1 ULB ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ BSB BSB: Then the word of the LORD came to me, saying,
2 ULB ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਨਬੀ ਜਿਹੜੇ ਭਵਿੱਖਬਾਣੀ ਕਰਦੇ ਹਨ, ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਜੋ ਆਪਣੇ ਹੀ ਮਨ ਤੋਂ ਭਵਿੱਖਬਾਣੀ ਕਰਦੇ ਹਨ ਤੂੰ ਉਹਨਾਂ ਨੂੰ ਆਖ, ਕਿ ਯਹੋਵਾਹ ਦਾ ਬਚਨ ਸੁਣੋ! BSB BSB: “Son of man, prophesy against the prophets of Israel who are now prophesying. Tell those who prophesy out of their own imagination: Hear the word of the LORD!
3 ULB ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ! ਜਿਹੜੇ ਆਪਣੇ ਹੀ ਆਤਮਾ ਮਗਰ ਚੱਲਦੇ ਹਨ ਅਤੇ ਉਹਨਾਂ ਨੇ ਕੁੱਝ ਨਹੀਂ ਵੇਖਿਆ। BSB BSB: This is what the Lord GOD says: Woe to the foolish prophets who follow their own spirit yet have seen nothing.
4 ULB ਹੇ ਇਸਰਾਏਲ, ਤੁਹਾਡੇ ਨਬੀ ਉਹਨਾਂ ਲੂੰਬੜੀਆਂ ਵਰਗੇ ਸਨ, ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ। BSB BSB: Your prophets, O Israel, are like foxes among the ruins.
5 ULB ਤੁਸੀਂ ਪਹਾੜਾਂ ਉੱਤੇ ਨਹੀਂ ਗਏ, ਨਾ ਤੁਸੀਂ ਇਸਰਾਏਲ ਦੇ ਘਰਾਣੇ ਲਈ ਕੰਧ ਬਣਾਈ ਹੈ, ਤਾਂ ਜੋ ਤੁਸੀਂ ਯਹੋਵਾਹ ਦੇ ਦਿਨ ਲੜਾਈ ਵਿੱਚ ਖੜ੍ਹੇ ਹੋ ਸਕੋ। BSB BSB: You did not go up to the gaps or restore the wall around the house of Israel so that it would stand in the battle on the Day of the LORD.
6 ULB ਉਹਨਾਂ ਨੇ ਝੂਠੇ ਦਰਸ਼ਣ ਵੇਖੇ ਅਤੇ ਝੂਠੀਆਂ ਭਵਿੱਖਬਾਣੀਆਂ ਕੀਤੀਆਂ ਹਨ, ਜੋ ਆਖਦੇ ਹਨ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਯਹੋਵਾਹ ਨੇ ਉਹਨਾਂ ਨੂੰ ਨਹੀਂ ਭੇਜਿਆ ਅਤੇ ਉਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਹਨਾਂ ਦੀ ਗੱਲ ਕਾਇਮ ਹੋ ਜਾਵੇਗੀ। BSB BSB: They see false visions and speak lying divinations. They claim, ‘Thus declares the LORD,’ when the LORD did not send them; yet they wait for the fulfillment of their message.
7 ULB ਕੀ ਤੁਸੀਂ ਝੂਠਾ ਦਰਸ਼ਣ ਨਹੀਂ ਵੇਖਿਆ? ਕੀ ਤੁਸੀਂ ਝੂਠੀ ਭਵਿੱਖਬਾਣੀ ਨਹੀਂ ਕੀਤੀ? ਕਿਉਂ ਜੋ ਤੁਸੀਂ ਆਖਦੇ ਹੋ ਕਿ ਯਹੋਵਾਹ ਦਾ ਵਾਕ ਹੈ, ਭਾਵੇਂ ਮੈਂ ਨਹੀਂ ਆਖਿਆ। BSB BSB: Haven’t you seen a false vision and spoken a lying divination when you proclaim, ‘Thus declares the LORD,’ even though I have not spoken?
8 ULB ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਝੂਠੀਆਂ ਗੱਲਾਂ ਜੋ ਆਖੀਆਂ ਹਨ ਅਤੇ ਝੂਠ ਜੋ ਵੇਖਿਆ ਹੈ, ਇਸ ਲਈ ਵੇਖੋ, ਮੈਂ ਤੁਹਾਡਾ ਵਿਰੋਧੀ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: Therefore this is what the Lord GOD says: Because you have uttered vain words and seen false visions, I am against you, declares the Lord GOD.
