1 ULB ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆਂ ਕੁਲ ਧਰਤੀ ਵਿੱਚ ਵੱਸਦੀਆਂ ਹਨ, ਤੁਹਾਨੂੰ ਸ਼ਾਂਤੀ ਮਿਲੇ! BSB BSB: King Nebuchadnezzar, To the people of every nation and language who dwell in all the earth: May your prosperity be multiplied.
2 ULB ਮੈਂ ਇਹ ਭਲਾ ਜਾਣਿਆ ਜੋ ਉਹਨਾਂ ਨਿਸ਼ਾਨੀਆਂ ਤੇ ਅਚੰਭਿਆਂ ਨੂੰ ਪਰਗਟ ਕਰਾਂ, ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ। BSB BSB: I am pleased to declare the signs and wonders that the Most High God has performed for me.
3 ULB ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਮਾਨ ਹਨ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਪ੍ਰਭੂਤਾ ਪੀੜੀਓਂ ਪੀੜੀ ਤੱਕ! BSB BSB: How great are His signs, how mighty His wonders! His kingdom is an eternal kingdom; His dominion endures from generation to generation.
4 ULB ਮੈਂ ਨਬੂਕਦਨੱਸਰ ਆਪਣੇ ਘਰ ਵਿੱਚ ਅਰਾਮ ਨਾਲ ਆਪਣੇ ਮਹਿਲ ਵਿੱਚ ਖ਼ੁਸ਼ਹਾਲ ਸੀ। BSB BSB: I, Nebuchadnezzar, was at ease in my house and flourishing in my palace.
5 ULB ਮੈਂ ਇੱਕ ਅਜਿਹਾ ਸੁਫ਼ਨਾ ਵੇਖਿਆ ਜਿਸ ਦੇ ਕਾਰਨ ਮੈਂ ਡਰਿਆ ਅਤੇ ਉਹਨਾਂ ਖ਼ਿਆਲਾਂ ਦੇ ਕਾਰਨ ਜੋ ਮੈਂ ਆਪਣੇ ਪਲੰਘ ਉੱਤੇ ਕੀਤੇ ਅਤੇ ਜਿਹਨਾਂ ਗੱਲਾਂ ਨੂੰ ਮੈਂ ਦੇਖਿਆ ਉਸ ਕਾਰਨ ਮੈਂ ਘਬਰਾ ਗਿਆ। BSB BSB: I had a dream, and it frightened me; while I was in my bed, the images and visions in my mind alarmed me.
6 ULB ਇਸ ਲਈ ਮੈਂ ਆਗਿਆ ਦਿੱਤੀ ਕਿ ਬਾਬਲ ਦੇ ਸਾਰੇ ਵਿਦਵਾਨ ਮੇਰੇ ਅੱਗੇ ਹਾਜ਼ਰ ਕੀਤੇ ਜਾਣ ਤਾਂ ਜੋ ਸੁਫ਼ਨੇ ਦਾ ਅਰਥ ਮੈਨੂੰ ਦੱਸਣ। BSB BSB: So I issued a decree that all the wise men of Babylon be brought before me to interpret the dream for me.
7 ULB ਤਦ ਜਾਦੂਗਰ, ਜੋਤਸ਼ੀ, ਕਸਦੀ ਤੇ ਅਗੰਮ-ਵਾਚਕ ਹਾਜ਼ਰ ਹੋਏ ਤਾਂ ਮੈਂ ਸੁਫ਼ਨਾ ਉਹਨਾਂ ਦੇ ਅੱਗੇ ਸੁਣਾਇਆ ਪਰ ਉਹਨਾਂ ਨੇ ਮੈਨੂੰ ਉਹ ਦਾ ਅਰਥ ਨਾ ਦੱਸਿਆ। BSB BSB: When the magicians, enchanters, astrologers, and diviners came in, I told them the dream, but they could not interpret it for me.
