1 ULB ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤਰ ਹੋ। ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਚੀਰਨਾ ਅਤੇ ਨਾ ਹੀ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ BSB BSB: You are sons of the LORD your God; do not cut yourselves or shave your foreheads on behalf of the dead,
2 ULB ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਨੇ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਨਿੱਜ-ਪਰਜਾ ਹੋਣ ਲਈ ਚੁਣ ਲਿਆ ਹੈ। BSB BSB: for you are a people holy to the LORD your God. The LORD has chosen you to be a people for His prized possession out of all the peoples on the face of the earth.
3 ULB ਤੁਸੀਂ ਕਿਸੇ ਘਿਣਾਉਣੀ ਚੀਜ਼ ਨੂੰ ਨਾ ਖਾਇਓ। BSB BSB: You must not eat any detestable thing.
4 ULB ਜਿਨ੍ਹਾਂ ਪਸ਼ੂਆਂ ਨੂੰ ਤੁਸੀਂ ਖਾ ਸਕਦੇ ਹੋ, ਉਹ ਇਹ ਹਨ ਅਰਥਾਤ ਬਲਦ, ਭੇਡ, ਬੱਕਰੀ BSB BSB: These are the animals that you may eat: The ox, the sheep, the goat,
5 ULB ਹਿਰਨ, ਚਿਕਾਰਾ, ਲਾਲ ਹਿਰਨ, ਜੰਗਲੀ ਬੱਕਰਾ, ਸਾਂਬਰ, ਜੰਗਲੀ ਸਾਨ੍ਹ ਅਤੇ ਪਹਾੜੀ ਭੇਡ। BSB BSB: the deer, the gazelle, the roe deer, the wild goat, the ibex, the antelope, and the mountain sheep.
6 ULB ਪਸ਼ੂਆਂ ਵਿੱਚੋਂ ਹਰੇਕ ਪਸ਼ੂ ਜਿਸ ਦੇ ਖੁਰ ਪਾਟੇ ਹੋਏ ਹੋਣ ਅਰਥਾਤ ਖੁਰਾਂ ਦੇ ਦੋ ਵੱਖ-ਵੱਖ ਹਿੱਸੇ ਹੋਣ ਅਤੇ ਜੁਗਾਲੀ ਕਰਨ ਵਾਲਾ ਹੋਵੇ, ਉਹ ਤੁਸੀਂ ਖਾ ਸਕਦੇ ਹੋ। BSB BSB: You may eat any animal that has a split hoof divided in two and that chews the cud.
7 ULB ਫੇਰ ਵੀ ਤੁਸੀਂ ਇਨ੍ਹਾਂ ਪਸ਼ੂਆਂ ਵਿੱਚੋਂ ਨਾ ਖਾਇਓ ਭਾਵੇਂ ਇਹ ਜੁਗਾਲੀ ਕਰਦੇ ਹੋਣ ਜਾਂ ਇਨ੍ਹਾਂ ਦੇ ਖੁਰ ਪਾਟੇ ਹੋਣ ਅਰਥਾਤ ਊਠ, ਖਰਗੋਸ਼ ਅਤੇ ਪਹਾੜੀ ਖਰਗੋਸ਼, ਕਿਉਂ ਜੋ ਇਹ ਜੁਗਾਲੀ ਤਾਂ ਕਰਦੇ ਹਨ ਪਰ ਇਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ ਹੁੰਦੇ, ਇਹ ਤੁਹਾਡੇ ਲਈ ਅਸ਼ੁੱਧ ਹਨ, BSB BSB: But of those that chew the cud or have a completely divided hoof, you are not to eat the following: the camel, the rabbit, or the rock badger. Although they chew the cud, they do not have a divided hoof. They are unclean for you,
8 ULB ਸੂਰ, ਕਿਉਂਕਿ ਇਸ ਦੇ ਖੁਰ ਤਾਂ ਪਾਟੇ ਹੋਏ ਹਨ ਪਰ ਇਹ ਜੁਗਾਲੀ ਨਹੀਂ ਕਰਦਾ, ਇਹ ਤੁਹਾਡੇ ਲਈ ਅਸ਼ੁੱਧ ਹੈ, ਤੁਸੀਂ ਨਾ ਤਾਂ ਇਨ੍ਹਾਂ ਦਾ ਮਾਸ ਖਾਣਾ ਅਤੇ ਨਾ ਇਨ੍ਹਾਂ ਦੀ ਲੋਥ ਨੂੰ ਛੂਹਣਾ। BSB BSB: as well as the pig; though it has a divided hoof, it does not chew the cud. It is unclean for you. You must not eat its meat or touch its carcass.
