1 ULB ਪੌਲੁਸ, ਜੋ ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ! ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਵਿਸ਼ਵਾਸਯੋਗ ਹਨ, BSB BSB: Paul, an apostle of Christ Jesus by the will of God, To the saints in Ephesus, the faithful in Christ Jesus:
2 ULB ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ l BSB BSB: Grace and peace to you from God our Father and the Lord Jesus Christ.
3 ULB ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ! BSB BSB: Blessed be the God and Father of our Lord Jesus Christ, who has blessed us in Christ with every spiritual blessing in the heavenly realms.
5 ULB ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ! BSB BSB: He predestined us for adoption as His sons through Jesus Christ, according to the good pleasure of His will,
6 ULB ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ! BSB BSB: to the praise of His glorious grace, which He has freely given us in the Beloved One.
7 ULB ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ, BSB BSB: In Him we have redemption through His blood, the forgiveness of our trespasses, according to the riches of His grace
8 ULB ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ! BSB BSB: that He lavished on us with all wisdom and understanding.
9 ULB ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ! BSB BSB: And He has made known to us the mystery of His will according to His good pleasure, which He purposed in Christ
10 ULB ਕਿ ਸਮਿਆਂ ਦੀ ਪੂਰਨਤਾ ਵਿੱਚ, ਉਹ ਸਭਨਾਂ ਨੂੰ ਜੋ ਸਵਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇਕੱਠਾ ਕਰੇ! BSB BSB: as a plan for the fullness of time, to bring all things in heaven and on earth together in Christ.
11 ULB ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁੱਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ! BSB BSB: In Him we were also chosen as God’s own, having been predestined according to the plan of Him who works out everything by the counsel of His will,
12 ULB ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ! BSB BSB: in order that we, who were the first to hope in Christ, would be for the praise of His glory.
13 ULB ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ! BSB BSB: And in Him, having heard and believed the word of truth—the gospel of your salvation—you were sealed with the promised Holy Spirit,
14 ULB ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ l BSB BSB: who is the pledge of our inheritance until the redemption of those who are God’s possession, to the praise of His glory.
15 ULB ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ! BSB BSB: For this reason, ever since I heard about your faith in the Lord Jesus and your love for all the saints,
16 ULB ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ! BSB BSB: I have not stopped giving thanks for you, remembering you in my prayers,
17 ULB ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ! BSB BSB: that the God of our Lord Jesus Christ, the glorious Father, may give you a spirit of wisdom and revelation in your knowledge of Him.
18 ULB ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ! BSB BSB: I ask that the eyes of your heart may be enlightened, so that you may know the hope of His calling, the riches of His glorious inheritance in the saints,
19 ULB ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ BSB BSB: and the surpassing greatness of His power to us who believe. These are in accordance with the working of His mighty strength,
20 ULB ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ! BSB BSB: which He exerted in Christ when He raised Him from the dead and seated Him at His right hand in the heavenly realms,
21 ULB ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ! BSB BSB: far above all rule and authority, power and dominion, and every name that is named, not only in the present age but also in the one to come.
22 ULB ਅਤੇ ਸੱਭੋ ਕੁੱਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ! BSB BSB: And God put everything under His feet and made Him head over everything for the church,
23 ULB ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁੱਝ ਪੂਰਾ ਕਰਦਾ ਹੈ! BSB BSB: which is His body, the fullness of Him who fills all in all.
Select verses for actions: Enter goes to them and Escape comes back.