1 ULB ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ। BSB BSB: While Apollos was at Corinth, Paul passed through the interior and came to Ephesus. There he found some disciples
2 ULB ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ। BSB BSB: and asked them, “Did you receive the Holy Spirit when you became believers?” “No,” they answered, “we have not even heard that there is a Holy Spirit.”
3 ULB ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ। BSB BSB: “Into what, then, were you baptized?” Paul asked. “The baptism of John,” they replied.
4 ULB ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ। BSB BSB: Paul explained: “John’s baptism was a baptism of repentance. He told the people to believe in the One coming after him, that is, in Jesus.”
5 ULB ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ। BSB BSB: On hearing this, they were baptized into the name of the Lord Jesus.
6 ULB ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ। BSB BSB: And when Paul laid his hands on them, the Holy Spirit came upon them, and they spoke in tongues and prophesied.
7 ULB ਉਹ ਸਾਰੇ ਬਾਰਾਂ ਕੁ ਮਨੁੱਖ ਸਨ। BSB BSB: There were about twelve men in all.
8 ULB ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ। BSB BSB: Then Paul went into the synagogue and spoke boldly there for three months, arguing persuasively about the kingdom of God.
9 ULB ਪਰ ਜਦੋਂ ਕੁੱਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ। BSB BSB: But when some of them stubbornly refused to believe and publicly maligned the Way, Paul took his disciples and left the synagogue to conduct daily discussions in the lecture hall of Tyrannus.
10 ULB ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ। BSB BSB: This continued for two years, so that everyone who lived in the province of Asia, Jews and Greeks alike, heard the word of the Lord.
11 ULB ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ ਕੰਮ ਵਿਖਾਲਦਾ ਸੀ। BSB BSB: God did extraordinary miracles through the hands of Paul,
12 ULB ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ। BSB BSB: so that even handkerchiefs and aprons that had touched him were taken to the sick, and the diseases and evil spirits left them.
13 ULB ਤਦ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ-ਉੱਧਰ ਫਿਰਦਿਆਂ ਹੋਇਆਂ ਝਾੜ ਫੂਕ ਕਰਦੇ ਹੁੰਦੇ ਸਨ, ਇਹ ਦਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ, ਉਨ੍ਹਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਲੈ ਕੇ ਕਹਿਣ ਲੱਗੇ ਕਿ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸਹੁੰ ਦਿੰਦਾ ਹਾਂ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ। BSB BSB: Now there were some itinerant Jewish exorcists who tried to invoke the name of the Lord Jesus over those with evil spirits. They would say, “I command you by Jesus, whom Paul proclaims.”
14 ULB ਅਤੇ ਸਕੇਵਾ ਨਾਮ ਦੇ ਕਿਸੇ ਯਹੂਦੀ ਮੁੱਖ ਜਾਜਕ ਦੇ ਸੱਤ ਪੁੱਤਰ ਸਨ ਜਿਹੜੇ ਇਹੋ ਕੰਮ ਕਰਦੇ ਸਨ। BSB BSB: Seven sons of Sceva, a Jewish chief priest, were doing this.
15 ULB ਪਰ ਦੁਸ਼ਟ ਆਤਮਾ ਨੇ ਉਹਨਾਂ ਨੂੰ ਉੱਤਰ ਦਿੱਤਾ ਕਿ ਯਿਸੂ ਨੂੰ ਤਾਂ ਮੈਂ ਜਾਣਦੀ ਹਾਂ ਅਤੇ ਪੌਲੁਸ ਨੂੰ ਮੈਂ ਪਹਿਚਾਣਦੀ ਹਾਂ, ਪਰ ਤੁਸੀਂ ਕੌਣ ਹੋ? BSB BSB: But one day the evil spirit responded, “Jesus I know, and I know about Paul, but who are you?”
