1 ULB ਨੇਕਨਾਮੀ ਮਹਿੰਗੇ ਅਤਰ ਨਾਲੋਂ ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ। BSB BSB: A good name is better than fine perfume, and one’s day of death is better than his day of birth.
2 ULB ਸੋਗ ਵਾਲੇ ਘਰ ਵਿੱਚ ਜਾਣਾ ਦਾਵਤ ਵਾਲੇ ਘਰ ਵਿੱਚ ਜਾਣ ਨਾਲੋਂ ਚੰਗਾ ਹੈ, ਕਿਉਂ ਜੋ ਸਾਰੇ ਮਨੁੱਖਾਂ ਦਾ ਅੰਤ ਇਹੋ ਹੈ ਅਤੇ ਜੀਉਂਦੇ ਆਪਣੇ ਦਿਲ ਵਿੱਚ ਇਸ ਉੱਤੇ ਵਿਚਾਰ ਕਰਨਗੇ। BSB BSB: It is better to enter a house of mourning than a house of feasting, since death is the end of every man, and the living should take this to heart.
3 ULB ਹਾਸੇ ਨਾਲੋਂ ਦੁੱਖ ਚੰਗਾ ਹੈ, ਕਿਉਂ ਜੋ ਮੂੰਹ ਦੀ ਉਦਾਸੀ ਨਾਲ ਮਨ ਸੁਧਰ ਜਾਂਦਾ ਹੈ। BSB BSB: Sorrow is better than laughter, for a sad countenance is good for the heart.
4 ULB ਬੁੱਧਵਾਨ ਦਾ ਦਿਲ ਸੋਗ ਵਾਲੇ ਘਰ ਵੱਲ ਲੱਗਿਆ ਰਹਿੰਦਾ ਹੈ, ਪਰ ਮੂਰਖ ਦਾ ਦਿਲ ਅਨੰਦ ਦੇ ਘਰ ਵਿੱਚ ਲੱਗਾ ਰਹਿੰਦਾ ਹੈ। BSB BSB: The heart of the wise is in the house of mourning, but the heart of fools is in the house of pleasure.
5 ULB ਮੂਰਖਾਂ ਦੇ ਗੀਤ ਸੁਣਨ ਨਾਲੋਂ ਬੁੱਧਵਾਨ ਦੀ ਝਿੜਕ ਸੁਣਨੀ ਮਨੁੱਖ ਦੇ ਲਈ ਚੰਗੀ ਹੈ। BSB BSB: It is better to heed a wise man’s rebuke than to listen to the song of fools.
6 ULB ਕਿਉਂਕਿ ਜਿਵੇਂ ਕੜਾਹੇ ਦੇ ਹੇਠ ਕੰਡਿਆਂ ਦੀ ਅੱਗ ਨਾਲ ਪਟਾਕਾ ਹੁੰਦਾ ਹੈ, ਉਸੇ ਤਰ੍ਹਾਂ ਹੀ ਮੂਰਖ ਦਾ ਹਾਸਾ ਹੈ, ਇਹ ਵੀ ਵਿਅਰਥ ਹੈ। BSB BSB: For like the crackling of thorns under the pot, so is the laughter of the fool. This too is futile.
7 ULB ਸੱਚ-ਮੁੱਚ ਸਖਤੀ ਬੁੱਧਵਾਨ ਨੂੰ ਕਮਲਾ ਬਣਾ ਦਿੰਦੀ ਹੈ ਅਤੇ ਰਿਸ਼ਵਤ ਬੁੱਧ ਨੂੰ ਵਿਗਾੜ ਦਿੰਦੀ ਹੈ। BSB BSB: Surely extortion turns a wise man into a fool, and a bribe corrupts the heart.
