2 ULB ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਕਹਾਵਤ ਆਖਦੇ ਹੋ ਕਿ ਪਿਤਾਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਦੁੱਖਣ ਲੱਗ ਪਏ? BSB BSB: “What do you people mean by quoting this proverb about the land of Israel: ‘The fathers have eaten sour grapes, and the teeth of the children are set on edge’?
3 ULB ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਤੁਸੀਂ ਫੇਰ ਇਸਰਾਏਲ ਵਿੱਚ ਇਹ ਕਹਾਵਤ ਨਹੀਂ ਆਖੋਗੇ। BSB BSB: As surely as I live, declares the Lord GOD, you will no longer quote this proverb in Israel.
4 ULB ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜਿਹੀ ਪਿਉ ਦੀ ਜਾਨ, ਵੈਸੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। BSB BSB: Behold, every soul belongs to Me; both father and son are Mine. The soul who sins is the one who will die.
5 ULB ਪਰ ਜਿਹੜਾ ਮਨੁੱਖ ਧਰਮੀ ਹੈ ਅਤੇ ਉਹ ਦੇ ਕੰਮ ਨਿਆਂ ਅਤੇ ਧਰਮ ਦੇ ਹਨ। BSB BSB: Now suppose a man is righteous and does what is just and right:
6 ULB ਜਿਸ ਨੇ ਪਹਾੜਾਂ ਉੱਤੇ ਨਹੀਂ ਖਾਧਾ, ਨਾ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਅੱਖ ਚੁੱਕੀ, ਨਾ ਆਪਣੇ ਗੁਆਂਢੀ ਦੀ ਪਤਨੀ ਨੂੰ ਭ੍ਰਿਸ਼ਟ ਕੀਤਾ, ਨਾ ਮਾਸਿਕ ਧਰਮ ਵਾਲੀ ਔਰਤ ਦੇ ਨੇੜੇ ਗਿਆ, BSB BSB: He does not eat at the mountain or look to the idols of the house of Israel. He does not defile his neighbor’s wife or approach a woman during her period.
7 ULB ਨਾ ਕਿਸੇ ਨੂੰ ਦੁੱਖੀ ਕੀਤਾ, ਕਰਜ਼ਾਈ ਦੀ ਗਿਰਵੀ ਰੱਖੀ ਹੋਈ ਚੀਜ਼ ਮੋੜ ਦਿੱਤੀ ਅਤੇ ਜਬਰ ਕਰ ਕੇ ਕੁੱਝ ਖੋਹ ਨਹੀਂ ਲਿਆ ਪਰ ਭੁੱਖਿਆਂ ਨੂੰ ਆਪਣੀ ਰੋਟੀ ਖੁਆਈ ਅਤੇ ਨੰਗਿਆਂ ਨੂੰ ਕੱਪੜੇ ਪਵਾਏ। BSB BSB: He does not oppress another, but restores the pledge to the debtor. He does not commit robbery, but gives his bread to the hungry and covers the naked with clothing.
8 ULB ਵਿਆਜ ਉੱਤੇ ਲੈਣ-ਦੇਣ ਨਹੀਂ ਕੀਤਾ, ਨਾ ਵਿਆਜ ਲਿਆ ਅਤੇ ਆਪਣਾ ਹੱਥ ਬਦੀ ਵੱਲ ਮੋੜਿਆ ਅਤੇ ਮਨੁੱਖਾਂ ਵਿੱਚ ਸੱਚਾ ਨਿਆਂ ਕੀਤਾ। BSB BSB: He does not engage in usury or take excess interest, but he withholds his hand from iniquity and executes true justice between men.
