1 ULB ਜਦ ਲੋਕਾਂ ਨੇ ਵੇਖਿਆ ਕਿ ਮੂਸਾ ਨੇ ਪਹਾੜ ਤੋਂ ਉਤਰਨ ਵਿੱਚ ਚਿਰ ਲਾ ਦਿੱਤਾ ਹੈ ਤਾਂ ਲੋਕਾਂ ਨੇ ਹਾਰੂਨ ਕੋਲ ਇਕੱਠੇ ਹੋ ਕੇ ਉਹ ਨੂੰ ਆਖਿਆ, ਉੱਠ ਅਤੇ ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਹੈ ਅਸੀਂ ਨਹੀਂ ਜਾਣਦੇ ਉਹ ਨੂੰ ਕੀ ਹੋ ਗਿਆ ਹੈ। BSB BSB: Now when the people saw that Moses was delayed in coming down from the mountain, they gathered around Aaron and said, “Come, make us gods who will go before us. As for this Moses who brought us up out of the land of Egypt, we do not know what has happened to him!”
2 ULB ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਔਰਤਾਂ ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ। BSB BSB: So Aaron told them, “Take off the gold earrings that are on your wives and sons and daughters, and bring them to me.”
3 ULB ਸੋ ਸਾਰੇ ਲੋਕ ਸੋਨੇ ਦੇ ਬਾਲੇ ਜੋ ਉਨ੍ਹਾਂ ਦੇ ਕੰਨਾਂ ਵਿੱਚ ਸਨ ਤੋੜ ਤਾੜ ਕੇ ਹਾਰੂਨ ਦੇ ਕੋਲ ਲੈ ਆਏ BSB BSB: Then all the people took off their gold earrings and brought them to Aaron.
4 ULB ਤਾਂ ਉਸ ਨੇ ਉਹ ਉਨ੍ਹਾਂ ਦੇ ਹੱਥੋਂ ਲੈ ਲਏ ਅਤੇ ਉਨ੍ਹਾਂ ਨੂੰ ਢਾਲ਼ ਕੇ ਇੱਕ ਉੱਕਰਨ ਵਾਲੇ ਸੰਦ ਨਾਲ ਘੜ ਕੇ ਉਹ ਦਾ ਇੱਕ ਵੱਛਾ ਬਣਾਇਆ ਤਾਂ ਉਨ੍ਹਾਂ ਨੇ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ। BSB BSB: He took the gold from their hands, and with an engraving tool he fashioned it into a molten calf. And they said, “These, O Israel, are your gods, who brought you up out of the land of Egypt!”
5 ULB ਜਦ ਹਾਰੂਨ ਨੇ ਇਹ ਡਿੱਠਾ ਤਾਂ ਉਸ ਦੇ ਅੱਗੇ ਇੱਕ ਜਗਵੇਦੀ ਬਣਾਈ ਤਾਂ ਹਾਰੂਨ ਨੇ ਪੁਕਾਰ ਕੇ ਆਖਿਆ, ਕੱਲ ਯਹੋਵਾਹ ਦਾ ਪਰਬ ਹੈ BSB BSB: When Aaron saw this, he built an altar before the calf and proclaimed: “Tomorrow shall be a feast to the LORD.”
6 ULB ਤਾਂ ਉਹ ਅਗਲੇ ਦਿਨ ਸਵੇਰ ਨੂੰ ਉੱਠੇ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾ ਪੀ ਕੇ ਬੈਠੇ ਅਤੇ ਹੱਸਣ ਖੇਲਣ ਨੂੰ ਉੱਠੇ। BSB BSB: So the next day they arose, offered burnt offerings, and presented peace offerings. And the people sat down to eat and drink and got up to indulge in revelry.
7 ULB ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠਾਂ ਨੂੰ ਜਾਹ ਕਿਉਂਕਿ ਤੇਰੇ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ ਹੈਂ ਭਰਿਸ਼ਟ ਹੋ ਗਏ ਹਨ। BSB BSB: Then the LORD said to Moses, “Go down at once, for your people, whom you brought up out of the land of Egypt, have corrupted themselves.
