1 ULB ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ BSB BSB: Again the word of the LORD came to me, saying,
2 ULB ਹੇ ਮਨੁੱਖ ਦੇ ਪੁੱਤਰ, ਦੋ ਔਰਤਾਂ ਇੱਕ ਮਾਂ ਦੀਆਂ ਧੀਆਂ ਸਨ। BSB BSB: “Son of man, there were two women, daughters of the same mother,
3 ULB ਉਹਨਾਂ ਨੇ ਮਿਸਰ ਵਿੱਚ ਵਿਭਚਾਰ ਕੀਤਾ। ਉਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ। ਉੱਥੇ ਉਹਨਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਹਨਾਂ ਦੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ। BSB BSB: and they played in Egypt, prostituting themselves from their youth. Their breasts were fondled there, and their virgin bosoms caressed.
4 ULB ਉਹਨਾਂ ਵਿੱਚੋਂ ਵੱਡੀ ਦਾ ਨਾਮ ਆਹਾਲਾਹ ਅਤੇ ਉਹ ਦੀ ਭੈਣ ਦਾ ਨਾਮ ਆਹਾਲੀਬਾਹ ਸੀ। ਉਹ ਮੇਰੀਆਂ ਹੋ ਗਈਆਂ ਅਤੇ ਉਹਨਾਂ ਨੇ ਧੀਆਂ ਪੁੱਤਰ ਜੰਮੇ ਅਤੇ ਉਹਨਾਂ ਦੇ ਨਾਮ ਆਹਾਲਾਹ ਸਾਮਰਿਯਾ ਅਤੇ ਆਹਾਲੀਬਾਹ ਯਰੂਸ਼ਲਮ ਹੈ। BSB BSB: The older was named Oholah, and her sister was named Oholibah. They became Mine and gave birth to sons and daughters. As for their identities, Oholah is Samaria, and Oholibah is Jerusalem.
5 ULB ਆਹਾਲਾਹ ਜਦੋਂ ਕਿ ਮੇਰੀ ਸੀ ਵਿਭਚਾਰ ਕਰਨ ਲੱਗੀ ਅਤੇ ਉਹ ਆਪਣੇ ਗੁਆਂਢੀ ਯਾਰਾਂ ਅਰਥਾਤ ਅੱਸ਼ੂਰੀਆਂ ਤੇ ਮੋਹਤ ਹੋ ਗਈ। BSB BSB: Oholah prostituted herself while she was still Mine. She lusted after her lovers, the Assyrians—warriors
6 ULB ਉਹ ਸੂਬੇਦਾਰ, ਸ਼ਰੀਫ ਅਤੇ ਸਾਰੇ ਦੇ ਸਾਰੇ ਚੁਣਵੇਂ ਸੁਨੱਖੇ ਗੱਭਰੂ ਸਨ, ਜੋ ਘੋੜਿਆਂ ਤੇ ਸਵਾਰ ਹੁੰਦੇ ਅਤੇ ਬੈਂਗਣੀ ਕੱਪੜੇ ਪਹਿਨਦੇ ਸਨ। BSB BSB: clothed in blue, governors and commanders, all desirable young men, horsemen mounted on steeds.
7 ULB ਉਸ ਨੇ ਉਹਨਾਂ ਸਾਰਿਆਂ ਦੇ ਨਾਲ ਜਿਹੜੇ ਅੱਸ਼ੂਰੀਆਂ ਦੇ ਚੁਣਵੇਂ ਜੁਆਨ ਸਨ, ਵਿਭਚਾਰ ਕੀਤਾ ਅਤੇ ਜਿਹਨਾਂ ਉੱਤੇ ਉਹ ਮੋਹਤ ਸੀ ਉਹਨਾਂ ਦੀਆਂ ਮੂਰਤੀਆਂ ਦੇ ਨਾਲ ਉਹ ਭ੍ਰਿਸ਼ਟ ਹੋਈ। BSB BSB: She offered sexual favors to all the elite of Assyria. She defiled herself with all the idols of those for whom she lusted.
