1 ULB ਹੇ ਇਸਰਾਏਲ, ਸੁਣੋ, ਅੱਜ ਤੁਸੀਂ ਯਰਦਨ ਤੋਂ ਪਾਰ ਲੰਘਣਾ ਹੈ, ਤਾਂ ਜੋ ਤੁਸੀਂ ਅੰਦਰ ਜਾ ਕੇ ਉਨ੍ਹਾਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ ਅਤੇ ਸ਼ਹਿਰਾਂ ਉੱਤੇ ਜਿਹੜੇ ਵੱਡੇ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਤੱਕ ਹਨ, ਅਧਿਕਾਰ ਕਰ ਲਓ। BSB BSB: Hear, O Israel: Today you are about to cross the Jordan to go in and dispossess nations greater and stronger than you, with large cities fortified to the heavens.
2 ULB ਉਹ ਕੌਮ ਵੱਡੀ ਅਤੇ ਉਸ ਦੇ ਲੋਕ ਉੱਚੇ-ਲੰਮੇ ਹਨ, ਅਰਥਾਤ ਅਨਾਕੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ ਅਤੇ ਜਿਨ੍ਹਾਂ ਦੇ ਵਿਖੇ ਤੁਸੀਂ ਸੁਣਿਆ ਹੈ ਕਿ ਅਨਾਕੀਆਂ ਦੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ? BSB BSB: The people are strong and tall, the descendants of the Anakim. You know about them, and you have heard it said, “Who can stand up to the sons of Anak?”
3 ULB ਤੁਸੀਂ ਅੱਜ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਭਸਮ ਕਰਨ ਵਾਲੀ ਅੱਗ ਵਾਂਗੂੰ ਲੰਘਣ ਵਾਲਾ ਹੈ। ਉਹ ਉਹਨਾਂ ਦਾ ਨਾਸ਼ ਕਰੇਗਾ ਅਤੇ ਉਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਉਹਨਾਂ ਨੂੰ ਕੱਢ ਦਿਓਗੇ, ਜਿਵੇਂ ਯਹੋਵਾਹ ਨੇ ਤੁਹਾਨੂੰ ਆਖਿਆ ਸੀ। BSB BSB: But understand that today the LORD your God goes across ahead of you as a consuming fire; He will destroy them and subdue them before you. And you will drive them out and annihilate them swiftly, as the LORD has promised you.
6 ULB ਤੁਸੀਂ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਧਰਮ ਦੇ ਕਾਰਨ ਇਹ ਚੰਗਾ ਦੇਸ਼ ਤੁਹਾਨੂੰ ਅਧਿਕਾਰ ਕਰਨ ਲਈ ਨਹੀਂ ਦਿੰਦਾ, ਕਿਉਂ ਜੋ ਤੁਸੀਂ ਹਠੀਲੇ ਲੋਕ ਹੋ। BSB BSB: Understand, then, that it is not because of your righteousness that the LORD your God is giving you this good land to possess, for you are a stiff-necked people.
7 ULB ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ। ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ। BSB BSB: Remember this, and never forget how you provoked the LORD your God in the wilderness. From the day you left the land of Egypt until you reached this place, you have been rebelling against the LORD.
8 ULB ਹੋਰੇਬ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ ਅਤੇ ਯਹੋਵਾਹ ਤੁਹਾਡਾ ਨਾਸ਼ ਕਰਨ ਲਈ ਕ੍ਰੋਧਵਾਨ ਹੋਇਆ। BSB BSB: At Horeb you provoked the LORD, and He was angry enough to destroy you.