8 ULB ਅਖੀਰ ਨੂੰ ਦਾਨੀਏਲ ਜਿਸ ਦਾ ਨਾਮ ਮੇਰੇ ਦੇਵਤੇ ਦੇ ਨਾਮ ਦੇ ਅਨੁਸਾਰ ਬੇਲਟਸ਼ਸੱਰ ਹੈ, ਮੇਰੇ ਹਜ਼ੂਰ ਆਇਆ ਅਤੇ ਉਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ, ਸੋ ਮੈਂ ਉਹ ਦੇ ਅੱਗੇ ਸੁਫ਼ਨਾ ਸੁਣਾਇਆ ਤੇ ਆਖਿਆ, BSB BSB: But at last, into my presence came Daniel (whose name is Belteshazzar after the name of my god, and in whom is the spirit of the holy gods). And I told him the dream:
9 ULB ਹੇ ਬੇਲਟਸ਼ਸੱਰ, ਜਾਦੂਗਰਾਂ ਦੇ ਪ੍ਰਧਾਨ, ਇਸ ਲਈ ਜੋ ਮੈਂ ਜਾਣਦਾ ਹਾਂ ਕਿ ਤੇਰੇ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੂੰ ਕਿਸੇ ਭੇਤ ਦੇ ਕਾਰਨ ਨਹੀਂ ਘਬਰਾਉਂਦਾ, ਤੂੰ ਮੇਰੇ ਸੁਫ਼ਨੇ ਨੂੰ ਜੋ ਮੈਂ ਵੇਖਿਆ ਅਤੇ ਉਹਨਾਂ ਦਾ ਅਰਥ ਮੈਨੂੰ ਦੱਸ। BSB BSB: “O Belteshazzar, chief of the magicians, I know that the spirit of the holy gods is in you and that no mystery baffles you. So explain to me the visions I saw in my dream, and their interpretation.
10 ULB ਜੋ ਦਰਸ਼ਣ ਮੈਂ ਆਪਣੇ ਪਲੰਘ ਉੱਤੇ ਦੇਖਿਆ ਇਸ ਤਰ੍ਹਾਂ ਹੈ, ਜਦ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਵਿਚਕਾਰ ਇੱਕ ਰੁੱਖ ਸੀ ਜਿਸ ਦੀ ਉੱਚਿਆਈ ਬਹੁਤ ਵੱਡੀ ਸੀ। BSB BSB: In these visions of my mind as I was lying in bed, I saw this come to pass: There was a tree in the midst of the land, and its height was great.
11 ULB ਉਹ ਰੁੱਖ ਵਧਿਆ ਤੇ ਤਕੜਾ ਹੋ ਗਿਆ ਅਤੇ ਉਹ ਦੀ ਚੋਟੀ ਅਕਾਸ਼ ਤੱਕ ਪਹੁੰਚ ਗਈ, ਉਹ ਧਰਤੀ ਦੇ ਕੰਢਿਆਂ ਤੱਕ ਵਿਖਾਈ ਦੇਣ ਲੱਗਾ। BSB BSB: The tree grew large and strong; its top reached the sky, and it was visible to the ends of the earth.
12 ULB ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ। ਜੰਗਲੀ ਜਾਨਵਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਪ੍ਰਾਣੀ ਉਸ ਤੋਂ ਪਾਲੇ ਜਾਂਦੇ ਸਨ। BSB BSB: Its leaves were beautiful, its fruit was abundant, and upon it was food for all. Under it the beasts of the field found shelter, in its branches the birds of the air nested, and from it every creature was fed.
13 ULB ਮੈਂ ਆਪਣੇ ਪਲੰਘ ਉੱਤੇ ਦਰਸ਼ਣ ਵਿੱਚ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਰਾਖਾ, ਹਾਂ, ਇੱਕ ਪਵਿੱਤਰ ਜਨ ਅਕਾਸ਼ੋਂ ਉੱਤਰਿਆ BSB BSB: As I lay on my bed, I also saw in the visions of my mind a watcher, a holy one, coming down from heaven.
14 ULB ਉਹ ਨੇ ਉੱਚੀ ਹਾਕ ਮਾਰ ਕੇ ਇਉਂ ਆਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦੀਆਂ ਟਹਿਣੀਆਂ ਛਾਂਗ ਸੁੱਟੋ ਅਤੇ ਉਹ ਦੇ ਪੱਤੇ ਝਾੜ ਲਓ ਅਤੇ ਉਹ ਦਾ ਫਲ ਖਿਲਾਰ ਦਿਓ! ਜਾਨਵਰ ਉਹ ਦੇ ਹੇਠੋਂ ਤੇ ਪੰਛੀ ਉਹ ਦੀਆਂ ਟਹਿਣੀਆਂ ਦੇ ਉੱਤੋਂ ਚੱਲੇ ਜਾਣ। BSB BSB: He called out in a loud voice: ‘Cut down the tree and chop off its branches; strip off its leaves and scatter its fruit. Let the beasts flee from under it, and the birds from its branches.
