1 ULB ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ BSB BSB: Again the word of the LORD came to me, saying,
2 ULB ਹੇ ਮਨੁੱਖ ਦੇ ਪੁੱਤਰ, ਯਰੂਸ਼ਲਮ ਨੂੰ ਉਹ ਦੇ ਘਿਣਾਉਣੇ ਕੰਮਾਂ ਦੇ ਬਾਰੇ ਦੱਸ BSB BSB: “Son of man, confront Jerusalem with her abominations
3 ULB ਅਤੇ ਤੂੰ ਆਖ, ਪ੍ਰਭੂ ਯਹੋਵਾਹ ਯਰੂਸ਼ਲਮ ਨੂੰ ਇਸ ਤਰ੍ਹਾਂ ਕਹਿੰਦਾ ਹੈ ਕਿ ਤੇਰੀ ਜਨਮ ਭੂਮੀ ਕਨਆਨ ਦੀ ਧਰਤੀ ਸੀ। ਤੇਰਾ ਪਿਤਾ ਅਮੂਰੀ ਸੀ ਅਤੇ ਤੇਰੀ ਮਾਤਾ ਹਿੱਤੀ ਸੀ। BSB BSB: and tell her that this is what the Lord GOD says to Jerusalem: Your origin and your birth were in the land of the Canaanites. Your father was an Amorite and your mother a Hittite.
4 ULB ਤੇਰਾ ਜਨਮ ਇਸ ਤਰ੍ਹਾਂ ਹੋਇਆ ਕਿ ਜਿਸ ਦਿਨ ਤੂੰ ਜਨਮ ਲਿਆ ਨਾ ਤੇਰਾ ਨਾੜੂ ਕੱਟਿਆ ਗਿਆ, ਨਾ ਤੈਨੂੰ ਪਾਣੀ ਨਾਲ ਨੁਹਾ ਕੇ ਸਾਫ਼ ਕੀਤਾ ਗਿਆ, ਨਾ ਤੇਰੇ ਉੱਤੇ ਲੂਣ ਮਲਿਆ ਗਿਆ ਅਤੇ ਤੂੰ ਪੋਤੜਿਆਂ ਵਿੱਚ ਲਪੇਟੀ ਨਾ ਗਈ। BSB BSB: On the day of your birth your cord was not cut, nor were you washed with water for cleansing. You were not rubbed with salt or wrapped in cloths.
5 ULB ਕਿਸੇ ਅੱਖ ਨੇ ਤੇਰੇ ਤੇ ਤਰਸ ਨਾ ਕੀਤਾ ਅਤੇ ਮਿਹਰਬਾਨੀ ਨਾ ਕੀਤੀ, ਤਾਂ ਜੋ ਇਹਨਾਂ ਕੰਮਾਂ ਵਿੱਚੋਂ ਤੇਰੇ ਲਈ ਇੱਕ ਵੀ ਕੰਮ ਕੀਤਾ ਜਾਂਦਾ, ਸਗੋਂ ਤੂੰ ਆਪਣੇ ਜਨਮ ਦੇ ਦਿਨ ਬਾਹਰ ਮੈਦਾਨ ਵਿੱਚ ਸੁੱਟ ਦਿੱਤੀ ਗਈ, ਕਿਉਂ ਜੋ ਤੇਰੇ ਤੋਂ ਘਿਰਣਾ ਕਰਦੇ ਸਨ। BSB BSB: No one cared enough for you to do even one of these things out of compassion for you. Instead, you were thrown out into the open field, because you were despised on the day of your birth.
6 ULB ਜਦੋਂ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਤੇਰੇ ਲਹੂ ਵਿੱਚ ਲਿੱਬੜਿਆ ਹੋਇਆ ਵੇਖਿਆ ਅਤੇ ਮੈਂ ਤੈਨੂੰ ਆਖਿਆ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ! ਹਾਂ ਮੈਂ ਤੈਨੂੰ ਹੀ ਕਿਹਾ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ! BSB BSB: Then I passed by and saw you wallowing in your blood, and as you lay there in your blood I said to you, ‘Live!’ There I said to you, ‘Live!’
7 ULB ਮੈਂ ਤੈਨੂੰ ਖੇਤ ਦੇ ਪੌਦਿਆਂ ਵਾਂਗੂੰ ਵਧਾਇਆ, ਇਸ ਲਈ ਤੂੰ ਵਧੀ ਅਤੇ ਮੁਟਿਆਰ ਹੋਈ ਅਤੇ ਸੁੰਦਰ ਜੋਬਨ ਵਾਲੀ ਬਣੀ, ਤੇਰੀਆਂ ਛਾਤੀਆਂ ਸੁਡੌਲ ਹੋ ਗਈਆਂ ਅਤੇ ਤੇਰੇ ਵਾਲ਼ ਵਧੇ, ਪਰ ਤੂੰ ਨੰਗੀ ਧੜੰਗੀ ਸੀ। BSB BSB: I made you thrive like a plant of the field. You grew up and matured and became very beautiful. Your breasts were formed and your hair grew, but you were naked and bare.
8 ULB ਫੇਰ ਜਦ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਵੇਖਿਆ, ਤਾਂ ਵੇਖੋ, ਤੇਰੇ ਲਈ ਪ੍ਰੇਮ ਦਾ ਸਮਾਂ ਆ ਗਿਆ ਸੀ। ਇਸ ਲਈ ਮੈਂ ਆਪਣਾ ਕੱਪੜਾ ਤੇਰੇ ਉੱਤੇ ਪਾਇਆ ਅਤੇ ਤੇਰੇ ਨੰਗੇਜ਼ ਨੂੰ ਢੱਕਿਆ, ਹਾਂ, ਸਹੁੰ ਖਾ ਕੇ ਤੇਰੇ ਨਾਲ ਨੇਮ ਬੰਨ੍ਹਿਆ ਅਤੇ ਤੂੰ ਮੇਰੀ ਹੋ ਗਈ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: Then I passed by and saw you, and you were indeed old enough for love. So I spread My cloak over you and covered your nakedness. I pledged Myself to you, entered into a covenant with you, and you became Mine, declares the Lord GOD.
