2 ULB ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ। BSB BSB: The LORD is my strength and my song, and He has become my salvation. He is my God, and I will praise Him, my father’s God, and I will exalt Him.
3 ULB ਯਹੋਵਾਹ ਜੋਧਾ ਪੁਰਸ਼ ਹੈ, ਯਹੋਵਾਹ ਉਸ ਦਾ ਨਾਮ ਹੈ। BSB BSB: The LORD is a warrior, the LORD is His name.
4 ULB ਫ਼ਿਰਊਨ ਦੇ ਰੱਥ ਅਤੇ ਉਸ ਦੀ ਫੌਜ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤੀ, ਉਸ ਦੇ ਉੱਤਮ ਅਫ਼ਸਰ ਲਾਲ ਸਮੁੰਦਰ ਵਿੱਚ ਗਰਕ ਹੋ ਗਏ। BSB BSB: Pharaoh’s chariots and army He has cast into the sea; the finest of his officers are drowned in the Red Sea.
5 ULB ਡੁੰਘਿਆਈ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਪੱਥਰ ਵਾਂਗੂੰ ਤਹਿ ਵਿੱਚ ਚਲੇ ਗਏ। BSB BSB: The depths have covered them; they sank there like a stone.
6 ULB ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜਵਾਨ ਹੈ, ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਕਨਾ-ਚੂਰ ਕਰ ਸੁੱਟਦਾ ਹੈ। BSB BSB: Your right hand, O LORD, is majestic in power; Your right hand, O LORD, has shattered the enemy.
7 ULB ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾ ਲੈਂਦਾ ਹੈਂ, ਤੂੰ ਆਪਣਾ ਕ੍ਰੋਧ ਭੇਜਦਾ ਹੈਂ ਜਿਹੜਾ ਉਨ੍ਹਾਂ ਨੂੰ ਭੱਠੇ ਵਾਂਗੂੰ ਭੱਖ ਲੈਂਦਾ ਹੈ। BSB BSB: You overthrew Your adversaries by Your great majesty. You unleashed Your burning wrath; it consumed them like stubble.
8 ULB ਤੇਰੀਆਂ ਨਾਸਾਂ ਦੀ ਸੂਕਰ ਨਾਲ ਪਾਣੀ ਜਮਾਂ ਹੋ ਗਏ, ਮੌਜਾਂ ਢੇਰ ਵਾਂਗੂੰ ਖੜੀਆਂ ਹੋ ਗਈਆਂ, ਡੁੰਘਿਆਈ ਸਮੁੰਦਰ ਦੇ ਵਿਚਕਾਰ ਜੰਮ ਗਈਆਂ। BSB BSB: At the blast of Your nostrils the waters piled up; like a wall the currents stood firm; the depths congealed in the heart of the sea.
9 ULB ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਤਲਵਾਰ ਸੂਤਾਂਗਾ ਅਤੇ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ। BSB BSB: The enemy declared, ‘I will pursue, I will overtake. I will divide the spoils; I will gorge myself on them. I will draw my sword; my hand will destroy them.’
10 ULB ਤੂੰ ਆਪਣੀ ਹਵਾ ਨਾਲ ਫੂਕ ਮਾਰੀ, ਸਮੁੰਦਰ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਸਿੱਕੇ ਵਾਂਗੂੰ ਮਹਾਂ ਜਲ ਵਿੱਚ ਡੁੱਬ ਗਏ। BSB BSB: But You blew with Your breath, and the sea covered them. They sank like lead in the mighty waters.
11 ULB ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ? ਕੌਣ ਹੈ ਤੇਰੇ ਵਰਗਾ ਪਵਿੱਤਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈ ਦਾਇਕ ਅਤੇ ਅਚਰਜ ਕੰਮਾਂ ਵਾਲਾ? BSB BSB: Who among the gods is like You, O LORD? Who is like You—majestic in holiness, revered with praises, performing wonders?
12 ULB ਤੂੰ ਆਪਣਾ ਸੱਜਾ ਹੱਥ ਪਸਾਰਿਆ, ਤਾਂ ਧਰਤੀ ਉਨ੍ਹਾਂ ਨੂੰ ਨਿਗਲ ਗਈ। BSB BSB: You stretched out Your right hand, and the earth swallowed them up.