16 ULB ਅਤੇ ਉਹ ਮਨੁੱਖ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਉਹਨਾਂ ਉੱਤੇ ਆ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਉਹਨਾਂ ਤੇ ਐਸੀ ਸਖਤੀ ਕੀਤੀ ਜੋ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ। BSB BSB: Then the man with the evil spirit jumped on them and overpowered them all. The attack was so violent that they ran out of the house naked and wounded.
17 ULB ਇਹ ਗੱਲ ਸਭ ਯਹੂਦੀਆਂ ਅਤੇ ਯੂਨਾਨੀਆਂ ਉੱਤੇ ਜਿਹੜੇ ਅਫ਼ਸੁਸ ਵਿੱਚ ਰਹਿੰਦੇ ਸਨ, ਉਜਾਗਰ ਹੋ ਗਈ ਅਤੇ ਉਹ ਸਭ ਡਰ ਗਏ ਅਤੇ ਪ੍ਰਭੂ ਯਿਸੂ ਦੇ ਨਾਮ ਦੀ ਵਡਿਆਈ ਹੋਈ। BSB BSB: This became known to all the Jews and Greeks living in Ephesus, and fear came over all of them. So the name of the Lord Jesus was held in high honor.
19 ULB ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ। BSB BSB: And a number of those who had practiced magic arts brought their books and burned them in front of everyone. When the value of the books was calculated, the total came to fifty thousand drachmas.
20 ULB ਇਸੇ ਤਰ੍ਹਾਂ ਪ੍ਰਭੂ ਦਾ ਬਚਨ ਸਮਰੱਥ ਨਾਲ ਵਧਿਆ ਅਤੇ ਪਰਬਲ ਹੋਇਆ। BSB BSB: So the word of the Lord powerfully continued to spread and prevail.
21 ULB ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ। BSB BSB: After these things had happened, Paul resolved in the Spirit to go to Jerusalem, passing through Macedonia and Achaia. “After I have been there,” he said, “I must see Rome as well.”
22 ULB ਸੋ ਜਿਹੜੇ ਉਹ ਦੀ ਸੇਵਾ ਕਰਦੇ ਸਨ ਉਨ੍ਹਾਂ ਵਿੱਚੋਂ ਦੋ ਜਣੇ ਅਰਥਾਤ ਤਿਮੋਥਿਉਸ ਅਤੇ ਇਰਸਤੁਸ ਨੂੰ ਮਕਦੂਨਿਯਾ ਵਿੱਚ ਭੇਜ ਕੇ, ਉਹ ਆਪ ਏਸ਼ੀਆ ਵਿੱਚ ਕੁੱਝ ਸਮਾਂ ਰਿਹਾ। BSB BSB: He sent two of his helpers, Timothy and Erastus, to Macedonia, while he stayed for a time in the province of Asia.
23 ULB ਉਸ ਸਮੇਂ ਇਸ ਪੰਥ ਦੇ ਵਿਖੇ ਵੱਡਾ ਫਸਾਦ ਹੋਇਆ। BSB BSB: About that time there arose a great disturbance about the Way.
25 ULB ਉਸ ਨੇ ਉਨ੍ਹਾਂ ਨੂੰ ਅਤੇ ਉਸ ਕੰਮ ਦੇ ਹੋਰ ਕਾਰੀਗਰਾਂ ਨੂੰ ਇਕੱਠਿਆਂ ਕਰ ਕੇ ਕਿਹਾ, ਹੇ ਮਨੁੱਖੋ ਤੁਸੀਂ ਜਾਣਦੇ ਹੋ ਕਿ ਇਸ ਕੰਮ ਤੋਂ ਅਸੀਂ ਕਿੰਨ੍ਹਾਂ ਧਨ ਕਮਾਉਂਦੇ ਹਾਂ। BSB BSB: Demetrius assembled the craftsmen, along with the workmen in related trades. “Men,” he said, “you know that this business is our source of prosperity.
26 ULB ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ,। BSB BSB: And you can see and hear that not only in Ephesus, but in nearly the whole province of Asia, this Paul has persuaded a great number of people to turn away. He says that man-made gods are no gods at all.
