1 ULB ਇਸ ਲਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੀਆਂ ਬਿਧੀਆਂ, ਕਨੂੰਨਾਂ, ਹੁਕਮਾਂ ਅਤੇ ਨਿਰਦੇਸ਼ਾਂ ਦੀ ਸਦਾ ਲਈ ਪਾਲਨਾ ਕਰੋ। BSB BSB: You shall therefore love the LORD your God and always keep His charge, His statutes, His ordinances, and His commandments.
2 ULB ਅੱਜ ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਪੁੱਤਰਾਂ ਨਾਲ ਨਹੀਂ ਬੋਲਦਾ, ਜਿਨ੍ਹਾਂ ਨੇ ਨਾ ਤਾਂ ਕੁਝ ਜਾਣਿਆ ਅਤੇ ਨਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਤਾੜ, ਉਸ ਦੀ ਮਹਾਨਤਾ, ਉਸ ਦਾ ਸ਼ਕਤੀ ਵਾਲਾ ਹੱਥ ਅਤੇ ਉਸ ਦੀ ਲੰਮੀ ਬਾਂਹ ਨੂੰ ਵੇਖਿਆ ਹੈ, BSB BSB: Know this day that it is not your children who have known and seen the discipline of the LORD your God: His greatness, His mighty hand, and His outstretched arm;
3 ULB ਨਾਲ ਹੀ ਉਸ ਦੇ ਨਿਸ਼ਾਨ ਅਤੇ ਉਸ ਦੇ ਕੰਮ ਜਿਹੜੇ ਉਸ ਨੇ ਮਿਸਰ ਵਿੱਚ ਉੱਥੋਂ ਦੇ ਰਾਜੇ ਫ਼ਿਰਊਨ ਅਤੇ ਉਸ ਦੇ ਦੇਸ਼ ਨਾਲ ਕੀਤੇ BSB BSB: the signs and works He did in Egypt to Pharaoh king of Egypt and all his land;
4 ULB ਅਤੇ ਉਸ ਨੇ ਮਿਸਰ ਦੀ ਫ਼ੌਜ, ਉਨ੍ਹਾਂ ਦੇ ਘੋੜਿਆਂ ਅਤੇ ਉਨ੍ਹਾਂ ਦੇ ਰਥਾਂ ਨਾਲ ਕੀ ਕੀਤਾ, ਜਦ ਉਹ ਤੁਹਾਡਾ ਪਿੱਛਾ ਕਰਦੇ ਸਨ, ਉਸ ਨੇ ਲਾਲ ਸਮੁੰਦਰ ਦਾ ਪਾਣੀ ਉਨ੍ਹਾਂ ਦੇ ਉੱਤੋਂ ਦੀ ਵਗਾਇਆ, ਅਤੇ ਕਿਵੇਂ ਯਹੋਵਾਹ ਨੇ ਉਨ੍ਹਾਂ ਦਾ ਨਾਸ਼ ਕੀਤਾ ਕਿ ਅੱਜ ਤੱਕ ਉਨ੍ਹਾਂ ਦਾ ਪਤਾ ਨਹੀਂ। BSB BSB: what He did to the Egyptian army and horses and chariots when He made the waters of the Red Sea engulf them as they pursued you, and how He destroyed them completely, even to this day;
5 ULB ਤੁਹਾਡੇ ਇਸ ਸਥਾਨ ਵਿੱਚ ਪਹੁੰਚਣ ਤੱਕ ਉਸ ਨੇ ਤੁਹਾਡੇ ਲਈ ਉਜਾੜ ਵਿੱਚ ਕੀ-ਕੀ ਕੀਤਾ, BSB BSB: what He did for you in the wilderness until you reached this place;
6 ULB ਅਤੇ ਉਸ ਨੇ ਰਊਬੇਨੀ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨਾਲ ਕੀ-ਕੀ ਕੀਤਾ, ਜਦ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ, ਉਨ੍ਹਾਂ ਦੇ ਤੰਬੂਆਂ ਅਤੇ ਉਨ੍ਹਾਂ ਦੇ ਸਾਰੇ ਜੀਵ-ਜੰਤੂਆਂ ਨੂੰ ਅਤੇ ਉਨ੍ਹਾਂ ਨੂੰ ਜਿਹੜੇ ਉਨ੍ਹਾਂ ਦੀ ਪੈਰਵਈ ਕਰਦੇ ਸਨ, ਸਾਰੇ ਇਸਰਾਏਲੀਆਂ ਵਿੱਚੋਂ ਨਿਗਲ ਲਿਆ, BSB BSB: and what He did in the midst of all the Israelites to Dathan and Abiram, the sons of Eliab the Reubenite, when the earth opened its mouth and swallowed them, their households, their tents, and every living thing that belonged to them.
