1 ULB ਆਪਣੀ ਰੋਟੀ ਪਾਣੀਆਂ ਦੇ ਉੱਤੇ ਸੁੱਟ ਦੇ, ਤਾਂ ਤੂੰ ਬਹੁਤ ਦਿਨਾਂ ਦੇ ਬਾਅਦ ਉਸ ਨੂੰ ਫੇਰ ਪਾਵੇਂਗਾ। BSB BSB: Cast your bread upon the waters, for after many days you will find it again.
2 ULB ਸੱਤਾਂ ਨੂੰ ਸਗੋਂ ਅੱਠਾਂ ਨੂੰ ਵੰਡ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਧਰਤੀ ਉੱਤੇ ਕੀ ਬਿਪਤਾ ਆਵੇਗੀ। BSB BSB: Divide your portion among seven, or even eight, for you do not know what disaster may befall the land.
3 ULB ਜਦੋਂ ਬੱਦਲ ਮੀਂਹ ਨਾਲ ਭਰੇ ਹੋਏ ਹੁੰਦੇ ਹਨ, ਤਾਂ ਧਰਤੀ ਉੱਤੇ ਵਰ੍ਹ ਕੇ ਖਾਲੀ ਹੋ ਜਾਂਦੇ ਹਨ ਅਤੇ ਜੇ ਕਦੀ ਰੁੱਖ ਦੱਖਣ ਜਾਂ ਉੱਤਰ ਵੱਲ ਡਿੱਗੇ, ਤਾਂ ਜਿੱਥੇ ਰੁੱਖ ਡਿੱਗਦਾ ਹੈ ਉੱਥੇ ਹੀ ਪਿਆ ਰਹਿੰਦਾ ਹੈ। BSB BSB: If the clouds are full, they will pour out rain upon the earth; whether a tree falls to the south or to the north, in the place where it falls, there it will lie.
4 ULB ਜਿਹੜਾ ਹਵਾ ਨੂੰ ਤੱਕਦਾ ਰਹਿੰਦਾ ਹੈ, ਉਹ ਨਹੀਂ ਬੀਜੇਗਾ ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ, ਉਹ ਵਾਢੀ ਨਾ ਕਰੇਗਾ। BSB BSB: He who watches the wind will fail to sow, and he who observes the clouds will fail to reap.
5 ULB ਜਿਵੇਂ ਤੂੰ ਹਵਾ ਦੇ ਰਾਹ ਨੂੰ ਨਹੀਂ ਜਾਣਦਾ ਅਤੇ ਗਰਭਵਤੀ ਦੀ ਕੁੱਖ ਵਿੱਚ ਹੱਡੀਆਂ ਕਿਵੇਂ ਵਧਦੀਆਂ ਹਨ, ਉਸੇ ਤਰ੍ਹਾਂ ਹੀ ਤੂੰ ਪਰਮੇਸ਼ੁਰ ਦੇ ਕੰਮਾਂ ਨੂੰ ਨਹੀਂ ਜਾਣਦਾ, ਜੋ ਸਭ ਕੁਝ ਬਣਾਉਂਦਾ ਹੈ। BSB BSB: As you do not know the path of the wind, or how the bones are formed in a mother’s womb, so you cannot understand the work of God, the Maker of all things.
6 ULB ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ। BSB BSB: Sow your seed in the morning, and do not rest your hands in the evening, for you do not know which will succeed, whether this or that, or if both will equally prosper.
7 ULB ਚਾਨਣ ਤਾਂ ਮਨ ਭਾਉਂਦਾ ਹੈ ਅਤੇ ਸੂਰਜ ਨੂੰ ਦੇਖਣਾ ਅੱਖਾਂ ਨੂੰ ਚੰਗਾ ਲੱਗਦਾ ਹੈ। BSB BSB: Light is sweet, and it pleases the eyes to see the sun.
8 ULB ਹਾਂ, ਜੇ ਕਦੀ ਮਨੁੱਖ ਬਹੁਤ ਸਾਲਾਂ ਤੱਕ ਜੀਉਂਦਾ ਰਹੇ ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਰਹੇ, ਫਿਰ ਵੀ ਉਹ ਹਨ੍ਹੇਰੇ ਦੇ ਦਿਨਾਂ ਨੂੰ ਯਾਦ ਰੱਖੇ, ਕਿਉਂ ਜੋ ਉਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ! BSB BSB: So if a man lives many years, let him rejoice in them all. But let him remember the days of darkness, for they will be many. Everything to come is futile.
9 ULB ਹੇ ਜੁਆਨ, ਤੂੰ ਆਪਣੀ ਜੁਆਨੀ ਵਿਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ। BSB BSB: Rejoice, O young man, while you are young, and let your heart be glad in the days of your youth. Walk in the ways of your heart and in the sight of your eyes, but know that for all these things God will bring you to judgment.
10 ULB ਇਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ ਅਤੇ ਬੁਰਿਆਈ ਆਪਣੇ ਸਰੀਰ ਵਿੱਚੋਂ ਕੱਢ ਸੁੱਟ, ਕਿਉਂ ਜੋ ਬਚਪਨ ਅਤੇ ਜੁਆਨੀ ਦੋਵੇਂ ਵਿਅਰਥ ਹਨ! BSB BSB: So banish sorrow from your heart, and cast off pain from your body, for youth and vigor are fleeting.
Select verses for actions: Enter goes to them and Escape comes back.