8 ULB ਕਿਸੇ ਗੱਲ ਦਾ ਅੰਤ ਉਸ ਦੇ ਅਰੰਭ ਨਾਲੋਂ ਭਲਾ ਹੈ ਅਤੇ ਧੀਰਜਵਾਨ ਹੰਕਾਰੀ ਨਾਲੋਂ ਚੰਗਾ ਹੈ। BSB BSB: The end of a matter is better than the beginning, and a patient spirit is better than a proud one.
9 ULB ਤੂੰ ਆਪਣੇ ਮਨ ਵਿੱਚ ਛੇਤੀ ਨਾਲ ਕ੍ਰੋਧ ਨਾ ਕਰ, ਕਿਉਂ ਜੋ ਕ੍ਰੋਧ ਮੂਰਖਾਂ ਦੇ ਦਿਲ ਵਿੱਚ ਰਹਿੰਦਾ ਹੈ। BSB BSB: Do not be quickly provoked in your spirit, for anger settles in the lap of a fool.
10 ULB ਇਹ ਨਾ ਆਖ ਕਿ ਪਿਛਲੇ ਦਿਨ ਇਹਨਾਂ ਦਿਨਾਂ ਨਾਲੋਂ ਕਿਉਂ ਚੰਗੇ ਸਨ? ਕਿਉਂ ਜੋ ਤੂੰ ਬੁੱਧ ਨਾਲ ਇਸ ਦੇ ਬਾਰੇ ਨਹੀਂ ਪੁੱਛਦਾ। BSB BSB: Do not say, “Why were the old days better than these?” For it is unwise of you to ask about this.
11 ULB ਵਿਰਾਸਤ ਦੇ ਵਾਂਗੂੰ ਬੁੱਧ ਚੰਗੀ ਹੈ ਅਤੇ ਸੂਰਜ ਨੂੰ ਵੇਖਣ ਵਾਲਿਆਂ ਲਈ ਲਾਭਕਾਰੀ ਹੈ। BSB BSB: Wisdom, like an inheritance, is good, and it benefits those who see the sun.
12 ULB ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ। BSB BSB: For wisdom, like money, is a shelter, and the advantage of knowledge is that wisdom preserves the life of its owner.
13 ULB ਪਰਮੇਸ਼ੁਰ ਦੇ ਕੰਮ ਨੂੰ ਵੇਖ, ਜਿਸ ਨੂੰ ਉਹ ਨੇ ਟੇਡਾ ਕੀਤਾ ਹੈ, ਉਸ ਨੂੰ ਕੌਣ ਸਿੱਧਾ ਕਰ ਸਕਦਾ ਹੈ? BSB BSB: Consider the work of God: Who can straighten what He has bent?
14 ULB ਖੁਸ਼ਹਾਲੀ ਦੇ ਦਿਨ ਵਿੱਚ ਨਿਹਾਲ ਹੋ, ਪਰ ਬਿਪਤਾ ਦੇ ਦਿਨ ਵਿੱਚ ਵਿਚਾਰ ਕਰ, ਇਸ ਨੂੰ ਵੀ ਪਰਮੇਸ਼ੁਰ ਨੇ ਉਹ ਦੇ ਵਰਗਾ ਬਣਾਇਆ ਹੈ, ਤਾਂ ਕਿ ਮਨੁੱਖ ਕਿਸੇ ਆਉਣ ਵਾਲੀ ਗੱਲ ਨੂੰ ਨਾ ਬੁੱਝੇ। BSB BSB: In the day of prosperity, be joyful, but in the day of adversity, consider this: God has made one of these along with the other, so that a man cannot discover anything that will come after him.
15 ULB ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਦੇਖਿਆ, ਇੱਕ ਧਰਮੀ ਹੈ ਜੋ ਆਪਣੀ ਧਾਰਮਿਕਤਾ ਵਿੱਚ ਨਾਸ ਹੋ ਜਾਂਦਾ ਹੈ ਅਤੇ ਇੱਕ ਦੁਸ਼ਟ ਹੈ ਜੋ ਆਪਣੀ ਦੁਸ਼ਟਤਾ ਵਿੱਚ ਲੰਬੀ ਉਮਰ ਭੋਗਦਾ ਹੈ। BSB BSB: In my futile life I have seen both of these: A righteous man perishing in his righteousness, and a wicked man living long in his wickedness.
