1 ULB ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਘੋੜੇ, ਰਥ ਅਤੇ ਆਪਣੇ ਤੋਂ ਵੱਧ ਸੈਨਾ ਨੂੰ ਵੇਖੋ, ਤਦ ਉਨ੍ਹਾਂ ਤੋਂ ਨਾ ਡਰਿਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ, ਜੋ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ। BSB BSB: When you go out to war against your enemies and see horses, chariots, and an army larger than yours, do not be afraid of them; for the LORD your God, who brought you out of the land of Egypt, is with you.
2 ULB ਅਜਿਹਾ ਹੋਵੇ ਕਿ ਜਦ ਤੁਸੀਂ ਯੁੱਧ ਕਰਨ ਲਈ ਨੇੜੇ ਜਾਓ, ਤਦ ਜਾਜਕ ਸੈਨਾ ਦੇ ਕੋਲ ਜਾ ਕੇ ਉਨ੍ਹਾਂ ਨਾਲ ਗੱਲਾਂ ਕਰੇ, BSB BSB: When you are about to go into battle, the priest is to come forward and address the army,
3 ULB ਅਤੇ ਉਨ੍ਹਾਂ ਨੂੰ ਆਖੇ, "ਹੇ ਇਸਰਾਏਲ ਸੁਣ, ਅੱਜ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਨੇੜੇ ਆਏ ਹੋ। ਤੁਹਾਡਾ ਮਨ ਕੱਚਾ ਨਾ ਹੋਵੇ, ਤੁਸੀਂ ਨਾ ਡਰੋ, ਨਾ ਘਬਰਾਉ ਅਤੇ ਨਾ ਉਨ੍ਹਾਂ ਦੇ ਅੱਗੇ ਕੰਬੋ, BSB BSB: saying to them, “Hear, O Israel, today you are going into battle with your enemies. Do not be fainthearted or afraid; do not be alarmed or terrified because of them.
4 ULB ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਜਾਂਦਾ ਹੈ, ਤਾਂ ਜੋ ਉਹ ਤੁਹਾਨੂੰ ਬਚਾਉਣ ਲਈ ਤੁਹਾਡੇ ਵੈਰੀਆਂ ਨਾਲ ਯੁੱਧ ਕਰੇ।" BSB BSB: For the LORD your God goes with you to fight for you against your enemies, to give you the victory.”
5 ULB ਫੇਰ ਪ੍ਰਧਾਨ ਲੋਕਾਂ ਨੂੰ ਆਖਣ, "ਤੁਹਾਡੇ ਵਿੱਚੋਂ ਕੌਣ ਹੈ ਜਿਸ ਨੇ ਨਵਾਂ ਘਰ ਬਣਾਇਆ ਹੋਵੇ, ਪਰ ਉਸ ਦਾ ਸਮਰਪਣ ਨਾ ਕੀਤਾ ਹੋਵੇ? ਉਹ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਸਮਰਪਣ ਕਰੇ। BSB BSB: Furthermore, the officers are to address the army, saying, “Has any man built a new house and not dedicated it? Let him return home, or he may die in battle and another man dedicate it.
6 ULB ਅਤੇ ਕੌਣ ਹੈ, ਜਿਸ ਨੇ ਅੰਗੂਰੀ ਬਾਗ ਲਾਇਆ ਹੋਵੇ ਪਰ ਉਸ ਦਾ ਫਲ ਨਾ ਵਰਤਿਆ ਹੋਵੇ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਫਲ ਵਰਤੇ। BSB BSB: Has any man planted a vineyard and not begun to enjoy its fruit? Let him return home, or he may die in battle and another man enjoy its fruit.
7 ULB ਅਤੇ ਕੌਣ ਹੈ, ਜਿਸ ਨੇ ਕਿਸੇ ਕੁੜੀ ਨਾਲ ਮੰਗਣੀ ਕੀਤੀ ਹੋਵੇ, ਪਰ ਉਸ ਨਾਲ ਵਿਆਹ ਨਹੀਂ ਕੀਤਾ, ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਨਾਲ ਵਿਆਹ ਕਰੇ।" BSB BSB: Has any man become pledged to a woman and not married her? Let him return home, or he may die in battle and another man marry her.”
8 ULB ਫੇਰ ਪ੍ਰਧਾਨ ਲੋਕਾਂ ਨੂੰ ਇਹ ਵੀ ਆਖਣ, "ਕੌਣ-ਕੌਣ ਹੈ, ਜੋ ਡਰਦਾ ਹੈ ਅਤੇ ਮਨ ਦਾ ਕੱਚਾ ਹੈ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦੇ ਕਾਰਨ ਉਸ ਦੇ ਭਰਾਵਾਂ ਦਾ ਹੌਂਸਲਾ ਵੀ ਟੁੱਟ ਜਾਵੇ।" BSB BSB: Then the officers shall speak further to the army, saying, “Is any man afraid or fainthearted? Let him return home, so that the hearts of his brothers will not melt like his own.”