8 ULB ਉਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਦੇ ਢਾਲ਼ ਕੇ ਆਪਣੇ ਲਈ ਇੱਕ ਵੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਦੇ ਉਨ੍ਹਾਂ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ। BSB BSB: How quickly they have turned aside from the way that I commanded them! They have made for themselves a molten calf and have bowed down to it. They have sacrificed to it and said, ‘These, O Israel, are your gods, who brought you up out of the land of Egypt.’”
9 ULB ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਇਨ੍ਹਾਂ ਲੋਕਾਂ ਨੂੰ ਡਿੱਠਾ ਹੈ, ਵੇਖ ਇਹ ਲੋਕ ਹਠੀ ਹਨ। BSB BSB: The LORD also said to Moses, “I have seen this people, and they are indeed a stiff-necked people.
10 ULB ਹੁਣ ਤੂੰ ਮੈਨੂੰ ਇਕੱਲਾ ਹੋਣ ਦੇ ਤਾਂ ਜੋ ਮੇਰਾ ਕ੍ਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਤੇ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੇਰੇ ਕੋਲੋਂ ਇੱਕ ਵੱਡੀ ਕੌਮ ਬਣਾਵਾਂਗਾ। BSB BSB: Now leave Me alone, so that My anger may burn against them and consume them. Then I will make you into a great nation.”
11 ULB ਤਾਂ ਮੂਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤਰਲੇ ਪਾ ਕੇ ਆਖਿਆ, ਹੇ ਯਹੋਵਾਹ ਤੇਰਾ ਕ੍ਰੋਧ ਤੇਰੇ ਲੋਕਾਂ ਦੇ ਵਿਰੁੱਧ ਕਿਉਂ ਭੜਕਿਆ ਹੈ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਵੱਡੀ ਸ਼ਕਤੀ ਅਤੇ ਬਲਵੰਤ ਹੱਥ ਨਾਲ ਕੱਢ ਕੇ ਲੈ ਆਇਆ ਹੈਂ। BSB BSB: But Moses sought the favor of the LORD his God, saying, “O LORD, why does Your anger burn against Your people, whom You brought out of the land of Egypt with great power and a mighty hand?
12 ULB ਮਿਸਰੀ ਕਿਉਂ ਆਖਣ ਕਿ ਉਹ ਉਨ੍ਹਾਂ ਨੂੰ ਬੁਰਿਆਈ ਲਈ ਲੈ ਗਿਆ, ਤਾਂ ਜੋ ਉਨ੍ਹਾਂ ਨੂੰ ਪਹਾੜਾਂ ਵਿੱਚ ਮਾਰ ਸੁੱਟੇ ਅਤੇ ਉਨ੍ਹਾਂ ਨੂੰ ਧਰਤੀ ਉੱਤੋਂ ਮੁਕਾ ਦੇਵੇ? ਤੂੰ ਆਪਣੇ ਕ੍ਰੋਧ ਦੇ ਭੜਕਣ ਨੂੰ ਮੋੜ ਲੈ ਅਤੇ ਆਪਣੇ ਲੋਕਾਂ ਉੱਤੇ ਬੁਰਿਆਈ ਲਿਆਉਣ ਤੋਂ ਹਟ ਜਾ। BSB BSB: Why should the Egyptians declare, ‘He brought them out with evil intent, to kill them in the mountains and wipe them from the face of the earth’? Turn from Your fierce anger and relent from doing harm to Your people.
