1 ULB ਹੇ ਇਸਰਾਏਲ ਦੇ ਘਰਾਣੇ, ਇਨ੍ਹਾਂ ਬਚਨਾਂ ਨੂੰ ਸੁਣੋ, ਜਿਹੜੇ ਮੈਂ ਤੁਹਾਡੇ ਲਈ ਵਿਰਲਾਪ ਕਰਕੇ ਕਹਿੰਦਾ ਹਾਂ, BSB BSB: Hear this word, O house of Israel, this lamentation I take up against you:
2 ULB "ਇਸਰਾਏਲ ਦੀ ਕੁਆਰੀ ਡਿੱਗ ਪਈ, ਉਹ ਫੇਰ ਨਾ ਉੱਠ ਸਕੇਗੀ, ਉਹ ਆਪਣੀ ਭੂਮੀ ਉੱਤੇ ਤਿਆਗ ਦਿੱਤੀ ਗਈ ਹੈ, ਉਸ ਨੂੰ ਚੁੱਕਣ ਵਾਲਾ ਕੋਈ ਨਹੀਂ।" BSB BSB: “Fallen is Virgin Israel, never to rise again. She lies abandoned on her land, with no one to raise her up.”
3 ULB ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, "ਜਿਸ ਸ਼ਹਿਰ ਵਿੱਚੋਂ ਹਜ਼ਾਰ ਨਿੱਕਲਦੇ ਸਨ, ਉੱਥੇ ਇਸਰਾਏਲ ਦੇ ਘਰਾਣੇ ਦੇ ਸੌ ਰਹਿ ਜਾਣਗੇ, ਅਤੇ ਜਿਸ ਵਿੱਚੋਂ ਸੌ ਨਿੱਕਲਦੇ ਸਨ, ਉੱਥੇ ਦਸ ਹੀ ਰਹਿ ਜਾਣਗੇ।" BSB BSB: This is what the Lord GOD says: “The city that marches out a thousand strong will have but a hundred left, and the one that marches out a hundred strong will have but ten left in the house of Israel.”
4 ULB ਯਹੋਵਾਹ ਇਸਰਾਏਲ ਦੇ ਘਰਾਣੇ ਨੂੰ ਇਹ ਆਖਦਾ ਹੈ, ਮੇਰੀ ਖੋਜ ਕਰੋ ਤਾਂ ਜੀਉਂਦੇ ਰਹੋਗੇ! BSB BSB: For this is what the LORD says to the house of Israel: “Seek Me and live!
5 ULB ਪਰ ਬੈਤਏਲ ਦੀ ਖੋਜ਼ ਨਾ ਕਰੋ, ਨਾ ਗਿਲਗਾਲ ਵਿੱਚ ਵੜੋ, ਨਾ ਬਏਰ-ਸ਼ਬਾ ਨੂੰ ਜਾਓ, ਕਿਉਂ ਜੋ ਗਿਲਗਾਲ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ ਅਤੇ ਬੈਤਏਲ ਮੁੱਕ ਜਾਵੇਗਾ। BSB BSB: Do not seek Bethel or go to Gilgal; do not journey to Beersheba, for Gilgal will surely go into exile, and Bethel will come to nothing.
6 ULB ਯਹੋਵਾਹ ਦੀ ਖੋਜ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ! ਕਿਤੇ ਉਹ ਅੱਗ ਵਾਂਗੂੰ ਯੂਸੁਫ਼ ਦੇ ਘਰਾਣੇ ਉੱਤੇ ਭੜਕ ਉੱਠੇ ਅਤੇ ਉਸ ਨੂੰ ਭਸਮ ਕਰੇ ਅਤੇ ਬੈਤਏਲ ਵਿੱਚ ਕੋਈ ਉਸ ਨੂੰ ਬੁਝਾਉਣ ਵਾਲਾ ਨਾ ਹੋਵੇਗਾ। BSB BSB: Seek the LORD and live, or He will sweep like fire through the house of Joseph; it will devour everything, with no one at Bethel to extinguish it.
7 ULB ਤੁਸੀਂ ਜਿਹੜੇ ਨਿਆਂ ਨੂੰ ਕੁੜੱਤਣ ਵਿੱਚ ਬਦਲਦੇ ਹੋ ਅਤੇ ਧਰਮ ਨੂੰ ਮਿੱਟੀ ਵਿੱਚ ਮਿਲਾਉਂਦੇ ਹੋ! BSB BSB: There are those who turn justice into wormwood and cast righteousness to the ground.