7 ULB ਪਰੰਤੂ ਤੁਹਾਡੀਆਂ ਅੱਖਾਂ ਨੇ ਯਹੋਵਾਹ ਦੇ ਕੀਤੇ ਹੋਏ ਇੰਨ੍ਹਾਂ ਸਾਰੇ ਵੱਡੇ-ਵੱਡੇ ਕੰਮਾਂ ਨੂੰ ਵੇਖਿਆ ਹੈ। BSB BSB: For it is your own eyes that have seen every great work that the LORD has done.
8 ULB ਇਸ ਲਈ ਤੁਸੀਂ ਇਹ ਸਾਰੇ ਹੁਕਮ ਮੰਨੋ, ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤਾਂ ਜੋ ਤੁਸੀਂ ਤਕੜੇ ਹੋਵੇ ਅਤੇ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ, ਜਿਸ ਦੇ ਅਧਿਕਾਰੀ ਹੋਣ ਲਈ ਤੁਸੀਂ ਪਾਰ ਜਾਂਦੇ ਹੋ, BSB BSB: You shall therefore keep every commandment I am giving you today, so that you may have the strength to go in and possess the land that you are crossing the Jordan to possess,
9 ULB ਅਤੇ ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਰਹਿ ਸਕੋ, ਜਿਸ ਦੀ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਵੰਸ਼ ਨੂੰ ਦੇਣ ਦੀ ਸਹੁੰ ਖਾਧੀ ਸੀ, ਜਿਸ ਦੇਸ਼ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ। BSB BSB: and so that you may live long in the land that the LORD swore to your fathers to give them and their descendants, a land flowing with milk and honey.
10 ULB ਕਿਉਂ ਜੋ ਉਹ ਦੇਸ਼ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਮਿਸਰ ਦੇਸ਼ ਵਰਗਾ ਨਹੀਂ ਹੈ ਜਿੱਥੋਂ ਤੁਸੀਂ ਨਿੱਕਲੇ ਹੋ, ਜਿੱਥੇ ਤੁਸੀਂ ਆਪਣੇ ਬੀਜ ਬੀਜਦੇ ਸੀ ਅਤੇ ਸਾਗ ਪੱਤ ਦੀ ਕਿਆਰੀ ਵਾਂਗੂੰ ਆਪਣੇ ਪੈਰ ਨਾਲ ਨਾਲੀਆਂ ਬਣਾ ਕੇ ਪਾਣੀ ਦਿੰਦੇ ਸੀ। BSB BSB: For the land that you are entering to possess is not like the land of Egypt, from which you have come, where you sowed your seed and irrigated on foot, like a vegetable garden.
11 ULB ਪਰ ਜਿਸ ਦੇਸ਼ ਉੱਤੇ ਅਧਿਕਾਰ ਕਰਨ ਤੁਸੀਂ ਪਾਰ ਜਾਂਦੇ ਹੋ, ਉਹ ਪਹਾੜਾਂ ਅਤੇ ਵਾਦੀਆਂ ਦਾ ਦੇਸ਼ ਹੈ ਜੋ ਅਕਾਸ਼ ਦੀ ਵਰਖਾ ਦਾ ਪਾਣੀ ਪੀਂਦੀਆਂ ਹਨ। BSB BSB: But the land that you are crossing the Jordan to possess is a land of mountains and valleys that drinks in the rain from heaven.
12 ULB ਉਹ ਇੱਕ ਅਜਿਹੀ ਧਰਤੀ ਹੈ, ਜਿਸ ਦਾ ਯਹੋਵਾਹ ਤੁਹਾਡਾ ਪਰਮੇਸ਼ੁਰ ਧਿਆਨ ਰੱਖਦਾ ਹੈ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਜ਼ਰ ਉਸ ਉੱਤੇ ਸਾਲ ਦੇ ਅਰੰਭ ਤੋਂ ਲੈ ਕੇ ਸਾਲ ਦੇ ਅੰਤ ਤੱਕ ਲੱਗੀ ਰਹਿੰਦੀ ਹੈ। BSB BSB: It is a land for which the LORD your God cares; the eyes of the LORD your God are always on it, from the beginning to the end of the year.
13 ULB ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ, BSB BSB: So if you carefully obey the commandments I am giving you today, to love the LORD your God and to serve Him with all your heart and with all your soul,
14 ULB ਤਾਂ ਮੈਂ ਤੁਹਾਡੀ ਧਰਤੀ ਉੱਤੇ ਸਮੇਂ ਸਿਰ ਵਰਖਾ ਵਰ੍ਹਾਵਾਂਗਾ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਜੋ ਤੁਸੀਂ ਆਪਣਾ ਅੰਨ, ਨਵੀਂ ਮਧ ਅਤੇ ਤੇਲ ਇਕੱਠਾ ਕਰ ਸਕੋ। BSB BSB: then I will provide rain for your land in season, the autumn and spring rains, that you may gather your grain, new wine, and oil.
