1 ULB ਅੰਤ ਵਿੱਚ, ਹੇ ਭਰਾਵੋ, ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਉਪਦੇਸ਼ ਤੇਜੀ ਨਾਲ ਫ਼ੈਲੇ ਅਤੇ ਮਹਿਮਾ ਪਾਵੇ ਜਿਵੇਂ ਕਿ ਤੁਹਾਡੇ ਵਿੱਚ ਹੋਇਆ। BSB BSB: Finally, brothers, pray for us, that the word of the Lord may spread quickly and be held in honor, just as it was with you.
2 ULB ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦੀ ਕਰਨ ਵਾਲੇ ਲੋਕਾਂ ਤੋਂ ਬਚੇ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ। BSB BSB: And pray that we may be delivered from wicked and evil men; for not everyone holds to the faith.
3 ULB ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ। BSB BSB: But the Lord is faithful, and He will strengthen you and guard you from the evil one.
4 ULB ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਆਖੀਆਂ ਹਨ ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਗੇ। BSB BSB: And we have confidence in the Lord that you are doing and will continue to do what we command.
5 ULB ਅਤੇ ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ। BSB BSB: May the Lord direct your hearts into God’s love and Christ’s perseverance.
6 ULB ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ। BSB BSB: Now we command you, brothers, in the name of our Lord Jesus Christ, to keep away from any brother who leads an undisciplined life that is not in keeping with the tradition you received from us.
7 ULB ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਕਿਵੇਂ ਸਾਡੀ ਤਰ੍ਹਾਂ ਚੱਲਣਾ ਚਾਹੀਦਾ ਹੈ ਕਿਉਂ ਜੋ ਅਸੀਂ ਆਲਸ ਦੀ ਚਾਲ ਨਾ ਚੱਲੇ। BSB BSB: For you yourselves know how you ought to imitate us, because we were not undisciplined among you,
8 ULB ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾਂ ਉਸ ਦੀ ਕੀਮਤ ਦਿੱਤੀ, ਅਸੀਂ ਸਖ਼ਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਨ ਨਾ ਬਣੀਏ। ਅਸੀਂ ਲੱਗਭਗ ਦਿਨ ਰਾਤ ਕੰਮ ਕਰਦੇ ਰਹੇ। BSB BSB: nor did we eat anyone’s food without paying for it. Instead, in labor and toil, we worked night and day so that we would not be a burden to any of you.
9 ULB ਸਾਡੇ ਕੋਲ ਅਧਿਕਾਰ ਸੀ ਕਿ ਤੁਹਾਡੇ ਕੋਲੋਂ ਸਹਾਇਤਾ ਲਈਏ, ਪਰ ਅਸੀਂ ਆਪਣੀਆਂ ਲੋੜਾਂ ਲਈ ਕੰਮ ਕੀਤਾ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਉਦਾਹਰਣ ਬਣ ਸਕੀਏ। BSB BSB: Not that we lack this right, but we wanted to offer ourselves as an example for you to imitate.
10 ULB ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।” BSB BSB: For even while we were with you, we gave you this command: “If anyone is unwilling to work, he shall not eat.”
11 ULB ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁੱਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁੱਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ। BSB BSB: For we hear that some of you are leading undisciplined lives, accomplishing nothing, but being busybodies.
12 ULB ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ l BSB BSB: We command and urge such people by our Lord Jesus Christ to begin working quietly to earn their own living.
13 ULB ਹੇ ਭਰਾਵੋ, ਤੁਸੀਂ ਭਲਿਆਈ ਕਰਦਿਆਂ ਨਾ ਥੱਕੋ। BSB BSB: But as for you, brothers, do not grow weary in well-doing.
14 ULB ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ। BSB BSB: Take note of anyone who does not obey the instructions we have given in this letter. Do not associate with him, so that he may be ashamed.
15 ULB ਉਸ ਨੂੰ ਆਪਣਾ ਵੈਰੀ ਨਾ ਸਮਝੋ ਸਗੋਂ ਉਸ ਨੂੰ ਇੱਕ ਭਰਾ ਦੀ ਤਰ੍ਹਾਂ ਚਿਤਾਵਨੀ ਦਿਉ। BSB BSB: Yet do not regard him as an enemy, but admonish him as a brother.
16 ULB ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ। BSB BSB: Now may the Lord of peace Himself give you peace at all times and in every way. The Lord be with all of you.
17 ULB ਮੈਂ ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖ਼ਾਸ ਨਿਸ਼ਾਨ ਹੈ ਅਤੇ ਇਹ ਦਰਸਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਸੇ ਤਰ੍ਹਾਂ ਹੀ ਲਿਖਦਾ ਹਾਂ। BSB BSB: This greeting is in my own hand—Paul. This is my mark in every letter; it is the way I write.
18 ULB ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ। BSB BSB: The grace of our Lord Jesus Christ be with all of you.
Select verses for actions: Enter goes to them and Escape comes back.