27 ULB ਸੋ ਕੇਵਲ ਇਹੋ ਦੁੱਖ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਂ ਦੇਵੀ ਅਰਤਿਮਿਸ ਦੇ ਮੰਦਿਰ ਦੀ ਮਹੱਤਵਤਾ ਜਾਂਦੀ ਰਹੇਗੀ ਜਿਸ ਨੂੰ ਸਾਰਾ ਏਸ਼ੀਆ ਸਗੋਂ ਸੰਸਾਰ ਪੂਜਦਾ ਹੈ, ਉਹ ਦੀ ਮਹਿਮਾ ਜਾਂਦੀ ਰਹੇਗੀ। BSB BSB: There is danger not only that our business will fall into disrepute, but also that the temple of the great goddess Artemis will be discredited and her majesty deposed—she who is worshiped by all the province of Asia and the whole world.”
28 ULB ਇਹ ਗੱਲ ਸੁਣ ਕਿ ਉਹ ਕ੍ਰੋਧ ਨਾਲ ਭਰ ਗਏ ਅਤੇ ਉੱਚੀ-ਉੱਚੀ ਬੋਲੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ। BSB BSB: When the men heard this, they were enraged and began shouting, “Great is Artemis of the Ephesians!”
30 ULB ਜਦੋਂ ਪੌਲੁਸ ਨੇ ਲੋਕਾਂ ਵਿੱਚ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ। BSB BSB: Paul wanted to go before the assembly, but the disciples would not allow him.
31 ULB ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਕਹਿ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ! BSB BSB: Even some of Paul’s friends who were officials of the province of Asia sent word to him, begging him not to venture into the theatre.
32 ULB ਉਪਰੰਤ ਰੌਲ਼ਾ ਪਾ ਕੇ ਕੋਈ ਕੁੱਝ ਆਖਦਾ ਸੀ ਅਤੇ ਕੋਈ ਕੁੱਝ, ਕਿਉਂਕਿ ਲੋਕਾਂ ਵਿੱਚ ਹਫੜਾ ਦਫੜੀ ਮੱਚੀ ਹੋਈ ਸੀ ਅਤੇ ਬਹੁਤਿਆਂ ਨੂੰ ਪਤਾ ਵੀ ਨਹੀਂ ਸੀ ਕਿ ਅਸੀਂ ਕਿਉਂ ਇਕੱਠੇ ਹੋਏ ਹਾਂ। BSB BSB: Meanwhile the assembly was in turmoil. Some were shouting one thing and some another, and most of them did not even know why they were there.
33 ULB ਉਹਨਾਂ ਨੇ ਸਿਕੰਦਰ ਨੂੰ ਜਿਸ ਨੂੰ ਯਹੂਦੀ ਅਗਾਹਾਂ ਧੱਕਦੇ ਸਨ ਭੀੜ ਵਿੱਚੋਂ ਸਾਹਮਣੇ ਕਰ ਦਿੱਤਾ ਅਤੇ ਸਿਕੰਦਰ ਨੇ ਹੱਥ ਨਾਲ ਇਸ਼ਾਰਾ ਕਰ ਕੇ ਆਪਣੇ ਆਪ ਨੂੰ ਬਚਾਉਣਾ ਚਾਹਿਆ। BSB BSB: The Jews in the crowd pushed Alexander forward to explain himself, and he motioned for silence so he could make his defense to the people.
34 ULB ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਯਹੂਦੀ ਹੈ, ਤਾਂ ਸਾਰੇ ਇੱਕ ਅਵਾਜ਼ ਨਾਲ ਦੋ ਕੁ ਘੰਟਿਆਂ ਤੱਕ ਉੱਚੀ-ਉੱਚੀ ਬੋਲਦੇ ਰਹੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ। BSB BSB: But when they realized that he was a Jew, they all shouted in unison for about two hours: “Great is Artemis of the Ephesians!”