9 ULB ਫੇਰ ਮੈਂ ਤੈਨੂੰ ਪਾਣੀ ਨਾਲ ਨਹਿਲਾ ਕੇ ਤੇਰੇ ਉੱਤੋਂ ਲਹੂ ਨੂੰ ਪੂਰੀ ਤਰ੍ਹਾਂ ਦੇ ਨਾਲ ਧੋ ਸੁੱਟਿਆ ਅਤੇ ਤੇਰੇ ਉੱਪਰ ਤੇਲ ਮਲਿਆ। BSB BSB: Then I bathed you with water, rinsed off your blood, and anointed you with oil.
10 ULB ਮੈਂ ਤੈਨੂੰ ਕਸੀਦਾਕਾਰੀ ਵਾਲੇ ਕੱਪੜੇ ਪਵਾਏ ਅਤੇ ਚਮੜੇ ਦੀ ਜੁੱਤੀ ਪਵਾਈ, ਵਧੀਆ ਕਤਾਨ ਦੀ ਤੇਰੀ ਪੇਟੀ ਬਣਵਾਈ ਅਤੇ ਤੈਨੂੰ ਰੇਸ਼ਮ ਨਾਲ ਢੱਕਿਆ। BSB BSB: I clothed you in embroidered cloth and gave you sandals of fine leather. I wrapped you in fine linen and covered you with silk.
11 ULB ਮੈਂ ਤੈਨੂੰ ਗਹਿਣਿਆਂ ਨਾਲ ਸਜਾਇਆ, ਤੇਰੇ ਹੱਥਾਂ ਵਿੱਚ ਕੜੇ ਪਾਏ ਅਤੇ ਤੇਰੇ ਗਲ਼ ਵਿੱਚ ਹਾਰ ਪਾਇਆ। BSB BSB: I adorned you with jewelry, and I put bracelets on your wrists and a chain around your neck.
12 ULB ਮੈਂ ਤੇਰੇ ਨੱਕ ਵਿੱਚ ਨੱਥ ਪਾਈ, ਤੇਰੇ ਕੰਨਾਂ ਵਿੱਚ ਵਾਲੀਆਂ ਪਾਈਆਂ ਅਤੇ ਇੱਕ ਸੁੰਦਰ ਤਾਜ ਤੇਰੇ ਸਿਰ ਉੱਤੇ ਰੱਖਿਆ। BSB BSB: I put a ring in your nose, earrings on your ears, and a beautiful crown upon your head.
13 ULB ਤੂੰ ਸੋਨੇ, ਚਾਂਦੀ ਨਾਲ ਸੁੰਦਰ ਬਣ ਗਈ ਅਤੇ ਤੇਰੇ ਕੱਪੜੇ ਕਤਾਨੀ, ਰੇਸ਼ਮੀ ਅਤੇ ਕਸੀਦਾਕਾਰੀ ਦੇ ਸਨ ਅਤੇ ਤੂੰ ਮੈਦਾ, ਸ਼ਹਿਦ ਤੇ ਤੇਲ ਖਾਂਦੀ ਸੀ। ਤੂੰ ਬਹੁਤ ਸੁੰਦਰ ਸੀ ਅਤੇ ਤੂੰ ਰਾਣੀ ਬਣ ਗਈ। BSB BSB: So you were adorned with gold and silver, and your clothing was made of fine linen, silk, and embroidered cloth. You ate fine flour, honey, and oil. You became very beautiful and rose to be queen.
14 ULB ਤੇਰੀ ਸੁੰਦਰਤਾ ਦੀ ਚਰਚਾ ਕੌਮਾਂ ਵਿੱਚ ਹੋ ਗਈ ਹੈ ਕਿ ਤੂੰ ਮੇਰੇ ਉਸ ਪਰਤਾਪ ਨਾਲ ਜੋ ਮੈਂ ਤੈਨੂੰ ਬਖ਼ਸ਼ਿਆ ਸੀ, ਸੰਪੂਰਨ ਹੋ ਗਈ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: Your fame spread among the nations on account of your beauty, for it was perfect in the splendor I bestowed on you, declares the Lord GOD.
15 ULB ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ। ਹਰੇਕ ਦੇ ਨਾਲ ਜਿਹੜਾ ਤੇਰੇ ਨੇੜਿਓਂ ਲੰਘਿਆ, ਉਸੇ ਨਾਲ ਤੂੰ ਵਿਭਚਾਰ ਕਰਕੇ ਤੂੰ ਉਸੇ ਦੀ ਹੀ ਬਣ ਗਈ। BSB BSB: But because of your fame, you trusted in your beauty and played the harlot. You lavished your favors on everyone who passed by, and your beauty was theirs for the asking.
16 ULB ਤੂੰ ਆਪਣੇ ਕੱਪੜੇ ਲੈ ਕੇ ਅਤੇ ਕਈ ਪ੍ਰਕਾਰ ਦੇ ਰੰਗਾਂ ਨਾਲ ਉੱਚੇ ਸਥਾਨਾਂ ਨੂੰ ਸਜਾਇਆ ਅਤੇ ਉਹਨਾਂ ਉੱਚੇ ਸਥਾਨਾਂ ਉੱਤੇ ਅਜਿਹੇ ਵਿਭਚਾਰ ਕੀਤੇ, ਜੋ ਨਾ ਕਦੀ ਹੋਏ ਤੇ ਨਾ ਹੋਣਗੇ। BSB BSB: You took some of your garments and made colorful high places for yourself, and on them you prostituted yourself. Such things should not have happened; never should they have occurred!