9 ULB ਮੇਰੀਆਂ ਬਿਧੀਆਂ ਉੱਤੇ ਤੁਰਿਆ ਅਤੇ ਮੇਰੇ ਹੁਕਮਾਂ ਦੀ ਪਾਲਣਾ ਕੀਤੀ, ਤਾਂ ਜੋ ਸੱਚਾਈ ਨਾਲ ਕੰਮ ਚਲਾਵੇ, ਉਹ ਧਰਮੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਜ਼ਰੂਰ ਜੀਉਂਦਾ ਰਹੇਗਾ। BSB BSB: He follows My statutes and faithfully keeps My ordinances. That man is righteous; surely he will live, declares the Lord GOD.
10 ULB ਪਰ ਜੇਕਰ ਉਸ ਦੇ ਘਰ ਪੁੱਤਰ ਜੰਮੇ ਜਿਹੜਾ ਲੁਟੇਰਾ ਹੋਵੇ, ਖੂਨ ਕਰੇ ਅਤੇ ਇਹਨਾਂ ਕੰਮਾਂ ਵਿੱਚੋਂ ਕੋਈ ਇੱਕ ਕੰਮ ਕਰੇ BSB BSB: Now suppose that man has a violent son, who sheds blood or does any of these things,
11 ULB ਅਤੇ ਇਹਨਾਂ ਬਿਧੀਆਂ ਨੂੰ ਪੂਰਾ ਨਾ ਕਰੇ, ਸਗੋਂ ਪਹਾੜਾਂ ਉੱਤੇ ਖਾਵੇ ਅਤੇ ਆਪਣੇ ਗੁਆਂਢੀ ਦੀ ਪਤਨੀ ਨੂੰ ਭ੍ਰਿਸ਼ਟ ਕਰੇ, BSB BSB: though the father has done none of them: Indeed, the son eats at the mountain and defiles his neighbor’s wife.
12 ULB ਦੀਨ ਅਤੇ ਕੰਗਾਲ ਉੱਤੇ ਜ਼ੁਲਮ ਕਰੇ, ਜ਼ੁਲਮ ਕਰ ਕੇ ਲੁੱਟ-ਖੋਹ ਕਰੇ, ਗਿਰਵੀ ਰੱਖੀ ਹੋਈ ਚੀਜ਼ ਮੋੜ ਕੇ ਨਾ ਦੇਵੇ, ਮੂਰਤੀਆਂ ਵੱਲ ਆਪਣੀਆਂ ਅੱਖਾਂ ਚੁੱਕੇ ਅਤੇ ਘਿਣਾਉਣਾ ਕੰਮ ਕਰੇ, BSB BSB: He oppresses the poor and needy; he commits robbery and does not restore a pledge. He lifts his eyes to idols; he commits abominations.
13 ULB ਵਿਆਜ ਉੱਤੇ ਲੈਣ-ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਜ਼ਰੂਰ ਮਰੇਗਾ, ਉਸ ਦਾ ਖੂਨ ਉਹ ਦੇ ਉੱਤੇ ਹੋਵੇਗਾ। BSB BSB: He engages in usury and takes excess interest. Will this son live? He will not! Since he has committed all these abominations, he will surely die; his blood will be on his own head.
14 ULB ਵੇਖੋ, ਜੇਕਰ ਉਸ ਦੇ ਘਰ ਅਜਿਹਾ ਪੁੱਤਰ ਜੰਮੇ ਜਿਹੜਾ ਆਪਣੇ ਪਿਉ ਦੇ ਸਾਰੇ ਪਾਪ ਵੇਖੇ, ਜਿਹੜੇ ਉਸ ਕੀਤੇ ਅਤੇ ਭੈ ਖਾ ਕੇ ਉਹ ਜਿਹੇ ਕੰਮ ਨਾ ਕਰੇ BSB BSB: Now suppose this son has a son who sees all the sins his father has committed, considers them, and does not do likewise:
15 ULB ਅਤੇ ਪਹਾੜਾਂ ਉੱਤੇ ਨਾ ਖਾਵੇ ਅਤੇ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਆਪਣੀਆਂ ਅੱਖਾਂ ਨਾ ਚੁੱਕੇ, ਆਪਣੇ ਗੁਆਂਢੀ ਦੀ ਪਤਨੀ ਨੂੰ ਭ੍ਰਿਸ਼ਟ ਨਾ ਕਰੇ BSB BSB: He does not eat at the mountain or look to the idols of the house of Israel. He does not defile his neighbor’s wife.
