1 ULB ਅਬੀਬ ਦੇ ਮਹੀਨੇ ਨੂੰ ਯਾਦ ਰੱਖ ਕੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਸਹ ਮਨਾਇਆ ਕਰੋ, ਕਿਉਂ ਜੋ ਅਬੀਬ ਦੇ ਮਹੀਨੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਸਰ ਤੋਂ ਰਾਤ ਦੇ ਸਮੇਂ ਕੱਢ ਲਿਆਇਆ ਸੀ। BSB BSB: Observe the month of Abib and celebrate the Passover to the LORD your God, because in the month of Abib the LORD your God brought you out of Egypt by night.
2 ULB ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਆਪਣੇ ਚੌਣੇ ਅਤੇ ਇੱਜੜ ਵਿੱਚੋਂ ਪਸ਼ੂ ਉਸ ਸਥਾਨ ਵਿੱਚ ਪਸਹ ਕਰਕੇ ਚੜ੍ਹਾਇਓ, ਜਿਹੜਾ ਯਹੋਵਾਹ ਆਪਣਾ ਨਾਮ ਵਸਾਉਣ ਲਈ ਚੁਣੇਗਾ। BSB BSB: You are to offer to the LORD your God the Passover sacrifice from the herd or flock in the place the LORD will choose as a dwelling for His Name.
3 ULB ਤੁਸੀਂ ਉਹ ਦੇ ਨਾਲ ਖਮੀਰ ਨਾ ਖਾਇਓ। ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਜਿਹੜੀ ਦੁੱਖ ਦੀ ਰੋਟੀ ਹੈ, ਉਹ ਦੇ ਨਾਲ ਖਾਇਓ ਕਿਉਂ ਜੋ ਤੁਸੀਂ ਮਿਸਰ ਦੇਸ਼ ਤੋਂ ਜਲਦਬਾਜ਼ੀ ਵਿੱਚ ਨਿੱਕਲੇ ਸੀ। BSB BSB: You must not eat leavened bread with it; for seven days you are to eat with it unleavened bread, the bread of affliction, because you left the land of Egypt in haste—so that you may remember for the rest of your life the day you left the land of Egypt.
4 ULB ਸੱਤ ਦਿਨਾਂ ਤੱਕ ਕੋਈ ਖਮੀਰ ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਨਾ ਵੇਖਿਆ ਜਾਵੇ, ਅਤੇ ਜੋ ਪਸ਼ੂ ਪਹਿਲੇ ਦਿਨ ਦੀ ਸ਼ਾਮ ਨੂੰ ਤੁਸੀਂ ਬਲੀ ਕਰਕੇ ਚੜ੍ਹਾਓ ਉਸ ਦੇ ਮਾਸ ਵਿੱਚੋਂ ਸਵੇਰ ਤੱਕ ਕੁਝ ਬਾਕੀ ਨਾ ਰਹੇ। BSB BSB: No leaven is to be found in all your land for seven days, and none of the meat you sacrifice in the evening of the first day shall remain until morning.
5 ULB ਤੁਸੀਂ ਪਸਹ ਨੂੰ ਆਪਣੇ ਕਿਸੇ ਫਾਟਕ ਦੇ ਅੰਦਰ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਬਲੀ ਕਰਕੇ ਨਾ ਚੜ੍ਹਾਇਓ, BSB BSB: You are not to sacrifice the Passover animal in any of the towns that the LORD your God is giving you.
6 ULB ਪਰੰਤੂ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਉੱਥੇ ਤੁਸੀਂ ਸ਼ਾਮ ਨੂੰ ਪਸਹ ਚੜ੍ਹਾਇਓ, ਜਦ ਸੂਰਜ ਡੁੱਬ ਰਿਹਾ ਹੋਵੇ ਅਤੇ ਸਾਲ ਦੇ ਉਸੇ ਸਮੇਂ ਵਿੱਚ ਜਦ ਤੁਸੀਂ ਮਿਸਰ ਤੋਂ ਨਿੱਕਲੇ ਸੀ। BSB BSB: You must only offer the Passover sacrifice at the place the LORD your God will choose as a dwelling for His Name. Do this in the evening as the sun sets, at the same time you departed from Egypt.
