1 ULB ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ। BSB BSB: In the thirtieth year, on the fifth day of the fourth month, while I was among the exiles by the River Kebar, the heavens opened and I saw visions of God.
2 ULB ਉਸ ਮਹੀਨੇ ਦੀ ਪੰਜ ਤਾਰੀਖ਼ ਨੂੰ ਯਹੋਯਾਕੀਨ ਰਾਜੇ ਦੀ ਗੁਲਾਮੀ ਦੇ ਪੰਜਵੇਂ ਸਾਲ ਵਿੱਚ BSB BSB: On the fifth day of the month—it was the fifth year of the exile of King Jehoiachin—
3 ULB ਯਹੋਵਾਹ ਦਾ ਬਚਨ, ਬੂਜ਼ੀ ਦੇ ਪੁੱਤਰ ਹਿਜ਼ਕੀਏਲ ਜਾਜਕ ਕੋਲ ਆਇਆ, ਜੋ ਕਸਦੀਆਂ ਦੇ ਦੇਸ ਵਿੱਚ ਕਬਾਰ ਨਹਿਰ ਉੱਤੇ ਸੀ ਅਤੇ ਉੱਥੇ ਯਹੋਵਾਹ ਦਾ ਹੱਥ ਉਸ ਦੇ ਉੱਤੇ ਸੀ। BSB BSB: the word of the LORD came directly to Ezekiel the priest, the son of Buzi, in the land of the Chaldeans by the River Kebar. And there the LORD’s hand was upon him.
4 ULB ਜਦੋਂ ਮੈਂ ਵੇਖਿਆ ਤਾਂ ਵੇਖੋ, ਉੱਤਰ ਵੱਲੋਂ ਵੱਡੀ ਹਨ੍ਹੇਰੀ ਆਈ, ਇੱਕ ਵੱਡਾ ਬੱਦਲ ਜੋ ਅੱਗ ਨਾਲ ਭਰਿਆ ਹੋਇਆ ਸੀ ਅਤੇ ਉਸ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਪਿੱਤਲ ਵਰਗੀ ਕੋਈ ਚਮਕਦੀ ਹੋਈ ਚੀਜ਼ ਦਿਖਾਈ ਦਿੱਤੀ। BSB BSB: I looked and saw a whirlwind coming from the north, a great cloud with fire flashing back and forth and brilliant light all around it. In the center of the fire was a gleam like amber,
5 ULB ਉਸ ਵਿੱਚ ਚਾਰ ਜੀਵ ਸਨ ਅਤੇ ਉਹਨਾਂ ਦਾ ਰੂਪ ਇਹ ਸੀ: ਉਹ ਮਨੁੱਖ ਵਰਗੇ ਸਨ, BSB BSB: and within it was the form of four living creatures. And this was their appearance: They had a human form,
6 ULB ਹਰੇਕ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ BSB BSB: but each had four faces and four wings.
7 ULB ਅਤੇ ਉਹਨਾਂ ਦੇ ਪੈਰ ਸਿੱਧੇ ਸਨ ਅਤੇ ਉਹਨਾਂ ਦੇ ਪੈਰਾਂ ਦੀਆਂ ਤਲੀਆਂ ਵੱਛੇ ਦੇ ਪੈਰਾਂ ਦੀਆਂ ਤਲੀਆਂ ਵਰਗੀਆਂ ਸਨ ਅਤੇ ਉਹ ਮਾਂਜੇ ਹੋਏ ਪਿੱਤਲ ਵਾਂਗੂੰ ਚਮਕਦੇ ਸਨ। BSB BSB: Their legs were straight, and the soles of their feet were like the hooves of a calf, gleaming like polished bronze.
8 ULB ਉਹਨਾਂ ਦੇ ਚਾਰੇ ਪਾਸੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਇਸ ਤਰ੍ਹਾਂ ਸਨ BSB BSB: Under their wings on their four sides they had human hands. All four living creatures had faces and wings,
9 ULB ਕਿ ਉਹਨਾਂ ਦੇ ਖੰਭ ਇੱਕ ਦੂਜੇ ਨਾਲ ਜੁੜੇ ਹੋਏ ਸਨ। ਉਹ ਤੁਰਦੇ ਹੋਏ ਮੁੜਦੇ ਨਹੀਂ ਸਨ, ਉਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ। BSB BSB: and their wings were touching one another. They did not turn as they moved; each one went straight ahead.
10 ULB ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ। BSB BSB: The form of their faces was that of a man, and each of the four had the face of a lion on the right side, the face of an ox on the left side, and also the face of an eagle.
11 ULB ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ। BSB BSB: Such were their faces. Their wings were spread upward; each had two wings touching the wings of the creature on either side, and two wings covering its body.