15 ULB ਅਤੇ ਮੈਂ ਤੁਹਾਡੇ ਖੇਤਾਂ ਵਿੱਚ ਤੁਹਾਡੇ ਪਸ਼ੂਆਂ ਲਈ ਘਾਹ ਦੇਵਾਂਗਾ ਅਤੇ ਤੁਸੀਂ ਰੱਜ ਕੇ ਖਾਓਗੇ। BSB BSB: And I will provide grass in the fields for your livestock, and you will eat and be satisfied.
16 ULB ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਭਟਕ ਜਾਣ ਅਤੇ ਤੁਸੀਂ ਕੁਰਾਹੇ ਪੈ ਕੇ ਦੂਜੇ ਦੇਵਤਿਆਂ ਦੀ ਪੂਜਾ ਕਰਨ ਲੱਗੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ BSB BSB: But be careful that you are not enticed to turn aside to worship and bow down to other gods,
17 ULB ਅਤੇ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇ ਅਤੇ ਉਹ ਅਕਾਸ਼ ਨੂੰ ਅਜਿਹਾ ਬੰਦ ਕਰੇ ਕਿ ਵਰਖਾ ਨਾ ਹੋਵੇ ਅਤੇ ਜ਼ਮੀਨ ਆਪਣਾ ਫਲ ਨਾ ਦੇਵੇ, ਅਤੇ ਤੁਸੀਂ ਉਸ ਚੰਗੇ ਦੇਸ਼ ਤੋਂ ਜਿਹੜਾ ਯਹੋਵਾਹ ਤੁਹਾਨੂੰ ਦਿੰਦਾ ਹੈ, ਛੇਤੀ ਨਾਲ ਨਾਸ਼ ਹੋ ਜਾਓਗੇ। BSB BSB: or the anger of the LORD will be kindled against you. He will shut the heavens so that there will be no rain, nor will the land yield its produce, and you will soon perish from the good land that the LORD is giving you.
18 ULB ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ। BSB BSB: Fix these words of mine in your hearts and minds; tie them as reminders on your hands and bind them on your foreheads.
19 ULB ਤੁਸੀਂ ਆਪਣੇ ਘਰ ਵਿੱਚ ਬੈਠੇ ਹੋਏ, ਰਾਹ ਚੱਲਦੇ, ਲੰਮੇ ਪਏ ਅਤੇ ਉੱਠਦੇ ਹੋਏ ਇਨ੍ਹਾਂ ਗੱਲਾਂ ਦੀ ਚਰਚਾ ਕਰ ਕੇ ਆਪਣੇ ਬੱਚਿਆਂ ਨੂੰ ਸਿਖਾਇਓ। BSB BSB: Teach them to your children, speaking about them when you sit at home and when you walk along the road, when you lie down and when you get up.
20 ULB ਤੁਸੀਂ ਇਨ੍ਹਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ, BSB BSB: Write them on the doorposts of your houses and on your gates,
21 ULB ਤਾਂ ਜੋ ਜਿਸ ਦੇਸ਼ ਨੂੰ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ, ਉਸ ਵਿੱਚ ਤੁਹਾਡੀ ਅਤੇ ਤੁਹਾਡੇ ਬੱਚਿਆਂ ਦੀ ਉਮਰ ਲੰਮੀ ਹੋਵੇ ਅਤੇ ਜਦ ਤੱਕ ਧਰਤੀ ਉੱਤੇ ਅਕਾਸ਼ ਬਣਿਆ ਰਹੇ ਤਦ ਤੱਕ ਉਹ ਵੀ ਬਣੇ ਰਹਿਣ। BSB BSB: so that as long as the heavens are above the earth, your days and those of your children may be multiplied in the land that the LORD swore to give your fathers.
22 ULB ਜੇਕਰ ਤੁਸੀਂ ਇਨ੍ਹਾਂ ਸਾਰੇ ਹੁਕਮਾਂ ਦੀ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ, ਮਨ ਲਾ ਕੇ ਪਾਲਨਾ ਕਰੋ ਅਤੇ ਇਨ੍ਹਾਂ ਨੂੰ ਪੂਰਾ ਕਰੋ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਨਾਲ ਲੱਗੇ ਰਹੋ, BSB BSB: For if you carefully keep all these commandments I am giving you to follow—to love the LORD your God, to walk in all His ways, and to hold fast to Him—
23 ULB ਤਾਂ ਯਹੋਵਾਹ ਇਨ੍ਹਾਂ ਸਾਰੀਆਂ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇਗਾ ਅਤੇ ਤੁਸੀਂ ਸਾਰੀਆਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ, ਕਾਬੂ ਪਾ ਲਵੋਗੇ। BSB BSB: then the LORD will drive out all these nations before you, and you will dispossess nations greater and stronger than you.