17 ULB ਤੂੰ ਮੇਰੇ ਸੋਨੇ, ਚਾਂਦੀ ਦੇ ਕੀਮਤੀ ਗਹਿਣਿਆਂ ਤੋਂ ਜੋ ਮੈਂ ਤੈਨੂੰ ਦਿੱਤੇ ਸਨ, ਆਪਣੇ ਲਈ ਮਰਦਾਂ ਦੀਆਂ ਮੂਰਤੀਆਂ ਬਣਾਈਆਂ ਅਤੇ ਉਹਨਾਂ ਨਾਲ ਵਿਭਚਾਰ ਕੀਤਾ। BSB BSB: You also took the fine jewelry of gold and silver I had given you, and you made male idols with which to prostitute yourself.
18 ULB ਕਸੀਦਾਕਾਰੀ ਦੇ ਕੱਪੜੇ ਉਹਨਾਂ ਨੂੰ ਪਵਾਏ ਅਤੇ ਮੇਰਾ ਤੇਲ ਅਤੇ ਧੂਫ਼ ਉਹਨਾਂ ਦੇ ਸਾਹਮਣੇ ਰੱਖਿਆ। BSB BSB: You took your embroidered garments to cover them, and you set My oil and incense before them.
19 ULB ਮੇਰੀ ਰੋਟੀ ਜੋ ਮੈਂ ਤੈਨੂੰ ਦਿੱਤੀ ਅਰਥਾਤ ਮੈਦਾ, ਤੇਲ ਤੇ ਸ਼ਹਿਦ ਜੋ ਮੈਂ ਤੈਨੂੰ ਖੁਆਉਂਦਾ ਸੀ, ਤੂੰ ਉਹਨਾਂ ਦੇ ਸਾਹਮਣੇ ਸੁਗੰਧੀ ਦੇ ਲਈ ਰੱਖਿਆ, ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਇਸੇ ਤਰ੍ਹਾਂ ਹੀ ਹੋਇਆ ਹੈ। BSB BSB: And you set before them as a pleasing aroma the food I had given you—the fine flour, oil, and honey that I had fed you. That is what happened, declares the Lord GOD.
20 ULB ਤੂੰ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਜਿਹਨਾਂ ਨੂੰ ਤੂੰ ਮੇਰੇ ਲਈ ਜਨਮ ਦਿੱਤਾ ਸੀ, ਲੈ ਕੇ ਉਹਨਾਂ ਅੱਗੇ ਬਲੀਦਾਨ ਕੀਤਾ, ਤਾਂ ਜੋ ਉਹ ਉਹਨਾਂ ਨੂੰ ਖਾ ਜਾਣ! ਕੀ ਤੇਰੀ ਜ਼ਨਾਹਕਾਰੀ ਕੋਈ ਨਿੱਕੀ ਗੱਲ ਸੀ? BSB BSB: You even took the sons and daughters you bore to Me and sacrificed them as food to idols. Was your prostitution not enough?
21 ULB ਕਿ ਤੂੰ ਮੇਰੇ ਪੁੱਤਰਾਂ ਨੂੰ ਵੀ ਵੱਢਿਆ ਅਤੇ ਉਹਨਾਂ ਨੂੰ ਅੱਗ ਦੇ ਵਿੱਚੋਂ ਦੀ ਲੰਘਾਉਣ ਲਈ ਦਿੱਤਾ। BSB BSB: You slaughtered My children and delivered them up through the fire to idols.
22 ULB ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਵਿੱਚ ਅਤੇ ਵਿਭਚਾਰ ਕਰਦੇ ਹੋਏ, ਆਪਣੇ ਬਚਪਨ ਦੇ ਦਿਨਾਂ ਨੂੰ ਕਦੇ ਵੀ ਯਾਦ ਨਾ ਕੀਤਾ, ਜਦੋਂ ਤੂੰ ਨੰਗੀ ਧੜੰਗੀ ਤੇ ਆਪਣੇ ਲਹੂ ਵਿੱਚ ਲਿੱਬੜੀ ਹੋਈ ਸੀ। BSB BSB: And in all your abominations and acts of prostitution, you did not remember the days of your youth when you were naked and bare, wallowing in your own blood.
23 ULB ਇਸ ਤਰ੍ਹਾਂ ਹੋਇਆ ਕਿ ਇਹਨਾਂ ਸਾਰੀਆਂ ਬੁਰਿਆਈਆਂ ਤੋਂ ਬਾਅਦ- ਤੇਰੇ ਉੱਤੇ ਹਾਏ ਹਾਏ!- ਪ੍ਰਭੂ ਯਹੋਵਾਹ ਦਾ ਵਾਕ ਹੈ BSB BSB: Woe! Woe to you, declares the Lord GOD. And in addition to all your other wickedness,
24 ULB ਕਿ ਤੂੰ ਆਪਣੇ ਲਈ ਗੁੰਬਦ ਬਣਾਇਆ ਅਤੇ ਹਰੇਕ ਚੌਂਕ ਵਿੱਚ ਉੱਚਾ ਸਥਾਨ ਤਿਆਰ ਕੀਤਾ। BSB BSB: you built yourself a mound and made yourself a lofty shrine in every public square.
25 ULB ਤੂੰ ਰਾਹ ਦੇ ਹਰ ਖੂੰਜੇ ਉੱਤੇ ਆਪਣਾ ਉੱਚਾ ਸਥਾਨ ਬਣਾਇਆ ਅਤੇ ਆਪਣੀ ਸੁੰਦਰਤਾ ਨੂੰ ਘਿਰਣਾ ਯੋਗ ਕੀਤਾ, ਅਤੇ ਹਰੇਕ ਲੰਘਣ ਵਾਲੇ ਰਾਹੀ ਦੇ ਅੱਗੇ ਤੂੰ ਆਪਣੇ ਪੈਰ ਖਿਲਾਰੇ ਅਤੇ ਆਪਣੇ ਵਿਭਚਾਰ ਨੂੰ ਵਧਾਇਆ। BSB BSB: At the head of every street you built your lofty shrines and degraded your beauty. With increasing promiscuity, you spread your legs to all who passed by.
