1 ULB ਫੇਰ ਯਹੋਵਾਹ ਮੂਸਾ ਨੂੰ ਬੋਲਿਆ ਕਿ BSB BSB: Then the LORD said to Moses,
2 ULB ਪਹਿਲੇ ਮਹੀਨੇ ਦੇ ਪਹਿਲੇ ਦਿਨ ਤੂੰ ਡੇਰੇ ਦੀ ਮੰਡਲੀ ਦਾ ਤੰਬੂ ਖੜਾ ਕਰੀਂ। BSB BSB: “On the first day of the first month you are to set up the tabernacle, the Tent of Meeting.
3 ULB ਤੂੰ ਉਸ ਵਿੱਚ ਸਾਖ਼ੀ ਦਾ ਸੰਦੂਕ ਰੱਖੀਂ ਅਤੇ ਸੰਦੂਕ ਨੂੰ ਪਰਦੇ ਨਾਲ ਵੱਖਰਾ ਕਰੀਂ। BSB BSB: Put the ark of the Testimony in it and screen off the ark with the veil.
4 ULB ਤੂੰ ਮੇਜ਼ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਸਮਾਨ ਨੂੰ ਸੁਆਰ ਕੇ ਰੱਖੀਂ। ਤੂੰ ਸ਼ਮਾਦਾਨ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਦੀਵੇ ਜਗਾਵੀਂ BSB BSB: Then bring in the table and set out its arrangement; bring in the lampstand as well, and set up its lamps.
5 ULB ਅਤੇ ਧੂਪ ਦੀ ਸੋਨੇ ਦੀ ਜਗਵੇਦੀ ਸਾਖ਼ੀ ਦੇ ਸੰਦੂਕ ਦੇ ਅੱਗੇ ਰੱਖੀਂ ਅਤੇ ਡੇਰੇ ਦੇ ਦਰਵਾਜ਼ੇ ਦੀ ਓਟ ਲਮਕਾਈਂ। BSB BSB: Place the gold altar of incense in front of the ark of the Testimony, and hang the curtain at the entrance to the tabernacle.
6 ULB ਤੂੰ ਹੋਮ ਦੀ ਜਗਵੇਦੀ ਨੂੰ ਡੇਰੇ ਦੀ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਅੱਗੇ ਰੱਖੀਂ BSB BSB: Place the altar of burnt offering in front of the entrance to the tabernacle, the Tent of Meeting.
7 ULB ਅਤੇ ਤੂੰ ਹੌਦ ਨੂੰ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖੀਂ ਅਤੇ ਉਸ ਵਿੱਚ ਪਾਣੀ ਪਾਈਂ। BSB BSB: And place the basin between the Tent of Meeting and the altar, and put water in it.
8 ULB ਫੇਰ ਤੂੰ ਵਿਹੜੇ ਨੂੰ ਚੁਫ਼ੇਰੇ ਖੜਾ ਕਰੀਂ ਅਤੇ ਵਿਹੜੇ ਦੇ ਫਾਟਕ ਦੀ ਓਟ ਲਮਕਾਈਂ। BSB BSB: Set up the surrounding courtyard and hang the curtain for the entrance to the courtyard.
9 ULB ਤੂੰ ਮਲਣ ਦਾ ਤੇਲ ਲੈ ਕੇ ਡੇਰੇ ਨੂੰ ਅਤੇ ਜੋ ਕੁੱਝ ਉਸ ਵਿੱਚ ਹੈ ਉਸ ਨੂੰ ਮਲੀਂ ਇਸ ਲਈ ਤੂੰ ਉਹ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਪਵਿੱਤਰ ਕਰੀਂ ਤਾਂ ਉਹ ਪਵਿੱਤਰ ਹੋਵੇਗਾ। BSB BSB: Take the anointing oil and anoint the tabernacle and everything in it; consecrate it along with all its furnishings, and it shall be holy.
10 ULB ਤੂੰ ਹੋਮ ਦੀ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਤੇਲ ਮਲੀਂ। ਇਸ ਤਰ੍ਹਾਂ ਤੂੰ ਜਗਵੇਦੀ ਨੂੰ ਪਵਿੱਤਰ ਕਰੀਂ ਤਾਂ ਉਹ ਜਗਵੇਦੀ ਬਹੁਤ ਪਵਿੱਤਰ ਹੋਵੇਗੀ। BSB BSB: Anoint the altar of burnt offering and all its utensils; consecrate the altar, and it shall be most holy.