8 ULB ਉਸ ਨੇ ਜੋ ਵਿਭਚਾਰ ਮਿਸਰ ਵਿੱਚ ਕੀਤਾ ਸੀ, ਉਹ ਨੂੰ ਨਾ ਛੱਡਿਆ ਕਿਉਂ ਜੋ ਉਹ ਉਸ ਦੀ ਜੁਆਨੀ ਸਮੇਂ ਉਸ ਨਾਲ ਲੇਟੇ ਅਤੇ ਉਹਨਾਂ ਨੇ ਉਹ ਦੇ ਕੁਆਰਪੁਣੇ ਦੀਆਂ ਦੁੱਧੀਆਂ ਨੂੰ ਖਿੱਚਿਆ ਅਤੇ ਆਪਣਾ ਵਿਭਚਾਰ ਉਹ ਦੇ ਉੱਤੇ ਪਾ ਦਿੱਤਾ। BSB BSB: She did not give up the prostitution she began in Egypt, when men slept with her in her youth, caressed her virgin bosom, and poured out their lust upon her.
9 ULB ਇਸ ਲਈ ਮੈਂ ਉਹ ਨੂੰ ਉਸ ਦੇ ਯਾਰਾਂ ਦੇ ਹੱਥ ਵਿੱਚ ਅਰਥਾਤ ਅੱਸ਼ੂਰੀਆਂ ਦੇ ਹੱਥ ਵਿੱਚ ਸੌਂਪ ਦਿੱਤਾ, ਜਿਹਨਾਂ ਉੱਤੇ ਉਹ ਮੋਹਤ ਸੀ। BSB BSB: Therefore I delivered her into the hands of her lovers, the Assyrians for whom she lusted.
10 ULB ਉਹਨਾਂ ਨੇ ਉਹ ਨੂੰ ਬੇ-ਪੜਦਾ ਕੀਤਾ ਅਤੇ ਉਸ ਦੇ ਧੀਆਂ ਪੁੱਤਰਾਂ ਨੂੰ ਖੋਹ ਲਿਆ ਅਤੇ ਉਹਨਾਂ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ, ਸੋ ਉਹ ਸਾਰੀਆਂ ਔਰਤਾਂ ਵਿੱਚ ਪ੍ਰਸਿੱਧ ਹੋ ਗਈ, ਕਿਉਂ ਜੋ ਉਹਨਾਂ ਉਹ ਦੇ ਉੱਤੇ ਸਜ਼ਾ ਲਿਆਈ। BSB BSB: They exposed her nakedness, seized her sons and daughters, and put her to the sword. Thus she became a byword among women, and they executed judgment against her.
11 ULB ਉਸ ਦੀ ਭੈਣ ਆਹਾਲੀਬਾਹ ਨੇ ਇਹ ਵੇਖਿਆ, ਪਰ ਉਹ ਇਸ਼ਕ ਵਿੱਚ ਅਤੇ ਵਿਭਚਾਰ ਵਿੱਚ, ਆਪਣੀ ਉਸ ਭੈਣ ਤੋਂ ਭੈੜੀ ਨਿੱਕਲੀ। BSB BSB: Her sister Oholibah saw this, yet in her lust and prostitution she was more depraved than her sister.
12 ULB ਉਹ ਅੱਸ਼ੂਰੀਆਂ ਤੇ ਮੋਹਤ ਹੋਈ ਜਿਹੜੇ ਸੂਬੇਦਾਰ ਅਤੇ ਸ਼ਰੀਫ ਗੁਆਂਢੀ ਸਨ, ਜਿਹੜੇ ਸੁੰਦਰ ਕੱਪੜੇ ਪਹਿਨਦੇ ਅਤੇ ਘੋੜਿਆਂ ਤੇ ਸਵਾਰ ਹੁੰਦੇ ਅਤੇ ਸਾਰਿਆਂ ਦੇ ਸਾਰੇ ਚੁਣਵੇਂ ਗੱਭਰੂ ਸਨ। BSB BSB: She too lusted after the Assyrians—governors and commanders, warriors dressed in splendor, horsemen riding on steeds, all desirable young men.
13 ULB ਮੈਂ ਵੇਖਿਆ ਕਿ ਉਹ ਵੀ ਭ੍ਰਿਸ਼ਟ ਹੋ ਗਈ, ਉਹਨਾਂ ਦੋਵਾਂ ਦਾ ਇੱਕੋ ਹੀ ਮਾਰਗ ਸੀ। BSB BSB: And I saw that she too had defiled herself; both of them had taken the same path.
