1 ULB ਯਹੋਵਾਹ ਮੂਸਾ ਨਾਲ ਬੋਲਿਆ, BSB BSB: Then the LORD said to Moses,
2 ULB ਇਸਰਾਏਲੀਆਂ ਨੂੰ ਆਖ ਕਿ ਉਹ ਮੁੜ ਜਾਣ ਅਤੇ ਪੀ-ਹਹੀਰੋਥ ਦੇ ਸਾਹਮਣੇ ਮਿਗਦੋਲ ਅਤੇ ਸਮੁੰਦਰ ਦੇ ਵਿਚਕਾਰ ਬਆਲ-ਸਫ਼ੋਨ ਦੇ ਸਾਹਮਣੇ ਡੇਰਾ ਲਾਉਣ। ਉਸ ਦੇ ਸਾਹਮਣੇ ਸਮੁੰਦਰ ਦੇ ਕੋਲ ਡੇਰਾ ਲਾਓ। BSB BSB: “Tell the Israelites to turn back and encamp before Pi-hahiroth, between Migdol and the sea. You are to encamp by the sea, directly opposite Baal-zephon.
3 ULB ਫ਼ਿਰਊਨ ਇਸਰਾਏਲੀਆਂ ਲਈ ਆਖੇਗਾ ਕਿ ਉਹ ਧਰਤੀ ਵਿੱਚ ਫਸ ਗਏ ਹਨ ਅਤੇ ਉਜਾੜ ਨੇ ਉਨ੍ਹਾਂ ਨੂੰ ਰੋਕ ਲਿਆ ਹੈ। BSB BSB: For Pharaoh will say of the Israelites, ‘They are wandering the land in confusion; the wilderness has boxed them in.’
4 ULB ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ। ਫੇਰ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ। BSB BSB: And I will harden Pharaoh’s heart so that he will pursue them. But I will gain honor by means of Pharaoh and all his army, and the Egyptians will know that I am the LORD.” So this is what the Israelites did.
5 ULB ਤਾਂ ਮਿਸਰ ਦੇ ਰਾਜੇ ਨੂੰ ਦੱਸਿਆ ਗਿਆ ਕਿ ਉਹ ਲੋਕ ਨੱਠ ਗਏ ਹਨ। ਤਾਂ ਫ਼ਿਰਊਨ ਅਤੇ ਉਸ ਦੇ ਟਹਿਲੂਆਂ ਦੇ ਮਨ ਉਨ੍ਹਾਂ ਲੋਕਾਂ ਵੱਲੋਂ ਫਿਰ ਗਏ ਅਤੇ ਉਨ੍ਹਾਂ ਨੇ ਆਖਿਆ, ਇਹ ਕੀ ਹੈ ਜੋ ਆਪਾਂ ਕੀਤਾ ਕਿ ਆਪਾਂ ਇਸਰਾਏਲ ਨੂੰ ਆਪਣੀ ਟਹਿਲ ਤੋਂ ਜਾਣ ਦਿੱਤਾ? BSB BSB: When the king of Egypt was told that the people had fled, Pharaoh and his officials changed their minds about them and said, “What have we done? We have released Israel from serving us.”
6 ULB ਤਾਂ ਉਸ ਨੇ ਆਪਣਾ ਰੱਥ ਜੁੜਾਇਆ ਅਤੇ ਆਪਣੀ ਪਰਜਾ ਨੂੰ ਨਾਲ ਲਿਆ BSB BSB: So Pharaoh prepared his chariot and took his army with him.
7 ULB ਨਾਲੇ ਉਸ ਨੇ ਛੇ ਸੌ ਚੁਗਵੇਂ ਰੱਥ ਅਤੇ ਮਿਸਰ ਦੇ ਬਾਕੀ ਰੱਥ ਵੀ ਲਏ ਅਤੇ ਸਾਰਿਆਂ ਉੱਤੇ ਅਫ਼ਸਰ ਬਹਾਏ। BSB BSB: He took 600 of the best chariots, and all the other chariots of Egypt, with officers over all of them.
8 ULB ਅਤੇ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜਬਰਦਸਤੀ ਨਾਲ ਨਿੱਕਲਦੇ ਜਾਂਦੇ ਸਨ। BSB BSB: And the LORD hardened the heart of Pharaoh king of Egypt so that he pursued the Israelites, who were marching out defiantly.
9 ULB ਅਤੇ ਮਿਸਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫ਼ਿਰਊਨ ਦੇ ਸਾਰੇ ਘੋੜੇ ਅਤੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਅਤੇ ਉਸ ਦੀ ਫੌਜ ਉਨ੍ਹਾਂ ਦੇ ਤੰਬੂ ਲਾਉਂਦਿਆਂ ਤੇ ਸਮੁੰਦਰ ਦੇ ਕੋਲ ਅਤੇ ਪੀ-ਹਹੀਰੋਥ ਦੇ ਕੋਲ ਬਆਲ-ਸਫ਼ੋਨ ਦੇ ਸਾਹਮਣੇ ਜਾ ਟੱਕਰੀ। BSB BSB: The Egyptians—all Pharaoh’s horses and chariots, horsemen and troops—pursued the Israelites and overtook them as they camped by the sea near Pi-hahiroth, opposite Baal-zephon.