9 ULB ਜਦ ਮੈਂ ਪਹਾੜ ਉੱਤੇ ਪੱਥਰ ਦੀਆਂ ਫੱਟੀਆਂ ਲੈਣ ਨੂੰ ਚੜ੍ਹਿਆ ਅਰਥਾਤ ਉਸ ਨੇਮ ਦੀਆਂ ਫੱਟੀਆਂ ਜਿਹੜਾ ਯਹੋਵਾਹ ਨੇ ਤੁਹਾਡੇ ਨਾਲ ਬੰਨ੍ਹਿਆ ਸੀ, ਤਦ ਮੈਂ ਪਹਾੜ ਉੱਤੇ ਚਾਲੀ ਦਿਨ ਅਤੇ ਚਾਲੀ ਰਾਤ ਰਿਹਾ। ਮੈਂ ਨਾ ਰੋਟੀ ਖਾਧੀ ਅਤੇ ਨਾ ਪਾਣੀ ਪੀਤਾ। BSB BSB: When I went up on the mountain to receive the tablets of stone, the tablets of the covenant that the LORD made with you, I stayed on the mountain forty days and forty nights. I ate no bread and drank no water.
10 ULB ਤਦ ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਫੱਟੀਆਂ ਦਿੱਤੀਆਂ, ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਲਿਖੀਆਂ ਹੋਈਆਂ ਸਨ ਅਤੇ ਉਹਨਾਂ ਉੱਤੇ ਉਨ੍ਹਾਂ ਸਾਰੇ ਬਚਨਾਂ ਦੇ ਅਨੁਸਾਰ ਲਿਖਿਆ ਹੋਇਆ ਸੀ, ਜਿਹੜੇ ਯਹੋਵਾਹ ਨੇ ਤੁਹਾਡੇ ਨਾਲ ਪਹਾੜ ਉੱਤੇ ਅੱਗ ਦੇ ਵਿੱਚੋਂ ਸਭਾ ਦੇ ਦਿਨ ਬੋਲੇ ਸਨ। BSB BSB: Then the LORD gave me the two stone tablets, inscribed by the finger of God with the exact words that the LORD spoke to you out of the fire on the mountain on the day of the assembly.
11 ULB ਚਾਲੀ ਦਿਨਾਂ ਅਤੇ ਚਾਲੀ ਰਾਤਾਂ ਦੇ ਅੰਤ ਵਿੱਚ ਯਹੋਵਾਹ ਨੇ ਉਹ ਦੋਵੇਂ ਪੱਥਰ ਦੀਆਂ ਫੱਟੀਆਂ ਅਰਥਾਤ ਨੇਮ ਦੀਆਂ ਫੱਟੀਆਂ ਮੈਨੂੰ ਦਿੱਤੀਆਂ। BSB BSB: And at the end of forty days and forty nights, the LORD gave me the two stone tablets, the tablets of the covenant.
12 ULB ਤਦ ਯਹੋਵਾਹ ਨੇ ਮੈਨੂੰ ਆਖਿਆ, "ਉੱਠ ਅਤੇ ਛੇਤੀ ਨਾਲ ਇੱਥੋਂ ਹੇਠਾਂ ਉਤਰ ਜਾ ਕਿਉਂ ਜੋ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਤੋਂ ਕੱਢ ਲਿਆਇਆ ਹੈਂ, ਆਪਣੇ ਆਪ ਨੂੰ ਭ੍ਰਿਸ਼ਟ ਕਰ ਬੈਠੇ ਹਨ। ਉਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ, ਜਿਸ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ।" BSB BSB: And the LORD said to me, “Get up and go down from here at once, for your people, whom you brought out of Egypt, have corrupted themselves. How quickly they have turned aside from the way that I commanded them! They have made for themselves a molten image.”
13 ULB ਯਹੋਵਾਹ ਨੇ ਅੱਗੇ ਮੈਨੂੰ ਇਹ ਵੀ ਆਖਿਆ, "ਮੈਂ ਇਸ ਪਰਜਾ ਨੂੰ ਵੇਖਿਆ ਹੈ ਅਤੇ ਵੇਖੋ, ਉਹ ਇੱਕ ਹਠੀਲੀ ਪਰਜਾ ਹੈ। BSB BSB: The LORD also said to me, “I have seen this people, and they are indeed a stiff-necked people.