9 ULB ਜਿੰਨ੍ਹੇ ਜਲ-ਜੰਤੂ ਹਨ ਉਨ੍ਹਾਂ ਵਿੱਚੋਂ ਤੁਸੀਂ ਇਨ੍ਹਾਂ ਨੂੰ ਖਾ ਸਕਦੇ ਹੋ ਅਰਥਾਤ ਜਿਨ੍ਹਾਂ ਦੇ ਪਰ ਅਤੇ ਚਾਨੇ ਹੋਣ। BSB BSB: Of all the creatures that live in the water, you may eat anything with fins and scales,
10 ULB ਪਰ ਜਿਨ੍ਹਾਂ ਦੇ ਪਰ ਅਤੇ ਚਾਨੇ ਨਾ ਹੋਣ, ਉਹ ਤੁਸੀਂ ਨਾ ਖਾਇਓ। ਉਹ ਤੁਹਾਡੇ ਲਈ ਅਸ਼ੁੱਧ ਹਨ। BSB BSB: but you may not eat anything that does not have fins and scales; it is unclean for you.
11 ULB ਸਾਰੇ ਪਵਿੱਤਰ ਪੰਛੀ ਤੁਸੀਂ ਖਾ ਸਕਦੇ ਹੋ। BSB BSB: You may eat any clean bird,
12 ULB ਪਰ ਇਨ੍ਹਾਂ ਨੂੰ ਤੁਸੀਂ ਨਾ ਖਾਇਓ ਅਰਥਾਤ ਉਕਾਬ, ਹੱਡ, ਖੋਰ, ਸਮੁੰਦਰੀ ਉਕਾਬ, BSB BSB: but these you may not eat: the eagle, the bearded vulture, the black vulture,
13 ULB ਇੱਲ, ਲਗੜ ਅਤੇ ਗਿੱਧ ਉਸ ਦੀ ਪ੍ਰਜਾਤੀ ਅਨੁਸਾਰ, BSB BSB: the red kite, the falcon, any kind of kite,
14 ULB ਹਰ ਇੱਕ ਪਹਾੜੀ ਕਾਂ ਉਸ ਦੀ ਪ੍ਰਜਾਤੀ ਅਨੁਸਾਰ, BSB BSB: any kind of raven,
15 ULB ਸ਼ੁਤਰ ਮੁਰਗ, ਬਿਲ ਬਤੌਰੀ, ਕੁਰਲ ਅਤੇ ਬਾਜ਼ ਉਸ ਦੀ ਪ੍ਰਜਾਤੀ ਅਨੁਸਾਰ, BSB BSB: the ostrich, the screech owl, the gull, any kind of hawk,
16 ULB ਨਿੱਕਾ ਉੱਲੂ ਅਤੇ ਵੱਡਾ ਉੱਲੂ ਅਤੇ ਕੰਨਾਂ ਵਾਲੇ ਉੱਲੂ, BSB BSB: the little owl, the great owl, the white owl,
17 ULB ਹਵਾਸਲ ਗਿਰਝ, ਮਾਹੀ ਗੀਰ, BSB BSB: the desert owl, the osprey, the cormorant,
18 ULB ਲਮ ਢੀਂਗ ਅਤੇ ਬਗਲਾ ਉਸ ਦੀ ਪ੍ਰਜਾਤੀ ਅਨੁਸਾਰ, ਚੱਕੀ ਰਾਹ ਅਤੇ ਚੰਮ ਗਿੱਦੜ, BSB BSB: the stork, any kind of heron, the hoopoe, or the bat.
19 ULB ਅਤੇ ਸਾਰੇ ਘਿਸਰਨ ਵਾਲੇ ਪੰਖੇਰੂ, ਉਹ ਤੁਹਾਡੇ ਲਈ ਅਸ਼ੁੱਧ ਹਨ, ਉਹ ਨਾ ਖਾਧੇ ਜਾਣ। BSB BSB: All flying insects are unclean for you; they may not be eaten.
20 ULB ਪਰ ਸਾਰੇ ਸ਼ੁੱਧ ਪੰਖੇਰੂ ਤੁਸੀਂ ਖਾ ਸਕਦੇ ਹੋ। BSB BSB: But you may eat any clean bird.
21 ULB ਜੋ ਆਪਣੇ ਆਪ ਮਰ ਜਾਵੇ, ਉਸ ਨੂੰ ਤੁਸੀਂ ਨਾ ਖਾਇਓ। ਇਹ ਤੁਸੀਂ ਉਸ ਪਰਦੇਸੀ ਨੂੰ ਖਾਣ ਲਈ ਦੇ ਸਕਦੇ ਹੋ ਜਿਹੜਾ ਤੁਹਾਡੇ ਫਾਟਕ ਦੇ ਅੰਦਰ ਹੈ ਜਾਂ ਉਸ ਨੂੰ ਕਿਸੇ ਪਰਾਏ ਕੋਲ ਵੇਚ ਸਕਦੇ ਹੋ, ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ। ਤੁਸੀਂ ਮੇਮਣੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ। BSB BSB: You are not to eat any carcass; you may give it to the foreigner residing within your gates, and he may eat it, or you may sell it to a foreigner. For you are a holy people belonging to the LORD your God. You must not cook a young goat in its mother’s milk.