13 ULB ਤੂੰ ਆਪਣੇ ਸੇਵਕ ਅਬਰਾਹਾਮ, ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰ ਜਿਨ੍ਹਾਂ ਨਾਲ ਤੂੰ ਆਪਣੀ ਹੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੁਹਾਡੀ ਸੰਤਾਨ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਇਹ ਸਾਰਾ ਦੇਸ ਜਿਸ ਦੇ ਲਈ ਮੈਂ ਆਖਿਆ ਹੈ ਮੈਂ ਉਹ ਤੁਹਾਡੀ ਸੰਤਾਨ ਨੂੰ ਦੇਵਾਂਗਾ ਅਤੇ ਉਹ ਸਦਾ ਲਈ ਉਹ ਦੇ ਅਧਿਕਾਰੀ ਹੋਣਗੇ। BSB BSB: Remember Your servants Abraham, Isaac, and Israel, to whom You swore by Your very self when You declared, ‘I will make your descendants as numerous as the stars in the sky, and I will give your descendants all this land that I have promised, and it shall be their inheritance forever.’”
14 ULB ਤਾਂ ਯਹੋਵਾਹ ਉਸ ਬੁਰਿਆਈ ਤੋਂ ਹਟ ਗਿਆ ਜਿਹੜੀ ਆਪਣੇ ਲੋਕਾਂ ਨਾਲ ਕਰਨ ਲਈ ਬੋਲਿਆ ਸੀ। BSB BSB: So the LORD relented from the calamity He had threatened to bring on His people.
15 ULB ਤਾਂ ਮੂਸਾ ਮੁੜ ਕੇ ਪਹਾੜ ਤੋਂ ਹੇਠਾਂ ਨੂੰ ਆਇਆ ਅਤੇ ਸਾਖ਼ੀ ਦੀਆਂ ਦੋ ਫੱਟੀਆਂ ਉਸ ਦੇ ਹੱਥ ਵਿੱਚ ਸਨ। ਉਹ ਫੱਟੀਆਂ ਦੋਹਾਂ ਪਾਸਿਆਂ ਤੋਂ ਲਿਖੀਆਂ ਹੋਈਆਂ ਸਨ ਇੱਕ ਪਾਸਿਓਂ ਅਤੇ ਦੂਜੇ ਪਾਸਿਓਂ ਵੀ ਲਿਖੀਆਂ ਹੋਈਆਂ ਸਨ BSB BSB: Then Moses turned and went down the mountain with the two tablets of the Testimony in his hands. They were inscribed on both sides, front and back.
16 ULB ਅਤੇ ਫੱਟੀਆਂ ਪਰਮੇਸ਼ੁਰ ਦਾ ਕੰਮ ਸੀ ਅਤੇ ਉਨ੍ਹਾਂ ਦੀ ਲਿਖਤ ਪਰਮੇਸ਼ੁਰ ਦੀ ਲਿਖਤ ਸੀ ਜਿਹੜੀ ਫੱਟੀਆਂ ਉੱਤੇ ਉੱਕਰੀ ਹੋਈ ਸੀ। BSB BSB: The tablets were the work of God, and the writing was the writing of God, engraved on the tablets.
17 ULB ਤਾਂ ਯਹੋਸ਼ੁਆ ਨੇ ਲੋਕਾਂ ਦੀ ਅਵਾਜ਼ ਸੁਣੀ ਜਿਹੜੇ ਡੰਡ ਪਾਉਂਦੇ ਸਨ ਤਾਂ ਉਸ ਨੇ ਮੂਸਾ ਨੂੰ ਆਖਿਆ, ਡੇਰੇ ਵਿੱਚ ਲੜਾਈ ਦੀ ਅਵਾਜ਼ ਹੈ। BSB BSB: When Joshua heard the sound of the people shouting, he said to Moses, “The sound of war is in the camp.”
18 ULB ਤਾਂ ਉਸ ਆਖਿਆ, ਇਹ ਰੌਲ਼ਾ ਨਾ ਤਾਂ ਫਤਹ ਪਾਉਣ ਵਾਲਿਆਂ ਦਾ ਹੈ ਅਤੇ ਨਾ ਇਹ ਰੌਲ਼ਾ ਹਾਰਨ ਵਾਲਿਆਂ ਦਾ ਹੈ ਪਰ ਮੈਂ ਗਾਉਣ ਵਾਲਿਆਂ ਦੀ ਅਵਾਜ਼ ਸੁਣਦਾ ਹਾਂ। BSB BSB: But Moses replied: “It is neither the cry of victory nor the cry of defeat; I hear the sound of singing!”