26 ULB ਤੂੰ ਆਪਣੇ ਗੁਆਂਢੀ ਮਿਸਰੀਆਂ ਦੇ ਨਾਲ ਜੋ ਮੋਟੇ ਡਾਢੇ ਸਨ ਵਿਭਚਾਰ ਕੀਤਾ ਅਤੇ ਆਪਣੇ ਬਹੁਤੇ ਵਿਭਚਾਰ ਕਰਕੇ ਮੈਨੂੰ ਕ੍ਰੋਧਿਤ ਕੀਤਾ। BSB BSB: You prostituted yourself with your lustful neighbors, the Egyptians, and increased your promiscuity to provoke Me to anger.
27 ULB ਇਸ ਲਈ ਵੇਖ! ਮੈਂ ਤੇਰੇ ਉੱਤੇ ਹੱਥ ਚੁੱਕਿਆ ਅਤੇ ਤੇਰੇ ਭੋਜਨ ਨੂੰ ਘੱਟ ਕਰ ਦਿੱਤਾ। ਤੈਨੂੰ ਤੇਰੀਆਂ ਦੁਸ਼ਮਣ ਫਲਿਸਤੀਆਂ ਦੀਆਂ ਧੀਆਂ ਦੇ ਅਧੀਨ ਕਰ ਦਿੱਤਾ ਜਿਹੜੀਆਂ, ਤੇਰੇ ਲੁੱਚਪੁਣੇ ਤੋਂ ਸ਼ਰਮਿੰਦਿਆਂ ਹੁੰਦੀਆਂ ਹਨ। BSB BSB: Therefore I stretched out My hand against you and reduced your portion. I gave you over to the desire of those who hate you, the daughters of the Philistines, who were ashamed of your lewd conduct.
28 ULB ਫੇਰ ਅੱਸ਼ੂਰੀਆਂ ਨਾਲ ਵਿਭਚਾਰ ਕੀਤਾ ਕਿਉਂ ਜੋ ਤੂੰ ਰੱਜਦੀ ਨਹੀਂ ਸੀ, ਹਾਂ, ਤੂੰ ਉਹਨਾਂ ਨਾਲ ਵੀ ਵਿਭਚਾਰ ਕੀਤਾ, ਪਰ ਤੂੰ ਨਾ ਰੱਜੀ। BSB BSB: Then you prostituted yourself with the Assyrians, because you were not yet satisfied. Even after that, you were still not satisfied.
29 ULB ਤੂੰ ਕਸਦੀਆਂ ਦੇ ਦੇਸ ਤੱਕ ਆਪਣੇ ਵਿਭਚਾਰ ਨੂੰ ਖਿਲਾਰਿਆ ਪਰ ਇਸ ਨਾਲ ਵੀ ਤੂੰ ਨਾ ਰੱਜੀ। BSB BSB: So you extended your promiscuity to Chaldea, the land of merchants—but even with this you were not satisfied!
30 ULB ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਤੇਰਾ ਮਨ ਕਿੰਨਾ ਨਿਰਬਲ ਹੈ ਕਿ ਤੂੰ ਇਹ ਸਭ ਕੁੱਝ ਕਰਦੀ ਹੈਂ, ਜੋ ਇੱਕ ਬੇਸ਼ਰਮ ਅਤੇ ਵੇਸਵਾ ਦਾ ਕੰਮ ਹੈ। BSB BSB: How weak-willed is your heart, declares the Lord GOD, while you do all these things, the acts of a shameless prostitute!
31 ULB ਇਸ ਲਈ ਕਿ ਤੂੰ ਹਰੇਕ ਸੜਕ ਦੇ ਸਿਰੇ ਤੇ ਆਪਣਾ ਗੁੰਬਦ ਬਣਾਉਂਦੀ ਹੈਂ ਅਤੇ ਹਰੇਕ ਚੌਂਕ ਵਿੱਚ ਆਪਣਾ ਉੱਚਾ ਸਥਾਨ ਤਿਆਰ ਕਰਦੀ ਹੈ, ਤੂੰ ਅਸਲ ਵਿੱਚ ਇੱਕ ਵੇਸਵਾ ਨਹੀਂ ਹੈਂ, ਕਿਉਂ ਜੋ ਆਪਣੇ ਕੰਮ ਲਈ ਖਰਚਾ ਨਹੀਂ ਲੈਂਦੀ। BSB BSB: But when you built your mounds at the head of every street and made your lofty shrines in every public square, you were not even like a prostitute, because you scorned payment.
32 ULB ਤੂੰ ਵਿਭਚਾਰਨ ਇਸਰਤੀ ਹੈਂ, ਜਿਹੜੀ ਆਪਣੇ ਪਤੀ ਦੇ ਥਾਂ ਓਪਰੇ ਨੂੰ ਕਬੂਲ ਕਰਦੀ ਹੈ! BSB BSB: You adulterous wife! You receive strangers instead of your own husband!
33 ULB ਲੋਕ ਸਾਰੀਆਂ ਵੇਸਵਾਵਾਂ ਨੂੰ ਤੋਹਫ਼ੇ ਦਿੰਦੇ ਹਨ, ਪਰ ਤੂੰ ਆਪਣੇ ਯਾਰਾਂ ਨੂੰ ਤੋਹਫ਼ੇ ਅਤੇ ਰਿਸ਼ਵਤ ਦਿੰਦੀ ਹੈਂ, ਤਾਂ ਜੋ ਉਹ ਚੁਫੇਰਿਓਂ ਤੇਰੇ ਕੋਲ ਆਉਣ ਅਤੇ ਤੇਰੇ ਨਾਲ ਵਿਭਚਾਰ ਕਰਨ। BSB BSB: Men give gifts to all their prostitutes, but you gave gifts to all your lovers. You bribed them to come to you from everywhere for your illicit favors.