8 ULB ਉਹ ਜੋ ਕੱਚ ਪਚਿਆ ਅਤੇ ਤਾਰਾ-ਮੰਡਲ ਦਾ ਬਣਾਉਣ ਵਾਲਾ ਹੈ, ਜੋ ਘਣਘੋਰ ਹਨੇਰੇ ਨੂੰ ਪ੍ਰਭਾਤ ਦੇ ਚਾਨਣ ਵਿੱਚ ਬਦਲ ਦਿੰਦਾ ਹੈ ਅਤੇ ਦਿਨ ਨੂੰ ਹਨੇਰੀ ਰਾਤ ਬਣਾ ਦਿੰਦਾ ਹੈ, ਜੋ ਸਮੁੰਦਰ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਉੱਤੇ ਵਹਾਉਂਦਾ ਹੈ, ਉਸਦਾ ਨਾਮ ਯਹੋਵਾਹ ਹੈ! BSB BSB: He who made the Pleiades and Orion, who turns darkness into dawn and darkens day into night, who summons the waters of the sea and pours them over the face of the earth—the LORD is His name—
9 ULB ਜਿਹੜਾ ਛੇਤੀ ਨਾਲ ਬਲਵਾਨ ਦਾ ਵਿਨਾਸ਼ ਕਰ ਦਿੰਦਾ ਹੈ ਅਤੇ ਗੜ੍ਹਾਂ ਨੂੰ ਵੀ ਤਬਾਹ ਕਰ ਦਿੰਦਾ ਹੈ! BSB BSB: He flashes destruction on the strong, so that fury comes upon the stronghold.
10 ULB ਜੋ ਫਾਟਕ ਵਿੱਚ ਤਾੜਨਾ ਦਿੰਦਾ ਹੈ, ਉਸ ਨਾਲ ਉਹ ਵੈਰ ਰੱਖਦੇ ਹਨ ਅਤੇ ਜੋ ਸੱਚ ਬੋਲਦਾ ਹੈ, ਉਸ ਤੋਂ ਉਹ ਘਿਰਣਾ ਕਰਦੇ ਹਨ। BSB BSB: There are those who hate the one who reproves in the gate and despise him who speaks with integrity.
11 ULB ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ! ਅਤੇ ਜੋ ਸੁਹਾਵਣੇ ਅੰਗੂਰੀ ਬਾਗ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ! BSB BSB: Therefore, because you trample on the poor and exact from him a tax of grain, you will never live in the stone houses you have built; you will never drink the wine from the lush vineyards you have planted.
12 ULB ਕਿਉਂ ਜੋ ਮੈਂ ਤੁਹਾਡੇ ਬਹੁਤਿਆਂ ਅਪਰਾਧਾਂ ਨੂੰ ਅਤੇ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ, ਤੁਸੀਂ ਧਰਮੀ ਨੂੰ ਸਤਾਉਂਦੇ ਹੋ ਅਤੇ ਰਿਸ਼ਵਤ ਲੈਂਦੇ ਹੋ, ਅਤੇ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ! BSB BSB: For I know that your transgressions are many and your sins are numerous. You oppress the righteous by taking bribes; you deprive the poor of justice in the gate.
13 ULB ਇਸ ਲਈ ਜੋ ਸਮਝਦਾਰ ਹੈ, ਉਹ ਅਜਿਹੇ ਸਮੇਂ ਵਿੱਚ ਚੁੱਪ-ਚਾਪ ਰਹੇ, ਕਿਉਂ ਜੋ ਇਹ ਸਮਾਂ ਬੁਰਾ ਹੈ! BSB BSB: Therefore, the prudent keep silent in such times, for the days are evil.
14 ULB ਹੇ ਲੋਕੋ, ਭਲਿਆਈ ਦੀ ਖੋਜ ਕਰੋ, ਬੁਰਿਆਈ ਦੀ ਨਹੀਂ, ਤਾਂ ਜੋ ਤੁਸੀਂ ਜੀਉਂਦੇ ਰਹੋ, ਫਿਰ ਜਿਵੇਂ ਤੁਸੀਂ ਕਹਿੰਦੇ ਹੋ ਉਸੇ ਤਰ੍ਹਾਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ। BSB BSB: Seek good, not evil, so that you may live. And the LORD, the God of Hosts, will be with you, as you have claimed.