22 ULB ਤੁਸੀਂ ਜ਼ਰੂਰ ਹੀ ਆਪਣੇ ਬੀਜ ਦੀ ਸਾਰੀ ਪੈਦਾਵਾਰ ਦਾ ਦਸਵੰਧ ਦਿਓ, ਜਿਹੜੀ ਖੇਤ ਵਿੱਚੋਂ ਸਾਲ ਦੇ ਸਾਲ ਨਿੱਕਲਦੀ ਹੈ। BSB BSB: You must be sure to set aside a tenth of all the produce brought forth each year from your fields.
23 ULB ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਜਿਹੜਾ ਉਹ ਆਪਣਾ ਨਾਮ ਵਸਾਉਣ ਲਈ ਚੁਣੇਗਾ ਆਪਣੇ ਅੰਨ, ਆਪਣੀ ਨਵੀਂ ਮਧ ਅਤੇ ਆਪਣੇ ਤੇਲ ਦੇ ਦਸਵੰਧ ਨੂੰ ਅਤੇ ਆਪਣੇ ਇੱਜੜ ਤੇ ਆਪਣੇ ਚੌਣੇ ਦੇ ਪਹਿਲੌਠਿਆਂ ਨੂੰ ਖਾਇਓ, ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਸਦਾ ਤੱਕ ਮੰਨਣਾ ਸਿੱਖੋ। BSB BSB: And you are to eat a tenth of your grain, new wine, and oil, and the firstborn of your herds and flocks, in the presence of the LORD your God at the place He will choose as a dwelling for His Name, so that you may learn to fear the LORD your God always.
24 ULB ਜੇਕਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਬਹੁਤ ਦੂਰ ਹੋਵੇ, ਅਤੇ ਉੱਥੋਂ ਦਾ ਰਾਹ ਤੁਹਾਡੇ ਲਈ ਅਜਿਹਾ ਲੰਮਾ ਹੋਵੇ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਨਾਲ ਮਿਲੀਆਂ ਵਸਤੂਆਂ ਉੱਥੇ ਲੈ ਕੇ ਜਾ ਨਾ ਸਕੋ, BSB BSB: But if the distance is too great for you to carry that with which the LORD your God has blessed you, because the place where the LORD your God will choose to put His Name is too far away,
25 ULB ਤਾਂ ਤੁਸੀਂ ਉਹ ਨੂੰ ਚਾਂਦੀ ਨਾਲ ਬਦਲ ਕੇ, ਉਸ ਚਾਂਦੀ ਨੂੰ ਆਪਣੇ ਹੱਥ ਵਿੱਚ ਬੰਨ੍ਹ ਲਿਓ ਅਤੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, BSB BSB: then exchange it for money, take the money in your hand, and go to the place the LORD your God will choose.
26 ULB ਤੁਸੀਂ ਉਸ ਚਾਂਦੀ ਨਾਲ ਗਾਂ-ਬਲਦ, ਭੇਡ, ਦਾਖਰਸ, ਮਧ ਜਾਂ ਕੋਈ ਵੀ ਵਸਤੂ ਜਿਸ ਲਈ ਤੁਹਾਡਾ ਜੀ ਲੋਚੇ, ਮੁੱਲ ਲੈ ਲਿਓ ਅਤੇ ਉਸ ਨੂੰ ਤੁਸੀਂ ਆਪਣੇ ਘਰਾਣੇ ਸਮੇਤ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਓ ਅਤੇ ਅਨੰਦ ਕਰਿਓ। BSB BSB: Then you may spend the money on anything you desire: cattle, sheep, wine, strong drink, or anything you wish. You are to feast there in the presence of the LORD your God and rejoice with your household.
27 ULB ਤੁਸੀਂ ਉਸ ਲੇਵੀ ਨੂੰ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਭੁੱਲ ਨਾ ਜਾਇਓ, ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ। BSB BSB: And do not neglect the Levite within your gates, since he has no portion or inheritance among you.
28 ULB ਹਰੇਕ ਤਿੰਨ ਸਾਲ ਦੇ ਅੰਤ ਵਿੱਚ ਤੁਸੀਂ ਤੀਜੇ ਸਾਲ ਦੀ ਆਪਣੀ ਪੈਦਾਵਾਰ ਦਾ ਸਾਰਾ ਦਸਵੰਧ ਲਿਆ ਕੇ ਆਪਣੇ ਫਾਟਕਾਂ ਦੇ ਅੰਦਰ ਰੱਖਿਓ, BSB BSB: At the end of every three years, bring a tenth of all your produce for that year and lay it up within your gates.
29 ULB ਤਦ ਲੇਵੀ, ਜਿਸ ਦਾ ਤੁਹਾਡੇ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਜੋ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਆ ਕੇ ਖਾਣ ਅਤੇ ਰੱਜਣ, ਤਾਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇ। BSB BSB: Then the Levite (because he has no portion or inheritance among you), the foreigner, the fatherless, and the widow within your gates may come and eat and be satisfied. And the LORD your God will bless you in all the work of your hands.
Select verses for actions: Enter goes to them and Escape comes back.