1 ULB ਯਰੂਸ਼ਲਮ ਦੇ ਰਾਜਾ ਦਾਊਦ ਦੇ ਪੁੱਤਰ ਉਪਦੇਸ਼ਕ ਦੇ ਬਚਨ। BSB BSB: These are the words of the Teacher, the son of David, king in Jerusalem:
2 ULB ਉਪਦੇਸ਼ਕ ਆਖਦਾ ਹੈ, ਵਿਅਰਥ ਹੀ ਵਿਅਰਥ, ਵਿਅਰਥ ਹੀ ਵਿਅਰਥ, ਸਭ ਕੁਝ ਵਿਅਰਥ ਹੈ! BSB BSB: “Futility of futilities,” says the Teacher, “futility of futilities! Everything is futile!”
3 ULB ਆਦਮੀ ਨੂੰ ਉਸ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠ ਕਰਦਾ ਹੈ? BSB BSB: What does a man gain from all his labor, at which he toils under the sun?
4 ULB ਇੱਕ ਪੀੜ੍ਹੀ ਚਲੀ ਜਾਂਦੀ ਹੈ ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ। BSB BSB: Generations come and generations go, but the earth remains forever.
6 ULB ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ। BSB BSB: The wind blows southward, then turns northward; round and round it swirls, ever returning on its course.
7 ULB ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ। BSB BSB: All the rivers flow into the sea, yet the sea is never full; to the place from which the streams come, there again they flow.
8 ULB ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ। BSB BSB: All things are wearisome, more than one can describe; the eye is not satisfied with seeing, nor the ear content with hearing.
9 ULB ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ। BSB BSB: What has been will be again, and what has been done will be done again; there is nothing new under the sun.
10 ULB ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ। BSB BSB: Is there a case where one can say, “Look, this is new”? It has already existed in the ages before us.
11 ULB ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ। BSB BSB: There is no remembrance of those who came before, and those yet to come will not be remembered by those who follow after.
12 ULB ਮੈਂ ਉਪਦੇਸ਼ਕ ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸੀ। BSB BSB: I, the Teacher, was king over Israel in Jerusalem.
13 ULB ਮੈਂ ਆਪਣਾ ਮਨ ਲਾਇਆ ਤਾਂ ਕਿ ਜੋ ਕੁਝ ਅਕਾਸ਼ ਦੇ ਹੇਠ ਹੁੰਦਾ ਹੈ, ਬੁੱਧ ਨਾਲ ਉਸ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਮਨੁੱਖ ਦੇ ਵੰਸ਼ ਨੂੰ ਵੱਡਾ ਕਸ਼ਟ ਦਿੱਤਾ ਹੈ, ਜਿਸ ਦੇ ਵਿੱਚ ਉਹ ਲੱਗੇ ਰਹਿਣ। BSB BSB: And I set my mind to seek and explore by wisdom all that is done under heaven. What a miserable task God has laid upon the sons of men to occupy them!
14 ULB ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ਹਨ! BSB BSB: I have seen all the things that are done under the sun, and have found them all to be futile, a pursuit of the wind.
15 ULB ਜੋ ਟੇਢਾ ਹੈ, ਉਹ ਸਿੱਧਾ ਨਹੀਂ ਬਣ ਸਕਦਾ ਅਤੇ ਜਿਹੜਾ ਹੈ ਹੀ ਨਹੀਂ, ਉਹ ਦਾ ਲੇਖਾ ਨਹੀਂ ਹੋ ਸਕਦਾ। BSB BSB: What is crooked cannot be straightened, and what is lacking cannot be counted.
16 ULB ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ। ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ। BSB BSB: I said to myself, “Behold, I have grown and increased in wisdom beyond all those before me who were over Jerusalem, and my mind has observed a wealth of wisdom and knowledge.”
17 ULB ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ! BSB BSB: So I set my mind to know wisdom and madness and folly; I learned that this, too, is a pursuit of the wind.
18 ULB ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ। BSB BSB: For with much wisdom comes much sorrow, and as knowledge grows, grief increases.
Select verses for actions: Enter goes to them and Escape comes back.