10 ULB ਜਦ ਫ਼ਿਰਊਨ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ-ਪਿੱਛੇ ਆ ਰਹੇ ਸਨ ਤਾਂ ਉਹ ਬਹੁਤ ਹੀ ਡਰੇ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ। BSB BSB: As Pharaoh approached, the Israelites looked up and saw the Egyptians marching after them, and they were terrified and cried out to the LORD.
11 ULB ਉਪਰੰਤ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕਿ ਤੂੰ ਸਾਨੂੰ ਮਰਨ ਲਈ ਉਜਾੜ ਵਿੱਚ ਲਿਆਇਆ ਹੈਂ? ਇਹ ਤੂੰ ਸਾਡੇ ਨਾਲ ਕੀ ਕੀਤਾ ਜੋ ਸਾਨੂੰ ਮਿਸਰੋਂ ਕੱਢ ਲਿਆਇਆ ਹੈਂ? BSB BSB: They said to Moses, “Was it because there were no graves in Egypt that you brought us into the wilderness to die? What have you done to us by bringing us out of Egypt?
12 ULB ਇਹ ਉਹੋ ਹੀ ਗੱਲ ਤਾਂ ਨਹੀਂ ਜਿਹੜੀ ਅਸੀਂ ਤੈਨੂੰ ਮਿਸਰ ਵਿੱਚ ਆਖੀ ਸੀ ਕਿ ਸਾਨੂੰ ਰਹਿਣ ਦੇ ਕਿ ਅਸੀਂ ਮਿਸਰੀਆਂ ਦੀ ਟਹਿਲ ਕਰੀਏ ਕਿਉਂਕਿ ਸਾਨੂੰ ਮਿਸਰੀਆਂ ਦੀ ਟਹਿਲ ਕਰਨੀ ਉਜਾੜ ਵਿੱਚ ਮਰਨ ਨਾਲੋਂ ਚੰਗੀ ਸੀ? BSB BSB: Did we not say to you in Egypt, ‘Leave us alone so that we may serve the Egyptians’? For it would have been better for us to serve the Egyptians than to die in the wilderness.”
13 ULB ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਤੇ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੱਕ ਕਦੀ ਨਾ ਵੇਖੋਗੇ। BSB BSB: But Moses told the people, “Do not be afraid. Stand firm and you will see the LORD’s salvation, which He will accomplish for you today; for the Egyptians you see today, you will never see again.
14 ULB ਯਹੋਵਾਹ ਤੁਹਾਡੇ ਲਈ ਜੰਗ ਕਰੇਗਾ ਪਰ ਤੁਸੀਂ ਚੁੱਪ ਹੀ ਰਹਿਣਾ। BSB BSB: The LORD will fight for you; you need only to be still.”
15 ULB ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਕਿਉਂ ਮੇਰੇ ਤਰਲੇ ਕਰਦਾ ਹੈਂ? ਇਸਰਾਏਲੀਆਂ ਨਾਲ ਗੱਲ ਕਰ ਕਿ ਉਹ ਅੱਗੇ ਤੁਰਨ। BSB BSB: Then the LORD said to Moses, “Why are you crying out to Me? Tell the Israelites to go forward.
16 ULB ਤੂੰ ਆਪਣਾ ਢਾਂਗਾ ਚੁੱਕ ਅਤੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਤੇ ਉਸ ਨੂੰ ਦੋ ਭਾਗ ਕਰ ਦੇ ਕਿ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ। BSB BSB: And as for you, lift up your staff and stretch out your hand over the sea and divide it, so that the Israelites can go through the sea on dry ground.
17 ULB ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ। BSB BSB: And I will harden the hearts of the Egyptians so that they will go in after them. Then I will gain honor by means of Pharaoh and all his army and chariots and horsemen.
18 ULB ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਤੇ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ। BSB BSB: The Egyptians will know that I am the LORD when I am honored through Pharaoh, his chariots, and his horsemen.”
19 ULB ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ। BSB BSB: And the angel of God, who had gone before the camp of Israel, withdrew and went behind them. The pillar of cloud also moved from before them and stood behind them,
20 ULB ਉਹ ਮਿਸਰੀਆਂ ਦੇ ਡੇਰੇ ਅਤੇ ਇਸਰਾਏਲ ਦੇ ਡੇਰੇ ਦੇ ਵਿੱਚ ਆ ਗਿਆ ਅਤੇ ਬੱਦਲ ਅਤੇ ਅਨ੍ਹੇਰ ਤਾਂ ਸੀ ਪਰ ਉਸ ਨੇ ਰਾਤ ਨੂੰ ਚਾਨਣਾ ਕਰ ਦਿੱਤਾ ਅਤੇ ਉਹ ਸਾਰੀ ਰਾਤ ਇੱਕ ਦੂਜੇ ਦੇ ਨੇੜੇ ਨਾ ਆਏ। BSB BSB: so that it came between the camps of Egypt and Israel. The cloud was there in the darkness, but it lit up the night. So all night long neither camp went near the other.