36 ULB ਸੋ ਜਦੋਂ ਇਨ੍ਹਾਂ ਗੱਲਾਂ ਤੋਂ ਇਨਕਾਰ ਨਹੀਂ ਹੋ ਸਕਦਾ ਤਾਂ ਤੁਹਾਨੂੰ ਚਾਹੀਦਾ ਹੈ ਕਿ ਚੁੱਪ ਰਹੋ ਅਤੇ ਬਿਨ੍ਹਾਂ ਸੋਚੇ ਕੁੱਝ ਨਾ ਕਰੋ। BSB BSB: Since these things are undeniable, you ought to be calm and not do anything rash.
37 ULB ਕਿਉਂ ਜੋ ਤੁਸੀਂ ਇਨ੍ਹਾਂ ਮਨੁੱਖਾਂ ਨੂੰ ਐਥੇ ਲਿਆਏ ਹੋ, ਜੋ ਨਾ ਤਾਂ ਮੰਦਰ ਦੇ ਚੋਰ ਹਨ ਅਤੇ ਨਾ ਹੀ ਸਾਡੀ ਦੇਵੀ ਦੀ ਨਿੰਦਿਆ ਕਰਨ ਵਾਲੇ ਹਨ। BSB BSB: For you have brought these men here, though they have neither robbed our temple nor blasphemed our goddess.
38 ULB ਫਿਰ ਵੀ ਜੇ ਦੇਮੇਤ੍ਰਿਯੁਸ ਅਤੇ ਉਹ ਦੇ ਨਾਲ ਦੇ ਕਾਰੀਗਰਾਂ ਨੂੰ ਕਿਸੇ ਦੇ ਵਿਰੁੱਧ ਸ਼ਿਕਾਇਤ ਹੈ ਤਾਂ ਕਚਹਿਰੀਆਂ ਲੱਗੀਆਂ ਹਨ ਅਤੇ ਡਿਪਟੀ ਵੀ ਹਨ, ਉਹ ਉੱਥੇ ਇੱਕ ਦੂਜੇ ਤੇ ਦੋਸ਼ ਲਗਾਉਣ। BSB BSB: So if Demetrius and his fellow craftsmen have a complaint against anyone, the courts are open and proconsuls are available. Let them bring charges against one another there.
39 ULB ਪਰ ਜੇ ਤੁਸੀਂ ਕੋਈ ਹੋਰ ਗੱਲ ਪੁੱਛਦੇ ਹੋ ਤਾਂ ਕਨੂੰਨੀ ਸਭਾ ਵਿੱਚ ਨਿਬੇੜਾ ਕੀਤਾ ਜਾਵੇਗਾ। BSB BSB: But if you are seeking anything beyond this, it must be settled in a legal assembly.
40 ULB ਕਿਉਂਕਿ ਅੱਜ ਦੇ ਫਸਾਦ ਦੇ ਕਾਰਨ ਸਾਨੂੰ ਡਰ ਹੈ, ਕਿ ਕਿਤੇ ਸਾਡੇ ਉੱਤੇ ਦੋਸ਼ ਨਾ ਲਾਇਆ ਜਾਵੇ, ਕਿਉਂਕਿ ਜੋ ਇਸ ਦਾ ਕੋਈ ਕਾਰਨ ਨਹੀਂ ਹੈ ਅਤੇ ਅਸੀਂ ਇਸ ਭੀੜ ਦੇ ਇਕੱਠੇ ਹੋਣ ਬਾਰੇ ਕੋਈ ਉੱਤਰ ਨਹੀਂ ਦੇ ਸਕਾਂਗੇ। BSB BSB: For we are in jeopardy of being charged with rioting for today’s events, and we have no justification to account for this commotion.”
41 ULB ਅਤੇ ਉਸ ਨੇ ਇਹ ਕਹਿ ਕੇ ਸਭਾ ਨੂੰ ਵਿਦਾ ਕੀਤਾ। BSB BSB: After he had said this, he dismissed the assembly.
Select verses for actions: Enter goes to them and Escape comes back.