11 ULB ਫੇਰ ਤੂੰ ਹੌਦ ਨੂੰ ਅਤੇ ਉਸ ਦੀ ਚੌਂਕੀ ਨੂੰ ਮਲੀਂ। ਤੂੰ ਉਹ ਨੂੰ ਪਵਿੱਤਰ ਕਰੀਂ। BSB BSB: Anoint the basin and its stand and consecrate them.
12 ULB ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨਹਲਾਈਂ। BSB BSB: Then bring Aaron and his sons to the entrance to the Tent of Meeting and wash them with water.
13 ULB ਤੂੰ ਹਾਰੂਨ ਨੂੰ ਪਵਿੱਤਰ ਬਸਤਰ ਪੁਆਈਂ ਅਤੇ ਤੂੰ ਉਹ ਨੂੰ ਮਸਹ ਕਰ ਕੇ ਪਵਿੱਤਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਸੇਵਾ ਕਰੇ। BSB BSB: And you are to clothe Aaron with the holy garments, anoint him, and consecrate him, so that he may serve Me as a priest.
14 ULB ਤੂੰ ਉਸ ਦੇ ਪੁੱਤਰਾਂ ਨੂੰ ਨੇੜੇ ਲਿਆ ਕੇ ਕੁੜਤੇ ਪੁਆਈਂ BSB BSB: Bring his sons forward and clothe them with tunics.
15 ULB ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਜਿਵੇਂ ਤੂੰ ਉਨ੍ਹਾਂ ਦੇ ਪਿਤਾ ਨੂੰ ਮਸਹ ਕੀਤਾ ਤਾਂ ਜੋ ਉਹ ਮੇਰੇ ਜਾਜਕ ਹੋਣ ਅਤੇ ਇਸ ਤਰ੍ਹਾਂ ਉਨ੍ਹਾਂ ਦਾ ਮਸਹ ਹੋਣਾ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਜਾਜਕਾਈ ਹੋਵੇਗੀ। BSB BSB: Anoint them just as you anointed their father, so that they may also serve Me as priests. Their anointing will qualify them for a permanent priesthood throughout their generations.”
16 ULB ਮੂਸਾ ਨੇ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਸਭ ਕੁੱਝ ਕੀਤਾ। BSB BSB: Moses did everything just as the LORD had commanded him.
17 ULB ਉਪਰੰਤ ਇਸ ਤਰ੍ਹਾਂ ਹੋਇਆ ਕਿ ਦੂਜੇ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਉਹ ਡੇਰਾ ਖੜਾ ਕੀਤਾ ਗਿਆ। BSB BSB: So the tabernacle was set up on the first day of the first month of the second year.
18 ULB ਅਤੇ ਮੂਸਾ ਨੇ ਡੇਰੇ ਨੂੰ ਖੜਾ ਕੀਤਾ ਅਤੇ ਉਸ ਨੇ ਉਹ ਦੀਆਂ ਚੀਥੀਆਂ ਅਤੇ ਉਸ ਦੇ ਫੱਟੇ ਲਾਏ ਅਤੇ ਉਸ ਦੇ ਹੋੜੇ ਰੱਖੇ ਅਤੇ ਉਸ ਦੀਆਂ ਥੰਮ੍ਹੀਆਂ ਖੜੀਆਂ ਕੀਤੀਆਂ। BSB BSB: When Moses set up the tabernacle, he laid its bases, positioned its frames, inserted its crossbars, and set up its posts.
19 ULB ਫੇਰ ਡੇਰੇ ਉੱਤੇ ਉਸ ਨੇ ਤੰਬੂ ਤਾਣਿਆ ਅਤੇ ਤੰਬੂ ਉੱਤੇ ਉਤਾਹਾਂ ਢਕਣਾ ਲਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: Then he spread the tent over the tabernacle and put the covering over the tent, just as the LORD had commanded him.
20 ULB ਫੇਰ ਉਸ ਸਾਖ਼ੀ ਨੂੰ ਲੈ ਕੇ ਸੰਦੂਕ ਵਿੱਚ ਪਾਇਆ ਅਤੇ ਚੋਬਾਂ ਸੰਦੂਕ ਉੱਤੇ ਰੱਖੀਆਂ ਅਤੇ ਪ੍ਰਾਸਚਿਤ ਦਾ ਸਰਪੋਸ਼ ਉਤਾਹਾਂ ਸੰਦੂਕ ਦੇ ਉੱਤੇ ਰੱਖਿਆ। BSB BSB: Moses took the Testimony and placed it in the ark, attaching the poles to the ark; and he set the mercy seat atop the ark.
