1 ULB ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ BSB BSB: Then the word of the LORD came to me, saying,
2 ULB ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਉੱਤੇ ਵੈਣ ਪਾ BSB BSB: “Now you, son of man, take up a lament for Tyre.
3 ULB ਅਤੇ ਤੂੰ ਸੂਰ ਲਈ ਆਖ ਕਿ ਤੂੰ ਜਿਹੜਾ ਸਾਗਰ ਦੇ ਲਾਂਘੇ ਤੇ ਵੱਸਿਆ ਹੋਇਆ ਹੈਂ ਅਤੇ ਬਹੁਤ ਟਾਪੂਆਂ ਲਈ ਲੋਕਾਂ ਦਾ ਵਪਾਰ ਹੈਂ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਸੂਰ, ਤੂੰ ਆਖਦਾ ਹੈਂ ਕਿ ਮੈਂ ਸੁੰਦਰਤਾ ਵਿੱਚ ਪੂਰਾ ਹਾਂ, BSB BSB: Tell Tyre, who dwells at the gateway to the sea, merchant of the peoples on many coasts, that this is what the Lord GOD says: You have said, O Tyre, ‘I am perfect in beauty.’
4 ULB ਤੇਰੀਆਂ ਹੱਦਾਂ ਸਾਗਰ ਦੇ ਵਿੱਚ ਹਨ ਅਤੇ ਤੇਰੇ ਬਣਾਉਣ ਵਾਲਿਆਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ ਹੈ। BSB BSB: Your borders are in the heart of the seas; your builders perfected your beauty.
5 ULB ਉਹਨਾਂ ਨੇ ਸਨੀਰ ਦੀ ਚੀਲ ਦੇ ਰੁੱਖਾਂ ਤੋਂ ਤੇਰੇ ਫੱਟੇ ਬਣਾਏ, ਅਤੇ ਲਬਾਨੋਨ ਤੋਂ ਦਿਆਰ ਲੈ ਕੇ ਤੇਰੇ ਲਈ ਮਸਤੂਲ ਬਣਾਏ। BSB BSB: They constructed all your planking with cypress from Senir. They took a cedar from Lebanon to make a mast for you.
6 ULB ਬਾਸ਼ਾਨ ਦੇ ਬਲੂਤਾਂ ਤੋਂ ਤੇਰੇ ਚੱਪੂ ਬਣਾਏ, ਅਤੇ ਤੇਰੇ ਫੱਟੇ ਕਿੱਤੀਮ ਦੇ ਟਾਪੂਆਂ ਦੇ ਸਨੋਬਰ ਤੋਂ, ਹਾਥੀ ਦੰਦ ਜੜ ਕੇ ਤਿਆਰ ਕੀਤੇ ਗਏ। BSB BSB: Of oaks from Bashan they made your oars; of wood from the coasts of Cyprus they made your deck, inlaid with ivory.
7 ULB ਤੇਰਾ ਪਾਲ ਮਿਸਰੀ ਕਸੀਦੇ ਦੇ ਮਹੀਨ ਕਤਾਨ ਦਾ ਸੀ, ਤਾਂ ਜੋ ਤੇਰੇ ਲਈ ਨਿਸ਼ਾਨ ਹੋਵੇ। ਤੇਰੀ ਚਾਨਣੀ ਅਲੀਸ਼ਾਹ ਦੇ ਟਾਪੂਆਂ ਤੋਂ ਆਈ ਸੀ, ਜੋ ਕਿਰਮਚੀ ਤੇ ਬੈਂਗਣੀ ਰੰਗ ਦੀ ਸੀ। BSB BSB: Of embroidered fine linen from Egypt they made your sail, which served as your banner. Of blue and purple from the coasts of Elishah they made your awning.