15 ULB ਬੁਰਿਆਈ ਤੋਂ ਘਿਰਣਾ ਕਰੋ ਅਤੇ ਭਲਿਆਈ ਨੂੰ ਪਿਆਰ ਕਰੋ, ਫਾਟਕ ਵਿੱਚ ਨਿਆਂ ਨੂੰ ਸਥਾਪਤ ਕਰੋ, ਕੀ ਜਾਣੀਏ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਯੂਸੁਫ਼ ਦੇ ਬਚੇ ਹੋਇਆਂ ਉੱਤੇ ਮਿਹਰ ਕਰੇ। BSB BSB: Hate evil and love good; establish justice in the gate. Perhaps the LORD, the God of Hosts, will be gracious to the remnant of Joseph.”
16 ULB ਇਸ ਲਈ ਸੈਨਾਂ ਦਾ ਪਰਮੇਸ਼ੁਰ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, "ਸਾਰੇ ਚੌਕਾਂ ਵਿੱਚ ਰੋਣਾ-ਪਿੱਟਣਾ ਹੋਵੇਗਾ ਅਤੇ ਸਾਰੀਆਂ ਗਲੀਆਂ ਵਿੱਚ ਲੋਕ ਹਾਇ ਹਾਇ! ਕਰਨਗੇ, ਉਹ ਕਿਸਾਨ ਨੂੰ ਸੋਗ ਕਰਨ ਲਈ ਅਤੇ ਵਿਰਲਾਪ ਕਰਨ ਦੇ ਮਾਹਿਰਾਂ ਨੂੰ ਰੋਣ-ਪਿੱਟਣ ਲਈ ਸੱਦਣਗੇ। BSB BSB: Therefore this is what the LORD, the God of Hosts, the Lord, says: “There will be wailing in all the public squares and cries of ‘Alas! Alas!’ in all the streets. The farmer will be summoned to mourn, and the mourners to wail.
17 ULB ਸਾਰੇ ਅੰਗੂਰੀ ਬਾਗਾਂ ਵਿੱਚ ਰੋਣਾ-ਪਿੱਟਣਾ ਹੋਵੇਗਾ, ਕਿਉਂਕਿ ਮੈਂ ਤੁਹਾਡੇ ਵਿੱਚੋਂ ਦੀ ਲੰਘਾਂਗਾ", ਯਹੋਵਾਹ ਦਾ ਇਹੋ ਬਚਨ ਹੈ। BSB BSB: There will be wailing in all the vineyards, for I will pass through your midst,” says the LORD.
18 ULB ਹਾਇ ਤੁਹਾਡੇ ਉੱਤੇ ਜੋ ਯਹੋਵਾਹ ਦੇ ਦਿਨ ਨੂੰ ਲੋਚਦੇ ਹੋ! ਤੁਸੀਂ ਯਹੋਵਾਹ ਦਾ ਦਿਨ ਕਿਉਂ ਚਾਹੁੰਦੇ ਹੋ? ਉਹ ਹਨੇਰੇ ਦਾ ਦਿਨ ਹੈ, ਚਾਨਣ ਦਾ ਨਹੀਂ! BSB BSB: Woe to you who long for the Day of the LORD! What will the Day of the LORD be for you? It will be darkness and not light.
19 ULB ਜਿਵੇਂ ਕੋਈ ਮਨੁੱਖ ਬੱਬਰ ਸ਼ੇਰ ਦੇ ਅੱਗਿਓਂ ਭੱਜੇ ਅਤੇ ਰਿੱਛ ਉਸ ਨੂੰ ਟੱਕਰੇ, ਜਾਂ ਉਹ ਘਰ ਵਿੱਚ ਆ ਕੇ ਆਪਣਾ ਹੱਥ ਕੰਧ ਉੱਤੇ ਰੱਖੇ ਅਤੇ ਸੱਪ ਉਸ ਨੂੰ ਡੱਸ ਲਵੇ! BSB BSB: It will be like a man who flees from a lion, only to encounter a bear, or who enters his house and rests his hand against the wall, only to be bitten by a snake.
20 ULB ਕੀ ਇਹ ਸੱਚ ਨਹੀਂ ਕਿ ਯਹੋਵਾਹ ਦਾ ਦਿਨ ਹਨੇਰਾ ਹੋਵੇਗਾ, ਨਾ ਕਿ ਚਾਨਣ? ਅਤੇ ਘੁੱਪ ਹਨੇਰਾ, ਜਿਸ ਦੇ ਵਿੱਚ ਕੋਈ ਚਮਕ ਨਾ ਹੋਵੇਗੀ? BSB BSB: Will not the Day of the LORD be darkness and not light, even gloom with no brightness in it?