21 ULB ਉਹ ਸੰਦੂਕ ਨੂੰ ਡੇਰੇ ਦੇ ਅੰਦਰ ਲਿਆਇਆ ਅਤੇ ਓਟ ਦਾ ਪੜਦਾ ਲਮਕਾਇਆ ਅਤੇ ਸਾਖ਼ੀ ਦੇ ਸੰਦੂਕ ਨੂੰ ਓਟ ਵਿੱਚ ਰੱਖਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: Then he brought the ark into the tabernacle, put up the veil for the screen, and shielded off the ark of the Testimony, just as the LORD had commanded him.
22 ULB ਫੇਰ ਉਸ ਨੇ ਮੇਜ਼ ਨੂੰ ਮੰਡਲੀ ਦੇ ਤੰਬੂ ਵਿੱਚ ਡੇਰੇ ਦੇ ਉੱਤਰ ਵੱਲ ਦੇ ਪਾਸੇ ਪਰਦੇ ਤੋਂ ਬਾਹਰ ਰੱਖਿਆ BSB BSB: Moses placed the table in the Tent of Meeting on the north side of the tabernacle, outside the veil.
23 ULB ਅਤੇ ਉਸ ਨੇ ਉਸ ਉੱਤੇ ਯਹੋਵਾਹ ਅੱਗੇ ਰੋਟੀ ਸੁਆਰ ਕੇ ਰੱਖੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: He arranged the bread on it before the LORD, just as the LORD had commanded him.
24 ULB ਤਾਂ ਉਸ ਨੇ ਸ਼ਮਾਦਾਨ ਮੰਡਲੀ ਦੇ ਤੰਬੂ ਵਿੱਚ ਮੇਜ਼ ਦੇ ਸਾਹਮਣੇ ਡੇਰੇ ਦੇ ਦੱਖਣ ਵੱਲ ਦੇ ਪਾਸੇ ਰੱਖਿਆ BSB BSB: He also placed the lampstand in the Tent of Meeting opposite the table on the south side of the tabernacle
25 ULB ਅਤੇ ਉਸ ਨੇ ਯਹੋਵਾਹ ਦੇ ਅੱਗੇ ਦੀਵੇ ਜਗਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: and set up the lamps before the LORD, just as the LORD had commanded him.
26 ULB ਫੇਰ ਉਸ ਨੇ ਸੋਨੇ ਦੀ ਜਗਵੇਦੀ ਨੂੰ ਮੰਡਲੀ ਦੇ ਤੰਬੂ ਵਿੱਚ ਪਰਦੇ ਦੇ ਸਾਹਮਣੇ ਰੱਖਿਆ BSB BSB: Moses placed the gold altar in the Tent of Meeting, in front of the veil,
27 ULB ਅਤੇ ਉਸ ਉੱਤੇ ਸੁਗੰਧੀ ਧੂਪ ਜਲਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: and he burned fragrant incense on it, just as the LORD had commanded him.
28 ULB ਫੇਰ ਉਸ ਨੇ ਡੇਰੇ ਦੇ ਦਰਵਾਜ਼ੇ ਦੀ ਓਟ ਲਮਕਾਈ। BSB BSB: Then he put up the curtain at the entrance to the tabernacle.
29 ULB ਤਾਂ ਉਸ ਨੇ ਹੋਮ ਦੀ ਜਗਵੇਦੀ ਨੂੰ ਡੇਰੇ ਦੀ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਰੱਖਿਆ ਅਤੇ ਉਸ ਉੱਤੇ ਹੋਮ ਦੀ ਭੇਟ ਅਤੇ ਮੈਦੇ ਦੀ ਭੇਟ ਚੜ੍ਹਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: He placed the altar of burnt offering near the entrance to the tabernacle, the Tent of Meeting, and offered on it the burnt offering and the grain offering, just as the LORD had commanded him.