15 ULB ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਵਿੱਚ ਪਸ਼ੂਆਂ ਦੇ ਨਾਲ ਹੋਵੇ। BSB BSB: But leave the stump with its roots in the ground, with a band of iron and bronze around it, in the tender grass of the field. Let him be drenched with the dew of heaven and graze with the beasts on the grass of the earth.
16 ULB ਉਹ ਦਾ ਮਨ ਬਦਲੇ ਅਤੇ ਮਨੁੱਖ ਜਿਹਾ ਨਾ ਰਹੇ ਸਗੋਂ ਉਹ ਪਸ਼ੂ ਜਿਹਾ ਹੋ ਜਾਵੇ ਅਤੇ ਉਸ ਉੱਤੇ ਸੱਤ ਸਾਲ ਬੀਤ ਜਾਣ। BSB BSB: Let his mind be changed from that of a man, and let him be given the mind of a beast till seven times pass him by.
17 ULB ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ। BSB BSB: This decision is the decree of the watchers, the verdict declared by the holy ones, so that the living will know that the Most High rules over the kingdom of mankind and gives it to whom He wishes, setting over it the lowliest of men.’
18 ULB ਮੈਂ ਨਬੂਕਦਨੱਸਰ ਰਾਜਾ ਨੇ ਇਹ ਸੁਫ਼ਨਾ ਵੇਖਿਆ ਹੈ। ਤੂੰ ਹੇ ਬੇਲਟਸ਼ਸੱਰ, ਉਹ ਦਾ ਅਰਥ ਦੱਸ ਕਿਉਂ ਜੋ ਮੇਰੇ ਰਾਜ ਦੇ ਸਭ ਵਿਦਵਾਨ ਮੈਨੂੰ ਇਹ ਦਾ ਅਰਥ ਦੱਸ ਨਹੀਂ ਸਕੇ ਪਰ ਤੂੰ ਦੱਸ ਸਕਦਾ ਹੈਂ ਕਿਉਂ ਜੋ ਪਵਿੱਤਰ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ! BSB BSB: This is the dream that I, King Nebuchadnezzar, saw. Now, Belteshazzar, tell me the interpretation, because none of the wise men of my kingdom can interpret it for me. But you are able, because the spirit of the holy gods is in you.”
19 ULB ਤਦ ਦਾਨੀਏਲ ਜਿਸ ਦਾ ਨਾਮ ਬੇਲਟਸ਼ਸੱਰ ਵੀ ਸੀ ਕੁਝ ਦੇਰ ਤੱਕ ਚੁੱਪ ਰਿਹਾ ਅਤੇ ਆਪਣੇ ਖ਼ਿਆਲਾਂ ਤੋਂ ਘਬਰਾਇਆ। ਰਾਜੇ ਨੇ ਉੱਤਰ ਦੇ ਕੇ ਉਸ ਨੂੰ ਆਖਿਆ, ਹੇ ਬੇਲਟਸ਼ਸੱਰ ਸੁਫ਼ਨੇ ਤੋਂ ਤੇ ਉਹ ਦੇ ਅਰਥ ਤੋਂ ਨਾ ਘਬਰਾ! ਬੇਲਟਸ਼ਸੱਰ ਨੇ ਉੱਤਰ ਦੇ ਕੇ ਆਖਿਆ, ਹੇ ਮੇਰੇ ਸਵਾਮੀ, ਇਹ ਸੁਫ਼ਨਾ ਤੇਰੇ ਨਾਲ ਵੈਰ ਰੱਖਣ ਵਾਲਿਆਂ ਦੇ ਲਈ ਤੇ ਉਹ ਦਾ ਅਰਥ ਤੇਰੇ ਵਿਰੋਧੀਆਂ ਲਈ ਹੋਵੇ! BSB BSB: For a time, Daniel, who was also known as Belteshazzar, was perplexed, and his thoughts alarmed him. So the king said, “Belteshazzar, do not let the dream or its interpretation alarm you.” “My lord,” replied Belteshazzar, “may the dream apply to those who hate you, and its interpretation to your enemies!