14 ULB ਉਹ ਵਿਭਚਾਰ ਵਿੱਚ ਵੱਧ ਗਈ, ਨਾਲੇ ਉਹ ਨੇ ਕੰਧ ਉੱਤੇ ਮਨੁੱਖਾਂ ਦੀਆਂ ਮੂਰਤਾਂ ਅਰਥਾਤ ਕਸਦੀਆਂ ਦੀਆਂ ਮੂਰਤਾਂ ਵੇਖੀਆਂ ਜਿਹੜੀਆਂ ਸ਼ਿੰਗਰਫ ਨਾਲ ਖਿੱਚੀਆਂ ਹੋਈਆਂ ਸਨ। BSB BSB: But Oholibah carried her prostitution even further. She saw the men portrayed on the wall, images of the Chaldeans, engraved in vermilion,
15 ULB ਜਿਹਨਾਂ ਨੇ ਪਟਕਿਆਂ ਨਾਲ ਕਮਰਾਂ ਬੰਨ੍ਹੀਆਂ ਸਨ ਅਤੇ ਸਿਰਾਂ ਉੱਤੇ ਰੰਗਦਾਰ ਲੜਾਂ ਵਾਲੀਆਂ ਪੱਗਾਂ ਸਨ ਅਤੇ ਸਾਰੇ ਦੇ ਸਾਰੇ ਵੇਖਣ ਵਿੱਚ ਬਾਬਲੀਆਂ ਦੇ ਕਪਤਾਨਾਂ ਵਰਗੇ ਸਨ, ਜਿਹਨਾਂ ਦੀ ਜਨਮ ਭੂਮੀ ਕਸਦੀਮ ਹੈ। BSB BSB: wearing belts on their waists and flowing turbans on their heads; all of them looked like officers of the Babylonians in Chaldea, the land of their birth.
16 ULB ਤਾਂ ਵੇਖਦਿਆਂ ਹੀ ਉਹ ਉਹਨਾਂ ਉੱਤੇ ਮੋਹਤ ਹੋ ਗਈ ਅਤੇ ਉਹਨਾਂ ਦੇ ਕੋਲ ਕਸਦੀਮ ਵਿੱਚ ਦੂਤ ਭੇਜੇ। BSB BSB: At the sight of them, she lusted for them and sent messengers to them in Chaldea.
17 ULB ਇਸ ਲਈ ਬਾਬਲ ਵਾਸੀ ਉਹ ਦੇ ਕੋਲ ਆਏ ਅਤੇ ਭੋਗ ਦੀ ਸੇਜ ਤੇ ਲੇਟੇ ਅਤੇ ਉਹਨਾਂ ਨੇ ਵਿਭਚਾਰ ਨਾਲ ਉਹ ਨੂੰ ਭ੍ਰਿਸ਼ਟ ਕੀਤਾ ਅਤੇ ਉਹ ਉਹਨਾਂ ਤੋਂ ਭਿੱਟੀ ਗਈ, ਤਾਂ ਉਹ ਦੀ ਜਾਨ ਨੇ ਉਹਨਾਂ ਤੋਂ ਸੂਗ ਕੀਤੀ। BSB BSB: Then the Babylonians came to her, to the bed of love, and in their lust they defiled her. But after she had been defiled by them, she turned away in disgust.
18 ULB ਜਦ ਉਹ ਦਾ ਵਿਭਚਾਰ ਖੁੱਲ੍ਹ ਗਿਆ ਅਤੇ ਉਹ ਦਾ ਨੰਗੇਜ਼ ਖੁੱਲ੍ਹ ਗਿਆ ਤਾਂ ਮੇਰੀ ਜਾਨ ਨੇ ਉਸ ਤੋਂ ਸੂਗ ਕੀਤੀ, ਜਿਵੇਂ ਉਸ ਦੀ ਭੈਣ ਤੋਂ ਮੇਰੀ ਜਾਨ ਨੇ ਸੂਗ ਕੀਤੀ ਸੀ। BSB BSB: When Oholibah openly prostituted herself and exposed her nakedness, I turned away from her in disgust, just as I had turned away from her sister.
19 ULB ਫਿਰ ਵੀ ਉਸ ਨੇ ਆਪਣੇ ਵਿਭਚਾਰ ਨੂੰ ਵਧਾਇਆ, ਆਪਣੀ ਜੁਆਨੀ ਦੇ ਦਿਨਾਂ ਨੂੰ ਚੇਤੇ ਕਰ ਕੇ, ਜਿਵੇਂ ਉਸ ਨੇ ਮਿਸਰ ਦੇਸ ਵਿੱਚ ਵਿਭਚਾਰ ਕੀਤਾ ਸੀ। BSB BSB: Yet she multiplied her promiscuity, remembering the days of her youth, when she had prostituted herself in the land of Egypt
20 ULB ਉਹ ਫੇਰ ਆਪਣੇ ਯਾਰਾਂ ਉੱਤੇ ਮੋਹਤ ਹੋਣ ਲੱਗੀ, ਜਿਹਨਾਂ ਦਾ ਅੰਗ ਖੋਤਿਆਂ ਵਰਗਾ ਅਤੇ ਜਿਹਨਾਂ ਦਾ ਵਰ੍ਹਾਓ ਘੋੜਿਆਂ ਦਾ ਵਰ੍ਹਾਓ ਹੈ। BSB BSB: and lusted after their lovers, whose genitals were like those of donkeys and whose emission was like that of stallions.