9 ULB ਫੇਰ ਜਦ ਅਧਿਕਾਰੀ ਲੋਕਾਂ ਨੂੰ ਇਹ ਗੱਲਾਂ ਆਖ ਚੁੱਕਣ ਤਾਂ ਉਹ ਸੈਨਾ ਲਈ ਲੋਕਾਂ ਉੱਤੇ ਸੈਨਾਪਤੀ ਠਹਿਰਾਉਣ। BSB BSB: When the officers have finished addressing the army, they are to appoint commanders to lead it.
10 ULB ਜਦ ਤੁਸੀਂ ਕਿਸੇ ਸ਼ਹਿਰ ਨਾਲ ਯੁੱਧ ਕਰਨ ਲਈ ਨੇੜੇ ਜਾਓ, ਤਾਂ ਪਹਿਲਾਂ ਤੁਸੀਂ ਉਸ ਨੂੰ ਸੁਲਾਹ ਲਈ ਹੋਕਾ ਦਿਓ। BSB BSB: When you approach a city to fight against it, you are to make an offer of peace.
11 ULB ਜੇਕਰ ਉਹ ਤੁਹਾਡੇ ਨਾਲ ਸੁਲਾਹ ਕਰਨ ਲਈ ਤਿਆਰ ਹੋਵੇ ਅਤੇ ਤੁਹਾਡੇ ਲਈ ਫਾਟਕ ਖੋਲ੍ਹ ਦੇਵੇ, ਤਾਂ ਅਜਿਹਾ ਹੋਵੇ ਕਿ ਉੱਥੇ ਦੇ ਸਾਰੇ ਲੋਕ ਤੁਹਾਡੇ ਅਧੀਨ ਹੋ ਕੇ ਤੁਹਾਡੀ ਬੇਗਾਰੀ ਅਤੇ ਟਹਿਲ ਸੇਵਾ ਕਰਨ। BSB BSB: If they accept your offer of peace and open their gates, all the people there will become forced laborers to serve you.
12 ULB ਜੇ ਉਹ ਤੁਹਾਡੇ ਨਾਲ ਸੁਲਾਹ ਨਾ ਕਰੇ ਪਰ ਤੁਹਾਡੇ ਨਾਲ ਯੁੱਧ ਕਰਨਾ ਚਾਹੇ ਤਾਂ ਤੁਸੀਂ ਉਸ ਦੇ ਆਲੇ-ਦੁਆਲੇ ਘੇਰਾ ਪਾ ਲਿਓ, BSB BSB: But if they refuse to make peace with you and wage war against you, lay siege to that city.
13 ULB ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੂੰ ਤੁਹਾਡੇ ਹੱਥਾਂ ਵਿੱਚ ਦੇ ਦੇਵੇ, ਤਾਂ ਤੁਸੀਂ ਉਸ ਦੇ ਸਾਰੇ ਪੁਰਖ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਓ, BSB BSB: When the LORD your God has delivered it into your hand, you must put every male to the sword.
14 ULB ਪਰ ਇਸਤਰੀਆਂ, ਬੱਚੇ, ਪਸ਼ੂ ਅਰਥਾਤ ਉਸ ਸ਼ਹਿਰ ਦਾ ਸਾਰਾ ਲੁੱਟ ਦਾ ਮਾਲ ਤੁਸੀਂ ਆਪਣੇ ਲਈ ਲੁੱਟ ਲਿਓ ਅਤੇ ਤੁਸੀਂ ਆਪਣੇ ਵੈਰੀਆਂ ਦੀ ਲੁੱਟ ਨੂੰ ਵਰਤਿਓ, ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਤੁਹਾਨੂੰ ਦੇਵੇਗਾ। BSB BSB: But the women, children, livestock, and whatever else is in the city—all its spoil—you may take as plunder, and you shall use the spoil of your enemies that the LORD your God gives you.
15 ULB ਇਸੇ ਤਰ੍ਹਾਂ ਹੀ ਤੁਸੀਂ ਉਨ੍ਹਾਂ ਸਾਰੇ ਸ਼ਹਿਰਾਂ ਨਾਲ ਕਰਿਓ, ਜਿਹੜੇ ਤੁਹਾਡੇ ਤੋਂ ਬਹੁਤ ਦੂਰ ਹਨ, ਪਰ ਉਹ ਇੱਥੇ ਦੀਆਂ ਕੌਮਾਂ ਦੇ ਸ਼ਹਿਰ ਨਹੀਂ ਹਨ। BSB BSB: This is how you are to treat all the cities that are far away from you and do not belong to the nations nearby.