21 ULB ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ। BSB BSB: Then Moses stretched out his hand over the sea, and all that night the LORD drove back the sea with a strong east wind that turned it into dry land. So the waters were divided,
22 ULB ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਜਮੀਨ ਉੱਤੋਂ ਦੀ ਆਏ ਅਤੇ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਗੂੰ ਸਨ। BSB BSB: and the Israelites went through the sea on dry ground, with walls of water on their right and on their left.
23 ULB ਮਿਸਰੀਆਂ ਨੇ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਤੇ ਉਸ ਦੇ ਰੱਥ ਅਤੇ ਘੋੜ ਚੜ੍ਹੇ ਸਮੁੰਦਰ ਵਿੱਚ ਆ ਗਏ। BSB BSB: And the Egyptians chased after them—all Pharaoh’s horses, chariots, and horsemen—and followed them into the sea.
24 ULB ਤਾਂ ਇਸ ਤਰ੍ਹਾਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਤੇ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ। BSB BSB: At morning watch, however, the LORD looked down on the army of the Egyptians from the pillar of fire and cloud, and He threw their camp into confusion.
25 ULB ਅਤੇ ਉਨ੍ਹਾਂ ਦੇ ਰੱਥ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਉਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ। BSB BSB: He caused their chariot wheels to wobble, so that they had difficulty driving. “Let us flee from the Israelites,” said the Egyptians, “for the LORD is fighting for them against Egypt!”
26 ULB ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣੇ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਤੇ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ। BSB BSB: Then the LORD said to Moses, “Stretch out your hand over the sea, so that the waters may flow back over the Egyptians and their chariots and horsemen.”
27 ULB ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਪੌਹ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ। BSB BSB: So Moses stretched out his hand over the sea, and at daybreak the sea returned to its normal state. As the Egyptians were retreating, the LORD swept them into the sea.
28 ULB ਉਪਰੰਤ ਪਾਣੀ ਮੁੜੇ ਅਤੇ ਉਨ੍ਹਾਂ ਨੇ ਰੱਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ। BSB BSB: The waters flowed back and covered the chariots and horsemen—the entire army of Pharaoh that had chased the Israelites into the sea. Not one of them survived.
29 ULB ਪਰ ਇਸਰਾਏਲੀ ਖੁਸ਼ਕੀ ਉੱਤੋਂ ਸਮੁੰਦਰ ਦੇ ਵਿੱਚ ਦੀ ਚੱਲਦੇ ਗਏ ਅਤੇ ਪਾਣੀ ਉਨ੍ਹਾਂ ਦੇ ਸੱਜੇ ਖੱਬੇ ਕੰਧ ਵਾਂਗੂੰ ਸਨ। BSB BSB: But the Israelites had walked through the sea on dry ground, with walls of water on their right and on their left.
30 ULB ਸੋ ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਮਿਸਰੀਆਂ ਦੇ ਹੱਥੋਂ ਇਸ ਤਰ੍ਹਾਂ ਬਚਾਇਆ ਅਤੇ ਇਸਰਾਏਲ ਨੇ ਮਿਸਰੀਆਂ ਦੇ ਮੁਰਦੇ ਸਮੁੰਦਰ ਦੇ ਕੰਢੇ ਉੱਤੇ ਵੇਖੇ। BSB BSB: That day the LORD saved Israel from the hand of the Egyptians, and Israel saw the Egyptians dead on the shore.
31 ULB ਇਸ ਤਰ੍ਹਾਂ ਇਸਰਾਏਲ ਨੇ ਉਹ ਵੱਡਾ ਕੰਮ ਵੇਖਿਆ ਜਿਹੜਾ ਯਹੋਵਾਹ ਨੇ ਮਿਸਰੀਆਂ ਦੇ ਵਿਰੁੱਧ ਕੀਤਾ ਸੀ ਤਾਂ ਲੋਕ ਯਹੋਵਾਹ ਕੋਲੋਂ ਡਰ ਗਏ ਅਤੇ ਉਨ੍ਹਾਂ ਨੇ ਯਹੋਵਾਹ ਉੱਤੇ ਅਤੇ ਉਸ ਦੇ ਦਾਸ ਮੂਸਾ ਉੱਤੇ ਪਰਤੀਤ ਕੀਤੀ। BSB BSB: When Israel saw the great power that the LORD had exercised over the Egyptians, the people feared the LORD and believed in Him and in His servant Moses.