1 ULB ਜਦ ਮੂਸਾ ਦੇ ਸੌਹਰੇ ਨੇ ਜਿਹੜਾ ਮਿਦਯਾਨ ਦਾ ਜਾਜਕ ਸੀ ਸਭ ਕੁੱਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ। BSB BSB: Now Moses’ father-in-law Jethro, the priest of Midian, heard about all that God had done for Moses and His people Israel, and how the LORD had brought Israel out of Egypt.
2 ULB ਤਦ ਮੂਸਾ ਦੇ ਸੌਹਰੇ ਯਿਥਰੋ ਨੇ ਮੂਸਾ ਦੀ ਪਤਨੀ ਸਿੱਪੋਰਾਹ ਨੂੰ ਉਸ ਦੇ ਛੱਡਣ ਦੇ ਪਿੱਛੋਂ ਲਿਆ BSB BSB: After Moses had sent back his wife Zipporah, his father-in-law Jethro had received her,
3 ULB ਨਾਲੇ ਉਸ ਦੇ ਦੋਹਾਂ ਪੁੱਤਰਾਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਗੇਰਸ਼ੋਮ ਸੀ ਕਿਉਂ ਜੋ ਉਸ ਆਖਿਆ, ਮੈਂ ਪਰਦੇਸ ਵਿੱਚ ਓਪਰਾ ਰਿਹਾ। BSB BSB: along with her two sons. One son was named Gershom, for Moses had said, “I have been a foreigner in a foreign land.”
4 ULB ਅਤੇ ਦੂਜੇ ਦਾ ਨਾਮ ਅਲੀਅਜ਼ਰ ਸੀ ਕਿਉਂ ਜੋ ਉਸ ਆਖਿਆ, ਮੇਰੇ ਪਿਤਾ ਦਾ ਪਰਮੇਸ਼ੁਰ ਮੇਰਾ ਸਹਾਇਕ ਸੀ ਅਤੇ ਮੈਨੂੰ ਫ਼ਿਰਊਨ ਦੀ ਤੇਗ ਤੋਂ ਬਚਾਇਆ। BSB BSB: The other son was named Eliezer, for Moses had said, “The God of my father was my helper and delivered me from the sword of Pharaoh.”
5 ULB ਅਤੇ ਮੂਸਾ ਦਾ ਸੌਹਰਾ ਯਿਥਰੋ ਉਸ ਦੇ ਪੁੱਤਰਾਂ ਅਤੇ ਉਸ ਦੀ ਪਤਨੀ ਨੂੰ ਉਜਾੜ ਵਿੱਚ ਮੂਸਾ ਕੋਲ ਲਿਆਇਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਪਹਾੜ ਉੱਤੇ ਡੇਰਾ ਲਾਇਆ ਹੋਇਆ ਸੀ। BSB BSB: Moses’ father-in-law Jethro, along with Moses’ wife and sons, came to him in the desert, where he was encamped at the mountain of God.
6 ULB ਉਹ ਨੇ ਮੂਸਾ ਨੂੰ ਆਖਿਆ, ਮੈਂ ਤੇਰਾ ਸੌਹਰਾ ਯਿਥਰੋ ਅਤੇ ਤੇਰੀ ਪਤਨੀ ਉਹ ਦੇ ਦੋਹਾਂ ਪੁੱਤਰਾਂ ਨਾਲ ਤੇਰੇ ਕੋਲ ਆਏ ਹਾਂ। BSB BSB: He sent word to Moses, “I, your father-in-law Jethro, am coming to you with your wife and her two sons.”
7 ULB ਤਦ ਮੂਸਾ ਆਪਣੇ ਸੌਹਰੇ ਨੂੰ ਮਿਲਣ ਲਈ ਬਾਹਰ ਆਇਆ ਅਤੇ ਉਸ ਦੇ ਅੱਗੇ ਨਿਵਿਆ ਅਤੇ ਉਸ ਨੂੰ ਚੁੰਮਿਆ ਅਤੇ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੀ ਅਤੇ ਤੰਬੂ ਵਿੱਚ ਆਏ। BSB BSB: So Moses went out to meet his father-in-law and bowed down and kissed him. They greeted each other and went into the tent.
8 ULB ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁੱਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਤੇ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ। BSB BSB: Then Moses recounted to his father-in-law all that the LORD had done to Pharaoh and the Egyptians for Israel’s sake, all the hardships they had encountered along the way, and how the LORD had delivered them.
