1 ULB ਆਤਮਾ ਮੈਨੂੰ ਚੁੱਕ ਕੇ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਜਿਸ ਦਾ ਮੂੰਹ ਪੂਰਬ ਵੱਲ ਹੈ ਲੈ ਗਿਆ ਅਤੇ ਵੇਖੋ, ਉਸ ਫਾਟਕ ਦੇ ਬੂਹੇ ਵਿੱਚ ਪੱਚੀ ਮਨੁੱਖ ਸਨ ਅਤੇ ਮੈਂ ਉਹਨਾਂ ਦੇ ਵਿੱਚ ਅੱਜ਼ੂਰ ਦੇ ਪੁੱਤਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤਰ ਫਲਟਯਾਹ ਨੂੰ ਵੇਖਿਆ, ਜੋ ਲੋਕਾਂ ਦੇ ਹਾਕਮ ਸਨ। BSB BSB: Then the Spirit lifted me up and brought me to the gate of the house of the LORD that faces east. And there at the entrance of the gate were twenty-five men. Among them I saw Jaazaniah son of Azzur and Pelatiah son of Benaiah, who were leaders of the people.
2 ULB ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਉਹ ਮਨੁੱਖ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਯੋਜਨਾ ਬਣਾਉਂਦੇ ਅਤੇ ਬੁਰੀ ਸਲਾਹ ਦਿੰਦੇ ਹਨ। BSB BSB: And the LORD said to me, “Son of man, these are the men who plot evil and give wicked counsel in this city.
3 ULB ਜਿਹੜੇ ਆਖਦੇ ਹਨ ਕਿ ਘਰਾਂ ਦੇ ਬਣਾਉਣ ਦਾ ਵੇਲਾ ਨੇੜੇ ਨਹੀਂ। ਇਹ ਸ਼ਹਿਰ ਤਾਂ ਇੱਕ ਕੜਾਹਾ ਹੈ, ਅਤੇ ਅਸੀਂ ਮਾਸ ਹਾਂ। BSB BSB: They are saying, ‘Is not the time near to build houses? The city is the cooking pot, and we are the meat.’
4 ULB ਇਸ ਲਈ, ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ! ਹਾਂ, ਭਵਿੱਖਬਾਣੀ ਕਰ! BSB BSB: Therefore prophesy against them; prophesy, O son of man!”
5 ULB ਯਹੋਵਾਹ ਦਾ ਆਤਮਾ ਮੇਰੇ ਉੱਤੇ ਉੱਤਰਿਆ ਅਤੇ ਉਹ ਨੇ ਮੈਨੂੰ ਆਖਿਆ ਕਿ ਤੂੰ ਇਹ ਆਖ, ਯਹੋਵਾਹ ਇਹ ਆਖਦਾ ਹੈ ਕਿ ਹੇ ਇਸਰਾਏਲ ਦੇ ਘਰਾਣੇ, ਤੁਸੀਂ ਅਜਿਹਾ ਸੋਚਿਆ ਹੈ, ਪਰ ਮੈਂ ਤੁਹਾਡੇ ਮਨ ਦੇ ਵਿਚਾਰਾਂ ਨੂੰ ਜਾਣਦਾ ਹਾਂ। BSB BSB: And the Spirit of the LORD fell upon me and told me to declare that this is what the LORD says: “That is what you are thinking, O house of Israel; and I know the thoughts that arise in your minds.
6 ULB ਤੁਸੀਂ ਇਸ ਵਿੱਚ ਬਹੁਤਿਆਂ ਨੂੰ ਵੱਢ ਦਿੱਤਾ ਹੈ, ਸਗੋਂ ਸ਼ਹਿਰ ਦੀਆਂ ਗਲੀਆਂ ਵੱਢਿਆ ਹੋਇਆਂ ਨਾਲ ਭਰ ਦਿੱਤੀਆਂ ਹਨ। BSB BSB: You have multiplied those you killed in this city and filled its streets with the dead.