16 ULB ਪਰ ਜਿਹੜੇ ਸ਼ਹਿਰ ਇਨ੍ਹਾਂ ਲੋਕਾਂ ਦੇ ਹਨ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਉਨ੍ਹਾਂ ਵਿੱਚ ਕਿਸੇ ਵੀ ਪ੍ਰਾਣੀ ਨੂੰ ਜੀਉਂਦਾ ਨਾ ਰਹਿਣ ਦਿਓ, BSB BSB: However, in the cities of the nations that the LORD your God is giving you as an inheritance, you must not leave alive anything that breathes.
17 ULB ਪਰ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ਼ ਕਰ ਦਿਓ ਅਰਥਾਤ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫਰਿੱਜ਼ੀਆਂ, ਹਿੱਵੀਆਂ ਅਤੇ ਯਾਬੂਸੀਆਂ ਦਾ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ, BSB BSB: For you must devote them to complete destruction—the Hittites, Amorites, Canaanites, Perizzites, Hivites, and Jebusites—as the LORD your God has commanded you,
18 ULB ਕਿਉਂਕਿ ਅਜਿਹਾ ਨਾ ਹੋਵੇ ਕਿ ਉਹ ਤੁਹਾਨੂੰ ਆਪਣੇ ਵਰਗੇ ਘਿਣਾਉਣੇ ਕੰਮ ਕਰਨਾ ਸਿਖਾਉਣ, ਜਿਹੜੇ ਉਨ੍ਹਾਂ ਨੇ ਆਪਣੇ ਦੇਵਤਿਆਂ ਲਈ ਕੀਤੇ ਹਨ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਕਰਨ ਲੱਗੋ। BSB BSB: so that they cannot teach you to do all the detestable things they do for their gods, and so cause you to sin against the LORD your God.
19 ULB ਜਦ ਤੁਸੀਂ ਯੁੱਧ ਕਰਦੇ ਹੋਏ ਕਿਸੇ ਸ਼ਹਿਰ ਨੂੰ ਜਿੱਤਣ ਲਈ ਬਹੁਤ ਦਿਨਾਂ ਤੱਕ ਉਸ ਨੂੰ ਘੇਰ ਕੇ ਰੱਖੋ, ਤਾਂ ਤੁਸੀਂ ਉਸ ਦੇ ਰੁੱਖਾਂ ਨੂੰ ਕੁਹਾੜੀ ਨਾਲ ਵੱਢ ਕੇ ਨਾਸ਼ ਨਾ ਕਰਿਓ ਕਿਉਂ ਜੋ ਤੁਸੀਂ ਉਨ੍ਹਾਂ ਦੇ ਫਲ ਖਾ ਸਕਦੇ ਹੋ, ਇਸ ਲਈ ਤੁਸੀਂ ਉਨ੍ਹਾਂ ਨੂੰ ਨਾ ਵੱਢਿਓ। ਭਲਾ, ਖੇਤ ਦੇ ਰੁੱਖ ਆਦਮੀ ਵਰਗੇ ਹਨ ਕਿ ਤੁਸੀਂ ਉਨ੍ਹਾਂ ਨੂੰ ਘੇਰ ਕੇ ਰੱਖੋ? BSB BSB: When you lay siege to a city for an extended time while fighting against it to capture it, you must not destroy its trees by putting an axe to them, because you can eat their fruit. You must not cut them down. Are the trees of the field human, that you should besiege them?
20 ULB ਸਿਰਫ਼ ਉਹ ਰੁੱਖ ਜਿਨ੍ਹਾਂ ਦੇ ਬਾਰੇ ਤੁਸੀਂ ਜਾਣਦੇ ਹੋ ਕਿ ਫਲਦਾਰ ਨਹੀਂ ਹਨ, ਉਨ੍ਹਾਂ ਨੂੰ ਤੁਸੀਂ ਵੱਢ ਕੇ ਨਾਸ਼ ਕਰ ਸੁੱਟਿਓ, ਅਤੇ ਤੁਸੀਂ ਉਸ ਸ਼ਹਿਰ ਦੇ ਵਿਰੁੱਧ ਉਸ ਸਮੇਂ ਤੱਕ ਘੇਰਾਬੰਦੀ ਕਰਕੇ ਰੱਖਿਓ, ਜਦ ਤੱਕ ਉਹ ਜਿੱਤਿਆ ਨਾ ਜਾਵੇ। BSB BSB: But you may destroy the trees that you know do not produce fruit. Use them to build siege works against the city that is waging war against you, until it falls.
Select verses for actions: Enter goes to them and Escape comes back.