16 ULB ਅਤੇ ਕਿਸੇ ਉੱਤੇ ਜ਼ੁਲਮ ਨਾ ਕਰੇ, ਕੋਈ ਚੀਜ਼ ਗਿਰਵੀ ਨਾ ਰੱਖੇ, ਜ਼ੁਲਮ ਕਰ ਕੇ ਕੁੱਝ ਖੋਹ ਨਾ ਲਵੇ, ਪਰ ਭੁੱਖੇ ਨੂੰ ਆਪਣੀ ਰੋਟੀ ਖੁਆਵੇ ਅਤੇ ਨੰਗੇ ਨੂੰ ਕੱਪੜੇ ਪਵਾਵੇ, BSB BSB: He does not oppress another, or retain a pledge, or commit robbery. He gives his bread to the hungry and covers the naked with clothing.
17 ULB ਕੰਗਾਲ ਉੱਤੇ ਦੋਸ਼ ਲਾਉਣ ਤੋਂ ਆਪਣਾ ਹੱਥ ਮੋੜ ਲਵੇ, ਵਿਆਜ ਤੇ ਵਾਧਾ ਨਾ ਲਵੇ, ਪਰ ਮੇਰੇ ਹੁਕਮਾਂ ਨੂੰ ਪੂਰਾ ਕਰੇ ਅਤੇ ਮੇਰੀਆਂ ਬਿਧੀਆਂ ਵਿੱਚ ਤੁਰੇ, ਉਹ ਆਪਣੇ ਪਿਉ ਦੀ ਬਦੀ ਕਾਰਨ ਨਹੀਂ ਮਰੇਗਾ, ਉਹ ਜ਼ਰੂਰ ਜੀਉਂਦਾ ਰਹੇਗਾ। BSB BSB: He withholds his hand from harming the poor and takes no interest or usury. He keeps My ordinances and follows My statutes. Such a man will not die for his father’s iniquity. He will surely live.
18 ULB ਪਰ ਉਸ ਦਾ ਪਿਉ ਆਪਣੀ ਬਦੀ ਦੇ ਕਾਰਨ ਮਰੇਗਾ, ਕਿਉਂ ਜੋ ਉਸ ਨੇ ਬੇਤਰਸੀ ਨਾਲ ਜ਼ੁਲਮ ਕੀਤੇ, ਆਪਣੇ ਭਰਾਵਾਂ ਨੂੰ ਜ਼ੁਲਮ ਨਾਲ ਲੁੱਟਿਆ ਅਤੇ ਆਪਣੇ ਲੋਕਾਂ ਦੇ ਵਿਚਕਾਰ ਕੁਕਰਮ ਕੀਤੇ। BSB BSB: As for his father, he will die for his own iniquity, because he practiced extortion, robbed his brother, and did what was wrong among his people.
19 ULB ਫਿਰ ਵੀ ਤੁਸੀਂ ਆਖਦੇ ਹੋ ਕਿ ਪੁੱਤਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ? ਜਦੋਂ ਪੁੱਤਰ ਨੇ ਨਿਆਂ ਤੇ ਧਰਮ ਕੀਤਾ, ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਣਾ ਕੀਤੀ ਅਤੇ ਉਹਨਾਂ ਉੱਤੇ ਅਮਲ ਕੀਤਾ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ। BSB BSB: Yet you may ask, ‘Why shouldn’t the son bear the iniquity of his father?’ Since the son has done what is just and right, carefully observing all My statutes, he will surely live.
21 ULB ਪਰ ਜੇਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਕਰੇ ਅਤੇ ਨਿਆਂ ਅਤੇ ਧਰਮ ਉੱਤੇ ਅਮਲ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ। BSB BSB: But if the wicked man turns from all the sins he has committed, keeps all My statutes, and does what is just and right, he will surely live; he will not die.