21 ULB ਇਸ ਤਰ੍ਹਾਂ ਤੂੰ ਆਪਣੀ ਜੁਆਨੀ ਦੇ ਲੁੱਚਪੁਣੇ ਨੂੰ ਜਦੋਂ ਕਿ ਮਿਸਰੀ ਤੇਰੀਆਂ ਜੁਆਨ ਦੁੱਧੀਆਂ ਨੂੰ ਖਿੱਚਦੇ ਅਤੇ ਤੇਰੀਆਂ ਛਾਤੀਆਂ ਨੂੰ ਮਲਦੇ ਸਨ, ਫੇਰ ਲੋਚਣ ਲੱਗੀ। BSB BSB: So you revisited the indecency of your youth, when the Egyptians caressed your bosom and pressed your young breasts.
22 ULB ਇਸ ਲਈ ਹੇ ਆਹਾਲੀਬਾਹ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਉਹਨਾਂ ਯਾਰਾਂ ਨੂੰ ਜਿਹਨਾਂ ਤੋਂ ਤੇਰੀ ਜਾਨ ਤੰਗ ਆ ਗਈ ਹੈ, ਤੇਰੇ ਵਿਰੁੱਧ ਉਠਾਵਾਂਗਾ ਅਤੇ ਉਹਨਾਂ ਨੂੰ ਤੇਰੇ ਵਿਰੁੱਧ ਚਾਰੇ ਪਾਸਿਓਂ ਲੈ ਆਵਾਂਗਾ। BSB BSB: Therefore, Oholibah, this is what the Lord GOD says: ‘I will incite your lovers against you, those from whom you turned away in disgust. And I will bring them against you from every side—
23 ULB ਬਾਬਲ ਵਾਸੀਆਂ ਅਤੇ ਸਾਰੇ ਕਸਦੀਆਂ ਨੂੰ ਫਿਦੋਕ, ਸ਼ੋਆ, ਕੋਅ ਅਤੇ ਉਹਨਾਂ ਦੇ ਨਾਲ ਸਾਰੇ ਅੱਸ਼ੂਰੀਆਂ ਨੂੰ, ਸਾਰੇ ਦੇ ਸਾਰੇ ਚੁਣਵੇਂ ਸੁੰਦਰ ਗੱਭਰੂਆਂ ਨੂੰ, ਸੂਬੇਦਾਰਾਂ, ਸ਼ਰੀਫਾਂ ਨੂੰ ਅਤੇ ਸਾਰੇ ਕਪਤਾਨਾਂ ਨੂੰ ਅਤੇ ਪ੍ਰਸਿੱਧ ਲੋਕਾਂ ਨੂੰ, ਜੋ ਸਾਰੇ ਦੇ ਸਾਰੇ ਘੋੜਿਆਂ ਤੇ ਸਵਾਰ ਹੁੰਦੇ ਹਨ BSB BSB: the Babylonians and all the Chaldeans, the men of Pekod, Shoa, and Koa, and all the Assyrians with them—all desirable young men, governors and commanders, officers and men of renown, mounted on horses.
24 ULB ਅਤੇ ਉਹ ਜੰਗੀ ਸ਼ਸ਼ਤ੍ਰਾਂ, ਰਥਾਂ, ਛਕੜਿਆਂ ਅਤੇ ਲੋਕਾਂ ਦੀ ਸਭਾ ਨਾਲ ਤੇਰੇ ਉੱਤੇ ਚੜ੍ਹਾਈ ਕਰਨਗੇ ਅਤੇ ਢਾਲ਼, ਸੀਨਾ ਬੰਦ ਅਤੇ ਲੋਹੇ ਦਾ ਟੋਪ ਪਾ ਕੇ ਚਾਰੇ ਪਾਸਿਓਂ ਤੈਨੂੰ ਘੇਰ ਲੈਣਗੇ। ਮੈਂ ਨਿਆਂ ਉਹਨਾਂ ਨੂੰ ਸੌਂਪਾਂਗਾ ਅਤੇ ਉਹ ਆਪਣੇ ਨਿਆਂ ਅਨੁਸਾਰ ਤੇਰਾ ਨਿਆਂ ਕਰਨਗੇ। BSB BSB: They will come against you with a host of peoples, with weapons, chariots, and wagons. They will array themselves against you on every side with buckler and shield and helmet. I will delegate judgment to them, and they will punish you according to their own standards.
