1 ULB ਹਰੇਕ ਸੱਤਾਂ ਸਾਲਾਂ ਦੇ ਅੰਤ ਵਿੱਚ ਤੁਸੀਂ ਛੁਟਕਾਰਾ ਦਿਆ ਕਰੋ। BSB BSB: At the end of every seven years you must cancel debts.
2 ULB ਛੁਟਕਾਰੇ ਦਾ ਤਰੀਕਾ ਇਹ ਹੈ, ਹਰ ਲੈਣਦਾਰ ਆਪਣਾ ਉਹ ਕਰਜ਼ ਜਿਹੜਾ ਉਸ ਨੇ ਆਪਣੇ ਗੁਆਂਢੀ ਨੂੰ ਉਧਾਰ ਦਿੱਤਾ ਸੀ, ਛੱਡ ਦੇਵੇ। ਉਹ ਆਪਣੇ ਗੁਆਂਢੀ ਅਤੇ ਆਪਣੇ ਭਰਾ ਤੋਂ ਵਸੂਲੀ ਨਾ ਕਰੇ ਕਿਉਂ ਜੋ ਯਹੋਵਾਹ ਦੇ ਨਾਮ ਤੋਂ ਛੁਟਕਾਰੇ ਦੀ ਘੋਸ਼ਣਾ ਕੀਤੀ ਗਈ ਹੈ। BSB BSB: This is the manner of remission: Every creditor shall cancel what he has loaned to his neighbor. He is not to collect anything from his neighbor or brother, because the LORD’s time of release has been proclaimed.
3 ULB ਪਰਦੇਸੀ ਤੋਂ ਤੁਸੀਂ ਵਸੂਲੀ ਕਰ ਸਕਦੇ ਹੋ ਪਰ ਤੁਹਾਡਾ ਜੋ ਕੁਝ ਤੁਹਾਡੇ ਭਰਾ ਕੋਲ ਹੋਵੇ, ਉਹ ਤੁਸੀਂ ਆਪਣੇ ਆਪ ਛੱਡ ਦਿਓ। BSB BSB: You may collect something from a foreigner, but you must forgive whatever your brother owes you.
4 ULB ਤਦ ਤੁਹਾਡੇ ਵਿਚੋਂ ਕੋਈ ਕੰਗਾਲ ਨਾ ਰਹੇਗਾ ਕਿਉਂ ਜੋ ਯਹੋਵਾਹ ਤੁਹਾਨੂੰ ਉਸ ਦੇਸ਼ ਵਿੱਚ ਬਰਕਤ ਦੇਵੇਗਾ, ਜਿਹੜਾ ਉਹ ਤੁਹਾਨੂੰ ਅਧਿਕਾਰ ਕਰਨ ਲਈ ਵਿਰਾਸਤ ਵਿੱਚ ਦੇਣ ਵਾਲਾ ਹੈ। BSB BSB: There will be no poor among you, however, because the LORD will surely bless you in the land that the LORD your God is giving you to possess as an inheritance,
5 ULB ਪਰ ਜ਼ਰੂਰੀ ਹੈ ਕਿ ਤੁਸੀਂ ਮਨ ਲਾ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਸੁਣੋ ਅਤੇ ਇਸ ਸਾਰੇ ਹੁਕਮਨਾਮੇ ਨੂੰ ਪੂਰਾ ਕਰਕੇ ਇਸ ਦੀ ਪਾਲਣਾ ਕਰੋ, ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ। BSB BSB: if only you obey the LORD your God and are careful to follow all these commandments I am giving you today.
6 ULB ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣੇ ਬਚਨ ਅਨੁਸਾਰ ਤੁਹਾਨੂੰ ਬਰਕਤ ਦੇਵੇਗਾ ਅਤੇ ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ। ਤੁਸੀਂ ਬਹੁਤੀਆਂ ਕੌਮਾਂ ਉੱਤੇ ਰਾਜ ਕਰੋਗੇ ਪਰ ਉਹ ਤੁਹਾਡੇ ਉੱਤੇ ਰਾਜ ਨਾ ਕਰਨਗੀਆਂ। BSB BSB: When the LORD your God blesses you as He has promised, you will lend to many nations but borrow from none; you will rule over many nations but be ruled by none.
7 ULB ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ, BSB BSB: If there is a poor man among your brothers within any of the gates in the land that the LORD your God is giving you, then you are not to harden your heart or shut your hand from your poor brother.