8 ULB ਸੀਦੋਨ ਅਤੇ ਅਰਵਦ ਦੇ ਰਹਿਣ ਵਾਲੇ ਤੇਰੇ ਮਲਾਹ ਸਨ ਅਤੇ ਹੇ ਸੂਰ, ਤੇਰੇ ਸਿਆਣੇ ਤੇਰੇ ਵਿੱਚ ਤੇਰੇ ਆਗੂ ਸਨ। BSB BSB: The men of Sidon and Arvad were your oarsmen. Your men of skill, O Tyre, were there as your captains.
9 ULB ਗਬਲ ਦੇ ਬਜ਼ੁਰਗ ਅਤੇ ਸਿਆਣੇ ਤੇਰੇ ਵਿੱਚ ਸਨ, ਤੇਰੇ ਛੇਕਾਂ ਦੀ ਮੁਰੰਮਤ ਕਰਨ ਵਾਲੇ। ਸਾਗਰ ਦੇ ਸਾਰੇ ਜਹਾਜ਼ ਅਤੇ ਉਹਨਾਂ ਦੇ ਮਲਾਹ ਤੇਰੇ ਵਿੱਚ ਸਨ, ਤਾਂ ਜੋ ਤੇਰੇ ਵਪਾਰ ਦਾ ਕੰਮ ਕਰਨ। BSB BSB: The elders of Gebal were aboard as shipwrights, repairing your leaks. All the ships of the sea and their sailors came alongside to barter for your merchandise.
10 ULB ਫਾਰਸ ਅਤੇ ਲੂਦ ਅਤੇ ਫੂਟ ਦੇ ਲੋਕੀਂ ਤੇਰੀ ਫੌਜ ਵਿੱਚ ਤੇਰੇ ਜੋਧੇ ਸਨ। ਉਹ ਤੇਰੇ ਵਿੱਚ ਢਾਲ਼ ਅਤੇ ਲੋਹੇ ਦੇ ਟੋਪ ਨੂੰ ਲਟਕਾਉਂਦੇ ਸਨ ਅਤੇ ਤੈਨੂੰ ਸ਼ਾਨ ਦਿੰਦੇ ਸਨ। BSB BSB: Men of Persia, Lydia, and Put served as warriors in your army. They hung their shields and helmets on your walls; they gave you splendor.
11 ULB ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚਾਰੇ ਪਾਸੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਸੂਰਬੀਰ ਤੇਰੇ ਬੁਰਜਾਂ ਵਿੱਚ ਸਨ, ਉਹਨਾਂ ਆਪਣੀਆਂ ਢਾਲਾਂ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਹਨਾਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ। BSB BSB: Men of Arvad and Helech manned your walls all around, and the men of Gammad were in your towers. They hung their shields around your walls; they perfected your beauty.
12 ULB ਤਰਸ਼ੀਸ਼ ਨੇ ਹਰ ਪ੍ਰਕਾਰ ਦੇ ਬਹੁਤੇ ਮਾਲ ਦੇ ਕਾਰਨ ਤੇਰੇ ਨਾਲ ਵਪਾਰ ਕੀਤਾ, ਉਹ ਚਾਂਦੀ, ਲੋਹਾ, ਟੀਨ ਅਤੇ ਸਿੱਕਾ ਲਿਆ ਕੇ ਤੇਰੇ ਸੌਦੇ ਦੇ ਬਦਲੇ ਵਿੱਚ ਵੇਚਦੇ ਸਨ। BSB BSB: Tarshish was your merchant because of your great wealth of goods; they exchanged silver, iron, tin, and lead for your wares.
13 ULB ਯਾਵਾਨ, ਤੂਬਲ ਅਤੇ ਮਸ਼ਕ, ਉਹ ਤੇਰੇ ਵਪਾਰੀ ਸਨ। ਉਹ ਤੇਰੇ ਸੌਦੇ ਲਈ ਆਦਮੀਆਂ ਦੀਆਂ ਜਾਨਾਂ ਦਾ ਅਤੇ ਪਿੱਤਲ ਦੇ ਭਾਂਡਿਆਂ ਦਾ ਵਪਾਰ ਕਰਦੇ ਸਨ। BSB BSB: Javan, Tubal, and Meshech were your merchants. They exchanged slaves and bronze utensils for your merchandise.