34 ULB ਤੂੰ ਵਿਭਚਾਰ ਵਿੱਚ ਹੋਰਨਾਂ ਔਰਤਾਂ ਦੇ ਵਾਂਗੂੰ ਨਹੀਂ, ਕਿਉਂ ਜੋ ਵਿਭਚਾਰ ਦੇ ਲਈ ਤੇਰੇ ਪਿੱਛੇ ਕੋਈ ਨਹੀਂ ਆਉਂਦਾ, ਤੂੰ ਪੈਸੇ ਨਹੀਂ ਲੈਂਦੀ ਸਗੋਂ ਆਪ ਦਿੰਦੀ ਹੈਂ, ਸੋ ਤੂੰ ਓਪਰੀ ਹੈਂ! BSB BSB: So your prostitution is the opposite of that of other women: No one solicited your favors, and you paid a fee instead of receiving one; so you are the very opposite!
35 ULB ਇਸ ਲਈ ਹੇ ਵਿਭਚਾਰਨ! ਤੂੰ ਯਹੋਵਾਹ ਦਾ ਬਚਨ ਸੁਣ BSB BSB: Therefore, O prostitute, hear the word of the LORD!
36 ULB ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਕਿਉਂਕਿ ਤੂੰ ਆਪਣੀ ਲਾਲਸਾ ਨੂੰ ਵਧਾਇਆ ਅਤੇ ਆਪਣਾ ਨੰਗੇਜ਼ ਆਪਣੇ ਵਿਭਚਾਰ ਦੇ ਕਾਰਨ, ਤੂੰ ਆਪਣੇ ਯਾਰਾਂ ਅੱਗੇ ਖੋਲ੍ਹ ਦਿੱਤਾ ਅਤੇ ਆਪਣੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੂੰ ਉਹਨਾਂ ਦੇ ਅੱਗੇ ਚੜ੍ਹਾਇਆ, BSB BSB: This is what the Lord GOD says: Because you poured out your wealth and exposed your nakedness in your promiscuity with your lovers and with all your detestable idols, and because of the blood of your children which you gave to them,
37 ULB ਇਸ ਲਈ ਵੇਖ, ਮੈਂ ਤੇਰੇ ਸਾਰੇ ਯਾਰਾਂ ਨੂੰ ਜਿਹਨਾਂ ਨਾਲ ਤੂੰ ਸੰਬੰਧ ਬਣਾਏ, ਉਹਨਾਂ ਸਾਰਿਆਂ ਨੂੰ ਜਿਹਨਾਂ ਨੂੰ ਤੂੰ ਪਿਆਰ ਕਰਦੀ ਸੀ ਅਤੇ ਉਹਨਾਂ ਸਾਰਿਆਂ ਨਾਲ ਜਿਹਨਾਂ ਨਾਲ ਤੂੰ ਵੈਰ ਰੱਖਦੀ ਸੀ, ਇਕੱਠਿਆਂ ਕਰਾਂਗਾ, ਮੈਂ ਉਹਨਾਂ ਨੂੰ ਚਾਰੇ ਪਾਸੇ ਤੋਂ ਤੇਰੀ ਵਿਰੋਧਤਾ ਲਈ ਇਕੱਠਿਆਂ ਕਰਾਂਗਾ। ਉਹਨਾਂ ਦੇ ਸਾਹਮਣੇ ਤੇਰਾ ਪੜਦਾ ਖੋਲ੍ਹਾਂਗਾ, ਤਾਂ ਜੋ ਉਹ ਤੇਰੇ ਸਾਰੇ ਨੰਗੇਜ਼ ਨੂੰ ਵੇਖਣ। BSB BSB: therefore I will surely gather all the lovers with whom you found pleasure, all those you loved and all those you hated. I will gather them against you from all around and expose you before them, and they will see you completely naked.
38 ULB ਮੈਂ ਤੇਰਾ ਨਿਆਂ ਕਰਾਂਗਾ, ਜਿਵੇਂ ਵਿਭਚਾਰਨ ਔਰਤ ਦਾ ਅਤੇ ਲਹੂ ਵਗਦੀ ਔਰਤ ਦਾ ਨਿਆਂ ਕੀਤਾ ਜਾਂਦਾ ਹੈ ਅਤੇ ਮੈਂ ਕਹਿਰ ਅਤੇ ਅਣਖ ਦਾ ਲਹੂ ਤੇਰੇ ਉੱਤੇ ਲਿਆਵਾਂਗਾ। BSB BSB: And I will sentence you to the punishment of women who commit adultery and those who shed blood; so I will bring upon you the wrath of your bloodshed and jealousy.
39 ULB ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ, ਉਹ ਤੇਰਾ ਗੁੰਬਦ ਢਾਹ ਸੁੱਟਣਗੇ, ਤੇਰੇ ਉੱਚੇ ਸਥਾਨ ਤੋੜ ਦੇਣਗੇ ਅਤੇ ਤੇਰੇ ਕੱਪੜੇ ਲਾਹ ਲੈਣਗੇ, ਨਾਲੇ ਤੇਰੇ ਕੀਮਤੀ ਗਹਿਣੇ ਖੋਹ ਲੈਣਗੇ ਅਤੇ ਤੈਨੂੰ ਨੰਗੀ ਧੜੰਗੀ ਕਰਕੇ ਛੱਡ ਜਾਣਗੇ। BSB BSB: Then I will deliver you into the hands of your lovers, and they will level your mounds and tear down your lofty shrines. They will strip off your clothes, take your fine jewelry, and leave you naked and bare.
40 ULB ਉਹ ਤੇਰੇ ਵਿਰੁੱਧ ਇੱਕ ਭੀੜ ਚੜ੍ਹਾ ਲਿਆਉਣਗੇ, ਤੈਨੂੰ ਪੱਥਰਾਂ ਨਾਲ ਮਾਰ ਸੁੱਟਣਗੇ ਅਤੇ ਆਪਣੀਆਂ ਤਲਵਾਰਾਂ ਨਾਲ ਤੈਨੂੰ ਵਿੰਨ੍ਹ ਸੁੱਟਣਗੇ। BSB BSB: They will bring a mob against you, who will stone you and cut you to pieces with their swords.