13 ULB ਤੂੰ ਆਪਣੀ ਕਿਰਪਾ ਨਾਲ ਉਸ ਪਰਜਾ ਦੀ ਅਗਵਾਈ ਕੀਤੀ ਜਿਹ ਨੂੰ ਤੂੰ ਛੁਟਕਾਰਾ ਦਿੱਤਾ ਸੀ, ਤੂੰ ਆਪਣੇ ਬਲ ਨਾਲ ਉਸ ਨੂੰ ਆਪਣੇ ਪਵਿੱਤਰ ਨਿਵਾਸ ਦੇ ਰਾਹ ਪਾ ਦਿੱਤਾ। BSB BSB: With loving devotion You will lead the people You have redeemed; with Your strength You will guide them to Your holy dwelling.
14 ULB ਲੋਕਾਂ ਨੇ ਸੁਣਿਆ, ਉਹ ਕੰਬਦੇ ਹਨ, ਫਲਿਸਤੀਨ ਦੇ ਵਾਸੀਆਂ ਨੂੰ ਚੁਬਕ ਪਈ। BSB BSB: The nations will hear and tremble; anguish will grip the dwellers of Philistia.
15 ULB ਤਦ ਅਦੋਮ ਦੇ ਸਰਦਾਰ ਘਾਬਰ ਗਏ, ਮੋਆਬ ਦੇ ਸੂਰਮਿਆਂ ਨੂੰ ਕੰਬਣੀ ਲੱਗੀ, ਕਨਾਨ ਦੇ ਸਾਰੇ ਵਾਸੀ ਢੱਲ਼ ਗਏ। BSB BSB: Then the chiefs of Edom will be dismayed; trembling will seize the leaders of Moab; those who dwell in Canaan will melt away,
16 ULB ਹੌਲ ਅਤੇ ਤਹਿਕਣਾ ਉਨ੍ਹਾਂ ਉੱਤੇ ਪੈਂਦਾ ਹੈ, ਉਹ ਤੇਰੀ ਬਾਂਹ ਦੇ ਵੱਡੇ ਹੋਣ ਦੇ ਕਾਰਨ ਪੱਥਰ ਵਾਂਗੂੰ ਚੁੱਪ ਰਹਿ ਜਾਂਦੇ ਹਨ। ਹੇ ਯਹੋਵਾਹ ਜਦ ਤੱਕ ਤੇਰੀ ਪਰਜਾ ਲੰਘ ਨਾ ਜਾਵੇ, ਜਦ ਤੱਕ ਉਹ ਪਰਜਾ ਜਿਹੜੀ ਤੂੰ ਵਿਹਾਝੀ ਹੈ ਪਾਰ ਨਾ ਲੰਘ ਜਾਵੇ, BSB BSB: and terror and dread will fall on them. By the power of Your arm they will be as still as a stone until Your people pass by, O LORD, until the people You have bought pass by.
17 ULB ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ ਦੇ ਪਹਾੜ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਸਥਾਨ ਵਿੱਚ ਜਿਹੜਾ ਤੂੰ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੂ ਉਹ ਪਵਿੱਤਰ ਸਥਾਨ ਜਿਹੜਾ ਤੇਰੇ ਹੱਥਾਂ ਨੇ ਸਥਿਰ ਕੀਤਾ ਹੈ। BSB BSB: You will bring them in and plant them on the mountain of Your inheritance—the place, O LORD, You have prepared for Your dwelling, the sanctuary, O Lord, Your hands have established.