14 ULB ਤੋਗਰਮਾਹ ਦੇ ਘਰਾਣੇ ਨੇ ਤੇਰੀ ਮੰਡੀ ਵਿੱਚ ਘੋੜਿਆਂ, ਸਵਾਰੀ ਦੇ ਘੋੜਿਆਂ ਤੇ ਖ਼ਚਰਾਂ ਦਾ ਵਪਾਰ ਕੀਤਾ। BSB BSB: The men of Beth-togarmah exchanged horses, war horses, and mules for your wares.
15 ULB ਦਦਾਨੀ ਤੇਰੇ ਵਪਾਰੀ ਸਨ, ਬਹੁਤ ਸਾਰੇ ਟਾਪੂ ਵਪਾਰ ਦੇ ਲਈ ਤੇਰੇ ਹੱਥ ਵਿੱਚ ਸਨ। ਉਹ ਹਾਥੀ ਦੰਦ ਅਤੇ ਆਬਨੂਸ ਤੇਰੇ ਕੋਲ ਵਟਾਉਣ ਲਈ ਲਿਆਉਂਦੇ ਸਨ। BSB BSB: The men of Dedan were your clients; many coastlands were your market; they paid you with ivory tusks and ebony.
16 ULB ਤੇਰੇ ਵਿੱਚ ਕਾਰੀਗਰੀ ਬਹੁਤ ਸੀ, ਜਿਸ ਕਰਕੇ ਅਰਾਮੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਪੰਨੇ ਅਤੇ ਅਰਗਵਾਨੀ ਰੰਗ ਤੇ ਕਸੀਦੇ ਦੇ ਕੱਪੜੇ, ਮਹੀਨ ਕਤਾਨ, ਮੂੰਗਾ ਅਤੇ ਲਾਲ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ। BSB BSB: Aram was your customer because of your many products; they exchanged turquoise, purple, embroidered work, fine linen, coral, and rubies for your wares.
17 ULB ਯਹੂਦਾਹ ਅਤੇ ਇਸਰਾਏਲ ਦਾ ਦੇਸ ਉਹ ਤੇਰੇ ਵਪਾਰੀ ਸਨ, ਉਹ ਮਿੰਨੀਥ ਅਤੇ ਪਨਗ ਦੀ ਕਣਕ, ਸ਼ਹਿਦ, ਤੇਲ ਅਤੇ ਬਲਸਾਨ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ। BSB BSB: Judah and the land of Israel traded with you; they exchanged wheat from Minnith, cakes and honey, oil and balm for your merchandise.
18 ULB ਦੰਮਿਸਕ ਵਾਸੀ ਤੇਰੇ ਹੱਥ ਦੇ ਕੰਮ ਦੇ ਵਾਧੇ ਕਰਕੇ ਅਤੇ ਹਰ ਪ੍ਰਕਾਰ ਦਾ ਮਾਲ ਬਹੁਤਾ ਮਿਲਣ ਕਰਕੇ ਹਲਬੋਨ ਦੀ ਮੈਅ ਅਤੇ ਚਿੱਟੀ ਉੱਨ ਦਾ ਵਪਾਰ ਤੇਰੇ ਨਾਲ ਕਰਦੇ ਸਨ। BSB BSB: Because of your many products and your great wealth of goods, Damascus traded with you wine from Helbon, wool from Zahar,
19 ULB ਵਦਾਨ ਅਤੇ ਯਾਵਾਨ ਸੂਤ ਨੂੰ ਤੇਰੇ ਮਾਲ ਮਤਾਹ ਦੇ ਬਦਲੇ ਦਿੰਦੇ ਸਨ। ਕਮਾਇਆ ਹੋਇਆ ਲੋਹਾ, ਤੱਜ ਅਤੇ ਅਗਰ ਤੇਰੇ ਸੌਦੇ ਵਿੱਚ ਸਨ। BSB BSB: and casks of wine from Izal for your wares. Wrought iron, cassia, and sweet cane were exchanged for your merchandise.
