1 ULB ਜਦੋਂ ਅਸੀਂ ਬਚ ਨਿੱਕਲੇ ਤਾਂ ਅਸੀਂ ਪਤਾ ਕੀਤਾ ਜੋ ਇਸ ਟਾਪੂ ਦਾ ਨਾਮ ਮਾਲਟਾ ਹੈ। BSB BSB: Once we were safely ashore, we learned that the island was called Malta.
2 ULB ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ! BSB BSB: The islanders showed us extraordinary kindness. They kindled a fire and welcomed all of us because it was raining and cold.
3 ULB ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ! BSB BSB: Paul gathered a bundle of sticks, and as he laid them on the fire, a viper, driven out by the heat, fastened itself to his hand.
4 ULB ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ! BSB BSB: When the islanders saw the creature hanging from his hand, they said to one another, “Surely this man is a murderer. Although he was saved from the sea, Justice has not allowed him to live.”
5 ULB ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁੱਝ ਨੁਕਸਾਨ ਨਾ ਹੋਇਆ! BSB BSB: But Paul shook the creature off into the fire and suffered no ill effects.
6 ULB ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁੱਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ! BSB BSB: The islanders were expecting him to swell up or suddenly drop dead. But after waiting a long time and seeing nothing unusual happen to him, they changed their minds and said he was a god.
7 ULB ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ! BSB BSB: Nearby stood an estate belonging to Publius, the chief official of the island. He welcomed us and entertained us hospitably for three days.
8 ULB ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ! BSB BSB: The father of Publius was sick in bed, suffering from fever and dysentery. Paul went in to see him, and after praying and placing his hands on him, he healed the man.
9 ULB ਇਸ ਘਟਨਾ ਤੋਂ ਬਾਅਦ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ! BSB BSB: After this had happened, the rest of the sick on the island came and were cured as well.
10 ULB ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ l BSB BSB: The islanders honored us in many ways and supplied our needs when we were ready to sail.
11 ULB ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ! BSB BSB: After three months we set sail in an Alexandrian ship that had wintered in the island. It had the Twin Brothers as a figurehead.
12 ULB ਅਤੇ ਸੈਰਾਕੁਸ ਵਿੱਚ ਉਤਰ ਕੇ ਤਿੰਨ ਦਿਨ ਰਹੇ! BSB BSB: Putting in at Syracuse, we stayed there three days.
13 ULB ਫੇਰ ਉੱਥੋਂ ਘੁੰਮ ਕੇ ਰੇਗਿਯੁਨ ਵਿੱਚ ਆਏ ਅਤੇ ਇੱਕ ਦਿਨ ਤੋਂ ਬਾਅਦ ਜਦੋਂ ਦੱਖਣ ਦੀ ਪੌਣ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ। BSB BSB: From there we weighed anchor and came to Rhegium. After one day, a south wind came up, and on the second day we arrived at Puteoli.
14 ULB ਉੱਥੇ ਸਾਨੂੰ ਭਾਈ ਮਿਲੇ ਜਿੰਨਾਂ ਸਾਡੀ ਮਿੰਨਤ ਕੀਤੀ ਕਿ ਇੱਕ ਹਫ਼ਤਾ ਸਾਡੇ ਕੋਲ ਰਹੋ, ਅਤੇ ਇਸੇ ਤਰ੍ਹਾਂ ਅਸੀਂ ਰੋਮ ਨੂੰ ਆਏ! BSB BSB: There we found some brothers who invited us to spend the week with them. And so we came to Rome.
15 ULB ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ l BSB BSB: The brothers there had heard about us and traveled as far as the Forum of Appius and the Three Taverns to meet us. When Paul saw them, he was encouraged and gave thanks to God.
17 ULB ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁੱਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ! BSB BSB: After three days, he called together the leaders of the Jews. When they had gathered, he said to them, “Brothers, although I have done nothing against our people or the customs of our fathers, I was taken prisoner in Jerusalem and handed over to the Romans.
18 ULB ਅਤੇ ਉਨ੍ਹਾਂ ਮੇਰੀ ਜਾਂਚ ਕਰ ਕੇ, ਮੈਨੂੰ ਛੱਡ ਦੇਣ ਚਾਹਿਆ ਕਿਉਂਕਿ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ! BSB BSB: They examined me and wanted to release me, because there was no basis for a death sentence against me.
19 ULB ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ! BSB BSB: But when the Jews objected, I was compelled to appeal to Caesar, even though I have no charge to bring against my nation.
20 ULB ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ! BSB BSB: So for this reason I have called to see you and speak with you. It is because of the hope of Israel that I am bound with this chain.”
21 ULB ਉਨ੍ਹਾਂ ਉਸ ਨੂੰ ਆਖਿਆ, ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਆਈ, ਨਾ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁੱਝ ਬੁਰਾਈ ਦੱਸੀਂ! BSB BSB: The leaders replied, “We have not received any letters about you from Judea, nor have any of the brothers from there reported or even mentioned anything bad about you.
22 ULB ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l BSB BSB: But we consider your views worth hearing, because we know that people everywhere are speaking against this sect.”
23 ULB ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ! BSB BSB: So they set a day to meet with Paul, and many people came to the place he was staying. He expounded to them from morning to evening, testifying about the kingdom of God and persuading them about Jesus from the Law of Moses and the Prophets.
24 ULB ਤਾਂ ਕਈਆਂ ਨੇ ਉਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਵਿਸ਼ਵਾਸ ਨਾ ਕੀਤਾ! BSB BSB: Some of them were convinced by what he said, but others refused to believe.
25 ULB ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ, BSB BSB: They disagreed among themselves and began to leave after Paul had made this final statement: “The Holy Spirit was right when He spoke to your fathers through Isaiah the prophet:
26 ULB ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ, BSB BSB: ‘Go to this people and say, “You will be ever hearing but never understanding; you will be ever seeing but never perceiving.”
27 ULB ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ l BSB BSB: For this people’s heart has grown callous; they hardly hear with their ears, and they have closed their eyes. Otherwise they might see with their eyes, hear with their ears, understand with their hearts, and turn, and I would heal them.’
28 ULB ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l BSB BSB: Be advised, therefore, that God’s salvation has been sent to the Gentiles, and they will listen!”
29 ULB ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਯਹੂਦੀ ਝਗੜਾ ਕਰਦੇ ਹੋਏ ਉੱਥੋਂ ਚਲੇ ਗਏ BSB BSB: Not in the BSB
31 ULB ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ! BSB BSB: Boldly and freely he proclaimed the kingdom of God and taught about the Lord Jesus Christ.
Select verses for actions: Enter goes to them and Escape comes back.