14 ULB ਮੈਨੂੰ ਛੱਡ ਦੇ ਤਾਂ ਜੋ ਮੈਂ ਉਨ੍ਹਾਂ ਦਾ ਨਾਸ਼ ਕਰਾਂ ਅਤੇ ਉਨ੍ਹਾਂ ਦਾ ਨਾਂ ਅਕਾਸ਼ ਦੇ ਹੇਠੋਂ ਮਿਟਾ ਦਿਆਂ ਅਤੇ ਮੈਂ ਤੇਰੇ ਤੋਂ ਇੱਕ ਕੌਮ ਉਨ੍ਹਾਂ ਤੋਂ ਬਲਵੰਤ ਅਤੇ ਵੱਡੀ ਬਣਾਵਾਂਗਾ।" BSB BSB: Leave Me alone, so that I may destroy them and blot out their name from under heaven. Then I will make you into a nation mightier and greater than they are.”
15 ULB ਤਦ ਮੈਂ ਪਹਾੜ ਤੋਂ ਹੇਠਾਂ ਨੂੰ ਮੁੜ ਆਇਆ ਅਤੇ ਉਹ ਪਹਾੜ ਅੱਗ ਨਾਲ ਬਲ ਰਿਹਾ ਸੀ ਅਤੇ ਨੇਮ ਦੀਆਂ ਦੋਨੋਂ ਫੱਟੀਆਂ ਮੇਰੇ ਦੋਹਾਂ ਹੱਥਾਂ ਵਿੱਚ ਸਨ। BSB BSB: So I went back down the mountain while it was blazing with fire, with the two tablets of the covenant in my hands.
16 ULB ਤਦ ਮੈਂ ਵੇਖਿਆ ਅਤੇ ਵੇਖੋ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਪਾਪ ਕੀਤਾ ਜੋ ਤੁਸੀਂ ਆਪਣੇ ਲਈ ਇੱਕ ਵੱਛਾ ਢਾਲ ਕੇ ਬਣਾ ਲਿਆ ਸੀ। ਤੁਸੀਂ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਸੀ, ਜਿਸ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ। BSB BSB: And I saw how you had sinned against the LORD your God; you had made for yourselves a molten calf. You had turned aside quickly from the way that the LORD had commanded you.
17 ULB ਮੈਂ ਉਹ ਦੋਨੋਂ ਫੱਟੀਆਂ ਫੜ੍ਹ ਕੇ ਆਪਣੇ ਦੋਹਾਂ ਹੱਥਾਂ ਤੋਂ ਸੁੱਟ ਦਿੱਤੀਆਂ ਅਤੇ ਮੈਂ ਤੁਹਾਡੇ ਵੇਖਦਿਆਂ ਉਹਨਾਂ ਨੂੰ ਤੋੜ ਸੁੱਟਿਆ। BSB BSB: So I took the two tablets and threw them out of my hands, shattering them before your eyes.
18 ULB ਤਦ ਮੈਂ ਪਹਿਲਾਂ ਦੀ ਤਰ੍ਹਾਂ ਯਹੋਵਾਹ ਦੇ ਅੱਗੇ ਚਾਲੀ ਦਿਨ ਅਤੇ ਚਾਲੀ ਰਾਤਾਂ ਪਿਆ ਰਿਹਾ। ਨਾ ਮੈਂ ਰੋਟੀ ਖਾਧੀ ਅਤੇ ਨਾ ਮੈਂ ਪਾਣੀ ਪੀਤਾ, ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੂੰ ਕ੍ਰੋਧਿਤ ਕੀਤਾ। BSB BSB: Then I fell down before the LORD for forty days and forty nights, as I had done the first time. I did not eat bread or drink water because of all the sin you had committed in doing what was evil in the sight of the LORD and provoking Him to anger.