41 ULB ਉਹ ਤੇਰੇ ਘਰਾਂ ਨੂੰ ਅੱਗ ਨਾਲ ਫੂਕ ਦੇਣਗੇ, ਬਹੁਤ ਸਾਰੀਆਂ ਔਰਤਾਂ ਦੀ ਨਿਗਾਹ ਵਿੱਚ ਤੈਨੂੰ ਸਜ਼ਾ ਦੇਣਗੇ, ਮੈਂ ਤੈਨੂੰ ਵਿਭਚਾਰ ਤੋਂ ਰੋਕ ਦਿਆਂਗਾ ਅਤੇ ਤੂੰ ਫੇਰ ਕਿਸੇ ਹੋਰ ਨੂੰ ਖਰਚੀ ਨਾ ਦੇਵੇਂਗੀ। BSB BSB: Then they will burn down your houses and execute judgment against you in the sight of many women. I will put an end to your prostitution, and you will never again pay your lovers.
42 ULB ਤਦ ਮੇਰਾ ਕਹਿਰ ਤੇਰੇ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੇਰਾ ਕ੍ਰੋਧ ਤੇਰੇ ਉੱਤੋਂ ਹੱਟ ਜਾਵੇਗਾ, ਮੈਂ ਸ਼ਾਂਤੀ ਪਾਵਾਂਗਾ ਅਤੇ ਫੇਰ ਕ੍ਰੋਧ ਨਹੀਂ ਕਰਾਂਗਾ। BSB BSB: So I will lay to rest My wrath against you, and My jealousy will turn away from you. Then I will be calm and no longer angry.
43 ULB ਕਿਉਂ ਜੋ ਤੂੰ ਆਪਣੀ ਜੁਆਨੀ ਦੇ ਦਿਨਾਂ ਨੂੰ ਯਾਦ ਨਾ ਕੀਤਾ ਅਤੇ ਇਹਨਾਂ ਸਾਰੀਆਂ ਗੱਲਾਂ ਨਾਲ ਮੈਨੂੰ ਕ੍ਰੋਧਿਤ ਕੀਤਾ, ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਮੈਂ ਤੇਰੇ ਕੁਰਾਹੇ ਪੈਣ ਦਾ ਫਲ ਤੈਨੂੰ ਦਿਆਂਗਾ ਅਤੇ ਤੂੰ ਅੱਗੇ ਲਈ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਲੁੱਚਪੁਣੇ ਨਾਲ ਕਰਦੀ ਹੀ ਨਾ ਜਾਵੇਂਗੀ। BSB BSB: Because you did not remember the days of your youth, but enraged Me with all these things, I will surely bring your deeds down upon your own head, declares the Lord GOD. Have you not committed this lewdness on top of all your other abominations?
44 ULB ਵੇਖ, ਸਾਰੇ ਕਹਾਵਤਾਂ ਆਖਣ ਵਾਲੇ ਤੇਰੇ ਵਿਰੁੱਧ ਇਹ ਕਹਾਵਤ ਆਖਣਗੇ ਕਿ "ਜੇਹੀ ਮਾਂ ਤੇਹੀ ਧੀ"। BSB BSB: Behold, all who speak in proverbs will quote this proverb about you: ‘Like mother, like daughter.’
45 ULB ਤੂੰ ਆਪਣੀ ਉਸ ਮਾਂ ਦੀ ਧੀ ਹੈਂ, ਜਿਹੜੀ ਆਪਣੇ ਪਤੀ ਅਤੇ ਆਪਣੇ ਬੱਚਿਆਂ ਤੋਂ ਘਿਣ ਕਰਦੀ ਸੀ ਅਤੇ ਤੂੰ ਆਪਣੀਆਂ ਉਹਨਾਂ ਭੈਣਾਂ ਦੀ ਭੈਣ ਹੈਂ, ਜਿਹੜੀਆਂ ਆਪਣੇ ਪਤੀਆਂ ਅਤੇ ਬੱਚਿਆਂ ਤੋਂ ਘਿਣ ਕਰਦੀਆਂ ਸਨ, ਤੇਰੀ ਮਾਂ ਹਿੱਤੀ ਅਤੇ ਤੇਰਾ ਪਿਓ ਅਮੂਰੀ ਸੀ। BSB BSB: You are the daughter of your mother, who despised her husband and children. You are the sister of your sisters, who despised their husbands and children. Your mother was a Hittite and your father an Amorite.
46 ULB ਤੇਰੀ ਵੱਡੀ ਭੈਣ ਸਾਮਰਿਯਾ ਹੈ, ਜੋ ਤੇਰੇ ਖੱਬੇ ਪਾਸੇ ਵੱਸਦੀ ਹੈ, ਉਹ ਅਤੇ ਉਹ ਦੀਆਂ ਧੀਆਂ, ਅਤੇ ਤੇਰੀ ਛੋਟੀ ਭੈਣ ਜੋ ਤੇਰੇ ਸੱਜੇ ਪਾਸੇ ਵੱਸਦੀ ਹੈ, ਸਦੂਮ ਅਤੇ ਉਸ ਦੀਆਂ ਧੀਆਂ ਹਨ। BSB BSB: Your older sister was Samaria, who lived with her daughters to your north; and your younger sister was Sodom, who lived with her daughters to your south.
47 ULB ਪਰ ਤੂੰ ਕੇਵਲ ਉਹਨਾਂ ਦੇ ਰਾਹਾਂ ਉੱਤੇ ਨਹੀਂ ਤੁਰ੍ਹੀ ਅਤੇ ਕੇਵਲ ਉਹਨਾਂ ਵਰਗੇ ਘਿਣਾਉਣੇ ਕੰਮ ਨਹੀਂ ਕੀਤੇ, ਜਾਣੋ ਇਹ ਤਾਂ ਇੱਕ ਨਿੱਕੀ ਜਿਹੀ ਗੱਲ ਸੀ, ਸਗੋਂ ਤੂੰ ਉਹਨਾਂ ਨਾਲੋਂ ਆਪਣਿਆਂ ਸਾਰਿਆਂ ਮਾਰਗਾਂ ਵਿੱਚ ਬਹੁਤ ਭੈੜੀ ਨਿੱਕਲੀ। BSB BSB: And you not only walked in their ways and practiced their abominations, but soon you were more depraved than they were.