20 ULB ਉਹ ਰੁੱਖ ਜੋ ਤੁਸੀਂ ਦੇਖਿਆ ਜੋ ਉਹ ਵਧਿਆ ਤੇ ਤਕੜਾ ਹੋਇਆ ਜਿਸ ਦੀ ਚੋਟੀ ਅਕਾਸ਼ ਤੱਕ ਪਹੁੰਚੀ ਤੇ ਉਹ ਧਰਤੀ ਦੇ ਕੰਢਿਆਂ ਤੱਕ ਵਿਖਾਈ ਦਿੰਦਾ ਸੀ। BSB BSB: The tree you saw that grew large and strong, whose top reached the sky and was visible to all the earth,
21 ULB ਜਿਸ ਦੇ ਪੱਤੇ ਸੋਹਣੇ ਸਨ ਅਤੇ ਫਲ ਬਹੁਤਾ ਸੀ ਜਿਸ ਦੇ ਵਿੱਚ ਸਭਨਾਂ ਲਈ ਭੋਜਨ ਸੀ, ਜਿਸ ਦੇ ਹੇਠ ਜੰਗਲੀ ਜਾਨਵਰ ਬਹਿੰਦੇ ਅਤੇ ਜਿਹ ਦੀਆਂ ਟਹਿਣੀਆਂ ਵਿੱਚ ਅਕਾਸ਼ ਦੇ ਪੰਛੀ ਵਸੇਰਾ ਕਰਦੇ ਸਨ। BSB BSB: whose foliage was beautiful and whose fruit was abundant, providing food for all, under which the beasts of the field lived, and in whose branches the birds of the air nested—
22 ULB ਹੇ ਰਾਜਾ, ਉਹ ਤੁਸੀਂ ਹੀ ਹੋ ਜਿਹੜੇ ਵਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਮਹਿਮਾ ਵਧੀ ਤੇ ਸਵਰਗ ਤੱਕ ਪਹੁੰਚ ਗਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੱਕ ਫੈਲਿਆ ਹੈ। BSB BSB: you, O king, are that tree! For you have become great and strong; your greatness has grown to reach the sky, and your dominion extends to the ends of the earth.
23 ULB ਹੇ ਰਾਜਾ, ਤੁਸੀਂ ਜੋ ਇੱਕ ਰਾਖੇ ਨੂੰ, ਪਵਿੱਤਰ ਜਨ ਨੂੰ ਅਕਾਸ਼ੋਂ ਉਤਰਦੇ ਅਤੇ ਇਹ ਆਖਦੇ ਵੇਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ, ਉਹ ਦਾ ਸਤਿਆ ਨਾਸ਼ ਕਰ ਸੁੱਟੋ ਤਾਂ ਵੀ ਜ਼ਮੀਨ ਵਿੱਚ ਉਹ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ। ਸਗੋਂ ਉਹ ਨੂੰ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਕਿ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ, ਜਦ ਤੱਕ ਸੱਤ ਜੁਗ ਉਹ ਦੇ ਉੱਤੇ ਨਾ ਬੀਤਣ, ਉਹ ਦਾ ਹਿੱਸਾ ਖੇਤ ਦੇ ਪਸ਼ੂਆਂ ਨਾਲ ਹੋਵੇ। BSB BSB: And you, O king, saw a watcher, a holy one, coming down from heaven and saying: ‘Cut down the tree and destroy it, but leave the stump with its roots in the ground, with a band of iron and bronze around it, in the tender grass of the field. Let him be drenched with the dew of heaven, and graze with the beasts of the field till seven times pass him by.’
24 ULB ਹੇ ਰਾਜਾ, ਉਹ ਦਾ ਅਰਥ ਜੋ ਅੱਤ ਮਹਾਨ ਨੇ ਠਹਿਰਾਇਆ ਹੈ ਕਿ ਰਾਜਾ ਨਾਲ ਘਟੇ, ਇਹੋ ਹੈ BSB BSB: This is the interpretation, O king, and this is the decree that the Most High has issued against my lord the king:
25 ULB ਭਈ ਤੁਸੀਂ ਮਨੁੱਖਾਂ ਵਿੱਚੋਂ ਹੱਕੇ ਜਾਓਗੇ, ਖੇਤ ਦੇ ਪਸ਼ੂਆਂ ਵਿੱਚ ਵੱਸੋਗੇ। ਤੁਹਾਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ, ਅਕਾਸ਼ ਦੀ ਤ੍ਰੇਲ ਨਾਲ ਤਰ ਕੀਤੇ ਜਾਓਗੇ। ਤੁਹਾਡੇ ਉੱਤੇ ਸੱਤ ਸਮੇਂ ਬੀਤ ਜਾਣਗੇ, ਤਦ ਤੁਸੀਂ ਜਾਣੋਗੇ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ, ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ! BSB BSB: You will be driven away from mankind, and your dwelling will be with the beasts of the field. You will feed on grass like an ox and be drenched with the dew of heaven, and seven times shall pass you by, until you acknowledge that the Most High rules over the kingdom of mankind and gives it to whom He wishes.
