1 ULB ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ। BSB BSB: In those days when the disciples were increasing in number, the Grecian Jews among them began to grumble against the Hebraic Jews because their widows were being overlooked in the daily distribution of food.
2 ULB ਤਦ ਉਹਨਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ। BSB BSB: So the Twelve summoned all the disciples and said, “It is unacceptable for us to neglect the word of God in order to wait on tables.
3 ULB ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜਿੰਮੇਵਾਰੀ ਦੇਈਏ। BSB BSB: Therefore, brothers, select from among you seven men confirmed to be full of the Spirit and wisdom. We will assign this responsibility to them
4 ULB ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ। BSB BSB: and will devote ourselves to prayer and to the ministry of the word.”
5 ULB ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫਿਲਿੱਪੁਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ। BSB BSB: This proposal pleased the whole group. They chose Stephen, a man full of faith and of the Holy Spirit, as well as Philip, Prochorus, Nicanor, Timon, Parmenas, and Nicolas from Antioch, a convert to Judaism.
6 ULB ਅਤੇ ਉਹਨਾਂ ਨੂੰ ਰਸੂਲਾਂ ਦੇ ਅੱਗੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਹਨਾਂ ਉੱਤੇ ਹੱਥ ਰੱਖੇ। BSB BSB: They presented these seven to the apostles, who prayed and laid their hands on them.
7 ULB ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ। BSB BSB: So the word of God continued to spread. The number of disciples in Jerusalem grew rapidly, and a great number of priests became obedient to the faith.
8 ULB ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ। BSB BSB: Now Stephen, who was full of grace and power, was performing great wonders and signs among the people.
10 ULB ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ। BSB BSB: but they could not stand up to his wisdom or the Spirit by whom he spoke.
11 ULB ਫੇਰ ਉਨ੍ਹਾਂ ਨੇ ਕੁੱਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ। BSB BSB: Then they prompted some men to say, “We heard Stephen speak words of blasphemy against Moses and against God.”
12 ULB ਤਦ ਉਨ੍ਹਾਂ ਨੇ ਲੋਕਾਂ, ਬਜ਼ੁਰਗਾਂ ਅਤੇ ਉਪਦੇਸ਼ਕਾਂ ਨੂੰ ਭੜਕਾਇਆ ਅਤੇ ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ। BSB BSB: So they stirred up the people, elders, and scribes and confronted Stephen. They seized him and brought him before the Sanhedrin,
13 ULB ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ। BSB BSB: where they presented false witnesses who said, “This man never stops speaking against this holy place and against the law.
14 ULB ਅਸੀਂ ਤਾਂ ਇਸ ਨੂੰ ਇਹ ਆਖਦੇ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਸਥਾਨ ਨੂੰ ਢਾਹ ਦੇਵੇਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਦਿੱਤੀਆਂ ਹਨ, ਉਨ੍ਹਾਂ ਨੂੰ ਬਦਲ ਦੇਵੇਗਾ। BSB BSB: For we have heard him say that Jesus of Nazareth will destroy this place and change the customs that Moses handed down to us.”
15 ULB ਜਦੋਂ ਉਨ੍ਹਾਂ ਸਭ ਲੋਕਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ, ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਚਿਹਰਾ ਸਵਰਗ ਦੂਤ ਦੇ ਰੂਪ ਵਰਗਾ ਚਮਕਦਾ ਦੇਖਿਆ। BSB BSB: All who were sitting in the Sanhedrin looked intently at Stephen, and they saw that his face was like the face of an angel.
Select verses for actions: Enter goes to them and Escape comes back.