19 ULB ਤਾਂ ਇਸ ਤਰ੍ਹਾਂ ਹੋਇਆ ਜਦੋਂ ਉਹ ਡੇਰੇ ਦੇ ਨੇੜੇ ਆਇਆ ਤਾਂ ਉਸ ਨੇ ਵੱਛੇ ਅਤੇ ਨੱਚਣ ਨੂੰ ਵੇਖਿਆ ਤਾਂ ਮੂਸਾ ਦਾ ਕ੍ਰੋਧ ਬਹੁਤ ਭੜਕ ਉੱਠਿਆ ਅਤੇ ਉਸ ਨੇ ਫੱਟੀਆਂ ਆਪਣੇ ਹੱਥਾਂ ਤੋਂ ਸੁੱਟ ਦਿੱਤੀਆਂ ਪਹਾੜ ਦੇ ਹੇਠ ਉਨ੍ਹਾਂ ਨੂੰ ਭੰਨ ਸੁੱਟਿਆ BSB BSB: As Moses approached the camp and saw the calf and the dancing, he burned with anger and threw the tablets out of his hands, shattering them at the base of the mountain.
20 ULB ਅਤੇ ਉਸ ਵੱਛੇ ਨੂੰ ਜਿਹੜਾ ਉਨ੍ਹਾਂ ਨੇ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਪੀਹ ਕੇ ਉਸ ਦਾ ਪੀਪਾ ਕਰ ਦਿੱਤਾ ਅਤੇ ਪਾਣੀ ਉੱਤੇ ਖਿਲਾਰ ਦਿੱਤਾ ਅਤੇ ਇਸਰਾਏਲੀਆਂ ਨੂੰ ਪਿਲਾ ਛੱਡਿਆ। BSB BSB: Then he took the calf they had made, burned it in the fire, ground it to powder, and scattered the powder over the face of the water. Then he forced the Israelites to drink it.
21 ULB ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਤੈਨੂੰ ਇਨ੍ਹਾਂ ਲੋਕਾਂ ਨੇ ਕੀ ਕਰ ਦਿੱਤਾ ਜੋ ਤੂੰ ਉਨ੍ਹਾਂ ਉੱਤੇ ਵੱਡਾ ਪਾਪ ਲਿਆਇਆ? BSB BSB: “What did this people do to you,” Moses asked Aaron, “that you have led them into so great a sin?”
22 ULB ਅੱਗੋਂ ਹਾਰੂਨ ਨੇ ਆਖਿਆ, ਮੇਰੇ ਸਵਾਮੀ ਦਾ ਕ੍ਰੋਧ ਨਾ ਭੜਕੇ। ਤੂੰ ਲੋਕਾਂ ਨੂੰ ਜਾਣਦਾ ਹੈਂ ਕਿ ਉਹ ਬੁਰਿਆਈ ਉੱਤੇ ਤਿਆਰ ਹਨ BSB BSB: “Do not be enraged, my lord,” Aaron replied. “You yourself know that the people are intent on evil.
23 ULB ਕਿਉਂ ਜੋ ਉਨ੍ਹਾਂ ਨੇ ਮੈਨੂੰ ਆਖਿਆ, ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਅਸੀਂ ਨਹੀਂ ਜਾਣਦੇ ਕਿ ਉਹ ਨੂੰ ਕੀ ਹੋਇਆ। BSB BSB: They told me, ‘Make us gods who will go before us. As for this Moses who brought us up out of the land of Egypt, we do not know what has happened to him!’
