ ਅਬਯਾਥਾਰ ਪਰਮੇਸ਼ੁਰ ਦਾ ਸੰਦੂਕ ਯਰੂਸ਼ਲਮ ਵਿੱਚ ਮੋੜ ਲਿਆਏ ਅਤੇ ਉੱਥੇ ਹੀ ਰਹੇ। BSB BSB: So Zadok and Abiathar returned the ark of God to Jerusalem and stayed there.
30 ULB ਦਾਊਦ ਜੈਤੂਨ ਦੇ ਪਹਾੜ ਨੂੰ ਚੜ੍ਹ ਗਿਆ ਅਤੇ ਚੜ੍ਹਦਾ ਹੋਇਆ ਰਾਹ ਵਿੱਚ ਰੋਂਦਾ ਜਾਂਦਾ ਸੀ, ਉਸਦਾ ਸਿਰ ਢੱਕਿਆ ਹੋਇਆ ਅਤੇ ਉਹ ਪੈਰੋਂ ਨੰਗਾ ਸੀ। ਉਸ ਦੇ ਨਾਲ ਦੇ ਸਾਰੇ ਲੋਕਾਂ ਨੇ ਵੀ ਆਪਣੇ ਸਿਰ ਢੱਕ ਲਏ ਅਤੇ ਚੜ੍ਹਦੇ ਜਾਂਦੇ ਸਨ ਅਤੇ ਰਾਹ ਵਿੱਚ ਰੋਂਦੇ ਜਾਂਦੇ ਸਨ। BSB BSB: But David continued up the Mount of Olives, weeping as he went up. His head was covered, and he was walking barefoot. And all the people with him covered their heads and went up, weeping as they went.
31 ULB ਕਿਸੇ ਨੇ ਦਾਊਦ ਨੂੰ ਦੱਸਿਆ, ਅਹੀਥੋਫ਼ਲ ਵੀ ਅਬਸ਼ਾਲੋਮ ਦੇ ਨਾਲ ਹੈ, ਤਦ ਦਾਊਦ ਨੇ ਆਖਿਆ, ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾਂ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਵਿੱਚ ਬਦਲ ਦੇ। BSB BSB: Now someone told David: “Ahithophel is among the conspirators with Absalom.” So David pleaded, “O LORD, please turn the counsel of Ahithophel into foolishness!”
32 ULB ਫਿਰ ਜਦ ਦਾਊਦ ਉਸ ਪਹਾੜ ਦੀ ਟੀਸੀ ਉੱਤੇ ਪਹੁੰਚਿਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਅੱਗੇ ਮੱਥਾ ਟੇਕਿਆ ਸੀ ਤਾਂ ਵੇਖੋ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਉੱਤੇ ਮਿੱਟੀ ਪਾਏ ਹੋਏ ਉਹ ਨੂੰ ਮਿਲਣ ਲਈ ਆਇਆ। BSB BSB: When David came to the summit, where he used to worship God, Hushai the Archite was there to meet him with his robe torn and dust on his head.
33 ULB ਤਦ ਦਾਊਦ ਨੇ ਉਹ ਨੂੰ ਆਖਿਆ, ਜੇਕਰ ਤੂੰ ਮੇਰੇ ਨਾਲ ਚੱਲੇਂਗਾ ਤਾਂ ਤੂੰ ਮੇਰੇ ਲਈ ਬੋਝ ਹੋਵੇਂਗਾ, BSB BSB: David said to him, “If you go on with me, you will be a burden to me.
34 ULB ਪਰ ਜੇਕਰ ਤੂੰ ਸ਼ਹਿਰ ਵਿੱਚ ਮੁੜ ਜਾਵੇਂ ਅਤੇ ਅਬਸ਼ਾਲੋਮ ਨੂੰ ਆਖੇ, ਹੇ ਰਾਜਾ, ਮੈਂ ਤੁਹਾਡਾ ਹਾਂ। ਜਿਵੇਂ ਮੈਂ ਤੁਹਾਡੇ ਪਿਤਾ ਦਾ ਸੇਵਕ ਸੀ, ਉਸੇ ਤਰ੍ਹਾਂ ਹੁਣ ਤੁਹਾਡਾ ਸੇਵਕ ਹਾਂ, ਤਦ ਤੂੰ ਮੇਰੇ ਲਈ ਅਹੀਥੋਫ਼ਲ ਦੀ ਸਲਾਹ ਨੂੰ ਨਿਸਫਲ ਕਰ ਸਕਦਾ ਹੈਂ। BSB BSB: But you can thwart the counsel of Ahithophel for me if you return to the city and say to Absalom: ‘I will be your servant, my king; in the past I was your father’s servant, but now I will be your servant.’
35 ULB ਭਲਾ, ਤੇਰੇ ਨਾਲ ਸਾਦੋਕ ਅਤੇ ਅਬਯਾਥਾਰ ਦੋਵੇਂ ਜਾਜਕ ਨਹੀਂ ਹਨ? ਜੋ ਕੁਝ ਤੂੰ ਰਾਜਾ ਦੇ ਘਰ ਵਿੱਚ ਸੁਣੇਗਾ, ਸੋ ਸਾਦੋਕ ਅਤੇ ਅਬਯਥਾਰ ਜਾਜਕਾਂ ਨੂੰ ਦੱਸ ਦੇਵੀਂ। BSB BSB: Will not Zadok and Abiathar the priests be there with you? Report to them everything you hear from the king’s palace.
36 ULB ਵੇਖੋ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਪੁੱਤਰ ਵੀ ਹਨ ਅਰਥਾਤ ਸਾਦੋਕ ਦਾ ਪੁੱਤਰ ਅਹੀਮਅਸ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਯੋਨਾਥਨ। ਫਿਰ ਜੋ ਕੁਝ ਤੁਸੀਂ ਸੁਣੋ ਸੋ ਉਨ੍ਹਾਂ ਦੇ ਰਾਹੀਂ ਮੈਨੂੰ ਅਖਵਾ ਘੱਲਣਾ। BSB BSB: Indeed, their two sons, Ahimaaz son of Zadok and Jonathan son of Abiathar, are there with them. Send them to me with everything you hear.”
37 ULB ਸੋ ਹੂਸ਼ਈ, ਦਾਊਦ ਦਾ ਮਿੱਤਰ ਸ਼ਹਿਰ ਨੂੰ ਆਇਆ ਅਤੇ ਅਬਸ਼ਾਲੋਮ ਵੀ ਸ਼ਹਿਰ ਵਿੱਚ ਆ ਪਹੁੰਚਿਆ। BSB BSB: So David’s friend Hushai arrived in Jerusalem just as Absalom was entering the city.
Select verses for actions: Enter goes to them and Escape comes back.