1 ULB ਇਹ ਉਹ ਹੁਕਮਨਾਮੇ, ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਹਾਨੂੰ ਸਿਖਾਉਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਪਾਰ ਜਾਂਦੇ ਹੋ, BSB BSB: These are the commandments and statutes and ordinances that the LORD your God has instructed me to teach you to follow in the land that you are about to enter and possess,
2 ULB ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤੁਸੀਂ, ਤੁਹਾਡੇ ਪੁੱਤਰ ਅਤੇ ਤੁਹਾਡੇ ਪੋਤਰੇ ਜੀਵਨ ਭਰ ਮੰਨਣ, ਤਾਂ ਜੋ ਤੁਹਾਡੇ ਦਿਨ ਲੰਮੇ ਹੋਣ। BSB BSB: so that you and your children and grandchildren may fear the LORD your God all the days of your lives by keeping all His statutes and commandments that I give you, and so that your days may be prolonged.
3 ULB ਹੇ ਇਸਰਾਏਲ, ਸੁਣੋ ਅਤੇ ਇਸੇ ਤਰ੍ਹਾਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਜਿਵੇਂ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ, ਤੁਸੀਂ ਉਸ ਦੇਸ਼ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਬਹੁਤ ਹੀ ਵੱਧ ਜਾਓ। BSB BSB: Hear, O Israel, and be careful to observe them, so that you may prosper and multiply greatly in a land flowing with milk and honey, just as the LORD, the God of your fathers, has promised you.
5 ULB ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ, ਆਪਣੀ ਸਾਰੀ ਜਾਨ ਅਤੇ ਆਪਣੇ ਸਾਰੇ ਜ਼ੋਰ ਨਾਲ ਪਿਆਰ ਕਰੋ BSB BSB: And you shall love the LORD your God with all your heart and with all your soul and with all your strength.
6 ULB ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। BSB BSB: These words I am commanding you today are to be upon your hearts.
7 ULB ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ। BSB BSB: And you shall teach them diligently to your children and speak of them when you sit at home and when you walk along the road, when you lie down and when you get up.
8 ULB ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਜਿਹੀਆਂ ਹੋਣ। BSB BSB: Tie them as reminders on your hands and bind them on your foreheads.
9 ULB ਤੁਸੀਂ ਉਹਨਾਂ ਨੂੰ ਆਪਣੇ ਘਰ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ। BSB BSB: Write them on the doorposts of your houses and on your gates.
10 ULB ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾਵੇ, ਜਿਸ ਨੂੰ ਤੁਹਾਨੂੰ ਦੇਣ ਦੀ ਉਸਨੇ ਤੁਹਾਡੇ ਪਿਉ-ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਅਤੇ ਜਦ ਉਹ ਤੈਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ BSB BSB: And when the LORD your God brings you into the land He swore to your fathers, to Abraham, Isaac, and Jacob, that He would give you—a land with great and splendid cities that you did not build,
11 ULB ਅਤੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ, ਜਿਹੜੇ ਤੁਸੀਂ ਨਹੀਂ ਭਰੇ ਅਤੇ ਪੁੱਟੇ ਹੋਏ ਹੌਦ ਜਿਹੜੇ ਤੁਸੀਂ ਨਹੀਂ ਪੁੱਟੇ, ਅੰਗੂਰੀ ਬਾਗ ਅਤੇ ਜ਼ੈਤੂਨ ਦੇ ਰੁੱਖ ਜਿਹੜੇ ਤੁਸੀਂ ਨਹੀਂ ਲਾਏ ਦੇਵੇਗਾ, ਜਿਨ੍ਹਾਂ ਤੋਂ ਤੁਸੀਂ ਖਾਓਗੇ ਅਤੇ ਰੱਜ ਜਾਓਗੇ, BSB BSB: with houses full of every good thing with which you did not fill them, with wells that you did not dig, and with vineyards and olive groves that you did not plant—and when you eat and are satisfied,
12 ULB ਤਦ ਤੁਸੀਂ ਚੌਕਸ ਰਹਿਓ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਨੂੰ ਭੁੱਲ ਜਾਉ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ। BSB BSB: be careful not to forget the LORD who brought you out of the land of Egypt, out of the house of slavery.
13 ULB ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸ ਦੀ ਸੇਵਾ ਕਰੋ ਅਤੇ ਉਸ ਦੇ ਨਾਮ ਦੀ ਸਹੁੰ ਖਾਓ। BSB BSB: Fear the LORD your God, serve Him only, and take your oaths in His name.
14 ULB ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਇਓ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਜਿਹੜੇ ਤੁਹਾਡੇ ਆਲੇ-ਦੁਆਲੇ ਹਨ, BSB BSB: Do not follow other gods, the gods of the peoples around you.
15 ULB ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ, ਜੋ ਤੁਹਾਡੇ ਵਿਚਕਾਰ ਹੈ, ਇੱਕ ਅਣਖ ਵਾਲਾ ਪਰਮੇਸ਼ੁਰ ਹੈ, ਅਜਿਹਾ ਨਾ ਹੋਵੇ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਧਰਤੀ ਉੱਤੋਂ ਮਿਟਾ ਦੇਵੇ। BSB BSB: For the LORD your God, who is among you, is a jealous God. Otherwise the anger of the LORD your God will be kindled against you, and He will wipe you off the face of the earth.
