1 ULB ਨਬੂਕਦਨੱਸਰ ਰਾਜਾ ਨੇ ਇੱਕ ਸੋਨੇ ਦੀ ਮੂਰਤੀ ਬਣਵਾਈ ਜਿਸ ਦੀ ਉੱਚਿਆਈ ਸੱਠ ਹੱਥ ਤੇ ਚੋੜਾਈ ਛੇ ਹੱਥ ਸੀ ਅਤੇ ਉਸ ਨੂੰ ਦੂਰਾ ਨਾਮਕ ਮੈਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ। BSB BSB: King Nebuchadnezzar made a golden statue sixty cubits high and six cubits wide, and he set it up on the plain of Dura in the province of Babylon.
2 ULB ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਭੇਜਿਆ ਕਿ ਸ਼ਜ਼ਾਦਿਆਂ, ਦੀਵਾਨਾਂ, ਸਰਦਾਰਾਂ, ਨਿਆਉਕਾਰਾਂ, ਭੰਡਾਰੀਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇੱਕਠਾ ਕਰਨ ਤਾਂ ਜੋ ਉਹ ਉਸ ਮੂਰਤੀ ਦੀ ਸਥਾਪਨਾ ਵਿੱਚ ਸ਼ਾਮਿਲ ਹੋਣ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ। BSB BSB: Then King Nebuchadnezzar sent word to assemble the satraps, prefects, governors, advisers, treasurers, judges, magistrates, and all the other officials of the provinces to attend the dedication of the statue he had set up.
3 ULB ਤਦ ਸ਼ਜਾਦੇ, ਦੀਵਾਨ, ਸਰਦਾਰ, ਨਿਆਉਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦਨਸਰ ਨੇ ਖੜੀ ਕੀਤੀ ਇੱਕਠੇ ਹੋਏ। ਉਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖੜ੍ਹੇ ਹੋਏ। BSB BSB: So the satraps, prefects, governors, advisers, treasurers, judges, magistrates, and all the rulers of the provinces assembled for the dedication of the statue that King Nebuchadnezzar had set up, and they stood before it.
4 ULB ਤਦ ਇੱਕ ਢੰਡੋਰੀਏ ਨੇ ਉੱਚੀ ਹਾਕ ਦੇ ਕੇ ਪੁਕਾਰਿਆ, ਹੇ ਲੋਕੋ, ਹੇ ਕੌਮੋ, ਹੇ ਭਾਖਿਓ, ਤੁਹਾਨੂੰ ਇਹ ਹੁਕਮ ਹੈ ਭਈ BSB BSB: Then the herald loudly proclaimed, “O people of every nation and language, this is what you are commanded:
5 ULB ਜਿਸ ਵੇਲੇ ਤੁਰ੍ਹੀ, ਬਾਂਸਰੀ, ਬੀਨਾ, ਸਾਰੰਗੀ, ਬਰਬਤ, ਬੀਨ ਤੇ ਹਰ ਤਰਾਂ ਦੇ ਵਾਜਿਆਂ ਦੀ ਆਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ, ਝੁੱਕ ਕੇ ਮੱਥਾ ਟੇਕੋ! BSB BSB: As soon as you hear the sound of the horn, flute, zither, lyre, harp, pipes, and all kinds of music, you must fall down and worship the golden statue that King Nebuchadnezzar has set up. 6 ULB ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਸੀ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ। BSB BSB: And whoever does not fall down and worship will immediately be thrown into the blazing fiery furnace.”
7 ULB ਇਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬਾਂਸਰੀ, ਬੀਨਾ, ਸਰੰਗੀ, ਬਰਬਤ ਅਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੋਮਾਂ ਤੇ ਭਾਖਿਆਂ ਨੇ ਝੁੱਕ ਕੇ ਉਸ ਸੋਨੇ ਦੀ ਮੂਰਤੀ ਦੇ ਅੱਗੇ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ। BSB BSB: Therefore, as soon as all the people heard the sound of the horn, flute, zither, lyre, harp, and all kinds of music, the people of every nation and language would fall down and worship the golden statue that King Nebuchadnezzar had set up.
8 ULB ਇਸ ਤੋਂ ਬਾਅਦ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆਂ ਉੱਤੇ ਦੋਸ਼ ਲਾਇਆ। BSB BSB: At this time some astrologers came forward and maliciously accused the Jews,
9 ULB ਉਹਨਾਂ ਨੇ ਨਬੂਕਦਨੱਸਰ ਰਾਜਾ ਨੂੰ ਆਖਿਆ ਕਿ ਹੇ ਰਾਜਾ, ਸਦਾ ਤੱਕ ਜੀਉਂਦੇ ਰਹੋ! BSB BSB: saying to King Nebuchadnezzar, “O king, may you live forever!
10 ULB ਹੇ ਰਾਜਾ, ਤੁਸੀਂ ਇੱਕ ਆਗਿਆ ਦਿੱਤੀ ਸੀ ਕਿ ਹਰ ਇੱਕ ਆਦਮੀ ਜੋ ਤੁਰ੍ਹੀ, ਬਾਂਸਰੀ, ਬੀਨਾ, ਸਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੇ ਤਾਂ ਝੁੱਕ ਕੇ ਸੋਨੇ ਦੀ ਮੂਰਤੀ ਨੂੰ ਮੱਥਾ ਟੇਕੇ BSB BSB: You, O king, have issued a decree that everyone who hears the sound of the horn, flute, zither, lyre, harp, pipes, and all kinds of music must fall down and worship the golden statue,
11 ULB ਅਤੇ ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ। BSB BSB: and that whoever does not fall down and worship will be thrown into the blazing fiery furnace.