24 ULB ਹਰੇਕ ਸਥਾਨ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ, ਉਹ ਤੁਹਾਡਾ ਹੋਵੇਗਾ ਅਰਥਾਤ ਉਜਾੜ ਤੋਂ ਲਬਾਨੋਨ ਤੱਕ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੱਕ ਤੁਹਾਡੀਆਂ ਹੱਦਾਂ ਹੋਣਗੀਆਂ। BSB BSB: Every place where the sole of your foot treads will be yours. Your territory will extend from the wilderness to Lebanon, and from the Euphrates River to the Western Sea.
25 ULB ਕੋਈ ਮਨੁੱਖ ਤੁਹਾਡੇ ਅੱਗੇ ਠਹਿਰ ਨਾ ਸਕੇਗਾ ਕਿਉਂਕਿ ਜਿਵੇਂ ਉਸ ਨੇ ਤੁਹਾਨੂੰ ਬਚਨ ਦਿੱਤਾ ਹੈ, ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਦਬਕਾ ਅਤੇ ਤੁਹਾਡਾ ਭੈ ਸਾਰੀ ਧਰਤੀ ਉੱਤੇ ਜਿੱਥੋਂ ਦੀ ਤੁਸੀਂ ਤੁਰੋਗੇ, ਪਾ ਦੇਵੇਗਾ। BSB BSB: No man will be able to stand against you; the LORD your God will put the fear and dread of you upon all the land, wherever you set foot, as He has promised you.
26 ULB ਵੇਖੋ, ਮੈਂ ਅੱਜ ਤੁਹਾਡੇ ਅੱਗੇ ਬਰਕਤ ਅਤੇ ਸਰਾਪ ਰੱਖਦਾ ਹਾਂ: BSB BSB: See, today I am setting before you a blessing and a curse—
27 ULB ਬਰਕਤ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, BSB BSB: a blessing if you obey the commandments of the LORD your God that I am giving you today,
28 ULB ਸਰਾਪ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਸੁਣੋ ਪਰ ਉਸ ਮਾਰਗ ਤੋਂ ਕੁਰਾਹੇ ਪੈ ਜਾਓ, ਜਿਸ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਜਾਓ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ। BSB BSB: but a curse if you disobey the commandments of the LORD your God and turn aside from the path I command you today by following other gods, which you have not known.
30 ULB ਕੀ ਉਹ ਯਰਦਨ ਪਾਰ ਉਸ ਰਾਹ ਦੇ ਪਿੱਛੇ ਨਹੀਂ ਹਨ, ਜਿੱਥੇ ਸੂਰਜ ਡੁੱਬਦਾ ਹੈ ਅਤੇ ਕਨਾਨੀਆਂ ਦੇ ਦੇਸ਼ ਵਿੱਚ ਜਿਹੜੇ ਅਰਾਬਾਹ ਵਿੱਚ ਗਿਲਗਾਲ ਦੇ ਅੱਗੇ ਮੋਰਹ ਦੇ ਬਲੂਤਾਂ ਕੋਲ ਵੱਸਦੇ ਹਨ? BSB BSB: Are not these mountains across the Jordan, west of the road toward the sunset, in the land of the Canaanites who live in the Arabah opposite Gilgal near the Oak of Moreh?
31 ULB ਕਿਉਂ ਜੋ ਤੁਸੀਂ ਯਰਦਨ ਪਾਰ ਲੰਘਣ ਵਾਲੇ ਹੋ ਤਾਂ ਜੋ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਸੀਂ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਸ ਵਿੱਚ ਵੱਸੋਗੇ, BSB BSB: For you are about to cross the Jordan to enter and possess the land that the LORD your God is giving you. When you take possession of it and settle in it,
32 ULB ਇਸ ਲਈ ਤੁਸੀਂ ਇਨ੍ਹਾਂ ਸਾਰੀਆਂ ਬਿਧੀਆਂ ਅਤੇ ਕਨੂੰਨਾਂ ਨੂੰ ਪੂਰਾ ਕਰਨ ਲਈ ਮੰਨੋ, ਜਿਹੜੇ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ। BSB BSB: be careful to follow all the statutes and ordinances that I am setting before you today.
Select verses for actions: Enter goes to them and Escape comes back.