30 ULB ਫੇਰ ਉਸ ਨੇ ਹੌਦ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖਿਆ ਅਤੇ ਉਸ ਵਿੱਚ ਨਹਾਉਣ ਦਾ ਪਾਣੀ ਪਾਇਆ BSB BSB: He placed the basin between the Tent of Meeting and the altar and put water in it for washing;
31 ULB ਅਤੇ ਮੂਸਾ ਤੇ ਹਾਰੂਨ ਅਤੇ ਉਸ ਦੇ ਪੁੱਤਰ ਉਸ ਵਿੱਚ ਹੱਥ-ਪੈਰ ਧੋਂਦੇ ਹੁੰਦੇ ਸਨ BSB BSB: and from it Moses, Aaron, and his sons washed their hands and feet.
32 ULB ਅਰਥਾਤ ਜਦ ਉਹ ਸਾਖ਼ੀ ਦੇ ਤੰਬੂ ਵਿੱਚ ਜਾਂਦੇ ਅਤੇ ਜਦ ਉਹ ਜਗਵੇਦੀ ਦੇ ਨੇੜੇ ਆਉਂਦੇ ਸਨ ਤਾਂ ਉਹ ਅਸ਼ਨਾਨ ਕਰਦੇ ਹੁੰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: They washed whenever they entered the Tent of Meeting or approached the altar, just as the LORD had commanded Moses.
33 ULB ਫੇਰ ਉਸ ਨੇ ਵਿਹੜਾ ਡੇਰੇ ਅਤੇ ਜਗਵੇਦੀ ਦੇ ਚੁਫ਼ੇਰੇ ਖੜਾ ਕੀਤਾ ਅਤੇ ਉਸ ਨੇ ਓਟ ਨੂੰ ਵਿਹੜੇ ਦੇ ਫਾਟਕ ਉੱਤੇ ਲਮਕਾਇਆ। ਇਸ ਤਰ੍ਹਾਂ ਮੂਸਾ ਨੇ ਉਸ ਕੰਮ ਨੂੰ ਸੰਪੂਰਨ ਕੀਤਾ। BSB BSB: And Moses set up the courtyard around the tabernacle and the altar, and he hung the curtain for the entrance to the courtyard. So Moses finished the work.
34 ULB ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ। BSB BSB: Then the cloud covered the Tent of Meeting, and the glory of the LORD filled the tabernacle.
35 ULB ਫਿਰ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ। BSB BSB: Moses was unable to enter the Tent of Meeting because the cloud had settled on it, and the glory of the LORD filled the tabernacle.
36 ULB ਜਦ ਬੱਦਲ ਡੇਰੇ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਦ ਇਸਰਾਏਲੀ ਆਪਣੇ ਸਾਰੇ ਸਫ਼ਰ ਵਿੱਚ ਅੱਗੇ ਚੱਲਦੇ ਸਨ BSB BSB: Whenever the cloud was lifted from above the tabernacle, the Israelites would set out through all the stages of their journey.
37 ULB ਪਰ ਜਦ ਬੱਦਲ ਨਾ ਚੁੱਕ ਹੁੰਦਾ ਸੀ ਤਾਂ ਉਹ ਨਹੀਂ ਚੱਲਦੇ ਸਨ ਜਦ ਤੱਕ ਬੱਦਲ ਚੁੱਕਿਆ ਨਾ ਜਾਵੇ। BSB BSB: If the cloud was not lifted, they would not set out until the day it was taken up.
38 ULB ਕਿਉਂਕਿ ਦਿਨ ਨੂੰ ਯਹੋਵਾਹ ਦਾ ਬੱਦਲ ਡੇਰੇ ਉੱਤੇ ਹੁੰਦਾ ਸੀ ਅਤੇ ਰਾਤ ਉਸ ਵਿੱਚ ਅੱਗ ਹੁੰਦੀ ਸੀ। ਇਸਰਾਏਲ ਦੇ ਸਾਰੇ ਘਰਾਣੇ ਦੀ ਨਿਗਾਹ ਵਿੱਚ ਉਨ੍ਹਾਂ ਦੇ ਸਾਰੇ ਸਫ਼ਰ ਵਿੱਚ ਇਸ ਤਰ੍ਹਾਂ ਹੀ ਹੁੰਦਾ ਰਿਹਾ। BSB BSB: For the cloud of the LORD was over the tabernacle by day, and fire was in the cloud by night, in the sight of all the house of Israel through all their journeys.
Select verses for actions: Enter goes to them and Escape comes back.