22 ULB ਉਹ ਸਾਰੇ ਅਪਰਾਧ ਜੋ ਉਸ ਨੇ ਕੀਤੇ ਹਨ, ਉਹ ਦੇ ਲਈ ਚੇਤੇ ਨਾ ਕੀਤੇ ਜਾਣਗੇ। ਉਹ ਆਪਣੇ ਧਰਮ ਵਿੱਚ ਜਿਹੜਾ ਉਸ ਕੀਤਾ, ਜੀਉਂਦਾ ਰਹੇਗਾ। BSB BSB: None of the transgressions he has committed will be held against him. Because of the righteousness he has practiced, he will live.
23 ULB ਪ੍ਰਭੂ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਕੀ ਇਸ ਵਿੱਚ ਨਹੀਂ ਕਿ ਉਹ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ? BSB BSB: Do I take any pleasure in the death of the wicked? declares the Lord GOD. Wouldn’t I prefer that he turn from his ways and live?
24 ULB ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਅਤੇ ਪਾਪ ਵਿੱਚ ਜੋ ਉਸ ਨੇ ਕੀਤਾ, ਮਰੇਗਾ। BSB BSB: But if a righteous man turns from his righteousness and practices iniquity, committing the same abominations as the wicked, will he live? None of the righteous acts he did will be remembered. Because of the unfaithfulness and sin he has committed, he will die.
25 ULB ਫਿਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ। ਹੇ ਇਸਰਾਏਲ ਦੇ ਘਰਾਣੇ, ਸੁਣੋ! ਕੀ ਮੇਰਾ ਮਾਰਗ ਠੀਕ ਨਹੀਂ ਹੈ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ? BSB BSB: Yet you say, ‘The way of the Lord is not just.’ Hear now, O house of Israel: Is it My way that is unjust? Is it not your ways that are unjust?
26 ULB ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਸ ਵਿੱਚ ਮਰੇ, ਤਾਂ ਉਹ ਆਪਣੀ ਬਦੀ ਵਿੱਚ ਜੋ ਉਸ ਕੀਤੀ ਮਰੇਗਾ। BSB BSB: If a righteous man turns from his righteousness and practices iniquity, he will die for this. He will die because of the iniquity he has committed.
27 ULB ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ। BSB BSB: But if a wicked man turns from the wickedness he has committed and does what is just and right, he will save his life.
28 ULB ਇਸ ਲਈ ਕਿ ਉਸ ਨੇ ਸੋਚਿਆ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਤੋਂ ਜੋ ਉਹ ਕਰਦਾ ਸੀ ਮੁੜਿਆ, ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ। BSB BSB: Because he considered and turned from all the transgressions he had committed, he will surely live; he will not die.
29 ULB ਫਿਰ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੂ ਦਾ ਮਾਰਗ ਠੀਕ ਨਹੀਂ। ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ? BSB BSB: Yet the house of Israel says, ‘The way of the Lord is not just.’ Are My ways unjust, O house of Israel? Is it not your ways that are unjust?
30 ULB ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ। BSB BSB: Therefore, O house of Israel, I will judge you, each according to his ways, declares the Lord GOD. Repent and turn from all your transgressions, so that your iniquity will not become your downfall.
31 ULB ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ? BSB BSB: Cast away from yourselves all the transgressions you have committed, and fashion for yourselves a new heart and a new spirit. Why should you die, O house of Israel?
32 ULB ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਤੋਂ ਖ਼ੁਸ਼ੀ ਨਹੀਂ, ਇਸ ਲਈ ਮੁੜੋ ਅਤੇ ਜੀਉਂਦੇ ਰਹੋ। BSB BSB: For I take no pleasure in anyone’s death, declares the Lord GOD. So repent and live!
Select verses for actions: Enter goes to them and Escape comes back.