8 ULB ਪਰ ਤੁਸੀਂ ਆਪਣੇ ਹੱਥ ਉਸ ਦੇ ਲਈ ਜ਼ਰੂਰ ਹੀ ਖੁੱਲ੍ਹੇ ਰੱਖਿਓ ਅਤੇ ਉਸ ਨੂੰ ਉਸ ਦੀ ਲੋੜ ਅਨੁਸਾਰ ਜ਼ਰੂਰ ਹੀ ਉਧਾਰ ਦਿਓ। BSB BSB: Instead, you are to open your hand to him and freely loan him whatever he needs.
9 ULB ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ। BSB BSB: Be careful not to harbor this wicked thought in your heart: “The seventh year, the year of release, is near,” so that you look upon your poor brother begrudgingly and give him nothing. He will cry out to the LORD against you, and you will be guilty of sin.
10 ULB ਤੁਸੀਂ ਜ਼ਰੂਰ ਹੀ ਉਸ ਨੂੰ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਕਿਉਂ ਜੋ ਇਸੇ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ। BSB BSB: Give generously to him, and do not let your heart be grieved when you do so. And because of this the LORD your God will bless you in all your work and in everything to which you put your hand.
11 ULB ਕੰਗਾਲ ਤਾਂ ਦੇਸ਼ ਵਿੱਚ ਹਮੇਸ਼ਾ ਹੀ ਰਹਿਣਗੇ, ਇਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਦੇਸ਼ ਵਿੱਚ ਆਪਣੇ ਲੋੜਵੰਦ ਅਤੇ ਕੰਗਾਲ ਭਰਾਵਾਂ ਲਈ ਆਪਣਾ ਹੱਥ ਜ਼ਰੂਰ ਹੀ ਖੁੱਲ੍ਹਾ ਰੱਖਿਓ। BSB BSB: For there will never cease to be poor in the land; that is why I am commanding you to open wide your hand to your brother and to the poor and needy in your land.
13 ULB ਜਦ ਤੁਸੀਂ ਉਸ ਨੂੰ ਅਜ਼ਾਦ ਕਰਕੇ ਆਪਣੇ ਕੋਲੋਂ ਭੇਜੋ ਤਾਂ ਉਸ ਨੂੰ ਖਾਲੀ ਹੱਥ ਨਾ ਭੇਜਿਓ, BSB BSB: And when you release him, do not send him away empty-handed.
14 ULB ਸਗੋਂ ਆਪਣੇ ਇੱਜੜ, ਪਿੜ ਅਤੇ ਦਾਖ਼ਰਸ ਦੇ ਕੋਹਲੂ ਵਿੱਚੋਂ ਦਿਲ ਖੋਲ੍ਹ ਕੇ ਉਸ ਨੂੰ ਦਿਓ। ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਉਸੇ ਤਰ੍ਹਾਂ ਹੀ ਤੁਸੀਂ ਉਸ ਨੂੰ ਦਿਓ। BSB BSB: You are to furnish him liberally from your flock, your threshing floor, and your winepress. You shall give to him as the LORD your God has blessed you.
15 ULB ਯਾਦ ਰੱਖੋ, ਤੁਸੀਂ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਛੁਟਕਾਰਾ ਦਿੱਤਾ, ਇਸ ਲਈ ਮੈਂ ਅੱਜ ਤੁਹਾਨੂੰ ਇਸ ਗੱਲ ਦਾ ਹੁਕਮ ਦਿੰਦਾ ਹਾਂ। BSB BSB: Remember that you were slaves in the land of Egypt, and the LORD your God redeemed you; that is why I am giving you this command today.
16 ULB ਪਰ ਜੇਕਰ ਉਹ ਤੁਹਾਨੂੰ ਆਖੇ, 'ਮੈਂ ਤੇਰੇ ਕੋਲੋਂ ਨਹੀਂ ਜਾਂਵਾਂਗਾ' ਕਿਉਂ ਜੋ ਤੁਹਾਡੇ ਨਾਲ ਅਤੇ ਤੁਹਾਡੇ ਘਰਾਣੇ ਨਾਲ ਪ੍ਰੇਮ ਕਰਦਾ ਹੈ ਅਤੇ ਤੁਹਾਡੇ ਨਾਲ ਖੁਸ਼ੀ ਨਾਲ ਰਹਿੰਦਾ ਹੈ, BSB BSB: But if your servant says to you, ‘I do not want to leave you,’ because he loves you and your household and is well off with you,
17 ULB ਤਾਂ ਤੁਸੀਂ ਆਰ ਲੈ ਕੇ ਉਸ ਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦੇਣਾ, ਤਾਂ ਉਹ ਸਦਾ ਲਈ ਤੁਹਾਡਾ ਦਾਸ ਬਣ ਜਾਵੇਗਾ, ਤੁਸੀਂ ਆਪਣੀ ਦਾਸੀ ਨਾਲ ਵੀ ਅਜਿਹਾ ਹੀ ਕਰਨਾ। BSB BSB: then take an awl and pierce it through his ear into the door, and he will become your servant for life. And treat your maidservant the same way.