21 ULB "ਮੈਂ ਤੁਹਾਡੇ ਪਰਬਾਂ ਤੋਂ ਵੈਰ ਰੱਖਦਾ ਅਤੇ ਘਿਰਣਾ ਕਰਦਾ ਹਾਂ ਅਤੇ ਤੁਹਾਡੀਆਂ ਮਹਾਂਸਭਾਵਾਂ ਨੂੰ ਪਸੰਦ ਨਹੀਂ ਕਰਦਾ! BSB BSB: “I hate, I despise your feasts! I cannot stand the stench of your solemn assemblies.
22 ULB ਭਾਵੇਂ ਤੁਸੀਂ ਮੈਨੂੰ ਹੋਮ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਓ, ਤਾਂ ਵੀ ਮੈਂ ਉਹਨਾਂ ਨੂੰ ਕਬੂਲ ਨਹੀਂ ਕਰਾਂਗਾ ਅਤੇ ਤੁਹਾਡੇ ਪਲੇ ਹੋਏ ਪਸ਼ੂਆਂ ਦੀਆਂ ਸੁਖ-ਸਾਂਦ ਦੀਆਂ ਬਲੀਆਂ ਉੱਤੇ ਮੈਂ ਧਿਆਨ ਨਹੀਂ ਦੇਵਾਂਗਾ। BSB BSB: Even though you offer Me burnt offerings and grain offerings, I will not accept them; for your peace offerings of fattened cattle I will have no regard.
23 ULB ਆਪਣੇ ਗੀਤਾਂ ਦਾ ਰੌਲਾ ਮੇਰੇ ਤੋਂ ਦੂਰ ਕਰੋ, ਤੁਹਾਡੇ ਰਬਾਬਾਂ ਦਾ ਸੁਰ ਮੈਂ ਨਹੀਂ ਸੁਣਾਂਗਾ! BSB BSB: Take away from Me the noise of your songs! I will not listen to the music of your harps.
24 ULB ਪਰ ਨਿਆਂ ਨੂੰ ਨਦੀ ਦੀ ਤਰ੍ਹਾਂ ਅਤੇ ਧਰਮ ਨੂੰ ਬਾਰ੍ਹਾਂ-ਮਾਸੀ ਨਦੀ ਦੀ ਤਰ੍ਹਾਂ ਵਗਣ ਦਿਓ! BSB BSB: But let justice roll on like a river, and righteousness like an ever-flowing stream.
25 ULB ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਜੰਗਲ ਵਿੱਚ ਚਾਲ੍ਹੀ ਸਾਲ ਤੱਕ ਬਲੀਆਂ ਅਤੇ ਭੇਟਾਂ ਮੈਨੂੰ ਹੀ ਚੜ੍ਹਾਉਂਦੇ ਰਹੇ ਹੋ? BSB BSB: Did you bring Me sacrifices and offerings forty years in the wilderness, O house of Israel?
26 ULB ਨਹੀਂ, ਤੁਸੀਂ ਤਾਂ ਆਪਣੇ ਰਾਜਾ ਦੇ ਡੇਰੇ ਨੂੰ ਅਤੇ ਆਪਣੇ ਬੁੱਤਾਂ ਦੀ ਚੌਂਕੀ ਨੂੰ ਅਤੇ ਆਪਣੇ ਦੇਵਤੇ ਦੇ ਤਾਰੇ ਨੂੰ ਚੁੱਕ ਕੇ ਫਿਰਦੇ ਰਹੇ, ਜਿਸ ਨੂੰ ਤੁਸੀਂ ਆਪਣੇ ਲਈ ਬਣਾਇਆ! BSB BSB: You have taken along Sakkuth your king and Kaiwan your star god, the idols you made for yourselves.
27 ULB ਇਸ ਲਈ ਮੈਂ ਤੁਹਾਨੂੰ ਦੰਮਿਸਕ ਤੋਂ ਪਰੇ ਗ਼ੁਲਾਮੀ ਵਿੱਚ ਲੈ ਜਾਂਵਾਂਗਾ, ਯਹੋਵਾਹ ਦਾ ਇਹੋ ਬਚਨ ਹੈ, ਜਿਸ ਦਾ ਨਾਮ ਸੈਨਾਂ ਦਾ ਪਰਮੇਸ਼ੁਰ ਹੈ! BSB BSB: Therefore I will send you into exile beyond Damascus,” says the LORD, whose name is the God of Hosts.