26 ULB ਅਤੇ ਇਹ ਜੋ ਉਹਨਾਂ ਨੇ ਹੁਕਮ ਕੀਤਾ ਕਿ ਰੁੱਖ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ, ਅਰਥ ਇਹ ਹੈ ਭਈ ਜਦੋਂ ਤੁਹਾਨੂੰ ਪਤਾ ਲੱਗੇਗਾ ਕਿ ਰਾਜ ਦਾ ਅਧਿਕਾਰ ਅਕਾਸ਼ੋਂ ਹੁੰਦਾ ਹੈ ਤਾਂ ਤੁਹਾਡਾ ਰਾਜ ਤੁਹਾਡੇ ਲਈ ਫੇਰ ਪੱਕਾ ਕੀਤਾ ਜਾਵੇਗਾ। BSB BSB: As for the command to leave the stump of the tree with its roots, your kingdom will be restored to you as soon as you acknowledge that Heaven rules.
27 ULB ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇਂ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ। BSB BSB: Therefore, may my advice be pleasing to you, O king. Break away from your sins by doing what is right, and from your iniquities by showing mercy to the oppressed. Perhaps there will be an extension of your prosperity.”
28 ULB ਇਹ ਸੱਭੋ ਕੁਝ ਨਬੂਕਦਨੱਸਰ ਰਾਜਾ ਉੱਤੇ ਬੀਤਿਆ। BSB BSB: All this happened to King Nebuchadnezzar.
29 ULB ਬਾਰਾਂ ਮਹੀਨਿਆਂ ਦੇ ਪਿੱਛੋਂ ਉਹ ਬਾਬਲ ਦੇ ਸ਼ਾਹੀ ਮਹਿਲ ਵਿੱਚ ਟਹਿਲ ਰਿਹਾ ਸੀ BSB BSB: Twelve months later, as he was walking on the roof of the royal palace of Babylon,
31 ULB ਰਾਜਾ ਇਹ ਗੱਲ ਕਰ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕਿ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਇਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੇਰੇ ਕੋਲੋਂ ਲੈ ਲਿਆ ਗਿਆ ਹੈ। BSB BSB: While the words were still in the king’s mouth, a voice came from heaven: “It is decreed to you, King Nebuchadnezzar, that the kingdom has departed from you.
32 ULB ਤੂੰ ਮਨੁੱਖਾਂ ਵਿੱਚੋਂ ਛੇਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲੱਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ! BSB BSB: You will be driven away from mankind to live with the beasts of the field, and you will feed on grass like an ox. And seven times will pass you by, until you acknowledge that the Most High rules over the kingdom of mankind and gives it to whom He wishes.”
33 ULB ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਛੇਕਿਆ ਗਿਆ ਤੇ ਬਲਦਾਂ ਵਾਂਗੂੰ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੱਕ ਉਹ ਦੇ ਵਾਲ ਉਕਾਬਾਂ ਦੇ ਪਰਾਂ ਵਾਂਙੂ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾਂ ਵਰਗੇ ਵੱਧ ਗਏ! BSB BSB: At that moment the sentence against Nebuchadnezzar was fulfilled. He was driven away from mankind. He ate grass like an ox, and his body was drenched with the dew of heaven, until his hair grew like the feathers of an eagle and his nails like the claws of a bird.
34 ULB ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ! BSB BSB: But at the end of those days I, Nebuchadnezzar, looked up to heaven, and my sanity was restored to me. Then I praised the Most High, and I honored and glorified Him who lives forever: “For His dominion is an everlasting dominion, and His kingdom endures from generation to generation.
35 ULB ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸੁਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ? BSB BSB: All the peoples of the earth are counted as nothing, and He does as He pleases with the army of heaven and the peoples of the earth. There is no one who can restrain His hand or say to Him, ‘What have You done?’”
36 ULB ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫਿਰ ਮੁੜ ਆਈ, ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ, ਮੇਰਾ ਦਬਕਾ ਫਿਰ ਮੇਰੇ ਵਿੱਚ ਆ ਗਿਆ, ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫਿਰ ਲੱਭ ਲਿਆ, ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ। BSB BSB: At the same time my sanity was restored, my honor and splendor returned to me for the glory of my kingdom. My advisers and nobles sought me out, and I was restored to my throne, and surpassing greatness was added to me.
37 ULB ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ! BSB BSB: Now I, Nebuchadnezzar, praise and exalt and glorify the King of heaven, for all His works are true and all His ways are just. And He is able to humble those who walk in pride.
Select verses for actions: Enter goes to them and Escape comes back.