25 ULB ਮੈਂ ਆਪਣੀ ਅਣਖ ਨੂੰ ਤੇਰੇ ਵਿਰੁੱਧ ਦਿਆਂਗਾ ਅਤੇ ਉਹ ਕ੍ਰੋਧਵਾਨ ਹੋ ਕੇ ਤੇਰੇ ਨਾਲ ਵਰਤਣਗੇ। ਤੇਰਾ ਨੱਕ ਅਤੇ ਤੇਰਾ ਕੰਨ ਵੱਢ ਸੁੱਟਣਗੇ, ਅਤੇ ਤੇਰੇ ਰਹਿੰਦੇ ਲੋਕ ਤਲਵਾਰ ਨਾਲ ਵੱਢੇ ਜਾਣਗੇ। ਉਹ ਤੇਰੇ ਪੁੱਤਰਾਂ ਧੀਆਂ ਨੂੰ ਲੈ ਜਾਣਗੇ ਅਤੇ ਤੇਰੇ ਬਚਿਆਂ ਹੋਇਆਂ ਨੂੰ ਅੱਗ ਭੱਖ ਲਵੇਗੀ। BSB BSB: And I will set My jealous rage against you, and they will deal with you in fury. They will cut off your noses and ears, and your survivors will fall by the sword. They will seize your sons and daughters, and your remnant will be consumed by fire.
26 ULB ਉਹ ਤੇਰੇ ਕੱਪੜੇ ਲਾਹ ਲੈਣਗੇ ਅਤੇ ਤੇਰੇ ਸੁੰਦਰ ਗਹਿਣੇ ਲੁੱਟ ਲੈ ਜਾਣਗੇ। BSB BSB: They will strip off your clothes and take your fine jewelry.
27 ULB ਇਸ ਲਈ ਮੈਂ ਤੇਰੇ ਲੁੱਚਪੁਣੇ ਅਤੇ ਤੇਰੇ ਵਿਭਚਾਰ ਨੂੰ ਜੋ ਤੂੰ ਮਿਸਰ ਵਿੱਚੋਂ ਲਿਆਈ, ਮੁਕਾ ਦਿਆਂਗਾ, ਤਾਂ ਜੋ ਤੂੰ ਮੁੜ ਕੇ ਉਹਨਾਂ ਵੱਲ ਆਪਣੀ ਅੱਖ ਨਾ ਚੁੱਕੇਂਗੀ, ਨਾ ਫੇਰ ਮਿਸਰ ਨੂੰ ਚੇਤੇ ਕਰੇਂਗੀ। BSB BSB: So I will put an end to your indecency and prostitution, which began in the land of Egypt, and you will not lift your eyes to them or remember Egypt anymore.’
28 ULB ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੈਨੂੰ ਉਹਨਾਂ ਦੇ ਹੀ ਹੱਥ ਵਿੱਚ ਜਿਹਨਾਂ ਤੋਂ ਤੈਨੂੰ ਘਿਰਣਾ ਹੈ, ਹਾਂ, ਉਹਨਾਂ ਦੇ ਹੀ ਹੱਥਾਂ ਵਿੱਚ ਜਿਹਨਾਂ ਤੋਂ ਤੇਰੀ ਜਾਨ ਨੇ ਸੂਗ ਕੀਤੀ, ਦਿਆਂਗਾ। BSB BSB: For this is what the Lord GOD says: ‘Surely I will deliver you into the hands of those you hate, from whom you turned away in disgust.