19 ULB ਮੈਂ ਤਾਂ ਯਹੋਵਾਹ ਦੇ ਕ੍ਰੋਧ ਅਤੇ ਉਸ ਦੇ ਕਹਿਰ ਤੋਂ ਡਰ ਗਿਆ, ਕਿਉਂ ਜੋ ਯਹੋਵਾਹ ਤੁਹਾਡੇ ਵਿਰੁੱਧ ਅਜਿਹਾ ਕ੍ਰੋਧਿਤ ਹੋਇਆ ਕਿ ਉਹ ਤੁਹਾਡਾ ਨਾਸ਼ ਕਰਨ ਵਾਲਾ ਹੀ ਸੀ। ਫੇਰ ਵੀ ਯਹੋਵਾਹ ਨੇ ਉਸ ਵੇਲੇ ਮੇਰੀ ਸੁਣ ਲਈ। BSB BSB: For I was afraid of the anger and wrath that the LORD had directed against you, enough to destroy you. But the LORD listened to me this time as well.
20 ULB ਫੇਰ ਯਹੋਵਾਹ ਹਾਰੂਨ ਉੱਤੇ ਬਹੁਤ ਕ੍ਰੋਧਿਤ ਹੋਇਆ ਕਿ ਉਸ ਨੂੰ ਨਾਸ਼ ਕਰ ਦੇਵੇ ਤਾਂ ਮੈਂ ਉਸ ਵੇਲੇ ਹਾਰੂਨ ਲਈ ਵੀ ਬੇਨਤੀ ਕੀਤੀ। BSB BSB: The LORD was angry enough with Aaron to destroy him, but at that time I also prayed for Aaron.
21 ULB ਮੈਂ ਤੁਹਾਡੇ ਪਾਪ ਨੂੰ ਅਰਥਾਤ ਉਸ ਵੱਛੇ ਨੂੰ ਜਿਹੜਾ ਤੁਸੀਂ ਬਣਾਇਆ ਸੀ, ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਮੈਂ ਉਸ ਨੂੰ ਕੁੱਟ ਕੇ ਅਤੇ ਪੀਹ ਕੇ ਐਨਾ ਮਹੀਨ ਕੀਤਾ ਕਿ ਉਹ ਧੂੜ ਜਿਹਾ ਹੋ ਗਿਆ, ਤਾਂ ਮੈਂ ਉਸ ਧੂੜ ਨੂੰ ਚੁੱਕ ਕੇ ਉਸ ਨਾਲੇ ਵਿੱਚ ਸੁੱਟ ਦਿੱਤਾ, ਜਿਹੜਾ ਪਹਾੜ ਤੋਂ ਹੇਠਾਂ ਨੂੰ ਆਉਂਦਾ ਸੀ। BSB BSB: And I took that sinful thing, the calf you had made, and burned it in the fire. Then I crushed it and ground it to powder as fine as dust, and I cast it into the stream that came down from the mountain.
22 ULB ਤਬਏਰਾਹ ਮੱਸਾਹ ਅਤੇ ਕਿਬਰੋਥ-ਹੱਤਆਵਾਹ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ। BSB BSB: You continued to provoke the LORD at Taberah, at Massah, and at Kibroth-hattaavah.
23 ULB ਜਦ ਯਹੋਵਾਹ ਨੇ ਤੁਹਾਨੂੰ ਕਾਦੇਸ਼ ਬਰਨੇਆ ਤੋਂ ਭੇਜਿਆ ਅਤੇ ਆਖਿਆ, "ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਮੈਂ ਤੁਹਾਨੂੰ ਦਿੱਤਾ ਹੈ, ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਵਿਦਰੋਹ ਕੀਤਾ ਅਤੇ ਉਸ ਉੱਤੇ ਪਰਤੀਤ ਨਾ ਕੀਤੀ ਅਤੇ ਨਾ ਉਸ ਦੀ ਅਵਾਜ਼ ਨੂੰ ਸੁਣਿਆ। BSB BSB: And when the LORD sent you out from Kadesh-barnea, He said, “Go up and possess the land that I have given you.” But you rebelled against the command of the LORD your God. You neither believed Him nor obeyed Him.
24 ULB ਜਿਸ ਦਿਨ ਤੋਂ ਮੈਂ ਤੁਹਾਨੂੰ ਜਾਣਿਆ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹੀ ਹੀ ਰਹੇ ਹੋ। BSB BSB: You have been rebelling against the LORD since the day I came to know you.