16 ULB ਵਧੇਰੇ ਧਰਮੀ ਨਾ ਬਣ ਅਤੇ ਨਾ ਹੀ ਵਧੇਰੇ ਬੁੱਧਵਾਨ ਹੋ, ਆਪਣੇ ਆਪ ਨੂੰ ਨਾਸ ਕਰਨ ਦੀ ਤੈਨੂੰ ਕੀ ਲੋੜ ਹੈ? BSB BSB: Do not be overly righteous, and do not make yourself too wise. Why should you destroy yourself?
17 ULB ਵਧੇਰੇ ਦੁਸ਼ਟ ਨਾ ਬਣ ਅਤੇ ਨਾ ਹੀ ਮੂਰਖ ਹੋ, ਤੂੰ ਸਮੇਂ ਤੋਂ ਪਹਿਲਾਂ ਕਿਉਂ ਮਰੇਂ? BSB BSB: Do not be excessively wicked, and do not be a fool. Why should you die before your time?
18 ULB ਚੰਗਾ ਹੈ ਜੋ ਤੂੰ ਇਹ ਨੂੰ ਫੜ੍ਹ ਕੇ ਰੱਖੇਂ ਅਤੇ ਉਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ, ਉਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ। BSB BSB: It is good to grasp the one and not let the other slip from your hand. For he who fears God will follow both warnings.
19 ULB ਬੁੱਧ ਬੁੱਧਵਾਨ ਨੂੰ ਸ਼ਹਿਰ ਦੇ ਦਸਾਂ ਤਕੜੇ ਹਾਕਮਾਂ ਦੇ ਨਾਲੋਂ ਜਿਆਦਾ ਤਕੜਾ ਕਰਦੀ ਹੈ। BSB BSB: Wisdom makes the wise man stronger than ten rulers in a city.
20 ULB ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ। BSB BSB: Surely there is no righteous man on earth who does good and never sins.
21 ULB ਸਾਰੀਆਂ ਗੱਲਾਂ ਜੋ ਆਖੀਆਂ ਜਾਂਦੀਆਂ ਹਨ, ਉਨ੍ਹਾਂ ਉੱਤੇ ਮਨ ਨਾ ਲਾ, ਕਿਤੇ ਤੂੰ ਆਪਣੇ ਦਾਸ ਨੂੰ ਤੈਨੂੰ ਸਰਾਪ ਦਿੰਦੇ ਹੋਏ ਸੁਣੇਂ! BSB BSB: Do not pay attention to every word that is spoken, or you may hear your servant cursing you.
22 ULB ਕਿਉਂ ਜੋ ਤੂੰ ਆਪਣੇ ਮਨ ਵਿੱਚ ਜਾਣਦਾ ਹੈਂ, ਜੋ ਤੂੰ ਵੀ ਕਈ ਵਾਰੀ ਇਸੇ ਤਰ੍ਹਾਂ ਦੂਸਰਿਆਂ ਨੂੰ ਸਰਾਪ ਦਿੱਤਾ ਹੈ! BSB BSB: For you know in your heart that many times you yourself have cursed others.
23 ULB ਮੈਂ ਬੁੱਧ ਨਾਲ ਇਹ ਸਭ ਕੁਝ ਪਰਖਿਆ ਹੈ। ਮੈਂ ਆਖਿਆ ਕਿ ਮੈਂ ਬੁੱਧਵਾਨ ਹੋਵਾਂਗਾ ਪਰ ਇਹ ਗੱਲ ਮੇਰੀ ਪਹੁੰਚ ਤੋਂ ਦੂਰ ਸੀ BSB BSB: All this I tested by wisdom, saying, “I resolve to be wise.” But it was beyond me.