29 ULB ਉਹ ਤੇਰੇ ਨਾਲ ਘਿਰਣਾ ਦਾ ਵਰਤਾਓ ਕਰਨਗੇ ਅਤੇ ਤੇਰੀ ਸਾਰੀ ਮਿਹਨਤ ਜੋ ਤੂੰ ਇਕੱਠੀ ਕੀਤੀ ਹੈ, ਲੈ ਜਾਣਗੇ ਅਤੇ ਤੈਨੂੰ ਨੰਗਾ ਧੜੰਗਾ ਛੱਡ ਜਾਣਗੇ, ਇੱਥੋਂ ਤੱਕ ਕਿ ਤੇਰੇ ਵਿਭਚਾਰ ਦਾ ਨੰਗੇਜ਼ ਖੁੱਲ੍ਹ ਜਾਵੇਗਾ ਅਤੇ ਤੇਰਾ ਲੁੱਚਪੁਣਾ ਤੇ ਤੇਰੀ ਵਿਭਚਾਰੀ ਵੀ। BSB BSB: They will treat you with hatred, take all for which you have worked, and leave you naked and bare, so that the shame of your prostitution will be exposed. Your indecency and promiscuity
30 ULB ਇਹ ਸਾਰੀਆਂ ਗੱਲਾਂ ਤੇਰੇ ਨਾਲ ਇਸ ਲਈ ਹੋਣਗੀਆਂ ਕਿ ਤੂੰ ਵਿਭਚਾਰ ਲਈ ਦੂਜੀਆਂ ਕੌਮਾਂ ਦੇ ਮਗਰ ਪਈ ਅਤੇ ਉਹਨਾਂ ਦੀਆਂ ਮੂਰਤਾਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਕੀਤਾ। BSB BSB: have brought these things upon you, because you have prostituted yourself with the nations and defiled yourself with their idols.
31 ULB ਤੂੰ ਆਪਣੀ ਭੈਣ ਦੇ ਰਾਹ ਤੇ ਚਲੀ, ਇਸ ਲਈ ਮੈਂ ਉਹ ਦਾ ਕਟੋਰਾ ਤੇਰੇ ਹੱਥ ਵਿੱਚ ਦਿਆਂਗਾ। BSB BSB: Because you have followed the path of your sister, I will put her cup into your hand.’
32 ULB ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣੀ ਭੈਣ ਦੇ ਕਟੋਰੇ ਵਿੱਚੋਂ ਜੋ ਡੂੰਘਾ ਅਤੇ ਚੌੜਾ ਹੈ ਪੀਵੇਂਗੀ, ਲੋਕ ਤੇਰੇ ਉੱਤੇ ਹੱਸਣਗੇ ਅਤੇ ਤੈਨੂੰ ਠੱਠੇ ਕਰਨਗੇ, ਕਿਉਂ ਜੋ ਉਸ ਕਟੋਰੇ ਵਿੱਚ ਪੀਣ ਲਈ ਹੈ। BSB BSB: This is what the Lord GOD says: ‘You will drink your sister’s cup, a cup deep and wide. It will bring scorn and derision, for it holds so much.
33 ULB ਤੂੰ ਮਸਤੀ ਤੇ ਸੋਗ ਨਾਲ ਭਰ ਜਾਵੇਂਗੀ, ਹੈਰਾਨੀ ਅਤੇ ਉਜਾੜ ਦਾ ਕਟੋਰਾ ਹੈ। BSB BSB: You will be filled with drunkenness and grief, with a cup of devastation and desolation, the cup of your sister Samaria.
34 ULB ਤੂੰ ਉਹ ਨੂੰ ਪੀਵੇਂਗੀ ਅਤੇ ਉਹ ਨੂੰ ਨਿਚੋੜੇਂਗੀ, ਉਹ ਦੀਆਂ ਠੀਕਰੀਆਂ ਵੀ ਚਬਾ ਜਾਵੇਂਗੀ ਅਤੇ ਆਪਣੀਆਂ ਛਾਤੀਆਂ ਪੁਟੇਂਗੀ। ਕਿਉਂ ਜੋ ਮੈਂ ਹੀ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: You will drink it and drain it; you will dash it to pieces, and tear your breasts. For I have spoken,’ declares the Lord GOD.
35 ULB ਸੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਮੈਨੂੰ ਭੁੱਲ ਗਈ ਅਤੇ ਮੈਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ, ਇਸ ਲਈ ਤੂੰ ਆਪਣੇ ਲੁੱਚਪੁਣੇ ਨੂੰ ਅਤੇ ਆਪਣੇ ਵਿਭਚਾਰ ਨੂੰ ਚੁੱਕ। BSB BSB: Therefore this is what the Lord GOD says: ‘Because you have forgotten Me and have cast Me behind your back, you must bear the consequences of your indecency and prostitution.’”
36 ULB ਫੇਰ ਯਹੋਵਾਹ ਨੇ ਮੈਨੂੰ ਫ਼ਰਮਾਇਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਆਹਾਲਾਹ ਅਤੇ ਆਹਾਲੀਬਾਹ ਦਾ ਨਿਆਂ ਕਰੇਂਗਾ? ਤੂੰ ਉਹਨਾਂ ਦੇ ਘਿਣਾਉਣੇ ਕੰਮ ਉਹਨਾਂ ਨੂੰ ਦੱਸ। BSB BSB: Then the LORD said to me: “Son of man, will you pass judgment against Oholah and Oholibah? Then declare to them their abominations.