18 ULB ਯਹੋਵਾਹ ਸਦਾ ਤੱਕ ਰਾਜ ਕਰਦਾ ਰਹੇਗਾ। BSB BSB: The LORD will reign forever and ever!”
19 ULB ਫ਼ਿਰਊਨ ਦੇ ਘੋੜੇ ਅਤੇ ਉਸ ਦੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਤਾਂ ਸਮੁੰਦਰ ਵਿੱਚ ਵੜੇ ਅਤੇ ਯਹੋਵਾਹ ਨੇ ਸਮੁੰਦਰ ਦੇ ਪਾਣੀ ਨੂੰ ਉਨ੍ਹਾਂ ਉੱਤੇ ਮੋੜ ਲਿਆਂਦਾ ਪਰ ਇਸਰਾਏਲੀ ਸਮੁੰਦਰ ਦੇ ਵਿਚਕਾਰੋਂ ਦੀ ਸੁੱਕੀ ਜਮੀਨ ਉੱਤੋਂ ਦੀ ਲੰਘ ਗਏ। BSB BSB: For when Pharaoh’s horses, chariots, and horsemen went into the sea, the LORD brought the waters of the sea back over them. But the Israelites walked through the sea on dry ground.
20 ULB ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ ਲਈ ਅਤੇ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਤੇ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ। BSB BSB: Then Miriam the prophetess, Aaron’s sister, took a tambourine in her hand, and all the women followed her with tambourines and dancing.
21 ULB ਮਿਰਯਮ ਨੇ ਉਨ੍ਹਾਂ ਨੂੰ ਉੱਤਰ ਦਿੱਤਾ- ਯਹੋਵਾਹ ਲਈ ਗਾਓ ਕਿਉਂ ਜੋ ਉਹ ਬਹੁਤ ਉੱਚਾ ਹੋਇਆ ਹੈ, ਘੋੜਾ ਅਤੇ ਉਸ ਦਾ ਸਵਾਰ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤਾ। BSB BSB: And Miriam sang back to them: “Sing to the LORD, for He is highly exalted; the horse and rider He has thrown into the sea.”
22 ULB ਮੂਸਾ ਨੇ ਇਸਰਾਏਲ ਨੂੰ ਲਾਲ ਸਮੁੰਦਰ ਤੋਂ ਤੋਰ ਦਿੱਤਾ। ਉਹ ਸ਼ੂਰ ਦੀ ਉਜਾੜ ਨੂੰ ਨਿੱਕਲੇ ਅਤੇ ਤਿੰਨ ਦਿਨ ਉਜਾੜ ਵਿੱਚ ਦੀ ਤੁਰੇ ਗਏ ਪਰ ਉਨ੍ਹਾਂ ਨੂੰ ਪਾਣੀ ਨਾ ਲੱਭਾ। BSB BSB: Then Moses led Israel from the Red Sea, and they went out into the Desert of Shur. For three days they walked in the desert without finding water.
23 ULB ਜਦ ਉਹ ਮਾਰਾਹ ਨੂੰ ਆਏ ਤਾਂ ਉਹ ਮਾਰਾਹ ਦਾ ਪਾਣੀ ਨਾ ਪੀ ਸਕੇ ਕਿਉਂ ਜੋ ਉਹ ਕੌੜਾ ਸੀ ਇਸ ਲਈ ਉਸ ਦਾ ਨਾਮ ਮਾਰਾਹ ਪੈ ਗਿਆ। BSB BSB: And when they came to Marah, they could not drink the water there because it was bitter. (That is why it was named Marah.)
24 ULB ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ? BSB BSB: So the people grumbled against Moses, saying, “What are we to drink?”
25 ULB ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ। ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ। ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਾਨੂੰਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ BSB BSB: And Moses cried out to the LORD, and the LORD showed him a log. And when he cast it into the waters, they were sweetened. There the LORD made for them a statute and an ordinance, and there He tested them,
26 ULB ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਿਰੋਇਆ ਕਰਨ ਵਾਲਾ ਹਾਂ। BSB BSB: saying, “If you will listen carefully to the voice of the LORD your God, and do what is right in His eyes, and pay attention to His commands, and keep all His statutes, then I will not bring on you any of the diseases I inflicted on the Egyptians. For I am the LORD who heals you.”
27 ULB ਫਿਰ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖ਼ਜੂਰ ਦੇ ਬਿਰਛ ਸਨ ਅਤੇ ਉਨ੍ਹਾਂ ਨੇ ਉੱਥੇ ਪਾਣੀ ਕੋਲ ਡੇਰੇ ਲਾਏ। BSB BSB: Then they came to Elim, where there were twelve springs of water and seventy palm trees, and they camped there by the waters.