20 ULB ਦਦਾਨ ਤੇਰਾ ਵਪਾਰੀ ਸੀ ਜੋ ਸਵਾਰੀ ਦੇ ਚਾਰ-ਜਾਮੇ ਤੇਰੇ ਹੱਥ ਵੇਚਦਾ ਸੀ। BSB BSB: Dedan was your merchant in saddlecloths for riding.
21 ULB ਅਰਬ ਅਤੇ ਕੇਦਾਰ ਦੇ ਸਾਰੇ ਪ੍ਰਧਾਨ ਵਪਾਰ ਲਈ ਤੇਰੇ ਹੱਥ ਵਿੱਚ ਸਨ। ਉਹ ਜੇਠੇ ਲੇਲੇ, ਛੱਤ੍ਰੇ ਅਤੇ ਬੱਕਰੇ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ। BSB BSB: Arabia and all the princes of Kedar were your customers, trading in lambs, rams, and goats.
22 ULB ਸਬਾ ਅਤੇ ਰਅਮਾਹ ਦੇ ਵਪਾਰੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਹਰ ਪ੍ਰਕਾਰ ਦੇ ਵਧੀਆ ਮਸਾਲੇ ਅਤੇ ਹਰ ਪ੍ਰਕਾਰ ਦੇ ਵੱਡਮੁੱਲੇ ਪੱਥਰ ਅਤੇ ਸੋਨਾ ਤੇਰੇ ਸੌਦੇ ਦੇ ਲਈ ਦਿੰਦੇ ਸਨ। BSB BSB: The merchants of Sheba and Raamah traded with you; for your wares they exchanged gold, the finest of all spices, and precious stones.
23 ULB ਹਾਰਾਨ, ਕੰਨੇਹ, ਅਦਨ ਅਤੇ ਸ਼ਬਾ ਦੇ ਵਪਾਰੀ ਅਤੇ ਅੱਸ਼ੂਰ ਅਤੇ ਕਿਲਮਦ ਤੇਰੇ ਵਪਾਰੀ ਸਨ। BSB BSB: Haran, Canneh, and Eden traded with you, and so did the merchants of Sheba, Asshur, and Chilmad.
24 ULB ਇਹੋ ਤੇਰੇ ਵਪਾਰੀ ਸਨ, ਜੋ ਵਧੀਆ ਕੱਪੜੇ ਅਤੇ ਬੈਂਗਣੀ ਤੇ ਕਸੀਦੇ ਦੇ ਦੁਸ਼ਾਲੇ ਅਤੇ ਕੀਮਤੀ ਪੁਸ਼ਾਕਾਂ ਦੇ ਭਰੇ ਹੋਏ ਦਿਆਰ ਦੇ ਸੰਦੂਕ ਡੋਰੀ ਨਾਲ ਕੱਸੇ ਹੋਏ ਤੇਰੀਆਂ ਮੰਡੀਆਂ ਵਿੱਚ ਵੇਚਣ ਲਈ ਲਿਆਉਂਦੇ ਸਨ। BSB BSB: In your marketplace they traded with you fine garments of blue, embroidered work, and multicolored rugs with cords tightly twisted and knotted.
25 ULB ਤਰਸ਼ੀਸ਼ ਦੇ ਜਹਾਜ਼ ਤੇਰੇ ਵਪਾਰ ਦੇ ਮਾਲ ਨੂੰ ਢੋਣ ਵਾਲੇ ਸਨ, ਤੂੰ ਸਾਗਰਾਂ ਦੇ ਵਿੱਚ ਭਰਿਆ ਹੋਇਆ ਅਤੇ ਬਹੁਤ ਲੱਦਿਆ ਹੋਇਆ ਸੀ। BSB BSB: The ships of Tarshish carried your merchandise. And you were filled with heavy cargo in the heart of the sea.