9 ULB ਤਦ ਯਿਥਰੋ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਇਸਰਾਏਲ ਨਾਲ ਕੀਤੀ ਜਦ ਉਸ ਨੂੰ ਮਿਸਰੀਆਂ ਦੇ ਹੱਥੋਂ ਬਚਾ ਦਿੱਤਾ ਅਨੰਦ ਹੋਇਆ। BSB BSB: And Jethro rejoiced over all the good things the LORD had done for Israel, whom He had rescued from the hand of the Egyptians.
10 ULB ਯਿਥਰੋ ਨੇ ਆਖਿਆ, ਯਹੋਵਾਹ ਮੁਬਾਰਕ ਹੈ ਜਿਸ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਫ਼ਿਰਊਨ ਦੇ ਹੱਥੋਂ ਬਚਾ ਦਿੱਤਾ ਅਤੇ ਜਿਸ ਲੋਕਾਂ ਨੂੰ ਮਿਸਰੀਆਂ ਦੇ ਹੱਥ ਹੇਠੋਂ ਬਚਾਇਆ। BSB BSB: Jethro declared, “Blessed be the LORD, who has delivered you from the hand of the Egyptians and of Pharaoh, and who has delivered the people from the hand of the Egyptians.
11 ULB ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘੁਮੰਡ ਕਰਦੇ ਸਨ। BSB BSB: Now I know that the LORD is greater than all other gods, for He did this when they treated Israel with arrogance.”
12 ULB ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਤੇ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ। BSB BSB: Then Moses’ father-in-law Jethro brought a burnt offering and sacrifices to God, and Aaron came with all the elders of Israel to eat bread with Moses’ father-in-law in the presence of God.
13 ULB ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਪਰਜਾ ਦਾ ਨਿਆਂ ਕਰਨ ਲਈ ਬੈਠਾ ਅਤੇ ਪਰਜਾ ਮੂਸਾ ਦੇ ਅੱਗੇ ਸਵੇਰ ਤੋਂ ਸ਼ਾਮ ਤੱਕ ਖੜੀ ਰਹੀ। BSB BSB: The next day Moses took his seat to judge the people, and they stood around him from morning until evening.
14 ULB ਜਦ ਮੂਸਾ ਦੇ ਸੌਹਰੇ ਨੇ ਉਹ ਸਭ ਕੁੱਝ ਜੋ ਉਸ ਨੇ ਪਰਜਾ ਨਾਲ ਕੀਤਾ ਵੇਖਿਆ ਤਾਂ ਆਖਿਆ, ਇਹ ਕੀ ਗੱਲ ਹੈ ਜੋ ਤੂੰ ਪਰਜਾ ਨਾਲ ਕਰਦਾ ਹੈਂ? ਤੂੰ ਕਿਉਂ ਇਕੱਲਾ ਬੈਠਦਾ ਹੈਂ ਅਤੇ ਸਾਰੀ ਪਰਜਾ ਸਵੇਰ ਤੋਂ ਸ਼ਾਮ ਤੱਕ ਤੇਰੇ ਅੱਗੇ ਖੜੀ ਰਹਿੰਦੀ ਹੈ? BSB BSB: When his father-in-law saw all that Moses was doing for the people, he asked, “What is this that you are doing for the people? Why do you sit alone as judge, with all the people standing around you from morning till evening?”
15 ULB ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, ਇਸ ਕਰਕੇ ਕਿ ਪਰਜਾ ਮੇਰੇ ਕੋਲ ਪਰਮੇਸ਼ੁਰ ਦੀ ਭਾਲ ਲਈ ਆਉਂਦੀ ਹੈ। BSB BSB: “Because the people come to me to inquire of God,” Moses replied.
16 ULB ਜਦ ਉਨ੍ਹਾਂ ਵਿੱਚ ਕੋਈ ਗੱਲ ਹੁੰਦੀ ਹੈ ਤਾਂ ਉਹ ਮੇਰੇ ਕੋਲ ਆਉਂਦੇ ਹਨ ਮੈਂ ਉਸ ਮਨੁੱਖ ਅਤੇ ਉਸ ਦੇ ਗਵਾਂਢੀ ਵਿੱਚ ਨਿਆਂ ਕਰ ਦਿੰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦਸ ਦਿੰਦਾ ਹਾਂ। BSB BSB: “Whenever they have a dispute, it is brought to me to judge between one man and another, and I make known to them the statutes and laws of God.”
17 ULB ਤਾਂ ਮੂਸਾ ਦੇ ਸੌਹਰੇ ਨੇ ਉਹ ਨੂੰ ਆਖਿਆ, ਜੋ ਤੂੰ ਕਰਦਾ ਹੈਂ ਸੋ ਚੰਗੀ ਗੱਲ ਨਹੀਂ ਹੈ। BSB BSB: But Moses’ father-in-law said to him, “What you are doing is not good.