7 ULB ਤੁਸੀਂ ਉਸਦਾ ਮਾਸ ਭੁੰਨ ਕੇ ਉਸੇ ਸਥਾਨ ਵਿੱਚ ਖਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਫੇਰ ਸਵੇਰ ਨੂੰ ਤੁਸੀਂ ਆਪਣੇ ਤੰਬੂਆਂ ਨੂੰ ਮੁੜ ਆਇਓ। BSB BSB: And you shall roast it and eat it in the place the LORD your God will choose, and in the morning you shall return to your tents.
8 ULB ਛੇ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਇਓ ਅਤੇ ਸੱਤਵੇਂ ਦਿਨ ਯਹੋਵਾਹ ਤੁਹਾਡੀ ਪਰਮੇਸ਼ੁਰ ਦੀ ਮਹਾਂ ਸਭਾ ਹੋਵੇ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਿਓ। BSB BSB: For six days you must eat unleavened bread, and on the seventh day you shall hold a solemn assembly to the LORD your God, and you must not do any work.
9 ULB ਜਦ ਤੋਂ ਤੁਸੀਂ ਆਪਣੀ ਖੜ੍ਹੀ ਫ਼ਸਲ ਨੂੰ ਦਾਤੀ ਲਾਉਣ ਲੱਗੋ, ਉਸ ਸਮੇਂ ਤੋਂ ਸ਼ੁਰੂ ਕਰਕੇ ਤੁਸੀਂ ਸੱਤ ਹਫ਼ਤੇ ਗਿਣ ਲਿਓ। BSB BSB: You are to count off seven weeks from the time you first put the sickle to the standing grain.
10 ULB ਤਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਦੇ ਅਨੁਸਾਰ ਉਸ ਦੇ ਲਈ ਆਪਣੀ ਖੁਸ਼ੀ ਦੇ ਭੇਟ ਦੇ ਨਜ਼ਰਾਨੇ ਦੇ ਕੇ ਹਫ਼ਤਿਆਂ ਦਾ ਪਰਬ ਮਨਾਇਓ। BSB BSB: And you shall celebrate the Feast of Weeks to the LORD your God with a freewill offering that you give in proportion to how the LORD your God has blessed you,
11 ULB ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ। BSB BSB: and you shall rejoice before the LORD your God in the place He will choose as a dwelling for His Name—you, your sons and daughters, your menservants and maidservants, and the Levite within your gates, as well as the foreigner, the fatherless, and the widows among you.
12 ULB ਯਾਦ ਰੱਖਿਓ ਕਿ ਤੁਸੀਂ ਮਿਸਰ ਵਿੱਚ ਗੁਲਾਮ ਸੀ, ਇਸ ਲਈ ਤੁਸੀਂ ਇਨ੍ਹਾਂ ਬਿਧੀਆਂ ਨੂੰ ਮੰਨਿਓ ਅਤੇ ਪੂਰਾ ਕਰਿਓ। BSB BSB: Remember that you were slaves in Egypt, and carefully follow these statutes.
13 ULB ਜਦ ਤੁਸੀਂ ਆਪਣੇ ਪਿੜ ਅਤੇ ਦਾਖਰਸ ਦੇ ਕੋਹਲੂ ਤੋਂ ਆਪਣਾ ਮਾਲ ਇਕੱਠਾ ਕਰ ਲਿਆ ਹੋਵੇ, ਤਦ ਤੁਸੀਂ ਸੱਤ ਦਿਨਾਂ ਤੱਕ ਡੇਰਿਆਂ ਦਾ ਪਰਬ ਮਨਾਇਓ। BSB BSB: You are to celebrate the Feast of Tabernacles for seven days after you have gathered the produce of your threshing floor and your winepress.