48 ULB ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਕਿ ਤੇਰੀ ਭੈਣ ਸਦੂਮ ਨੇ ਇਸ ਤਰ੍ਹਾਂ ਨਹੀਂ ਕੀਤਾ, ਨਾ ਉਹ ਨੇ, ਨਾ ਉਹਨਾਂ ਦੀਆਂ ਧੀਆਂ ਨੇ, ਜਿਹਾ ਤੂੰ ਅਤੇ ਤੇਰੀਆਂ ਧੀਆਂ ਨੇ ਕੀਤਾ ਹੈ। BSB BSB: As surely as I live, declares the Lord GOD, your sister Sodom and her daughters never did as you and your daughters have done.
49 ULB ਵੇਖ, ਤੇਰੀ ਭੈਣ ਸਦੂਮ ਦਾ ਅਪਰਾਧ ਇਹ ਸੀ ਕਿ ਉਹ ਆਪਣੀਆਂ ਧੀਆਂ ਸਮੇਤ ਘਮੰਡ ਕਰਦੀ, ਬੇਪਰਵਾਹ ਸੀ ਅਤੇ ਬਿਨਾਂ ਚਿੰਤਾ ਤੋਂ ਰਹਿੰਦੀ ਸੀ, ਪਰ ਉਹਨਾਂ ਨੇ ਗ਼ਰੀਬ ਤੇ ਲੋੜਵੰਦ ਨੂੰ ਸਹਾਰਾ ਨਾ ਦਿੱਤਾ। BSB BSB: Now this was the iniquity of your sister Sodom: She and her daughters were arrogant, overfed, and complacent; they did not help the poor and needy.
50 ULB ਉਹ ਹੰਕਾਰਨਾਂ ਸਨ ਅਤੇ ਉਹਨਾਂ ਨੇ ਮੇਰੇ ਸਾਹਮਣੇ ਘਿਣਾਉਣੇ ਕੰਮ ਕੀਤੇ, ਇਸ ਲਈ ਜਦੋਂ ਮੈਂ ਵੇਖਿਆ ਤਾਂ ਉਹਨਾਂ ਨੂੰ ਦੂਰ ਕਰ ਦਿੱਤਾ। BSB BSB: Thus they were haughty and committed abominations before Me. Therefore I removed them, as you have seen.
51 ULB ਸਾਮਰਿਯਾ ਨੇ ਤੇਰੇ ਨਾਲੋਂ ਅੱਧੇ ਪਾਪ ਵੀ ਨਹੀਂ ਕੀਤੇ, ਪਰ ਤੂੰ ਉਹਨਾਂ ਦੇ ਨਾਲੋਂ ਬਹੁਤ ਘਿਣਾਉਣੇ ਕੰਮ ਕੀਤੇ ਹਨ, ਇਸ ਲਈ ਤੇਰੇ ਨਾਲੋਂ ਤੇਰੀਆਂ ਭੈਣਾ ਨਿਰਦੋਸ਼ੀ ਹਨ। BSB BSB: Furthermore, Samaria did not commit half the sins you did. You have multiplied your abominations beyond theirs, and all the abominations you have committed have made your sisters appear righteous.
52 ULB ਇਸ ਲਈ ਤੂੰ ਆਪ ਜੋ ਆਪਣੀਆਂ ਭੈਣਾਂ ਨੂੰ ਦੋਸ਼ਣਾਂ ਦੱਸਦੀ ਹੈਂ, ਇਹਨਾਂ ਪਾਪਾਂ ਦੇ ਕਾਰਨ ਜੋ ਤੂੰ ਕੀਤੇ, ਜੋ ਉਹਨਾਂ ਦੇ ਪਾਪਾਂ ਨਾਲੋਂ ਬਹੁਤ ਘਿਣਾਉਣੇ ਹਨ, ਤੂੰ ਸ਼ਰਮਿੰਦੀ ਹੋ। ਉਹ ਤੇਰੇ ਨਾਲੋਂ ਧਰਮੀ ਹਨ, ਇਸ ਲਈ ਤੂੰ ਸ਼ਰਮਿੰਦੀ ਹੋ ਅਤੇ ਸ਼ਰਮ ਕਰ ਕਿਉਂ ਜੋ ਤੇਰੀਆਂ ਭੈਣਾਂ ਤੇਰੇ ਨਾਲੋਂ ਧਰਮੀ ਜਾਪਦੀਆਂ ਹਨ। BSB BSB: So now you must bear your disgrace, since you have brought justification for your sisters. For they appear more righteous than you, because your sins were more vile than theirs. So you too must bear your shame and disgrace, since you have made your sisters appear righteous.
53 ULB ਮੈਂ ਉਹਨਾਂ ਦੀ ਗੁਲਾਮੀ ਨੂੰ ਖਤਮ ਕਰ ਦਿਆਂਗਾ ਅਰਥਾਤ ਸਦੂਮ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ, ਸਾਮਰਿਯਾ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ ਅਤੇ ਉਹਨਾਂ ਦੇ ਵਿੱਚ ਤੇਰੇ ਗੁਲਾਮਾਂ ਦੀ ਗੁਲਾਮੀ ਨੂੰ, BSB BSB: But I will restore Sodom and her daughters from captivity, as well as Samaria and her daughters. And I will restore you along with them.
54 ULB ਤਾਂ ਜੋ ਤੂੰ ਆਪਣੀ ਨਮੋਸ਼ੀ ਆਪ ਚੁੱਕੇ ਅਤੇ ਆਪਣੇ ਸਾਰੇ ਕੰਮਾਂ ਤੋਂ ਸ਼ਰਮਿੰਦੀ ਹੋਵੇ, ਕਿਉਂ ਜੋ ਇਹ ਉਹਨਾਂ ਲਈ ਤਸੱਲੀ ਦਾ ਕਾਰਨ ਹੋਵੇਗਾ। BSB BSB: So you will bear your disgrace and be ashamed of all you did to comfort them.