9 ULB ਮੇਰਾ ਹੱਥ ਉਹਨਾਂ ਨਬੀਆਂ ਦੇ ਵਿਰੁੱਧ ਹੋਵੇਗਾ, ਜਿਹੜੇ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ। ਨਾ ਉਹ ਮੇਰੇ ਲੋਕਾਂ ਦੇ ਜੱਥੇ ਵਿੱਚ ਮਿਲਣਗੇ, ਨਾ ਇਸਰਾਏਲ ਦੇ ਘਰਾਣੇ ਦੀ ਪੋਥੀ ਵਿੱਚ ਲਿਖੇ ਜਾਣਗੇ, ਨਾ ਉਹ ਇਸਰਾਏਲ ਦੀ ਭੂਮੀ ਵਿੱਚ ਵੜਨਗੇ ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ। BSB BSB: My hand will be against the prophets who see false visions and speak lying divinations. They will not belong to the council of My people or be recorded in the register of the house of Israel, nor will they enter the land of Israel. Then you will know that I am the Lord GOD.
10 ULB ਇਸ ਕਾਰਨ ਕਿ ਉਹਨਾਂ ਨੇ ਮੇਰੇ ਲੋਕਾਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਸੁੱਖ ਹੈ ਜਦੋਂ ਕਿ ਸੁੱਖ ਨਹੀਂ ਹੈ ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ ਤਾਂ ਉਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ। BSB BSB: Because they have led My people astray, saying, ‘Peace,’ when there is no peace, and whitewashing any flimsy wall that is built,
11 ULB ਤੂੰ ਉਹਨਾਂ ਨੂੰ ਜੋ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ਆਖ, ਉਹ ਡਿੱਗ ਪਏਗੀ ਕਿਉਂ ਜੋ ਮੋਹਲੇ ਧਾਰ ਵਰਖਾ ਪਵੇਗੀ ਅਤੇ ਵੱਡੇ-ਵੱਡੇ ਗੜੇ ਪੈਣਗੇ ਅਤੇ ਹਨ੍ਹੇਰੀ ਉਹ ਨੂੰ ਡੇਗ ਦੇਵੇਗੀ। BSB BSB: tell those whitewashing the wall that it will fall. Rain will come in torrents, I will send hailstones plunging down, and a windstorm will burst forth.
12 ULB ਜਦੋਂ ਉਹ ਕੰਧ ਡਿੱਗੇਗੀ ਤਾਂ ਕੀ ਲੋਕ ਤੁਹਾਡੇ ਤੋਂ ਨਾ ਪੁੱਛਣਗੇ ਕਿ ਉਹ ਲਿਪਾਈ ਕਿੱਥੇ ਹੈ, ਜਿਹੜੀ ਤੁਸੀਂ ਉਸ ਉੱਤੇ ਕੀਤੀ ਸੀ? BSB BSB: Surely when the wall has fallen, you will not be asked, ‘Where is the whitewash with which you covered it?’
13 ULB ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੈਂ ਆਪਣੇ ਕਹਿਰ ਦੇ ਜ਼ੋਰ ਦੀ ਹਨ੍ਹੇਰੀ ਨਾਲ ਉਹ ਨੂੰ ਭੰਨ ਸੁੱਟਾਂਗਾ, ਮੇਰੇ ਕਹਿਰ ਕਰਕੇ ਛਮ-ਛਮ ਵਰਖਾ ਵਰ੍ਹੇਗੀ ਅਤੇ ਮੇਰੇ ਕਹਿਰ ਦੇ ਵੱਡੇ ਗੜੇ ਪੈਣਗੇ, ਤਾਂ ਜੋ ਉਹ ਨੂੰ ਪੂਰੀ ਤਰ੍ਹਾਂ ਨਾਸ਼ ਕਰ ਦੇਣ। BSB BSB: Therefore this is what the Lord GOD says: In My wrath I will release a windstorm, and in My anger torrents of rain and hail will fall with destructive fury.
14 ULB ਇਸ ਲਈ ਮੈਂ ਉਸ ਕੰਧ ਨੂੰ ਜਿਸ ਉੱਤੇ ਤੁਸੀਂ ਕੱਚੀ ਲਿਪਾਈ ਕੀਤੀ ਸੀ, ਤੋੜ ਸੁੱਟਾਂਗਾ ਅਤੇ ਧਰਤੀ ਤੇ ਢਾਹ ਦਿਆਂਗਾ ਇੱਥੋਂ ਤੱਕ ਕਿ ਉਹ ਦੀਆਂ ਨੀਹਾਂ ਨੰਗੀਆਂ ਹੋ ਜਾਣਗੀਆਂ, ਹਾਂ, ਉਹ ਡਿੱਗੇਗੀ, ਅਤੇ ਤੁਸੀਂ ਉਸੇ ਵਿੱਚ ਮਾਰੇ ਜਾਓਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ! BSB BSB: I will tear down the wall you whitewashed and level it to the ground, so that its foundation is exposed. The city will fall, and you will be destroyed within it. Then you will know that I am the LORD.