7 ULB ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਹਾਡੇ ਵੱਢੇ ਹੋਏ ਜਿਹਨਾਂ ਨੂੰ ਤੁਸੀਂ ਇਹ ਦੇ ਵਿੱਚ ਰੱਖਿਆ ਹੈ, ਉਹ ਮਾਸ ਹਨ ਅਤੇ ਇਹ ਸ਼ਹਿਰ ਉਹੀ ਕੜਾਹਾ ਹੈ, ਪਰ ਤੁਸੀਂ ਇਹ ਦੇ ਵਿੱਚੋਂ ਬਾਹਰ ਕੱਢੇ ਜਾਓਗੇ। BSB BSB: Therefore this is what the Lord GOD says: The slain you have laid within this city are the meat, and the city is the pot; but I will remove you from it.
8 ULB ਤੁਸੀਂ ਤਲਵਾਰ ਤੋਂ ਡਰਦੇ ਹੋ ਅਤੇ ਪ੍ਰਭੂ ਯਹੋਵਾਹ ਕਹਿੰਦਾ ਹੈ ਕਿ ਮੈਂ ਤਲਵਾਰ ਤੁਹਾਡੇ ਉੱਤੇ ਲਿਆਵਾਂਗਾ। BSB BSB: You fear the sword, so I will bring the sword against you, declares the Lord GOD.
9 ULB ਮੈਂ ਤੁਹਾਨੂੰ ਇਸ ਵਿੱਚੋਂ ਬਾਹਰ ਕੱਢਾਂਗਾ, ਤੁਹਾਨੂੰ ਪਰਦੇਸੀਆਂ ਦੇ ਹੱਥ ਵਿੱਚ ਦਿਆਂਗਾ ਅਤੇ ਤੁਹਾਡੇ ਉੱਤੇ ਸਜ਼ਾ ਲਿਆਵਾਂਗਾ। BSB BSB: I will bring you out of the city and deliver you into the hands of foreigners, and I will execute judgments against you.
10 ULB ਤੁਸੀਂ ਤਲਵਾਰ ਨਾਲ ਡਿੱਗ ਪਵੋਗੇ। ਇਸਰਾਏਲ ਦੀਆਂ ਹੱਦਾਂ ਉੱਤੇ ਮੈਂ ਤੁਹਾਡਾ ਨਿਆਂ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ! BSB BSB: You will fall by the sword, and I will judge you even to the borders of Israel. Then you will know that I am the LORD.
11 ULB ਇਹ ਸ਼ਹਿਰ ਤੁਹਾਡੇ ਲਈ ਕੜਾਹਾ ਨਹੀਂ ਹੋਵੇਗਾ, ਨਾ ਤੁਸੀਂ ਇਹ ਦੇ ਵਿੱਚ ਮਾਸ ਹੋਵੋਗੇ, ਸਗੋਂ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਂ ਕਰਾਂਗਾ। BSB BSB: The city will not be a pot for you, nor will you be the meat within it. I will judge you even to the borders of Israel.
12 ULB ਤੁਸੀਂ ਜਾਣ ਲਵੋਗੇ ਕਿ ਮੈਂ ਯਹੋਵਾਹ ਹਾਂ, ਜਿਸ ਦੀਆਂ ਬਿਧੀਆਂ ਉੱਤੇ ਤੁਸੀਂ ਨਹੀਂ ਚਲੇ ਅਤੇ ਜਿਸ ਦੇ ਕਾਨੂੰਨਾਂ ਉੱਤੇ ਤੁਸੀਂ ਅਮਲ ਨਹੀਂ ਕੀਤਾ, ਸਗੋਂ ਤੁਸੀਂ ਆਪਣੇ ਦੁਆਲੇ ਰਹਿਣ ਵਾਲੀਆਂ ਕੌਮਾਂ ਦੇ ਕਾਨੂੰਨਾਂ ਦੇ ਅਨੁਸਾਰ ਕੰਮ ਕੀਤੇ। BSB BSB: Then you will know that I am the LORD. For you have neither followed My statutes nor practiced My ordinances, but you have conformed to the ordinances of the nations around you.”