26 ULB ਤੇਰੇ ਮਲਾਹ ਤੈਨੂੰ ਬਹੁਤਿਆਂ ਪਾਣੀਆਂ ਵਿੱਚ ਲਿਆਏ, ਪੂਰਬੀ ਪੌਣ ਨੇ ਤੈਨੂੰ ਸਾਗਰਾਂ ਦੇ ਵਿਚਕਾਰ ਤੋੜਿਆ ਹੈ। BSB BSB: Your oarsmen have brought you onto the high seas, but the east wind will shatter you in the heart of the sea.
27 ULB ਤੇਰਾ ਧਨ, ਤੇਰੀਆਂ ਵਪਾਰਕ-ਜਿਨਸਾਂ ਅਤੇ ਤੇਰੇ ਵਪਾਰ, ਤੇਰੇ ਮਲਾਹ ਅਤੇ ਤੇਰੇ ਆਗੂ, ਤੇਰੇ ਮੋਰੀਆਂ ਬੰਦ ਕਰਨ ਵਾਲੇ ਅਤੇ ਤੇਰੇ ਕੰਮਕਾਜ ਦੇ ਵਪਾਰੀ, ਤੇਰੇ ਸਾਰੇ ਜੋਧੇ ਜੋ ਤੇਰੇ ਵਿੱਚ ਹਨ ਅਤੇ ਉਸ ਸਾਰੀ ਸਭਾ ਸਣੇ ਜੋ ਤੇਰੇ ਵਿੱਚ ਹੈ, ਤੇਰੀ ਤਬਾਹੀ ਦੇ ਦਿਨ ਸਾਗਰ ਦੇ ਵਿਚਕਾਰ ਡਿੱਗਣਗੇ। BSB BSB: Your wealth, wares, and merchandise, your sailors, captains, and shipwrights, your merchants and all the warriors within you, with all the other people on board, will sink into the heart of the sea on the day of your downfall.
28 ULB ਤੇਰੇ ਮਲਾਹਾਂ ਦੇ ਚੀਕਣ ਦੀ ਦੁਹਾਈ ਨਾਲ, ਰੜ ਦੇ ਮਦਾਨ ਕੰਬਣ ਲੱਗ ਜਾਣਗੇ। BSB BSB: The countryside will shake when your sailors cry out.
29 ULB ਸਾਰੇ ਮਾਂਝੀ, ਮਲਾਹ ਅਤੇ ਸਾਗਰ ਦੇ ਸਾਰੇ ਆਗੂ ਆਪਣੇ ਜਹਾਜ਼ਾਂ ਤੋਂ ਉਤਰ ਆਉਣਗੇ, ਉਹ ਧਰਤੀ ਤੇ ਖਲੋਣਗੇ, BSB BSB: All who handle the oars will abandon their ships. The sailors and all the captains of the sea will stand on the shore.
30 ULB ਅਤੇ ਆਪਣੀ ਅਵਾਜ਼ ਉੱਚੀ ਕਰ ਕੇ ਤੇਰੇ ਕਾਰਨ ਚੀਕਣਗੇ, ਅਤੇ ਧਾਹ ਮਾਰ ਕੇ ਰੋਣਗੇ, ਆਪਣੇ ਸਿਰਾਂ ਤੇ ਮਿੱਟੀ ਪਾਉਣਗੇ, ਅਤੇ ਸੁਆਹ ਵਿੱਚ ਲੇਟਣਗੇ। BSB BSB: They will raise their voices for you and cry out bitterly. They will throw dust on their heads and roll in ashes.
31 ULB ਉਹ ਤੇਰੇ ਕਾਰਨ ਸਿਰ ਮੁਨਾਉਣਗੇ ਅਤੇ ਤੱਪੜ ਪਹਿਨਣਗੇ, ਉਹ ਤੇਰੇ ਉੱਤੇ ਆਪਣੀ ਜਾਨ ਦੀ ਕੁੜੱਤਣ ਵਿੱਚ ਰੋਣਗੇ, ਅਤੇ ਕੁੜੱਤਣ ਵਿੱਚ ਸਿਆਪਾ ਕਰਨਗੇ, BSB BSB: They will shave their heads for you and wrap themselves in sackcloth. They will weep over you with anguish of soul and bitter mourning.