14 ULB ਆਪਣੇ ਇਸ ਪਰਬ ਵਿੱਚ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤੁਸੀਂ ਸਾਰੇ ਅਨੰਦ ਕਰਿਓ। BSB BSB: And you shall rejoice in your feast—you, your sons and daughters, your menservants and maidservants, and the Levite, as well as the foreigner, the fatherless, and the widows among you.
15 ULB ਤੁਸੀਂ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਚੁਣੇਗਾ, ਸੱਤ ਦਿਨਾਂ ਤੱਕ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਰਬ ਮਨਾਇਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਵਾਧੇ ਵਿੱਚ ਅਤੇ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇਗਾ, ਇਸ ਲਈ ਤੁਸੀਂ ਪੂਰਾ ਅਨੰਦ ਕਰਿਓ। BSB BSB: For seven days you shall celebrate a feast to the LORD your God in the place He will choose, because the LORD your God will bless you in all your produce and in all the work of your hands, so that your joy will be complete.
16 ULB ਸਾਲ ਵਿੱਚ ਤਿੰਨ ਵਾਰ, ਤੁਹਾਡੇ ਸਾਰੇ ਪੁਰਖ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਹਾਜ਼ਰ ਹੋਣ ਜਿਹੜਾ ਉਹ ਚੁਣੇਗਾ, ਅਰਥਾਤ ਪਤੀਰੀ ਰੋਟੀ ਦੇ ਪਰਬ, ਡੇਰਿਆਂ ਦੇ ਪਰਬ ਅਤੇ ਹਫਤਿਆਂ ਦੇ ਪਰਬ ਦੇ ਸਮੇਂ। ਉਹ ਖਾਲੀ ਹੱਥ ਯਹੋਵਾਹ ਦੇ ਸਨਮੁਖ ਹਾਜ਼ਰ ਨਾ ਹੋਣ। BSB BSB: Three times a year all your men are to appear before the LORD your God in the place He will choose: at the Feast of Unleavened Bread, the Feast of Weeks, and the Feast of Tabernacles. No one should appear before the LORD empty-handed.
17 ULB ਹਰੇਕ ਪੁਰਖ ਆਪਣੇ-ਆਪਣੇ ਵਿੱਤ ਅਨੁਸਾਰ ਅਤੇ ਉਸ ਬਰਕਤ ਦੇ ਅਨੁਸਾਰ ਦੇਵੇ, ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ। BSB BSB: Everyone must appear with a gift as he is able, according to the blessing the LORD your God has given you.
18 ULB ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈ ਅਤੇ ਪ੍ਰਧਾਨ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ। BSB BSB: You are to appoint judges and officials for your tribes in every town that the LORD your God is giving you. They are to judge the people with righteous judgment.
19 ULB ਤੁਸੀਂ ਨਿਆਂ ਨੂੰ ਨਾ ਵਿਗਾੜਿਓ। ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ। ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਉਲਟ ਦਿੰਦੀ ਹੈ। BSB BSB: Do not deny justice or show partiality. Do not accept a bribe, for a bribe blinds the eyes of the wise and twists the words of the righteous.
20 ULB ਤੁਸੀਂ ਧਰਮ ਦੇ ਹੀ ਪਿੱਛੇ ਚੱਲੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਉਸ ਦੇਸ਼ ਉੱਤੇ ਅਧਿਕਾਰ ਕਰੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। BSB BSB: Pursue justice, and justice alone, so that you may live, and you may possess the land that the LORD your God is giving you.
22 ULB ਤੁਸੀਂ ਆਪਣੇ ਲਈ ਕੋਈ ਥੰਮ੍ਹ ਖੜ੍ਹਾ ਨਾ ਕਰਿਓ, ਜਿਸ ਤੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਘਿਰਣਾ ਕਰਦਾ ਹੈ। BSB BSB: and do not set up for yourselves a sacred pillar, which the LORD your God hates.
Select verses for actions: Enter goes to them and Escape comes back.