37 ULB ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ। ਹਾਂ, ਉਹਨਾਂ ਨੇ ਆਪਣੀਆਂ ਮੂਰਤੀਆਂ ਨਾਲ ਵਿਭਚਾਰ ਕੀਤਾ ਅਤੇ ਆਪਣੇ ਪੁੱਤਰਾਂ ਨੂੰ ਜੋ ਮੇਰੇ ਤੋਂ ਜੰਮੇ ਅੱਗ ਵਿੱਚੋਂ ਲੰਘਾਇਆ ਕਿ ਮੂਰਤੀਆਂ ਲਈ ਉਹ ਖਾਣਾ ਹੋਣ! BSB BSB: For they have committed adultery, and blood is on their hands. They have committed adultery with their idols. They have even sacrificed their children, whom they bore to Me, in the fire as food for their idols.
38 ULB ਇਸ ਤੋਂ ਬਿਨ੍ਹਾਂ ਉਹਨਾਂ ਨੇ ਮੇਰੇ ਨਾਲ ਇਹ ਕੀਤਾ ਕਿ ਉਸੇ ਦਿਨ ਉਹਨਾਂ ਨੇ ਮੇਰੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ। BSB BSB: They have also done this to Me: On that very same day, they defiled My sanctuary and profaned My Sabbaths.
39 ULB ਕਿਉਂ ਜੋ ਜਦ ਉਹ ਆਪਣੇ ਪੁੱਤਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ, ਤਾਂ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿੱਚ ਆ ਵੜੇ, ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਹਨਾਂ ਨੇ ਮੇਰੇ ਭਵਨ ਵਿੱਚ ਅਜਿਹਾ ਕੰਮ ਕੀਤਾ! BSB BSB: On the very day they slaughtered their children for their idols, they entered My sanctuary to profane it. Yes, they did this inside My house.
40 ULB ਸਗੋਂ ਉਹਨਾਂ ਨੇ ਦੂਰ ਤੋਂ ਮਨੁੱਖ ਸੱਦੇ, ਜਿਹਨਾਂ ਦੇ ਕੋਲ ਦੂਤ ਭੇਜਿਆ ਅਤੇ ਵੇਖ, ਉਹ ਆਏ ਜਿਹਨਾਂ ਦੇ ਲਈ ਤੂੰ ਨ੍ਹਾਤੀ ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਿਆ। BSB BSB: Furthermore, you sisters sent messengers for men who came from afar; and behold, when they arrived, you bathed for them, painted your eyes, and adorned yourself with jewelry.
41 ULB ਤੂੰ ਸਜਾਏ ਹੋਏ ਪਲੰਘ ਤੇ ਬੈਠੀ ਅਤੇ ਉਹ ਦੇ ਅੱਗੇ ਮੇਜ਼ ਤਿਆਰ ਕੀਤੀ ਅਤੇ ਉਸ ਉੱਤੇ ਤੂੰ ਮੇਰਾ ਧੂਫ਼ ਅਤੇ ਤੇਲ ਰੱਖਿਆ। BSB BSB: You sat on a couch of luxury with a table spread before it, on which you had set My incense and My oil,
42 ULB ਇੱਕ ਗਾਫਲਾਂ ਦੀ ਭੀੜ ਦੀ ਅਵਾਜ਼ ਉਹ ਦੇ ਨਾਲ ਸੀ, ਆਮ ਮਨੁੱਖਾਂ ਤੋਂ ਬਿਨਾਂ ਜੰਗਲ ਵਿੱਚੋਂ ਸ਼ਰਾਬੀ ਆਦਮੀਆਂ ਨੂੰ ਲਿਆਏ ਅਤੇ ਉਹਨਾਂ ਨੇ ਉਹਨਾਂ ਦੇ ਹੱਥ ਵਿੱਚ ਕੜੇ ਅਤੇ ਸਿਰਾਂ ਉੱਤੇ ਸੁੰਦਰ ਤਾਜ ਪਹਿਨਾਏ। BSB BSB: accompanied by the sound of a carefree crowd. Drunkards were brought in from the desert along with men from the rabble, who put bracelets on your wrists and beautiful crowns on your head.