24 ULB ਤਾਂ ਮੈਂ ਉਨ੍ਹਾਂ ਨੂੰ ਆਖਿਆ, ਜਿਨ੍ਹਾਂ ਕੋਲ ਸੋਨਾ ਹੈ ਉਹ ਭੰਨਣ ਤੋੜਨ ਤਾਂ ਉਨ੍ਹਾਂ ਨੇ ਮੈਨੂੰ ਦਿੱਤਾ ਅਤੇ ਮੈਂ ਉਸ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਇਹ ਵੱਛਾ ਨਿੱਕਲ ਆਇਆ। BSB BSB: So I said to them, ‘Whoever has gold, let him take it off,’ and they gave it to me. And when I threw it into the fire, out came this calf!”
25 ULB ਤਦ ਮੂਸਾ ਨੇ ਲੋਕਾਂ ਨੂੰ ਵੇਖਿਆ ਕਿ ਉਹ ਬੇ-ਲਗ਼ਾਮ ਹਨ ਕਿਉਂ ਜੋ ਹਾਰੂਨ ਨੇ ਉਨ੍ਹਾਂ ਦੇ ਵੈਰੀਆਂ ਦੇ ਸਾਹਮਣੇ ਉਨ੍ਹਾਂ ਦਾ ਮਖ਼ੌਲ ਉਡਾਉਣ ਲਈ ਉਨ੍ਹਾਂ ਨੂੰ ਬੇ-ਲਗ਼ਾਮ ਕੀਤਾ। BSB BSB: Moses saw that the people were out of control, for Aaron had let them run wild and become a laughingstock to their enemies.
26 ULB ਮੂਸਾ ਨੇ ਡੇਰੇ ਦੇ ਫਾਟਕ ਕੋਲ ਖੜੇ ਹੋ ਕੇ ਆਖਿਆ, ਜਿਹੜਾ ਯਹੋਵਾਹ ਦੇ ਪਾਸੇ ਵੱਲ ਹੈ ਉਹ ਮੇਰੇ ਕੋਲ ਆਵੇ ਤਾਂ ਸਾਰੇ ਲੇਵੀਆਂ ਨੇ ਆਪਣੇ ਆਪ ਨੂੰ ਉਸ ਦੇ ਕੋਲ ਇਕੱਠਾ ਕਰ ਲਿਆ। BSB BSB: So Moses stood at the entrance to the camp and said, “Whoever is for the LORD, come to me.” And all the Levites gathered around him.
27 ULB ਉਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਭ ਮਨੁੱਖ ਆਪਣੀਆਂ ਤੇਗਾਂ ਲੱਕ ਨਾਲ ਬੰਨ੍ਹ ਕੇ ਡੇਰੇ ਦੇ ਵਿੱਚ ਦੀ ਫਾਟਕ ਤੋਂ ਫਾਟਕ ਤੱਕ ਆਉਂਦੇ ਜਾਂਦੇ ਆਪਣੇ ਭਰਾ ਆਪਣੇ ਸਾਥੀ ਅਤੇ ਆਪਣੇ ਗਵਾਂਢੀ ਨੂੰ ਵੱਢ ਸੁੱਟਣ। BSB BSB: He told them, “This is what the LORD, the God of Israel, says: ‘Each of you men is to fasten his sword to his side, go back and forth through the camp from gate to gate, and slay his brother, his friend, and his neighbor.’”
28 ULB ਤਾਂ ਲੇਵੀਆਂ ਨੇ ਮੂਸਾ ਦੇ ਬੋਲ ਅਨੁਸਾਰ ਕੀਤਾ ਅਤੇ ਉਸ ਦਿਨ ਲੋਕਾਂ ਵਿੱਚੋਂ ਤਿੰਨ ਹਜ਼ਾਰ ਮਨੁੱਖ ਡਿੱਗੇ। BSB BSB: The Levites did as Moses commanded, and that day about three thousand of the people fell dead.