55 ULB ਤੇਰੀਆਂ ਭੈਣਾਂ ਸਦੂਮ ਅਤੇ ਸਾਮਰਿਯਾ ਆਪਣੀਆਂ ਆਪਣੀਆਂ ਧੀਆਂ ਸਮੇਤ ਮੁੜ ਪਹਿਲੀ ਹਾਲਤ ਤੇ ਆ ਜਾਣਗੀਆਂ, ਤੂੰ ਅਤੇ ਤੇਰੀਆਂ ਧੀਆਂ ਮੁੜ ਆਪਣੀ ਪਹਿਲੀ ਹਾਲਤ ਤੇ ਆ ਜਾਣਗੀਆਂ। BSB BSB: And your sisters, Sodom with her daughters and Samaria with her daughters, will return to their former state. You and your daughters will also return to your former state.
56 ULB ਤੂੰ ਆਪਣੇ ਘਮੰਡ ਦੇ ਦਿਨਾਂ ਵਿੱਚ ਆਪਣੀ ਭੈਣ ਸਦੂਮ ਦਾ ਨਾਮ ਆਪਣੇ ਮੂੰਹ ਨਾਲ ਨਹੀਂ ਲੈਂਦੀ ਸੀ। BSB BSB: Did you not treat your sister Sodom as an object of scorn in the day of your pride,
57 ULB ਜਦ ਤੱਕ ਤੇਰੀ ਬੁਰਾਈ ਪਰਗਟ ਨਹੀਂ ਹੋਈ, ਜਦੋਂ ਅਰਾਮ ਦੀਆਂ ਧੀਆਂ ਨੇ ਅਤੇ ਉਹਨਾਂ ਸਾਰੀਆਂ ਨੇ ਜੋ ਉਹਨਾਂ ਦੇ ਆਲੇ-ਦੁਆਲੇ ਸਨ ਤੈਨੂੰ ਨਫ਼ਰਤ ਕੀਤੀ ਅਤੇ ਫਲਿਸਤੀਆਂ ਦੀਆਂ ਧੀਆਂ ਨੇ ਚਾਰੇ ਪਾਸਿਓਂ ਤੋਂ ਤੈਨੂੰ ਬੁਰਾ ਆਖਿਆ। BSB BSB: before your wickedness was uncovered? Even so, you are now scorned by the daughters of Edom and all those around her, and by the daughters of the Philistines—all those around you who despise you.
58 ULB ਯਹੋਵਾਹ ਦਾ ਵਾਕ ਹੈ, ਤੂੰ ਆਪਣੇ ਲੁੱਚਪੁਣੇ ਨੂੰ ਅਤੇ ਘਿਰਣਾ ਜੋਗ ਕੰਮਾਂ ਨੂੰ ਚੁੱਕਿਆ ਹੈ। BSB BSB: You will bear the consequences of your lewdness and your abominations, declares the LORD.
59 ULB ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਤੇਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਹੋ ਜਿਹੇ ਕੰਮ ਤੂੰ ਕੀਤੇ, ਇਸ ਲਈ ਕਿ ਤੂੰ ਨੇਮ ਦੇ ਤੋੜਨ ਵਿੱਚ ਸਹੁੰ ਨੂੰ ਤੁੱਛ ਸਮਝਿਆ, BSB BSB: For this is what the Lord GOD says: I will deal with you according to your deeds, since you have despised the oath by breaking the covenant.
60 ULB ਤਾਂ ਵੀ ਮੈਂ ਆਪਣੇ ਉਸ ਨੇਮ ਨੂੰ ਜੋ ਤੇਰੀ ਜੁਆਨੀ ਦੇ ਦਿਨਾਂ ਵਿੱਚ ਤੇਰੇ ਨਾਲ ਸੀ, ਚੇਤੇ ਰੱਖਾਂਗਾ ਅਤੇ ਸਦਾ ਦਾ ਨੇਮ ਤੇਰੇ ਨਾਲ ਕਾਇਮ ਕਰਾਂਗਾ। BSB BSB: But I will remember the covenant I made with you in the days of your youth, and I will establish an everlasting covenant with you.
61 ULB ਜਦੋਂ ਤੂੰ ਆਪਣੀ ਛੋਟੀ ਤੇ ਵੱਡੀ ਭੈਣ ਨੂੰ ਆਪਣੇ ਨਾਲ ਮਿਲਾਵੇਂਗੀ, ਤਦ ਤੂੰ ਆਪਣੀਆਂ ਪਿੱਛਲੀਆਂ ਚਾਲਾਂ ਨੂੰ ਚੇਤੇ ਕਰਕੇ ਸ਼ਰਮਿੰਦੀ ਹੋਵੇਂਗੀ ਅਤੇ ਮੈਂ ਉਹਨਾਂ ਨੂੰ ਧੀਆਂ ਕਰਕੇ ਤੈਨੂੰ ਦਿਆਂਗਾ, ਪਰ ਇਹ ਤੇਰੇ ਨੇਮ ਦੇ ਅਨੁਸਾਰ ਨਹੀਂ ਹੈ। BSB BSB: Then you will remember your ways and be ashamed when you receive your older and younger sisters. I will give them to you as daughters, but not because of My covenant with you.
62 ULB ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ ਅਤੇ ਤੂੰ ਜਾਣੇਗੀ ਕਿ ਯਹੋਵਾਹ ਮੈਂ ਹਾਂ, BSB BSB: So I will establish My covenant with you, and you will know that I am the LORD,
63 ULB ਤਾਂ ਜੋ ਤੂੰ ਚੇਤੇ ਕਰਕੇ ਸ਼ਰਮ ਕਰੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸਭੋ ਕੁੱਝ ਜੋ ਤੂੰ ਕੀਤਾ ਹੈ ਮਾਫ਼ ਕਰ ਦਿਆਂ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: so that when I make atonement for all you have done, you will remember and be ashamed and never again open your mouth because of your disgrace, declares the Lord GOD.”
Select verses for actions: Enter goes to them and Escape comes back.