25 ULB ਤਦ ਮੈਂ ਚਾਲੀ ਦਿਨ ਅਤੇ ਚਾਲੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਭਾਰ ਡਿੱਗ ਕੇ ਪਿਆ ਰਿਹਾ, ਜਿਵੇਂ ਪਹਿਲਾਂ ਪਿਆ ਰਿਹਾ ਸੀ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ਼ ਕਰਨ ਲਈ ਆਖਿਆ ਸੀ। BSB BSB: So I fell down before the LORD for forty days and forty nights, because the LORD had said He would destroy you.
26 ULB ਤਦ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ, "ਹੇ ਪ੍ਰਭੂ ਯਹੋਵਾਹ, ਆਪਣੀ ਪਰਜਾ ਨੂੰ ਅਤੇ ਆਪਣੇ ਨਿੱਜ-ਭਾਗ ਨੂੰ ਨਾਸ਼ ਨਾ ਕਰ, ਜਿਸ ਨੂੰ ਤੂੰ ਆਪਣੀ ਮਹਾਨਤਾ ਨਾਲ ਛੁੱਟਕਾਰਾ ਦਿੱਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਆਇਆ ਹੈਂ। BSB BSB: And I prayed to the LORD and said, “O Lord GOD, do not destroy Your people, Your inheritance, whom You redeemed through Your greatness and brought out of Egypt with a mighty hand.
27 ULB ਆਪਣੇ ਦਾਸ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ ਅਤੇ ਇਸ ਪਰਜਾ ਦੇ ਢੀਠਪੁਣੇ, ਦੁਸ਼ਟਤਾ ਅਤੇ ਪਾਪ ਨੂੰ ਨਾ ਵੇਖ, BSB BSB: Remember Your servants Abraham, Isaac, and Jacob. Overlook the stubbornness of this people and the wickedness of their sin.
28 ULB ਕਿਤੇ ਉਸ ਧਰਤੀ ਦੇ ਲੋਕ ਜਿੱਥੋਂ ਤੂੰ ਸਾਨੂੰ ਕੱਢ ਲਿਆਇਆ ਹੈਂ ਆਖਣ, ਯਹੋਵਾਹ ਉਹਨਾਂ ਨੂੰ ਉਸ ਧਰਤੀ ਵਿੱਚ ਨਾ ਪਹੁੰਚਾ ਸਕਿਆ ਜਿਸ ਦਾ ਉਸ ਨੇ ਉਹਨਾਂ ਨੂੰ ਬਚਨ ਦਿੱਤਾ ਸੀ, ਕਿਉਂ ਜੋ ਉਹ ਉਹਨਾਂ ਨਾਲ ਵੈਰ ਰੱਖਦਾ ਹੈ, ਇਸ ਲਈ ਉਹ ਉਹਨਾਂ ਨੂੰ ਬਾਹਰ ਕੱਢ ਲਿਆਇਆ ਤਾਂ ਜੋ ਉਜਾੜ ਵਿੱਚ ਉਹਨਾਂ ਦਾ ਨਾਸ਼ ਕਰੇ। BSB BSB: Otherwise, those in the land from which You brought us out will say, ‘Because the LORD was not able to bring them into the land He had promised them, and because He hated them, He has brought them out to kill them in the wilderness.’
29 ULB ਉਹ ਤੇਰੀ ਪਰਜਾ ਅਤੇ ਤੇਰਾ ਨਿੱਜ-ਭਾਗ ਹਨ, ਜਿਨ੍ਹਾਂ ਨੂੰ ਤੂੰ ਵੱਡੀ ਸ਼ਕਤੀ ਅਤੇ ਵਧਾਈ ਹੋਈ ਬਾਂਹ ਨਾਲ ਬਾਹਰ ਕੱਢ ਲਿਆਇਆ ਹੈਂ।" BSB BSB: But they are Your people, Your inheritance, whom You brought out by Your great power and outstretched arm.”
Select verses for actions: Enter goes to them and Escape comes back.