29 ULB ਮੂਸਾ ਨੇ ਆਖਿਆ, ਅੱਜ ਤੁਸੀਂ ਆਪਣੇ ਆਪ ਨੂੰ ਯਹੋਵਾਹ ਲਈ ਅਰਪਣ ਕਰੋ। ਹਾਂ, ਹਰ ਇੱਕ ਮਨੁੱਖ ਆਪਣੇ ਪੁੱਤਰ ਅਤੇ ਆਪਣੇ ਭਰਾ ਦੇ ਵਿਰੁੱਧ ਹੋਵੇ ਤਾਂ ਜੋ ਉਹ ਅੱਜ ਤੁਹਾਨੂੰ ਬਰਕਤ ਦੇਵੇ। BSB BSB: Afterward, Moses said, “Today you have been ordained for service to the LORD, since each man went against his son and his brother; so the LORD has bestowed a blessing on you this day.”
30 ULB ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਨੇ ਲੋਕਾਂ ਨੂੰ ਆਖਿਆ, ਤੁਸੀਂ ਵੱਡਾ ਪਾਪ ਕੀਤਾ ਅਤੇ ਮੈਂ ਹੁਣ ਯਹੋਵਾਹ ਦੇ ਕੋਲ ਉਤਾਹਾਂ ਜਾਂਦਾ ਹਾਂ। ਸ਼ਾਇਦ ਮੈਂ ਤੁਹਾਡੇ ਪਾਪ ਦਾ ਪ੍ਰਾਸਚਿਤ ਕਰਾਂ। BSB BSB: The next day Moses said to the people, “You have committed a great sin. Now I will go up to the LORD; perhaps I can make atonement for your sin.”
31 ULB ਸੋ ਮੂਸਾ ਯਹੋਵਾਹ ਦੇ ਕੋਲ ਮੁੜ ਗਿਆ ਅਤੇ ਆਖਿਆ, ਹਾਏ ਇਨ੍ਹਾਂ ਲੋਕਾਂ ਨੇ ਵੱਡਾ ਪਾਪ ਕੀਤਾ ਜੋ ਆਪਣੇ ਲਈ ਸੋਨੇ ਦੇ ਦੇਵਤੇ ਬਣਾਏ BSB BSB: So Moses returned to the LORD and said, “Oh, what a great sin these people have committed! They have made gods of gold for themselves.
32 ULB ਹੁਣ ਤੂੰ ਉਨ੍ਹਾਂ ਦਾ ਪਾਪ ਮਾਫ਼ ਕਰੀਂ ਅਤੇ ਜੇ ਨਹੀਂ ਤਾਂ ਆਪਣੀ ਪੋਥੀ ਵਿੱਚੋਂ ਜਿਹੜੀ ਤੂੰ ਲਿਖੀ ਹੈ ਮੈਨੂੰ ਮਿਟਾ ਸੁੱਟੀਂ। BSB BSB: Yet now, if You would only forgive their sin.... But if not, please blot me out of the book that You have written.”
33 ULB ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਸ ਮੇਰਾ ਪਾਪ ਕੀਤਾ ਮੈਂ ਉਸ ਨੂੰ ਆਪਣੀ ਪੋਥੀ ਵਿੱਚੋਂ ਮਿਟਾ ਸੁੱਟਾਂਗਾ। BSB BSB: The LORD replied to Moses, “Whoever has sinned against Me, I will blot out of My book.
34 ULB ਹੁਣ ਜਾਹ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ। BSB BSB: Now go, lead the people to the place I described. Behold, My angel shall go before you. But on the day I settle accounts, I will punish them for their sin.”
35 ULB ਅਤੇ ਯਹੋਵਾਹ ਨੇ ਵੱਛਾ ਬਣਾਉਣ ਦੇ ਕਾਰਨ ਜਿਹ ਨੂੰ ਹਾਰੂਨ ਨੇ ਬਣਾਇਆ ਸੀ ਲੋਕਾਂ ਨੂੰ ਮਾਰਿਆ। BSB BSB: And the LORD sent a plague on the people because of what they had done with the calf that Aaron had made.
Select verses for actions: Enter goes to them and Escape comes back.