12 ULB ਹੁਣ ਕਈ ਯਹੂਦੀ ਹਨ ਜਿਹਨਾਂ ਨੂੰ ਤੁਸੀਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਨਿਯੁਕਤ ਕੀਤਾ ਅਰਥਾਤ ਸ਼ਦਰਕ, ਮੇਸ਼ਕ, ਤੇ ਅਬਦ-ਨਗੋ, ਇਹਨਾਂ ਮਨੁੱਖਾਂ ਨੇ, ਹੇ ਰਾਜਾ, ਤੁਹਾਡਾ ਆਦਰ ਨਹੀਂ ਕੀਤਾ। ਨਾ ਤਾਂ ਉਹ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ, ਮੱਥਾ ਟੇਕਦੇ ਹਨ। BSB BSB: But there are some Jews you have appointed to manage the province of Babylon—Shadrach, Meshach, and Abednego—who have ignored you, O king, and have refused to serve your gods or worship the golden statue you have set up.”
13 ULB ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਨੂੰ ਹਾਜ਼ਰ ਕਰੋ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ। BSB BSB: Then Nebuchadnezzar, furious with rage, summoned Shadrach, Meshach, and Abednego. So these men were brought before the king,
14 ULB ਨਬੂਕਦਨੱਸਰ ਨੇ ਉਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬੇਦ-ਨਗੋ, ਕੀ ਇਹ ਸੱਚ ਹੈ ਕਿ ਤੁਸੀਂ ਮੇਰੇ ਦੇਵਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋ? BSB BSB: and Nebuchadnezzar said to them, “Shadrach, Meshach, and Abednego, is it true that you do not serve my gods or worship the golden statue I have set up?
15 ULB ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬਾਂਸਰੀ, ਬੀਨਾ, ਸਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੀ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ? BSB BSB: Now when you hear the sound of the horn, flute, zither, lyre, harp, pipes, and all kinds of music, if you are ready to fall down and worship the statue I have made, very good. But if you refuse to worship, you will be thrown at once into the blazing fiery furnace. Then what god will be able to deliver you from my hands?”
16 ULB ਤਦ ਸ਼ਦਰਕ, ਮੇਸ਼ਕ, ਅਤੇ ਅਬੇਦ-ਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜਰੂਰੀ ਨਹੀਂ ਸਮਝਦੇ ਹਾਂ। BSB BSB: Shadrach, Meshach, and Abednego replied to the king, “O Nebuchadnezzar, we have no need to answer you in this matter.
17 ULB ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛਡਾਵੇਗਾ, BSB BSB: If the God whom we serve exists, then He is able to deliver us from the blazing fiery furnace and from your hand, O king.
18 ULB ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ। BSB BSB: But even if He does not, let it be known to you, O king, that we will not serve your gods or worship the golden statue you have set up.”
19 ULB ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ। BSB BSB: At this, Nebuchadnezzar was filled with rage, and the expression on his face changed toward Shadrach, Meshach, and Abednego. He gave orders to heat the furnace seven times hotter than usual,
20 ULB ਫਿਰ ਉਸ ਨੇ ਆਪਣੀ ਫ਼ੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ। BSB BSB: and he commanded some mighty men of valor in his army to tie up Shadrach, Meshach, and Abednego and throw them into the blazing fiery furnace.
21 ULB ਤਦ ਉਹ ਆਦਮੀ ਆਪਣੇ, ਘਟੁਨਿਆਂ, ਪੱਗਾਂ ਤੇ ਲੀੜਿਆਂ ਸਣੇ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ। BSB BSB: So they were tied up, wearing robes, trousers, turbans, and other clothes, and they were thrown into the blazing fiery furnace.
22 ULB ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ। BSB BSB: The king’s command was so urgent and the furnace so hot that the fiery flames killed the men who carried up Shadrach, Meshach, and Abednego.
23 ULB ਇਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਸੁੱਟੇ ਗਏ। BSB BSB: And these three men, Shadrach, Meshach, and Abednego, firmly bound, fell into the blazing fiery furnace.
24 ULB ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ। BSB BSB: Suddenly King Nebuchadnezzar jumped up in amazement and asked his advisers, “Did we not throw three men, firmly bound, into the fire?” “Certainly, O king,” they replied.
25 ULB ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ! BSB BSB: “Look!” he exclaimed. “I see four men, unbound and unharmed, walking around in the fire—and the fourth looks like a son of the gods!”
26 ULB ਫਿਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਦ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਅੱਗ ਵਿੱਚੋਂ ਨਿੱਕਲ ਆਏ। BSB BSB: Then Nebuchadnezzar approached the door of the blazing fiery furnace and called out, “Shadrach, Meshach, and Abednego, servants of the Most High God, come out!” So Shadrach, Meshach, and Abednego came out of the fire,
27 ULB ਸ਼ਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ। BSB BSB: and when the satraps, prefects, governors, and royal advisers had gathered around, they saw that the fire had no effect on the bodies of these men. Not a hair of their heads was singed, their robes were unaffected, and there was no smell of fire on them.
28 ULB ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ। BSB BSB: Nebuchadnezzar declared, “Blessed be the God of Shadrach, Meshach, and Abednego, who has sent His angel and delivered His servants who trusted in Him. They violated the king’s command and risked their lives rather than serve or worship any god except their own God.
29 ULB ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁਕੜੇ ਟੁਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ! BSB BSB: Therefore I decree that the people of any nation or language who say anything offensive against the God of Shadrach, Meshach, and Abednego will be cut into pieces and their houses reduced to rubble. For there is no other god who can deliver in this way.”
30 ULB ਤਦ ਰਾਜੇ ਨੇ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਵਿੱਚ ਉੱਚਾ ਕੀਤਾ। BSB BSB: Then the king promoted Shadrach, Meshach, and Abednego in the province of Babylon.
Select verses for actions: Enter goes to them and Escape comes back.