1 ULB ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ। BSB BSB: Now concerning the coming of our Lord Jesus Christ and our being gathered together to Him, we ask you, brothers,
2 ULB ਜੋ ਤੁਸੀਂ ਕਿਸੇ ਆਤਮਾ, ਬਚਨ ਜਾਂ ਸਾਡੇ ਨਾਮ ਦੀ ਨਕਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਬਰਾਓ ਜੋ ਸਮਝੋ ਕਿ ਪ੍ਰਭੂ ਦਾ ਦਿਨ ਆਉਣ ਵਾਲਾ ਹੈ! BSB BSB: not to be easily disconcerted or alarmed by any spirit or message or letter seeming to be from us, alleging that the Day of the Lord has already come.
3 ULB ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ। BSB BSB: Let no one deceive you in any way, for it will not come until the rebellion occurs and the man of lawlessness—the son of destruction—is revealed.
4 ULB ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ। BSB BSB: He will oppose and exalt himself above every so-called god or object of worship. So he will seat himself in the temple of God, proclaiming himself to be God.
5 ULB ਕੀ ਤੁਹਾਨੂੰ ਚੇਤੇ ਨਹੀਂ ਕਿ ਜਦੋਂ ਮੈਂ ਤੁਹਾਡੇ ਕੋਲ ਸੀ, ਮੈਂ ਤੁਹਾਨੂੰ ਇਹ ਗੱਲਾਂ ਨਹੀਂ ਆਖੀਆਂ ਸਨ? BSB BSB: Do you not remember that I told you these things while I was still with you?
6 ULB ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਉਸ ਨੂੰ ਰੋਕ ਰਿਹਾ ਹੈ ਕਿ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ। BSB BSB: And you know what is now restraining him, so that he may be revealed at the proper time.
7 ULB ਕੁਧਰਮ ਅਰਥਾਤ ਪਾਪ ਦਾ ਭੇਤ ਹੁਣ ਵੀ ਕੰਮ ਕਰੀ ਜਾਂਦਾ ਹੈ ਪਰ ਹੁਣ ਇੱਕ ਰੋਕਣ ਵਾਲਾ ਹੈ ਅਤੇ ਜਦੋਂ ਤੱਕ ਉਹ ਦੂਰ ਨਾ ਹੋ ਜਾਵੇ, ਉਹ ਰੁੱਕਿਆ ਰਹੇਗਾ। BSB BSB: For the mystery of lawlessness is already at work, but the one who now restrains it will continue until he is taken out of the way.
8 ULB ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ। BSB BSB: And then the lawless one will be revealed, whom the Lord Jesus will slay with the breath of His mouth and annihilate by the majesty of His arrival.
9 ULB ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ। BSB BSB: The coming of the lawless one will be accompanied by the working of Satan, with every kind of power, sign, and false wonder,
10 ULB ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ। BSB BSB: and with every wicked deception directed against those who are perishing, because they refused the love of the truth that would have saved them.
11 ULB ਇਸ ਲਈ ਪਰਮੇਸ਼ੁਰ ਉਨ੍ਹਾਂ ਉੱਤੇ ਭਰਮਾਉਣ ਵਾਲੀ ਤਾਕਤ ਨੂੰ ਭੇਜੇਗਾ ਤਾਂ ਜੋ ਉਹ ਝੂਠ ਨੂੰ ਸੱਚ ਮੰਨਣ। BSB BSB: For this reason God will send them a powerful delusion so that they believe the lie,
12 ULB ਅਤੇ ਉਹ ਸਾਰੇ ਦੋਸ਼ੀ ਠਹਿਰਣ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਸਗੋਂ ਝੂਠ ਉੱਤੇ ਪਰਸੰਨ ਰਹੇ। BSB BSB: in order that judgment may come upon all who have disbelieved the truth and delighted in wickedness.
13 ULB ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ। BSB BSB: But we should always thank God for you, brothers who are loved by the Lord, because God chose you from the beginning to be saved by the sanctification of the Spirit and by faith in the truth.
14 ULB ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ। BSB BSB: To this He called you through our gospel, so that you may share in the glory of our Lord Jesus Christ.
16 ULB ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ। BSB BSB: Now may our Lord Jesus Christ Himself and God our Father, who by grace has loved us and given us eternal comfort and good hope,
17 ULB ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਤੁਹਾਨੂੰ ਹਰੇਕ ਭਲੇ ਕੰਮ ਅਤੇ ਬਚਨ ਵਿੱਚ ਮਜ਼ਬੂਤ ਕਰੇ। BSB BSB: encourage your hearts and strengthen you in every good word and deed.
Select verses for actions: Enter goes to them and Escape comes back.