43 ULB ਤਦ ਮੈਂ ਉਹ ਦੇ ਬਾਰੇ ਜੋ ਵਿਭਚਾਰ ਕਰਦੇ ਕਰਦੇ ਬੁੱਢੀ ਹੋ ਗਈ ਸੀ ਆਖਿਆ, ਹੁਣ ਇਹ ਲੋਕ ਉਹ ਦੇ ਨਾਲ ਵਿਭਚਾਰ ਕਰਨਗੇ ਤੇ ਉਹ ਇਹਨਾਂ ਦੇ ਨਾਲ। BSB BSB: Then I said of her who had grown old in adulteries: ‘Now let them use her as a prostitute, for that is all she is!’
44 ULB ਉਹ ਉਹ ਦੇ ਕੋਲ ਇਸ ਤਰ੍ਹਾਂ ਗਏ ਜਿਵੇਂ ਕੋਈ ਮਨੁੱਖ ਕਿਸੇ ਵਿਭਚਾਰਨ ਔਰਤ ਕੋਲ ਜਾਂਦਾ ਹੈ। ਓਵੇਂ ਹੀ ਉਹ ਆਹਾਲਾਹ ਅਤੇ ਆਹਾਲੀਬਾਹ ਲੁੱਚੜ ਔਰਤਾਂ ਦੇ ਕੋਲ ਗਏ। BSB BSB: And they slept with her as with a prostitute; they slept with Oholah and Oholibah, those lewd women.
45 ULB ਪਰ ਧਰਮੀ ਮਨੁੱਖ ਉਹਨਾਂ ਦਾ ਨਿਆਂ ਕਰਨਗੇ, ਜਿਹੜਾ ਵਿਭਚਾਰਨਾਂ ਅਤੇ ਲਹੂ ਵਹਾਉਣ ਵਾਲੀਆਂ ਔਰਤਾਂ ਲਈ ਦਿੱਤਾ ਜਾਂਦਾ ਹੈ, ਕਿਉਂ ਜੋ ਉਹ ਵਿਭਚਾਰਨੀਆਂ ਹਨ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ। BSB BSB: But righteous men will sentence them to the punishment of those who commit adultery and bloodshed, because they are adulteresses with blood on their hands.
46 ULB ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉਹਨਾਂ ਉੱਤੇ ਇੱਕ ਦਲ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਹੌਲ ਅਤੇ ਲੁੱਟ ਜ਼ਰੂਰ ਬਣਾਵਾਂਗਾ BSB BSB: This is what the Lord GOD says: ‘Bring a mob against them and consign them to terror and plunder.
47 ULB ਅਤੇ ਉਹ ਦਲ ਉਹਨਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਹਨਾਂ ਨੂੰ ਵੱਢੇਗਾ, ਉਹਨਾਂ ਦੇ ਪੁੱਤਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਹਨਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ। BSB BSB: The mob will stone them and cut them down with their swords. They will kill their sons and daughters and burn down their houses.
48 ULB ਇਸ ਤਰ੍ਹਾਂ ਮੈਂ ਦੇਸ ਵਿੱਚੋਂ ਲੁੱਚਪੁਣੇ ਨੂੰ ਮੁਕਾਵਾਂਗਾ, ਤਾਂ ਜੋ ਸਾਰੀਆਂ ਔਰਤਾਂ ਸਿੱਖਿਆ ਪ੍ਰਾਪਤ ਕਰਨ ਅਤੇ ਤੁਹਾਡੇ ਵਾਂਗੂੰ ਲੁੱਚਪੁਣਾ ਨਾ ਕਰਨ BSB BSB: So I will put an end to indecency in the land, and all the women will be admonished not to imitate your behavior.
49 ULB ਅਤੇ ਉਹ ਤੁਹਾਡੇ ਲੁੱਚਪੁਣੇ ਦਾ ਬਦਲਾ ਤੁਹਾਨੂੰ ਦੇਣਗੇ ਅਤੇ ਤੁਸੀਂ ਆਪਣੀਆਂ ਮੂਰਤੀਆਂ ਦੇ ਪਾਪਾਂ ਦੀ ਸਜ਼ਾ ਭੋਗੋ ਗੀਆਂ, ਤਾਂ ਜੋ ਤੁਸੀਂ ਜਾਣੋ ਕਿ ਪ੍ਰਭੂ ਯਹੋਵਾਹ ਮੈਂ ਹੀ ਹਾਂ! BSB BSB: They will repay you for your indecency, and you will bear the consequences of your sins of idolatry. Then you will know that I am the Lord GOD.’”
Select verses for actions: Enter goes to them and Escape comes back.