18 ULB ਤੂੰ ਜ਼ਰੂਰ ਥੱਕ ਜਾਵੇਂਗਾ, ਤੂੰ ਵੀ ਅਤੇ ਤੇਰੇ ਨਾਲ ਇਹ ਲੋਕ ਵੀ ਕਿਉਂ ਜੋ ਇਹ ਕੰਮ ਤੇਰੇ ਲਈ ਬਹੁਤਾ ਭਾਰੀ ਹੈ। ਤੂੰ ਇਕੱਲਾ ਇਸ ਨੂੰ ਨਹੀਂ ਕਰ ਸਕਦਾ। BSB BSB: Surely you and these people with you will wear yourselves out, because the task is too heavy for you. You cannot handle it alone.
19 ULB ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਨਾਲ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ। BSB BSB: Now listen to me; I will give you some advice, and may God be with you. You must be the people’s representative before God and bring their causes to Him.
20 ULB ਤੂੰ ਬਿਧੀਆਂ ਅਤੇ ਬਿਵਸਥਾਵਾਂ ਉਨ੍ਹਾਂ ਨੂੰ ਸਿਖਾ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਦਸ ਦੇ। BSB BSB: Teach them the statutes and laws, and show them the way to live and the work they must do.
21 ULB ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸਤਵਾਦੀ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ। BSB BSB: Furthermore, select capable men from among the people—God-fearing, trustworthy men who are averse to dishonest gain. Appoint them over the people as leaders of thousands, of hundreds, of fifties, and of tens.
22 ULB ਉਹ ਹਰ ਵੇਲੇ ਲੋਕਾਂ ਦਾ ਨਿਆਂ ਕਰਨ ਅਤੇ ਇਸ ਤਰ੍ਹਾਂ ਹੋਵੇ ਕਿ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਇਸ ਤਰ੍ਹਾਂ ਤੇਰੇ ਲਈ ਸੌਖਾ ਰਹੇਗਾ ਅਤੇ ਉਹ ਤੇਰੇ ਨਾਲ ਭਾਰ ਹਲਕਾ ਕਰਨ। BSB BSB: Have these men judge the people at all times. Then they can bring you any major issue, but all minor cases they can judge on their own, so that your load may be lightened as they share it with you.
23 ULB ਜੇ ਤੂੰ ਇਸ ਗੱਲ ਨੂੰ ਕਰੇਂਗਾ ਅਤੇ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸਕੇਂਗਾ ਅਤੇ ਇਹ ਸਾਰੇ ਲੋਕ ਵੀ ਸੁੱਖ-ਸਾਂਦ ਨਾਲ ਆਪਣੇ ਸਥਾਨਾ ਨੂੰ ਜਾਣਗੇ। BSB BSB: If you follow this advice and God so directs you, then you will be able to endure, and all these people can go home in peace.”
24 ULB ਸੋ ਮੂਸਾ ਨੇ ਆਪਣੇ ਸੌਹਰੇ ਦੀ ਗੱਲ ਨੂੰ ਸੁਣਿਆ ਅਤੇ ਜੋ ਉਸ ਆਖਿਆ ਸੀ ਸੋ ਹੀ ਕੀਤਾ। BSB BSB: Moses listened to his father-in-law and did everything he said.
25 ULB ਤਦ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਇਸਰਾਏਲ ਵਿੱਚੋਂ ਚੁਣ ਕੇ ਉਹਨਾਂ ਨੂੰ ਪਰਜਾ ਉੱਤੇ ਪਰਧਾਨ ਠਹਿਰਾਇਆ ਹਜ਼ਾਰਾਂ ਦੇ ਸਰਦਾਰ, ਸੈਂਕੜਿਆਂ ਦੇ ਸਰਦਾਰ, ਪੰਜਾਹਾਂ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ। BSB BSB: So Moses chose capable men from all Israel and made them heads over the people as leaders of thousands, of hundreds, of fifties, and of tens.
26 ULB ਉਹ ਹਰ ਵੇਲੇ ਪਰਜਾ ਦਾ ਨਿਆਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ। BSB BSB: And they judged the people at all times; they would bring the difficult cases to Moses, but any minor issue they would judge themselves.
27 ULB ਮੂਸਾ ਨੇ ਆਪਣੇ ਸੌਹਰੇ ਨੂੰ ਵਿਦਿਆ ਕੀਤਾ ਤਾਂ ਉਹ ਆਪਣੇ ਦੇਸ ਦੇ ਰਾਹ ਪੈ ਗਿਆ। BSB BSB: Then Moses sent his father-in-law on his way, and Jethro returned to his own land.