1 ULB ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ। BSB BSB: You therefore, my child, be strong in the grace that is in Christ Jesus.
2 ULB ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ। BSB BSB: And the things that you have heard me say among many witnesses, entrust these to faithful men who will be qualified to teach others as well.
3 ULB ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ। BSB BSB: Join me in suffering, like a good soldier of Christ Jesus.
4 ULB ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ। BSB BSB: A soldier refrains from entangling himself in civilian affairs, in order to please the one who enlisted him.
5 ULB ਫੇਰ ਜੇ ਕੋਈ ਮੈਦਾਨ ਵਿੱਚ ਖੇਡੇ ਤਾਂ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ। BSB BSB: Likewise, a competitor does not receive the crown unless he competes according to the rules.
6 ULB ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ। BSB BSB: The hardworking farmer should be the first to partake of the crops.
7 ULB ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ, ਕਿਉਂ ਜੋ ਪ੍ਰਭੂ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ। BSB BSB: Consider what I am saying, for the Lord will give you insight into all things.
8 ULB ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ। BSB BSB: Remember Jesus Christ, raised from the dead, descended from David, as proclaimed by my gospel,
9 ULB ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ। BSB BSB: for which I suffer to the extent of being chained like a criminal. But the word of God cannot be chained!
10 ULB ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁੱਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ। BSB BSB: For this reason I endure all things for the sake of the elect, so that they too may obtain the salvation that is in Christ Jesus, with eternal glory.
11 ULB ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ। BSB BSB: This is a trustworthy saying: If we died with Him, we will also live with Him;
12 ULB ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ। BSB BSB: if we endure, we will also reign with Him; if we deny Him, He will also deny us;
13 ULB ਭਾਵੇਂ ਅਸੀਂ ਬੇਵਫ਼ਾ ਹੋਈਏ, ਪਰ ਉਹ ਵਫਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸਕਦਾ। BSB BSB: if we are faithless, He remains faithful, for He cannot deny Himself.
14 ULB ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁੱਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ। BSB BSB: Remind the believers of these things, charging them before God to avoid quarreling over words, which succeeds only in leading the listeners to ruin.
15 ULB ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ। BSB BSB: Make every effort to present yourself approved to God, an unashamed workman who accurately handles the word of truth.
16 ULB ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ। BSB BSB: But avoid irreverent, empty chatter, which will only lead to more ungodliness,
17 ULB ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ। BSB BSB: and the talk of such men will spread like gangrene. Among them are Hymenaeus and Philetus,
18 ULB ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ। BSB BSB: who have deviated from the truth. They say that the resurrection has already occurred, and they undermine the faith of some.
19 ULB ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ। BSB BSB: Nevertheless, God’s firm foundation stands, bearing this seal: “The Lord knows those who are His,” and, “Everyone who calls on the name of the Lord must turn away from iniquity.”
20 ULB ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ। BSB BSB: A large house contains not only vessels of gold and silver, but also of wood and clay. Some indeed are for honorable use, but others are for common use.
21 ULB ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ। BSB BSB: So if anyone cleanses himself of what is unfit, he will be a vessel for honor: sanctified, useful to the Master, and prepared for every good work.
22 ULB ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ। BSB BSB: Flee from youthful passions and pursue righteousness, faith, love, and peace, together with those who call on the Lord out of a pure heart.
23 ULB ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ। BSB BSB: But reject foolish and ignorant speculation, for you know that it breeds quarreling.
24 ULB ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ। BSB BSB: And a servant of the Lord must not be quarrelsome, but must be kind to everyone, able to teach, and forbearing.
25 ULB ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੌਬਾ ਕਰਨੀ ਬਖਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ। BSB BSB: He must gently reprove those who oppose him, in the hope that God may grant them repentance leading to a knowledge of the truth.
26 ULB ਸੁਚੇਤ ਹੋ ਕੇ ਸ਼ੈਤਾਨ ਦੀ ਫਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ। BSB BSB: Then they will come to their senses and escape the snare of the devil, who has taken them captive to his will.
Select verses for actions: Enter goes to them and Escape comes back.