13 ULB ਜਦੋਂ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇਸ ਤਰ੍ਹਾਂ ਹੋਇਆ ਕਿ ਬਨਾਯਾਹ ਦਾ ਪੁੱਤਰ ਫਲਟਯਾਹ ਮਰ ਗਿਆ। ਤਦ ਮੈਂ ਮੂਧੇ ਮੂੰਹ ਡਿੱਗਿਆ ਅਤੇ ਵੱਡੀ ਅਵਾਜ਼ ਨਾਲ ਦੁਹਾਈ ਦੇ ਕੇ ਆਖਿਆ, ਹਾਏ! ਪ੍ਰਭੂ ਯਹੋਵਾਹ! ਕੀ ਤੂੰ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਪੂਰੀ ਤਰ੍ਹਾਂ ਹੀ ਮੁਕਾ ਦੇਵੇਂਗਾ? BSB BSB: Now as I was prophesying, Pelatiah son of Benaiah died. Then I fell facedown and cried out in a loud voice, “Oh, Lord GOD, will You bring the remnant of Israel to a complete end?”
14 ULB ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ BSB BSB: Then the word of the LORD came to me, saying,
15 ULB ਹੇ ਮਨੁੱਖ ਦੇ ਪੁੱਤਰ, ਤੇਰੇ ਭਰਾਵਾਂ, ਹਾਂ, ਤੇਰੇ ਭਰਾਵਾਂ ਅਰਥਾਤ ਤੇਰੇ ਵੰਸ਼ ਸਗੋਂ ਸਾਰੇ ਇਸਰਾਏਲ ਦੇ ਘਰਾਣੇ ਨੂੰ, ਹਾਂ, ਉਹਨਾਂ ਸਾਰਿਆਂ ਨੂੰ ਯਰੂਸ਼ਲਮ ਦੇ ਵਾਸੀਆਂ ਨੇ ਆਖਿਆ ਹੈ, ਯਹੋਵਾਹ ਤੋਂ ਦੂਰ ਹੋਵੋ! ਇਹ ਦੇਸ ਸਾਨੂੰ ਵਿਰਸੇ ਵਿੱਚ ਮਿਲਿਆ ਹੈ। BSB BSB: “Son of man, your brothers—your relatives, your fellow exiles, and the whole house of Israel—are those of whom the people of Jerusalem have said, ‘They are far away from the LORD; this land has been given to us as a possession.’
16 ULB ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਭਾਵੇਂ ਮੈਂ ਉਹਨਾਂ ਨੂੰ ਕੌਮਾਂ ਦੇ ਵਿੱਚ ਭੇਜ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ, ਪਰ ਮੈਂ ਉਹਨਾਂ ਲਈ ਉਹਨਾਂ ਦੇਸਾਂ ਵਿੱਚ ਜਿੱਥੇ ਜਿੱਥੇ ਉਹ ਗਏ ਹਨ, ਥੋੜੇ ਸਮੇਂ ਲਈ ਇੱਕ ਪਵਿੱਤਰ ਸਥਾਨ ਹੋਵਾਂਗਾ। BSB BSB: Therefore declare that this is what the Lord GOD says: ‘Although I sent them far away among the nations and scattered them among the countries, yet for a little while I have been a sanctuary for them in the countries to which they have gone.’
17 ULB ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉੱਮਤਾਂ ਵਿੱਚੋਂ ਤੁਹਾਨੂੰ ਇਕੱਠਾ ਕਰ ਲਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਹੋ ਫੇਰ ਤੁਹਾਨੂੰ ਇਕੱਠਾ ਕਰਾਂਗਾ ਅਤੇ ਇਸਰਾਏਲ ਦੀ ਭੂਮੀ ਤੁਹਾਨੂੰ ਦਿਆਂਗਾ। BSB BSB: Therefore declare that this is what the Lord GOD says: ‘I will gather you from the peoples and assemble you from the countries to which you have been scattered, and I will give back to you the land of Israel.’