24 ULB ਜੋ ਕੁਝ ਦੂਰ ਅਤੇ ਬਹੁਤ ਡੂੰਘਾ ਹੈ, ਉਹ ਨੂੰ ਕੌਣ ਲੱਭ ਸਕਦਾ ਹੈ? BSB BSB: What exists is out of reach and very deep. Who can fathom it?
25 ULB ਮੈਂ ਆਪਣਾ ਮਨ ਲਗਾਇਆ ਕਿ ਬੁੱਧ ਨੂੰ ਜਾਣਾਂ ਅਤੇ ਲੱਭ ਲਵਾਂ ਅਤੇ ਉਸ ਦੇ ਮੁੱਢ ਨੂੰ ਭਾਲਾਂ ਅਤੇ ਮੂਰਖਤਾਈ ਦੀ ਬੁਰਿਆਈ ਅਤੇ ਮੂਰਖਤਾਈ ਜੋ ਪਾਗਲਪਣ ਹੈ, ਉਸ ਨੂੰ ਸਮਝਾਂ। BSB BSB: I directed my mind to understand, to explore, to search out wisdom and explanations, and to understand the stupidity of wickedness and the folly of madness.
26 ULB ਮੈਂ ਉਸ ਇਸਤਰੀ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ, ਜਿਸ ਦਾ ਦਿਲ ਫਾਹੀਆਂ ਅਤੇ ਜਾਲ ਹੈ, ਜਿਸ ਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ, ਉਹ ਉਸ ਤੋਂ ਬਚੇਗਾ ਪਰ ਪਾਪੀ ਉਸ ਦਾ ਸ਼ਿਕਾਰ ਹੋ ਜਾਵੇਗਾ BSB BSB: And I find more bitter than death the woman who is a snare, whose heart is a net, and whose hands are chains. The man who pleases God escapes her, but the sinner is ensnared.
27 ULB ਉਪਦੇਸ਼ਕ ਆਖਦਾ ਹੈ, ਵੇਖੋ, ਮੈਂ ਇੱਕ ਗੱਲ ਨੂੰ ਦੂਜੀ ਗੱਲ ਦੇ ਨਾਲ ਜੋੜ ਕੇ ਇਹ ਖੋਜ ਕੱਢੀ ਹੈ। BSB BSB: “Behold,” says the Teacher, “I have discovered this by adding one thing to another to find an explanation.
28 ULB ਜਿਸ ਨੂੰ ਹੁਣ ਤੱਕ ਮੇਰਾ ਮਨ ਭਾਲਦਾ ਰਹਿੰਦਾ ਹੈ, ਪਰ ਮੈਨੂੰ ਨਹੀਂ ਮਿਲਿਆ: ਹਜ਼ਾਰਾਂ ਵਿੱਚੋਂ ਮੈਂ ਇੱਕ ਮਨੁੱਖ ਨੂੰ ਲੱਭਿਆ ਹੈ ਪਰ ਇੱਕ ਵੀ ਇਸਤਰੀ ਮੈਨੂੰ ਇਹਨਾਂ ਸਾਰਿਆਂ ਵਿੱਚੋਂ ਨਹੀਂ ਲੱਭੀ। BSB BSB: While my soul was still searching but not finding, among a thousand I have found one upright man, but among all these I have not found one such woman.
29 ULB ਵੇਖੋ, ਮੈਂ ਸਿਰਫ਼ ਇਹੋ ਹੀ ਲੱਭਿਆ ਹੈ ਕਿ ਪਰਮੇਸ਼ੁਰ ਨੇ ਮਨੁੱਖ ਨੂੰ ਸਿੱਧਾ ਬਣਾਇਆ, ਪਰ ਉਹਨਾਂ ਨੇ ਬਹੁਤੀਆਂ ਜੁਗਤਾਂ ਭਾਲੀਆਂ ਹਨ। BSB BSB: Only this have I found: I have discovered that God made mankind upright, but they have sought out many schemes.”
Select verses for actions: Enter goes to them and Escape comes back.