18 ULB ਜਦ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰਕੇ ਭੇਜ ਦਿਓ, ਤਾਂ ਉਸ ਨੂੰ ਛੱਡਣਾ ਤੁਹਾਨੂੰ ਬਹੁਤਾ ਔਖਾ ਨਾ ਲੱਗੇ, ਕਿਉਂ ਜੋ ਉਸ ਨੇ ਛੇ ਸਾਲਾਂ ਤੱਕ ਮਜ਼ਦੂਰ ਦੀ ਦੁਗਣੀ ਮਜ਼ਦੂਰੀ ਦੇ ਬਰਾਬਰ ਤੁਹਾਡੀ ਸੇਵਾ ਕੀਤੀ ਹੈ। ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ। BSB BSB: Do not regard it as a hardship to set your servant free, because his six years of service were worth twice the wages of a hired hand. And the LORD your God will bless you in all you do.
19 ULB ਤੁਸੀਂ ਆਪਣੇ ਚੌਣੇ ਅਤੇ ਇੱਜੜ ਦੇ ਜੰਮੇ ਹੋਏ ਸਾਰੇ ਪਹਿਲੌਠੇ ਨਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਵਿੱਤਰ ਰੱਖੋ, ਤੁਸੀਂ ਆਪਣੇ ਚੌਣੇ ਦੇ ਕਿਸੇ ਪਹਿਲੌਠੇ ਤੋਂ ਕੋਈ ਕੰਮ ਨਾ ਲੈਣਾ ਅਤੇ ਨਾ ਹੀ ਆਪਣੇ ਇੱਜੜ ਦੇ ਕਿਸੇ ਪਹਿਲੌਠੇ ਦੀ ਉੱਨ ਕਤਰਨਾ। BSB BSB: You must set apart to the LORD your God every firstborn male produced by your herds and flocks. You are not to put the firstborn of your oxen to work, nor are you to shear the firstborn of your flock.
20 ULB ਤੁਸੀਂ ਅਤੇ ਤੁਹਾਡਾ ਘਰਾਣਾ ਉਸ ਨੂੰ ਸਾਲ ਦੇ ਸਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਖਾਵੇ, ਜਿਹੜਾ ਯਹੋਵਾਹ ਚੁਣੇਗਾ, BSB BSB: Each year you and your household are to eat it before the LORD your God in the place the LORD will choose.
21 ULB ਪਰ ਜੇਕਰ ਉਸ ਵਿੱਚ ਕੋਈ ਦੋਸ਼ ਹੋਵੇ ਅਰਥਾਤ ਉਹ ਲੰਗੜਾ ਜਾਂ ਅੰਨ੍ਹਾਂ ਹੋਵੇ ਜਾਂ ਕੋਈ ਹੋਰ ਬੁਰਾ ਦੋਸ਼ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਨਾ ਚੜ੍ਹਾਇਓ। BSB BSB: But if an animal has a defect, is lame or blind, or has any serious flaw, you must not sacrifice it to the LORD your God.
22 ULB ਤੁਸੀਂ ਉਸ ਨੂੰ ਆਪਣੇ ਫਾਟਕਾਂ ਦੇ ਅੰਦਰ ਖਾਇਓ। ਅਸ਼ੁੱਧ ਅਤੇ ਸ਼ੁੱਧ ਦੋਵੇਂ ਮਨੁੱਖ ਜਿਵੇਂ ਚਿਕਾਰਾ ਅਤੇ ਹਿਰਨ ਦਾ ਮਾਸ ਖਾਂਦੇ ਹਨ, ਉਸ ਨੂੰ ਵੀ ਖਾ ਸਕਦੇ ਹਨ। BSB BSB: Eat it within your gates; both the ceremonially unclean and clean may eat it as they would a gazelle or a deer.
23 ULB ਪਰ ਤੁਸੀਂ ਉਸ ਨੂੰ ਲਹੂ ਸਮੇਤ ਨਾ ਖਾਇਓ, ਸਗੋਂ ਉਸ ਦੇ ਲਹੂ ਨੂੰ ਪਾਣੀ ਵਾਂਗੂੰ ਧਰਤੀ ਉੱਤੇ ਡੋਲ੍ਹ ਦਿਓ। BSB BSB: But you must not eat the blood; pour it on the ground like water.
Select verses for actions: Enter goes to them and Escape comes back.