18 ULB ਉਹ ਉੱਥੇ ਆਉਣਗੇ ਅਤੇ ਉਸ ਦੀਆਂ ਸਾਰੀਆਂ ਘਿਣਾਉਣੀਆਂ ਅਤੇ ਭੈੜੀਆਂ ਚੀਜ਼ਾਂ ਉਸ ਵਿੱਚੋਂ ਕੱਢ ਦੇਣਗੇ। BSB BSB: When they return to it, they will remove all its detestable things and all its abominations.
19 ULB ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ। ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ, BSB BSB: And I will give them singleness of heart and put a new spirit within them; I will remove their heart of stone and give them a heart of flesh,
20 ULB ਤਾਂ ਜੋ ਉਹ ਮੇਰੀਆਂ ਬਿਧੀਆਂ ਅਨੁਸਾਰ ਚੱਲਣ, ਮੇਰੇ ਕਾਨੂੰਨਾਂ ਦੀ ਪਾਲਣਾ ਕਰਨ, ਉਹਨਾਂ ਤੇ ਅਮਲ ਕਰਨ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ। BSB BSB: so that they may follow My statutes, keep My ordinances, and practice them. Then they will be My people, and I will be their God.
21 ULB ਪਰ ਜਿਹਨਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਅਸ਼ੁੱਧ ਚੀਜ਼ਾਂ ਦੇ ਮਗਰ ਲੱਗਿਆ ਹੋਇਆ ਹੈ, ਉਹਨਾਂ ਦੇ ਬਾਰੇ, ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਂ ਉਹਨਾਂ ਦੀ ਕਰਨੀ ਉਹਨਾਂ ਦੇ ਸਿਰ ਪਾਵਾਂਗਾ। BSB BSB: But as for those whose hearts pursue detestable things and abominations, I will bring their conduct down upon their own heads, declares the Lord GOD.”
22 ULB ਤਦ ਕਰੂਬੀਆਂ ਨੇ ਆਪਣੇ-ਆਪਣੇ ਖੰਭ ਚੁੱਕੇ, ਪਹੀਏ ਉਹਨਾਂ ਦੇ ਨਾਲ-ਨਾਲ ਚਲੇ ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਦੇ ਉੱਤੇ ਸੀ। BSB BSB: Then the cherubim, with the wheels beside them, spread their wings, and the glory of the God of Israel was above them.
23 ULB ਯਹੋਵਾਹ ਦਾ ਤੇਜ ਸ਼ਹਿਰ ਵਿੱਚੋਂ ਉਤਾਹਾਂ ਗਿਆ ਅਤੇ ਸ਼ਹਿਰ ਦੇ ਪੂਰਬ ਵੱਲ ਪਹਾੜ ਉੱਤੇ ਜਾ ਕੇ ਠਹਿਰ ਗਿਆ। BSB BSB: And the glory of the LORD rose up from within the city and stood over the mountain east of the city.
24 ULB ਤਦ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਗੁਲਾਮਾਂ ਦੇ ਕੋਲ ਪਹੁੰਚਾ ਦਿੱਤਾ ਅਤੇ ਜੋ ਦਰਸ਼ਣ ਮੈਂ ਵੇਖਿਆ ਸੀ ਉਹ ਮੇਰੇ ਤੋਂ ਓਹਲੇ ਹੋ ਗਿਆ। BSB BSB: And the Spirit lifted me up and carried me back to Chaldea, to the exiles in the vision given by the Spirit of God. After the vision had gone up from me,
25 ULB ਮੈਂ ਗੁਲਾਮਾਂ ਨੂੰ ਯਹੋਵਾਹ ਦੀਆਂ ਉਹ ਸਾਰੀਆਂ ਗੱਲਾਂ ਦੱਸੀਆਂ, ਜੋ ਉਸ ਨੇ ਮੈਨੂੰ ਵਿਖਾਈਆਂ ਸਨ। BSB BSB: I told the exiles everything the LORD had shown me.
Select verses for actions: Enter goes to them and Escape comes back.