1 ULB ਯਹੋਵਾਹ ਇਹ ਫ਼ਰਮਾਉਂਦਾ ਹੈ, "ਮੋਆਬ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਨੇ ਆਦੋਮ ਦੇ ਰਾਜੇ ਦੀਆਂ ਹੱਡੀਆਂ ਨੂੰ ਸਾੜ ਕੇ ਚੂਨਾ ਕਰ ਦਿੱਤਾ। BSB BSB: This is what the LORD says: “For three transgressions of Moab, even four, I will not revoke My judgment, because he burned to lime the bones of Edom’s king.
2 ULB ਇਸ ਲਈ ਮੈਂ ਮੋਆਬ ਉੱਤੇ ਅੱਗ ਭੇਜਾਂਗਾ ਅਤੇ ਉਹ ਕਰੀਯੋਥ ਦੇ ਗੜ੍ਹਾਂ ਨੂੰ ਭਸਮ ਕਰੇਗੀ ਅਤੇ ਮੋਆਬ ਚੀਕ-ਚਿਹਾੜੇ ਨਾਲ ਅਤੇ ਯੁੱਧ ਦੀ ਲਲਕਾਰ ਅਤੇ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਮਰ ਜਾਵੇਗਾ। BSB BSB: So I will send fire against Moab to consume the citadels of Kerioth. Moab will die in tumult, amid war cries and the sound of the ram’s horn.
3 ULB ਮੈਂ ਉਹ ਦੇ ਵਿੱਚੋਂ ਨਿਆਈ ਵੱਢ ਸੁੱਟਾਂਗਾ ਅਤੇ ਉਸ ਦੇ ਨਾਲ ਉਹ ਦੇ ਸਾਰੇ ਹਾਕਮਾਂ ਨੂੰ ਵੀ ਕਤਲ ਕਰਾਂਗਾ", ਯਹੋਵਾਹ ਦੀ ਇਹੋ ਬਾਣੀ ਹੈ। BSB BSB: I will cut off the ruler of Moab and kill all the officials with him,” says the LORD.
4 ULB ਯਹੋਵਾਹ ਇਹ ਫ਼ਰਮਾਉਂਦਾ ਹੈ, "ਯਹੂਦਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪਿਉ-ਦਾਦੇ ਵੀ ਚਲਦੇ ਸਨ। BSB BSB: This is what the LORD says: “For three transgressions of Judah, even four, I will not revoke My judgment, because they reject the Law of the LORD and fail to keep His statutes; they are led astray by the lies in which their fathers walked.
5 ULB ਮੈਂ ਯਹੂਦਾਹ ਉੱਤੇ ਅੱਗ ਭੇਜਾਂਗਾ ਜੋ ਯਰੂਸ਼ਲਮ ਦੇ ਗੜ੍ਹਾਂ ਨੂੰ ਭਸਮ ਕਰੇਗੀ।" BSB BSB: So I will send fire upon Judah to consume the citadels of Jerusalem.”
6 ULB ਯਹੋਵਾਹ ਇਹ ਫ਼ਰਮਾਉਂਦਾ ਹੈ, "ਇਸਰਾਏਲ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਧਰਮੀ ਨੂੰ ਚਾਂਦੀ ਲਈ ਅਤੇ ਕੰਗਾਲ ਨੂੰ ਜੁੱਤੀਆਂ ਦੇ ਇੱਕ ਜੋੜੇ ਲਈ ਵੇਚ ਦਿੱਤਾ। BSB BSB: This is what the LORD says: “For three transgressions of Israel, even four, I will not revoke My judgment, because they sell the righteous for silver and the needy for a pair of sandals.
7 ULB ਉਹ ਗਰੀਬਾਂ ਦੇ ਸਿਰ ਦੀ ਸਿੱਕਰੀ ਦਾ ਵੀ ਲਾਲਚ ਕਰਦੇ ਹਨ ਅਤੇ ਉਹ ਕੁਚਲੇ ਹੋਇਆਂ ਨੂੰ ਰਾਹ ਤੋਂ ਹਟਾ ਦਿੰਦੇ ਹਨ, ਪਿਉ ਅਤੇ ਪੁੱਤਰ ਇੱਕੋ ਹੀ ਕੁੜੀ ਦੇ ਕੋਲ ਜਾਂਦੇ ਹਨ, ਤਾਂ ਜੋ ਉਹ ਮੇਰੇ ਪਵਿੱਤਰ ਨਾਮ ਨੂੰ ਭ੍ਰਿਸ਼ਟ ਕਰਨ। BSB BSB: They trample on the heads of the poor as on the dust of the earth; they push the needy out of their way. A man and his father have relations with the same girl and so profane My holy name.