16 ULB ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈਣਾ, ਜਿਵੇਂ ਤੁਸੀਂ ਮੱਸਾਹ ਵਿੱਚ ਕੀਤਾ ਸੀ। BSB BSB: Do not test the LORD your God as you tested Him at Massah.
17 ULB ਤੁਸੀਂ ਜ਼ਰੂਰ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਕਰਿਓ, ਜਿਨ੍ਹਾਂ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਹੈ। BSB BSB: You are to diligently keep the commandments of the LORD your God and the testimonies and statutes He has given you.
18 ULB ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੈ, ਤੁਸੀਂ ਉਹ ਹੀ ਕਰਿਓ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੇ ਦੇਸ਼ ਵਿੱਚ ਜਾ ਕੇ ਉਸ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ BSB BSB: Do what is right and good in the sight of the LORD, so that it may be well with you and that you may enter and possess the good land that the LORD your God swore to give your fathers,
19 ULB ਅਤੇ ਉਹ ਤੁਹਾਡੇ ਸਾਰੇ ਵੈਰੀਆਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇਗਾ, ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ। BSB BSB: driving out all your enemies before you, as the LORD has said.
20 ULB ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਉਹਨਾਂ ਸਾਖੀਆਂ, ਬਿਧੀਆਂ ਅਤੇ ਕਨੂੰਨਾਂ ਦਾ ਕੀ ਉਦੇਸ਼ ਹੈ ਜਿਨ੍ਹਾਂ ਦਾ ਸਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ? BSB BSB: In the future, when your son asks, “What is the meaning of the decrees and statutes and ordinances that the LORD our God has commanded you?”
21 ULB ਤਦ ਤੁਸੀਂ ਆਪਣੇ ਪੁੱਤਰਾਂ ਨੂੰ ਦੱਸਿਓ, ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸੀ ਅਤੇ ਯਹੋਵਾਹ ਸਾਨੂੰ ਮਿਸਰ ਤੋਂ ਬਲਵੰਤ ਹੱਥ ਨਾਲ ਕੱਢ ਲਿਆਇਆ। BSB BSB: then you are to tell him, “We were slaves of Pharaoh in Egypt, but the LORD brought us out of Egypt with a mighty hand.
22 ULB ਯਹੋਵਾਹ ਨੇ ਮਿਸਰ ਵਿੱਚ ਫ਼ਿਰਊਨ ਅਤੇ ਉਸ ਦੇ ਸਾਰੇ ਘਰਾਣੇ ਨਾਲ ਸਾਡੇ ਵੇਖਦਿਆਂ, ਵੱਡੇ ਅਤੇ ਦੁੱਖਦਾਇਕ ਨਿਸ਼ਾਨ ਅਤੇ ਅਚੰਭੇ ਵਿਖਾਲੇ BSB BSB: Before our eyes the LORD inflicted great and devastating signs and wonders on Egypt, on Pharaoh, and on all his household.
23 ULB ਅਤੇ ਸਾਨੂੰ ਉੱਥੋਂ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਇਸ ਦੇਸ਼ ਦੇ ਅੰਦਰ ਲਿਆਵੇ ਅਤੇ ਇਹ ਧਰਤੀ ਸਾਨੂੰ ਦੇਵੇ, ਜਿਸ ਦੀ ਸਹੁੰ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਖਾਧੀ ਸੀ। BSB BSB: But He brought us out from there to lead us in and give us the land that He had sworn to our fathers.
24 ULB ਯਹੋਵਾਹ ਨੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਪੂਰਾ ਕਰਨ ਦਾ ਸਾਨੂੰ ਹੁਕਮ ਦਿੱਤਾ ਸੀ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਜੀਵਨ ਭਰ ਡਰੀਏ, ਤਾਂ ਜੋ ਸਾਡਾ ਭਲਾ ਹੋਵੇ ਅਤੇ ਉਹ ਸਾਨੂੰ ਜੀਉਂਦਾ ਰੱਖੇ, ਜਿਵੇਂ ਅੱਜ ਦੇ ਦਿਨ ਤੱਕ ਰੱਖਿਆ ਹੈ। BSB BSB: And the LORD commanded us to observe all these statutes and to fear the LORD our God, that we may always be prosperous and preserved, as we are to this day.
25 ULB ਜੇਕਰ ਅਸੀਂ ਇਹਨਾਂ ਸਾਰਿਆਂ ਹੁਕਮਾਂ ਨੂੰ ਜਿਨ੍ਹਾਂ ਦਾ ਉਸ ਨੇ ਹੁਕਮ ਦਿੱਤਾ ਸੀ, ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਚੰਗੀ ਤਰ੍ਹਾਂ ਮੰਨੀਏ ਤਾਂ ਇਹ ਸਾਡੇ ਲਈ ਧਰਮ ਠਹਿਰੇਗਾ। BSB BSB: And if we are careful to observe every one of these commandments before the LORD our God, as He has commanded us, then that will be our righteousness.”
Select verses for actions: Enter goes to them and Escape comes back.