12 ULB ਉਹਨਾਂ ਵਿੱਚੋਂ ਹਰੇਕ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ। BSB BSB: Each creature went straight ahead. Wherever the spirit would go, they would go, without turning as they moved.
13 ULB ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ, ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ। BSB BSB: In the midst of the living creatures was the appearance of glowing coals of fire, or of torches. Fire moved back and forth between the living creatures; it was bright, and lightning flashed out of it.
14 ULB ਜੀਵਾਂ ਦਾ ਦੌੜਨਾ ਅਤੇ ਮੁੜਨਾ ਬਿਜਲੀ ਵਾਂਗੂੰ ਦਿਖਾਈ ਦਿੰਦਾ ਸੀ। BSB BSB: The creatures were darting back and forth as quickly as flashes of lightning.
15 ULB ਮੈਂ ਉਹਨਾਂ ਜੀਵਾਂ ਨੂੰ ਵੇਖਿਆ ਤਾਂ ਵੇਖੋ, ਕਿ ਉਹਨਾਂ ਚਾਰਾਂ ਜੀਵਾਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ-ਇੱਕ ਪਹੀਆ ਸੀ। BSB BSB: When I looked at the living creatures, I saw a wheel on the ground beside each creature with its four faces.
16 ULB ਉਹਨਾਂ ਪਹੀਆਂ ਦਾ ਰੂਪ ਅਤੇ ਬਣਾਵਟ ਇਹ ਸੀ: ਹਰੇਕ ਪਹੀਆ ਪੁਖਰਾਜ ਵਾਂਗੂੰ ਚਮਕਦਾ ਸੀ ਅਤੇ ਉਹ ਚਾਰੇ ਇੱਕੋ ਜਿਹੇ ਸਨ; ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਵਿੱਚ ਹੋਵੇ। BSB BSB: The workmanship of the wheels looked like the gleam of beryl, and all four had the same likeness. Their workmanship looked like a wheel within a wheel.
17 ULB ਜਦੋਂ ਪਹੀਏ ਚੱਲਦੇ ਸਨ, ਉਹ ਕਿਸੇ ਵੀ ਦਿਸ਼ਾ ਦੇ ਵਿੱਚ ਚੱਲਦੇ ਹੋਏ, ਕਿਸੇ ਹੋਰ ਦਿਸ਼ਾ ਦੇ ਵਿੱਚ ਮੁੜਦੇ ਨਹੀਂ ਸਨ। BSB BSB: As they moved, they went in any of the four directions, without pivoting as they moved.
18 ULB ਉਹਨਾਂ ਦੇ ਚੱਕੇ ਵੱਡੇ ਉੱਚੇ ਤੇ ਡਰਾਉਣੇ ਸਨ, ਅਤੇ ਉਹਨਾਂ ਚਾਰਾਂ ਚੱਕਿਆਂ ਦੇ ਦੁਆਲੇ ਅੱਖਾਂ ਹੀ ਅੱਖਾਂ ਸਨ। BSB BSB: Their rims were high and awesome, and all four rims were full of eyes all around.
19 ULB ਜਦੋਂ ਉਹ ਜੀਵ ਤੁਰਦੇ ਸਨ, ਤਾਂ ਉਹਨਾਂ ਦੇ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਉਹ ਜੀਵ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਪਹੀਏ ਵੀ ਚੁੱਕੇ ਜਾਂਦੇ ਸਨ। BSB BSB: So as the living creatures moved, the wheels moved beside them, and when the creatures rose from the ground, the wheels also rose.
20 ULB ਜਿੱਥੇ ਕਿਤੇ ਆਤਮਾ ਜਾਣਾ ਚਾਹੁੰਦਾ ਸੀ, ਉਹ ਜਾਂਦੇ ਸਨ। ਪਹੀਏ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਵਿੱਚ ਸੀ। BSB BSB: Wherever the spirit would go, they would go, and the wheels would rise alongside them, because the spirit of the living creatures was in the wheels.
21 ULB ਜਦੋਂ ਜੀਵ ਤੁਰਦੇ ਸਨ, ਤਾਂ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਜੀਵ ਰੁਕਦੇ ਸਨ, ਤਾਂ ਪਹੀਏ ਵੀ ਰੁੱਕ ਜਾਂਦੇ ਸਨ ਅਤੇ ਜਦੋਂ ਉਹ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਉਹ ਪਹੀਏ ਵੀ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਦੇ ਵਿੱਚ ਸੀ। BSB BSB: When the creatures moved, the wheels moved; when the creatures stood still, the wheels stood still; and when the creatures rose from the ground, the wheels rose alongside them, because the spirit of the living creatures was in the wheels.