9 ULB ਮੈਂ ਅਮੋਰੀਆਂ ਨੂੰ ਉਹਨਾਂ ਦੇ ਸਾਹਮਣੇ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ ਅਤੇ ਜਿਹੜੇ ਬਲੂਤਾਂ ਵਾਂਗੂੰ ਬਲਵਾਨ ਸਨ, ਫਿਰ ਵੀ ਮੈਂ ਉੱਪਰੋਂ ਉਨ੍ਹਾਂ ਦਾ ਫਲ ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ਼ ਕੀਤਾ। BSB BSB: Yet it was I who destroyed the Amorite before them, though his height was like that of the cedars, and he was as strong as the oaks. Yet I destroyed his fruit above and his roots below.
10 ULB ਮੈਂ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਚਾਲ੍ਹੀ ਸਾਲਾਂ ਤੱਕ ਜੰਗਲ ਵਿੱਚ ਲਈ ਫਿਰਿਆ ਤਾਂ ਜੋ ਤੁਸੀਂ ਅਮੋਰੀਆਂ ਦੇ ਦੇਸ਼ ਦੇ ਅਧਿਕਾਰੀ ਹੋ ਜਾਓ। BSB BSB: And I brought you up from the land of Egypt and led you forty years in the wilderness, that you might take possession of the land of the Amorite.
11 ULB ਮੈਂ ਤੁਹਾਡੇ ਪੁੱਤਰਾਂ ਵਿੱਚੋਂ ਨਬੀ ਅਤੇ ਤੁਹਾਡੇ ਜਵਾਨਾਂ ਵਿੱਚੋਂ ਨਜ਼ੀਰ ਠਹਿਰਾਏ। ਹੇ ਇਸਰਾਏਲੀਓ, ਕੀ ਇਹ ਸੱਚ ਨਹੀਂ ਹੈ?" ਯਹੋਵਾਹ ਦੀ ਇਹੋ ਬਾਣੀ ਹੈ। BSB BSB: I raised up prophets from your sons and Nazirites from your young men. Is this not true, O children of Israel?” declares the LORD.
12 ULB ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ! BSB BSB: “But you made the Nazirites drink wine and commanded the prophets not to prophesy.
13 ULB "ਵੇਖੋ, ਮੈਂ ਤੁਹਾਨੂੰ ਅਜਿਹਾ ਦਬਾਵਾਂਗਾ, ਜਿਵੇਂ ਪੂਲਿਆਂ ਨਾਲ ਭਰਿਆ ਹੋਇਆ ਗੱਡਾ ਦੱਬ ਜਾਂਦਾ ਹੈ। BSB BSB: Behold, I am about to crush you in your place as with a cart full of grain.
14 ULB ਤੇਜ਼ ਦੌੜਨ ਵਾਲਿਆਂ ਨੂੰ ਭੱਜਣ ਲਈ ਸਥਾਨ ਨਾ ਮਿਲੇਗਾ ਅਤੇ ਬਲਵਾਨ ਦਾ ਬਲ ਕਾਇਮ ਨਾ ਰਹੇਗਾ ਅਤੇ ਸੂਰਮਾ ਆਪਣੀ ਜਾਨ ਨਾ ਬਚਾ ਸਕੇਗਾ। BSB BSB: Escape will fail the swift, the strong will not prevail by his strength, and the mighty will not save his life.
15 ULB ਧਣੁੱਖਧਾਰੀ ਖੜ੍ਹਾ ਨਾ ਰਹਿ ਸਕੇਗਾ, ਤੇਜ਼ ਦੌੜਨ ਵਾਲਾ ਨਾ ਬਚ ਸਕੇਗਾ, ਨਾ ਹੀ ਘੋੜ ਸਵਾਰ ਆਪਣੀ ਜਾਨ ਬਚਾ ਸਕੇਗਾ। BSB BSB: The archer will not stand his ground, the fleet of foot will not escape, and the horseman will not save his life.
16 ULB ਸੂਰਮਿਆਂ ਵਿੱਚੋਂ ਸਭ ਤੋਂ ਦਲੇਰ ਉਸ ਦਿਨ ਨੰਗਾ ਭੱਜ ਜਾਵੇਗਾ", ਯਹੋਵਾਹ ਦੀ ਇਹੋ ਬਾਣੀ ਹੈ। BSB BSB: Even the bravest of mighty men will flee naked on that day,” declares the LORD.