15 ULB ਮੈਂ ਆਪਣਾ ਕਹਿਰ ਉਸ ਕੰਧ ਉੱਤੇ ਅਤੇ ਉਹਨਾਂ ਉੱਤੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ, ਪੂਰਾ ਕਰਾਂਗਾ। ਤਦ ਮੈਂ ਤੁਹਾਨੂੰ ਆਖਾਂਗਾ ਕਿ ਨਾ ਕੰਧ ਰਹੀ ਅਤੇ ਨਾ ਉਹ ਰਹੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ। BSB BSB: And after I have vented My wrath against the wall and against those who whitewashed it, I will say to you: ‘The wall is gone, and so are those who whitewashed it—
16 ULB ਅਰਥਾਤ ਇਸਰਾਏਲ ਦੇ ਨਬੀ ਜਿਹੜੇ ਯਰੂਸ਼ਲਮ ਦੇ ਬਾਰੇ ਭਵਿੱਖਬਾਣੀ ਕਰਦੇ ਹਨ ਅਤੇ ਉਸ ਦੀ ਸੁੱਖ-ਸਾਂਦ ਦੇ ਦਰਸ਼ਣ ਵੇਖਦੇ ਹਨ, ਜਦੋਂ ਕਿ ਸੁੱਖ ਨਹੀਂ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: those prophets of Israel who prophesied to Jerusalem and saw a vision of peace for her when there was no peace, declares the Lord GOD.’
17 ULB ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਭਵਿੱਖਬਾਣੀ ਕਰਦੀਆਂ ਹਨ, ਮੂੰਹ ਮੋੜ ਅਤੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ BSB BSB: Now, O son of man, set your face against the daughters of your people who prophesy out of their own imagination. Prophesy against them
18 ULB ਅਤੇ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਹਾਡੇ ਉੱਤੇ ਅਫ਼ਸੋਸ! ਜੋ ਕੂਹਣੀਆਂ ਦੇ ਉੱਤੇ ਗੱਦੀਆਂ ਸੀਉਂਦੀਆਂ ਹੋ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ, ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋ। ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂ? ਅਤੇ ਆਪਣੀ ਜਾਨ ਬਚਾਓਗੀਆਂ? BSB BSB: and tell them that this is what the Lord GOD says: Woe to the women who sew magic charms on their wrists and make veils for the heads of people of every height, in order to ensnare their souls. Will you ensnare the souls of My people but preserve your own?
19 ULB ਤੁਸੀਂ ਮੁੱਠ ਕੁ ਜੌਂਵਾਂ ਲਈ ਅਤੇ ਰੋਟੀ ਦੇ ਟੁਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭ੍ਰਿਸ਼ਟ ਕੀਤਾ ਹੈ, ਤਾਂ ਜੋ ਤੁਸੀਂ ਉਹਨਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਹਨਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ। BSB BSB: You have profaned Me among My people for handfuls of barley and scraps of bread. By lying to My people who would listen, you have killed those who should not have died and spared those who should not have lived.
20 ULB ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖੋ, ਮੈਂ ਤੁਹਾਡੀਆਂ ਗੱਦੀਆਂ ਦੇ ਵਿਰੁੱਧ ਹਾਂ, ਜਿਹਨਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ ਅਤੇ ਮੈਂ ਉਹਨਾਂ ਨੂੰ ਤੁਹਾਡੀਆਂ ਕੂਹਣੀਆਂ ਤੋਂ ਪਾੜ ਸੁੱਟਾਂਗਾ ਅਤੇ ਉਹਨਾਂ ਜਾਨਾਂ ਨੂੰ ਜਿਹਨਾਂ ਨੂੰ ਤੁਸੀਂ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ, ਛੁਡਾ ਦਿਆਂਗਾ। BSB BSB: Therefore this is what the Lord GOD says: See, I am against the magic charms with which you ensnare souls like birds, and I will tear them from your arms. So I will free the souls you have ensnared like birds.
21 ULB ਮੈਂ ਤੁਹਾਡੇ ਬੁਰਕਿਆਂ ਨੂੰ ਵੀ ਪਾੜਾਂਗਾ, ਅਤੇ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ ਅਤੇ ਫੇਰ ਕਦੀ ਤੁਹਾਡਾ ਵੱਸ ਨਹੀਂ ਚੱਲੇਗਾ ਕਿ ਉਹਨਾਂ ਨੂੰ ਫਾਹ ਸਕੋ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ! BSB BSB: I will also tear off your veils and deliver My people from your hands, so that they will no longer be prey in your hands. Then you will know that I am the LORD.
22 ULB ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ। BSB BSB: Because you have disheartened the righteous with your lies, even though I have caused them no grief, and because you have encouraged the wicked not to turn from their evil ways to save their lives,
23 ULB ਇਸ ਲਈ ਅੱਗੇ ਤੋਂ ਨਾ ਤੁਸੀਂ ਫੋਕੇ ਦਰਸ਼ਣ ਵੇਖੋਗੀਆਂ ਅਤੇ ਨਾ ਭਵਿੱਖਬਾਣੀ ਕਰੋਗੀਆਂ, ਕਿਉਂ ਜੋ ਮੈਂ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਵਾਂਗਾ, ਤਾਂ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ। BSB BSB: therefore you will no longer see false visions or practice divination. I will deliver My people from your hands. Then you will know that I am the LORD.”
Select verses for actions: Enter goes to them and Escape comes back.