32 ULB ਅਤੇ ਸਿਆਪੇ ਵਿੱਚ ਤੇਰੇ ਉੱਤੇ ਵੈਣ ਚੁੱਕਣਗੇ, ਅਤੇ ਤੇਰੇ ਉੱਤੇ ਇਸ ਤਰ੍ਹਾਂ ਰੋਣਗੇ, ਕਿ ਕੌਣ ਸੂਰ ਦੇ ਵਰਗਾ ਹੈ, ਜਿਹੜਾ ਸਾਗਰ ਦੇ ਵਿਚਕਾਰ ਨਾਸ਼ ਹੋਇਆ? BSB BSB: As they wail and mourn over you, they will take up a lament for you: ‘Who was ever like Tyre, silenced in the middle of the sea?
33 ULB ਜਦੋਂ ਤੇਰਾ ਮਾਲ ਸਾਗਰਾਂ ਰਾਹੀਂ ਜਾਂਦਾ ਸੀ, ਤਾਂ ਤੂੰ ਬਹੁਤ ਸਾਰੀਆਂ ਉੱਮਤਾਂ ਨੂੰ ਰਜਾਉਂਦਾ ਸੀ, ਤੂੰ ਆਪਣੇ ਬਹੁਤੇ ਧਨ ਅਤੇ ਬਹੁਤੀਆਂ ਵਪਾਰਕ ਜਿਨਸਾਂ ਕਰਕੇ ਧਰਤੀ ਦੇ ਰਾਜਿਆਂ ਨੂੰ ਧਨੀ ਬਣਾਉਂਦਾ ਸੀ। BSB BSB: When your wares went out to sea, you satisfied many nations. You enriched the kings of the earth with your abundant wealth and merchandise.
34 ULB ਪਰ ਹੁਣ ਤੂੰ ਪਾਣੀਆਂ ਦੀਆਂ ਡੂੰਘਿਆਈਆਂ ਵਿੱਚ ਠਾਠਾਂ ਦੇ ਮਾਰੇ ਟੁੱਟ ਗਿਆ ਹੈਂ। ਤੇਰੀਆਂ ਵਪਾਰਕ ਜਿਨਸਾਂ ਅਤੇ ਤੇਰੇ ਸਾਰੇ ਮਲਾਹ ਤੇਰੇ ਨਾਲ ਡੁੱਬ ਗਏ ਹਨ। BSB BSB: Now you are shattered by the seas in the depths of the waters; your merchandise and the people among you have gone down with you.
35 ULB ਟਾਪੂਆਂ ਦੀ ਸਾਰੀ ਵਸੋਂ ਤੇਰੇ ਬਾਰੇ ਹੈਰਾਨ ਹੁੰਦੀ ਹੈ, ਉਹਨਾਂ ਦੇ ਰਾਜੇ ਬਹੁਤ ਡਰਦੇ ਹਨ ਅਤੇ ਉਹਨਾਂ ਦਾ ਚਿਹਰਾ ਦੁਖੀ ਹੋ ਜਾਂਦਾ ਹੈ। BSB BSB: All the people of the coastlands are appalled over you. Their kings shudder with fear; their faces are contorted.
36 ULB ਲੋਕਾਂ ਵਿੱਚੋਂ ਵਪਾਰੀ ਤੈਨੂੰ ਮਿਹਣੇ ਮਾਰਨਗੇ, ਤੂੰ ਡਰ ਦਾ ਕਾਰਨ ਬਣੇਂਗਾ ਅਤੇ ਤੂੰ ਅੱਗੇ ਨੂੰ ਕਦੇ ਨਾ ਹੋਵੇਂਗਾ। BSB BSB: Those who trade among the nations hiss at you; you have come to a horrible end and will be no more.’”
Select verses for actions: Enter goes to them and Escape comes back.