22 ULB ਜੀਵਾਂ ਦੇ ਸਿਰ ਉੱਤੇ ਅੰਬਰ ਸੀ, ਉਹ ਬਲੌਰ ਦੇ ਰੰਗ ਵਰਗਾ ਸੀ ਅਤੇ ਉਹਨਾਂ ਦੇ ਸਿਰਾਂ ਦੇ ਉੱਪਰ ਤਾਣਿਆ ਹੋਇਆ ਸੀ। BSB BSB: Spread out above the heads of the living creatures was the likeness of an awesome expanse, gleaming like crystal.
23 ULB ਉਸ ਅੰਬਰ ਦੇ ਹੇਠਾਂ ਉਹਨਾਂ ਦੇ ਖੰਭ ਇੱਕ ਦੂਜੇ ਦੀ ਸੇਧ ਵਿੱਚ ਸਨ, ਹਰੇਕ ਦੇ ਦੋਵਾਂ ਖੰਭਾ ਨਾਲ ਉਹਨਾਂ ਦਾ ਇੱਕ ਪਾਸਾ ਢੱਕਿਆ ਹੋਇਆ ਸੀ ਅਤੇ ਦੋਵਾਂ ਨਾਲ ਉਹਨਾਂ ਦੇ ਸਰੀਰ ਦਾ ਦੂਜਾ ਪਾਸਾ ਢੱਕਿਆ ਹੋਇਆ ਸੀ। BSB BSB: And under the expanse, their wings stretched out toward one another. Each one also had two wings covering its body.
24 ULB ਜਦੋਂ ਉਹ ਤੁਰਦੇ ਸਨ, ਤਾਂ ਉਹਨਾਂ ਦੇ ਖੰਭਾਂ ਦੀ ਅਵਾਜ਼ ਬਹੁਤੇ ਪਾਣੀਆਂ ਦੀ ਅਵਾਜ਼ ਵਰਗੀ, ਸਰਬ ਸ਼ਕਤੀਮਾਨ ਦੀ ਅਵਾਜ਼ ਵਰਗੀ ਅਤੇ ਸੈਨਾਂ ਦੀ ਅਵਾਜ਼ ਵਰਗੀ ਸੀ। ਜਦੋਂ ਉਹ ਰੁਕਦੇ ਸਨ ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ। BSB BSB: When the creatures moved, I heard the sound of their wings like the roar of many waters, like the voice of the Almighty, like the tumult of an army. When they stood still, they lowered their wings.
25 ULB ਉਸ ਅੰਬਰ ਵਿੱਚੋਂ ਜਿਹੜਾ ਉਹਨਾਂ ਦੇ ਸਿਰਾਂ ਉੱਤੇ ਸੀ, ਇੱਕ ਅਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖੜ੍ਹੇ ਹੁੰਦੇ ਸਨ, ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ। BSB BSB: And there came a voice from above the expanse over their heads as they stood still with their wings lowered.
26 ULB ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁੱਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ। BSB BSB: Above the expanse over their heads was the likeness of a throne with the appearance of sapphire, and on the throne high above was a figure like that of a man.
27 ULB ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੱਕ ਚਮਕਦੇ ਹੋਏ ਪਿੱਤਲ ਜਿਹਾ ਅੱਗ ਦੇ ਰੂਪ ਵਰਗਾ, ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੱਕ ਮੈਂ ਅੱਗ ਦਾ ਰੂਪ ਵੇਖਿਆ ਅਤੇ ਉਹ ਦੇ ਦੁਆਲੇ ਚਾਰੋਂ ਪਾਸੇ ਚਮਕ ਸੀ। BSB BSB: From what seemed to be His waist up, I saw a gleam like amber, with what looked like fire within it all around. And from what seemed to be His waist down, I saw what looked like fire; and brilliant light surrounded Him.
28 ULB ਜਿਵੇਂ ਵਰਖਾ ਦੇ ਦਿਨ ਬੱਦਲ ਵਿੱਚ ਧਣੁਖ ਦਿਖਾਈ ਦਿੰਦਾ ਹੈ ਉਸੇ ਤਰ੍ਹਾਂ ਚਾਰੇ ਪਾਸੇ ਦਾ ਪਰਕਾਸ਼ ਦਿਖਾਈ ਦਿੰਦਾ ਸੀ। ਇਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਉਸ ਨੂੰ ਵੇਖਦੇ ਹੀ ਮੈਂ ਮੂਧੇ ਮੂੰਹ ਡਿੱਗਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ। BSB BSB: The appearance of the brilliant light all around Him was like that of a rainbow in a cloud on a rainy day. This was the appearance of the likeness of the glory of the LORD. And when I saw it, I fell facedown and heard a voice speaking.
Select verses for actions: Enter goes to them and Escape comes back.